ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਤਾਬਦੀ ਮਨਾਉਣ ਸੰਬੰਧੀ ਸੁਝਾਅ ਲੈਣ ਲਈ ਭਾਈ ਬਲਦੀਪ ਸਿੰਘ ਜੀ ਅਤੇ ਬੀਬੀ ਨਵਪ੍ਰੀਤ ਕੌਰ ਨਾਲ ਮੀਟਿੰਗ ਕੀਤੀ

ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਤਾਬਦੀ ਮਨਾਉਣ ਸੰਬੰਧੀ ਸੁਝਾਅ ਲੈਣ ਲਈ ਭਾਈ ਬਲਦੀਪ ਸਿੰਘ ਜੀ ਅਤੇ ਬੀਬੀ ਨਵਪ੍ਰੀਤ ਕੌਰ ਨਾਲ ਮੀਟਿੰਗ ਕੀਤੀ

ਚੰਡੀਗੜ੍ਹ, 26 ਜੂਨ 2025:
ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਤਾਬਦੀ ਮਨਾਉਣ ਸੰਬੰਧੀ ਸੁਝਾਅ ਲੈਣ ਲਈ ਸੈਨ ਫਰਾਂਸਿਸਕੋ ਤੋਂ ਬੀਬੀ ਨਵਪ੍ਰੀਤ ਕੌਰ ਅਤੇ ਭਾਈ ਬਲਦੀਪ ਸਿੰਘ ਜੀ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਬੀਬੀ ਨਵਪ੍ਰੀਤ ਕੌਰ ਨੇ ' ਗਾਵਨੀ ' ਅਧੀਨ ਪ੍ਰਸਤਾਵ ਦਿੱਤਾ ਜਿਸ ਵਿੱਚ ਸਿੱਖਾਂ ਦੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਮਨਾਉਣ ਲਈ ਵੱਖ-ਵੱਖ ਦੇਸ਼ਾਂ ਦੀਆਂ 31 ਮਹਿਲਾ ਰਾਗੀਆਂ ਦੁਆਰਾ 31 ਰਾਗਾਂ ਦਾ ਉਚਾਰਨ ਕੀਤਾ ਜਾਵੇਗਾ। ਧਾਰਮਿਕ ਆਜ਼ਾਦੀ, ਬਹੁਲਵਾਦ ਅਤੇ ਮਨੁੱਖੀ ਮਾਣ ਲਈ ਗੁਰੂ ਸਾਹਿਬ ਦੀ ਬੇਮਿਸਾਲ ਕੁਰਬਾਨੀ ਵਿਸ਼ਵ ਨਾਗਰਿਕਾਂ ਨੂੰ ਪ੍ਰੇਰਿਤ ਕਰਦੀ ਰਹੇਗੀ।

ਇਸ ਮੁਲਾਕਾਤ ਦੌਰਾਨ ਬੀਬੀ ਨਵਪ੍ਰੀਤ ਕੌਰ ਨੇ ਕਿਹਾ ਕਿ ਇਹ 31 ਮਹਿਲਾ ਰਾਗੀ ਭਾਰਤ ਦੇ 9 ਵੱਖ-ਵੱਖ ਸ਼ਹਿਰਾਂ ਅਤੇ ਪੰਜਾਬ ਦੇ 7 ਵੱਖ-ਵੱਖ ਸ਼ਹਿਰਾਂ ਵਿੱਚ ਗੁਰੂ ਕੀਰਤਨ ਕਰਨਗੀਆਂ। ਉਨ੍ਹਾਂ ਆਪਣੇ ਇਸ ਮਨੋਰਥ 'ਤੇ ਚਾਨਣਾ ਪਾਇਆ ਕਿ ਲੋਕ ਗੁਰਬਾਣੀ ਦੇ ਸ਼ਬਦਾਂ ਨਾਲ ਜੁੜਨਗੇ ਜੋ ਸਦੀਵੀ ਖੁਸ਼ੀ ਦਿੰਦੇ ਹਨ ਅਤੇ ਇਸ ਸ਼ਤਾਬਦੀ ਵਿੱਚ ਗੁਰੂ ਸਾ kiਹਿਬ ਜੀ ਦੀ ਵਿਰਾਸਤ ਦਾ ਪ੍ਰਚਾਰ ਕਰਨਗੇ। ਮੀਟਿੰਗ ਵਿੱਚ ਮਿਸ ਸੋਫੀਆ ਕੌਰ ਵੀ ਮੌਜੂਦ ਸਨ। 

Tags:

Advertisement

Advertisement

Latest News

ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ
Chandigarh/Mohali,13,DEC,2025,(Azad Soch News):-   ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ। ਇਹ...
ਰਣਵੀਰ ਸਿੰਘ ਦੀ ਫਿਲਮ 'ਧੁਰੰਧਰ' ਨੇ ਆਪਣੇ ਰਿਲੀਜ਼ ਦੇ ਅੱਠਵੇਂ ਦਿਨ ਬਾਕਸ ਆਫਿਸ ਤੇ ਵਧੀਆ ਪ੍ਰਦਰਸ਼ਨ ਕੀਤਾ
ਵਿਨੇਸ਼ ਫੋਗਾਟ ਨੇ ਸੰਨਿਆਸ ਲਿਆ ਵਾਪਸ, 2028 ਲਾਸ ਏਂਜਲਸ ਓਲੰਪਿਕ ਵਿੱਚ ਧਮਾਲ ਮਚਾਉਣ ਲਈ ਤਿਆਰ
ਮਾਨ ਸਰਕਾਰ ਨੇ ਪੰਜਾਬ ਦੇ ਸਿੱਖਿਆ ਖੇਤਰ ਨੂੰ ਦਿੱਤਾ ਇੱਕ ਨਵਾਂ ਮੋੜ , 'ਪੰਜਾਬ ਯੁਵਾ ਉਦਯੋਗ ਯੋਜਨਾ' ਤਹਿਤ "ਮਿਸ਼ਨ ਰੋਜ਼ਗਾਰ" ਨੂੰ ਕੀਤਾ ਮਜ਼ਬੂਤ
ਪੰਜਾਬ ਭਰ ਵਿੱਚ ਲਗਾਈ ਗਈ ਚੌਥੀ ਰਾਸ਼ਟਰੀ ਲੋਕ ਅਦਾਲਤ
‘ਯੁੱਧ ਨਸ਼ਿਆਂ ਵਿਰੁੱਧ’: 287ਵੇਂ ਦਿਨ, ਪੰਜਾਬ ਪੁਲਿਸ ਵੱਲੋਂ 725 ਗ੍ਰਾਮ ਹੈਰੋਇਨ ਸਮੇਤ 27 ਨਸ਼ਾ ਤਸਕਰ ਗ੍ਰਿਫ਼ਤਾਰ
ਮੋਹਾਲੀ ਦੀਆਂ ਦੋ ਲੜਕੀਆਂ ਫਲਾਇੰਗ ਅਫਸਰ ਵਜੋਂ ਭਾਰਤੀ ਹਵਾਈ ਸੈਨਾ ਵਿੱਚ ਸ਼ਾਮਲ