ਸਪੀਕਰ ਵੱਲੋਂ ਮਹਾਨ ਯੋਧੇ ਬਾਬਾ ਬੰਦਾ ਸਿੰਘ ਬਹਾਦਰ ਨੂੰ ਉਨ੍ਹਾਂ ਦੇ ਜਨਮ ਦਿਵਸ ‘ਤੇ ਸ਼ਰਧਾ ਦੇ ਫੁੱਲ ਭੇਟ

ਸਪੀਕਰ ਵੱਲੋਂ ਮਹਾਨ ਯੋਧੇ ਬਾਬਾ ਬੰਦਾ ਸਿੰਘ ਬਹਾਦਰ ਨੂੰ ਉਨ੍ਹਾਂ ਦੇ ਜਨਮ ਦਿਵਸ ‘ਤੇ ਸ਼ਰਧਾ ਦੇ ਫੁੱਲ ਭੇਟ

ਚੰਡੀਗੜ੍ਹ, 16 ਅਕਤੂਬਰ:

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ 355ਵੇਂ ਜਨਮ ਦਿਵਸ ਮੌਕੇ ਪੰਜਾਬ ਵਿਧਾਨ ਸਭਾ ਸਕੱਤਰੇਤ ਵਿਖੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਉਨ੍ਹਾਂ ਦੇ ਨਾਲ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ, ਵਿਧਾਇਕ ਫੌਜਾ ਸਿੰਘ ਸਰਾਰੀ, ਸਕੱਤਰ ਪੰਜਾਬ ਵਿਧਾਨ ਸਭਾ ਰਾਮ ਲੋਕ ਖਟਾਨਾ ਅਤੇ ਹੋਰ ਸਟਾਫ਼ ਮੈਂਬਰ ਵੀ ਮੌਜੂਦ ਸਨ।

ਉਨ੍ਹਾਂ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਜੀ ਇੱਕ ਮਹਾਨ ਯੋਧਾ ਸਨ ਜਿਨ੍ਹਾਂ ਨੇ ਆਪਣਾ ਸਮੁੱਚਾ ਜੀਵਨ ਮਨੁੱਖਤਾ ਦੀ ਭਲਾਈ ਲਈ ਸਮਰਪਿਤ ਕਰ ਦਿੱਤਾ। ਬਾਬਾ ਬੰਦਾ ਸਿੰਘ ਬਹਾਦਰ ਜੀ ਪੰਜਾਬ ਵਿੱਚ ਪਹਿਲੇ ਸਿੱਖ ਰਾਜ ਦੇ ਸੰਸਥਾਪਕ ਸਨ ਜਿਨ੍ਹਾਂ ਨੇ ਜ਼ਿਮੀਂਦਾਰੀ ਪ੍ਰਣਾਲੀ ਨੂੰ ਖਤਮ ਕੀਤਾ ਅਤੇ ਜ਼ਮੀਨ ਵਾਹੁਣ ਵਾਲਿਆਂ ਨੂੰ ਮਾਲਕੀ ਅਧਿਕਾਰ ਪ੍ਰਦਾਨ ਕੀਤੇ। ਉਨ੍ਹਾਂ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਜੀ ਦੀਆਂ ਯਾਦਾਂ ਹਮੇਸ਼ਾ ਸਾਡੇ ਦਿਲਾਂ ਵਿੱਚ ਰਹਿਣਗੀਆਂ ਅਤੇ ਸਾਨੂੰ ਉਨ੍ਹਾਂ ਵੱਲੋਂ ਦਿਖਾਏ ਗਏ ਮਾਰਗ 'ਤੇ ਚੱਲਣਾ ਚਾਹੀਦਾ ਹੈ।
---------- 

Advertisement

Latest News

ਭਗਵੰਤ ਸਿੰਘ ਮਾਨ,ਮੁੱਖ ਮੰਤਰੀ ਪੰਜਾਬ ਵੱਲੋਂ 8 ਨਵੰਬਰ ਨੂੰ ਨਵੇ ਤਹਿਸੀਲ ਕੰਪਲੈਕਸ ਬਟਾਲਾ ਦਾ ਉਦਘਾਟਨ ਕੀਤਾ ਜਾਵੇਗਾ ਭਗਵੰਤ ਸਿੰਘ ਮਾਨ,ਮੁੱਖ ਮੰਤਰੀ ਪੰਜਾਬ ਵੱਲੋਂ 8 ਨਵੰਬਰ ਨੂੰ ਨਵੇ ਤਹਿਸੀਲ ਕੰਪਲੈਕਸ ਬਟਾਲਾ ਦਾ ਉਦਘਾਟਨ ਕੀਤਾ ਜਾਵੇਗਾ
ਬਟਾਲਾ, 7 ਨਵੰਬਰ,2025:- ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਵੱਲੋਂ 8 ਨਵੰਬਰ ਨੂੰ ਨਵੇ ਤਹਿਸੀਲ ਕੰਪਲੈਕਸ ਬਟਾਲਾ (New Tehsil Complex...
ਵਿੱਕੀ ਕੌਸ਼ਲ ਦੀ ਪਤਨੀ ਕੈਟਰੀਨਾ ਕੈਫ਼ ਨੇ ਪੁੱਤ ਨੂੰ ਜਨਮ ਦਿੱਤਾ ਹੈ
ਰਾਸ਼ਟਰੀ ਗੀਤ 'ਵੰਦੇ ਮਾਤਰਮ' ਦੇ 150 ਸਾਲ ਪੂਰੇ ਹੋਣ ਦੇ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 7 ਨਵੰਬਰ 2025 ਨੂੰ ਇੱਕ ਇਤਿਹਾਸਕ ਸਮਾਗਮ ਦਾ ਆਗਾਜ਼ ਕੀਤਾ
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਨਵੰਬਰ 2025 ਜਲਦੀ ਭਾਰਤ ਦਾ ਦੌਰਾ ਕਰ ਸਕਦੇ ਹਨ 
ਦਿੱਲੀ ਵਿੱਚ ਠੰਢ ਵਧਣ ਦੇ ਨਾਲ ਮੌਸਮ ਵਿਭਾਗ ਦੀ ਚੇਤਾਵਨੀ ਹੈ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 07-11-2025 ਅੰਗ 539
Realme GT 8 Pro ਜਲਦੀ ਹੀ ਭਾਰਤ ਵਿੱਚ ਲਾਂਚ ਹੋਵੇਗਾ