ਸਪੀਕਰ ਨੇ ਵਾਰਾਣਸੀ ਵਿਖੇ ਧਾਰਮਿਕ ਸਥਾਨਾਂ ਦੇ ਦਰਸ਼ਨ ਕੀਤੇ

ਸਪੀਕਰ ਨੇ ਵਾਰਾਣਸੀ ਵਿਖੇ ਧਾਰਮਿਕ ਸਥਾਨਾਂ ਦੇ ਦਰਸ਼ਨ ਕੀਤੇ

ਚੰਡੀਗੜ੍ਹ 24 ਜਨਵਰੀ :

ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਉੱਤਰ ਪ੍ਰਦੇਸ਼ ਦੇ ਪਾਵਨ ਨਗਰ ਵਾਰਾਣਸੀ ਪੁੱਜ ਕੇ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕੀਤੇ ਅਤੇ ਬਾਬਾ ਕਾਸ਼ੀ ਵਿਸ਼ਵਨਾਥ ਮੰਦਰ ਵਿੱਚ ਮੱਥਾ ਵੀ ਟੇਕਿਆ। ਇਹ ਮੰਦਰ ਪਵਿੱਤਰ ਗੰਗਾ ਨਦੀ ਦੇ ਕੰਢੇ ਸਥਿਤ ਹੈ, ਜੋ ਨਾ ਸਿਰਫ ਆਸਥਾ ਦਾ ਕੇਂਦਰ ਹੈ ਸਗੋਂ ਸਾਡੀ ਸ਼ਾਨਦਾਰ ਵਿਰਾਸਤ ਅਤੇ ਆਧੁਨਿਕਤਾ ਦਾ  ਸ਼ਾਨਦਾਰ ਸੁਮੇਲ ਵੀ ਹੈ।

ਉਨ੍ਹਾਂ ਨੇ ਵਾਰਾਣਸੀ (ਯੂ.ਪੀ.) ਵਿੱਚ ਗੁਰੂ ਕਾ ਬਾਗ ਗੁਰਦੁਆਰਾ ਸਾਹਿਬ ਵਿਖੇ ਵੀ ਨਤਮਤਸਕ ਹੋਏ ਇਹ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨਛੋਹ ਪ੍ਰਾਪਤ ਧਰਤੀ ਹੈ।  ਸਪੀਕਰ ਨੇ ਸਾਰੇ ਪੰਜਾਬੀਆਂ ਦੀ ਭਲਾਈ ਲਈ ਵੀ ਅਰਦਾਸ ਕੀਤੀ।

ਸ. ਸੰਧਵਾਂ ਨੇ ਵਾਰਾਣਸੀ ਦੀ  ਪਵਿੱਤਰ ਧਰਤੀ ਬਾਰੇ  ਕਿਹਾ ਕਿ ਉਨ੍ਹਾਂ ਨੂੰ ਇੱਥੇ ਪੁੱਜ ਕੇ ਅਥਾਹ ਸ਼ਾਂਤੀ ਅਤੇ ਸੁਕੂਨ ਮਹਿਸੂਸ ਹੋਈ ਹੈ। ਇਹ ਉਹੀ ਇਤਿਹਾਸਕ ਸਥਾਨ ਹੈ ਜਿਸਨੂੰ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਆਪਣੀ ਪਹਿਲੀ ਉਦਾਸੀ ਦੌਰਾਨ ਭਾਗ ਲਾਏ ਸਨ ਅਤੇ ਪੰਡਿਤ ਚਤੁਰ ਦਾਸ ਨਾਲ ਵਿਚਾਰ-ਵਟਾਂਦਰਾ ਕਰਦਿਆਂ ਉਨ੍ਹਾਂ ਨੂੰ ‘ਓਂਕਾਰ’ ਬਾਣੀ ਰਾਹੀਂ ਸੱਚ ਦਾ ਮਾਰਗ ਦਿਖਾਇਆ ਸੀ।

ਇਸ ਦੌਰਾਨ ਸਪੀਕਰ ਸੰਧਵਾਂ ਨੇ ’ਬੇਗਮਪੁਰਾ’ ਦਾ ਸੰਕਲਪ ਦੇਣ ਵਾਲੇ ਸ਼੍ਰੋਮਣੀ ਭਗਤ ਗੁਰੂ ਰਵਿਦਾਸ ਜੀ ਦੇ ਪਵਿੱਤਰ ਜਨਮ ਸਥਾਨ, ਸੀਰ ਗੋਵਰਧਨਪੁਰ ਵਿਖੇ ਵੀ ਮੱਥਾ ਟੇਕਿਆ। ‘ਬੇਗ਼ਮਪੁਰਾ’ ਤੋਂ ਭਗਤ ਰਵਿਦਾਸ ਜੀ ਦਾ ਭਾਵ ਸੀ  ਉਹ ਥਾਂ ਜਿੱਥੇ ਕੋਈ ਗ਼ਮ ਜਾਂ ਦੁੱਖ ਨਾ ਹੋਵੇ, ਕੋਈ ਭੇਦਭਾਵ ਅਤੇ ਕੋਈ ਅਨਿਆਂ ਨਾ ਹੋਵੇ। ਆਓ ਅਸੀਂ ਉਨ੍ਹਾਂ ਦੁਆਰਾ ਦਰਸਾਏ ਮਾਰਗ ’ਤੇ ਚੱਲਣ ਦਾ ਯਤਨ ਕਰੀਏ ਅਤੇ ਜਾਤ-ਪਾਤ ਦੇ ਬੰਧਨਾਂ ਤੋਂ ਉੱਪਰ ਉੱਠ ਕੇ ਭਾਈਚਾਰਕ ਸਾਂਝ ਵਧਾਈਏ। 

Advertisement

Latest News

ਮਜ਼ਦੂਰ ਸੁਲੱਖਣ ਸਿੰਘ ਲਈ ਸੰਜੀਵਨੀ ਬਣਿਆ ਹੈਲਥ ਕਾਰਡ, ਬਿਨਾਂ ਇੱਕ ਰੁਪਿਆ ਖ਼ਰਚ ਕੀਤੇ ਹੋਇਆ 3 ਲੱਖ ਰੁਪਏ ਦਾ ਇਲਾਜ: ਧਾਲੀਵਾਲ ਮਜ਼ਦੂਰ ਸੁਲੱਖਣ ਸਿੰਘ ਲਈ ਸੰਜੀਵਨੀ ਬਣਿਆ ਹੈਲਥ ਕਾਰਡ, ਬਿਨਾਂ ਇੱਕ ਰੁਪਿਆ ਖ਼ਰਚ ਕੀਤੇ ਹੋਇਆ 3 ਲੱਖ ਰੁਪਏ ਦਾ ਇਲਾਜ: ਧਾਲੀਵਾਲ
  ਅੰਮ੍ਰਿਤਸਰ, 7 ਫਰਵਰੀ 2026  ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ
ਲੱਕੀ ਓਬਰਾਏ ਕਤਲ ਕੇਸ ‘ਚ ਸ਼ਾਮਲ ਮੁੱਖ ਦੋਸ਼ੀ ਸੰਖੇਪ ਮੁਕਾਬਲੇ ਤੋਂ ਬਾਅਦ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ; ਪਿਸਤੌਲ ਬਰਾਮਦ
ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਮਾਣਕਪੁਰ ਰਵਿਦਾਸ ਮੰਦਿਰ ਵਿੱਚ ਹੋਏ ਨਤਮਸਤਕ
ਨਸ਼ੇ ਦੇ ਟਿਕਾਣੇ ਦੱਸ ਕੇ ਨਸ਼ਾ ਤਸਕਰਾਂ ਨੂੰ ਪ੍ਰਮੋਟ ਕਰ ਰਹੇ ਹਨ ਸੰਸਦ ਮੈਂਬਰ ਚਰਨਜੀਤ ਚੰਨੀ: ਬਲਤੇਜ ਪੰਨੂ
ਗੈਂਗਸਟਰਾਂ ’ਤੇ ਵਾਰ ਦਾ 19ਵਾਂ ਦਿਨ: ਪੰਜਾਬ ਪੁਲਿਸ ਨੇ 584 ਥਾਵਾਂ ’ਤੇ ਕੀਤੀ ਛਾਪੇਮਾਰੀ; 180 ਕਾਬੂ
ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਤੇ ਸਿਹਤਮੰਦ ਜੀਵਨ ਸ਼ੈਲੀ ਵੱਲ ਉਤਸ਼ਾਹਿਤ ਕਰਨ ਲਈ ਲਗਾਤਾਰ ਉਪਰਾਲੇ ਕਰ ਰਹੀ ਪੰਜਾਬ ਸਰਕਾਰ : ਮੋਹਿੰਦਰ ਭਗਤ
ਯੂ.ਪੀ. ਨਿਵਾਸੀ ਸਮੇਤ ਸੰਗਠਿਤ ਨਸ਼ਾ ਨੈੱਟਵਰਕ ਨਾਲ ਜੁੜੇ ਦੋ ਵਿਅਕਤੀ ਗੁਰਦਾਸਪੁਰ ਤੋਂ ਗ੍ਰਿਫ਼ਤਾਰ; 11 ਕਿਲੋ ਹੈਰੋਇਨ, 5.7 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ