ਪੋਲਿੰਗ ਬੂਥਾਂ ’ਤੇ ਲਗਾਏ ਗਏ ਵਿਸ਼ੇਸ਼ ਕੈਂਪਾਂ ਨੂੰ ਲੋਕਾਂ ਵੱਲੋਂ ਭਰਪੂਰ ਹੁੰਗਾਰਾ

ਪੋਲਿੰਗ ਬੂਥਾਂ ’ਤੇ ਲਗਾਏ ਗਏ ਵਿਸ਼ੇਸ਼ ਕੈਂਪਾਂ ਨੂੰ ਲੋਕਾਂ ਵੱਲੋਂ ਭਰਪੂਰ ਹੁੰਗਾਰਾ

ਮਾਨਸਾ, 7 ਜੂਨ : ਮੁੱਖ ਚੋਣ ਅਫ਼ਸਰ, ਪੰਜਾਬ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀਆਂ ਦੀ ਸਪੈਸ਼ਲ ਇੰਨਟੈਸਿਵ ਰਿਵੀਜ਼ਨ-2026 (ਐਸ.ਆਈ.ਆਰ) ਤਹਿਤ ਅੱਜ ਮਾਨਸਾ ਜ਼ਿਲ੍ਹੇ ਦੇ 645 ਪੋਲਿੰਗ ਬੂਥਾਂ 'ਤੇ ਲਗਾਏ ਗਏ ਵਿਸ਼ੇਸ਼ ਕੈਂਪਾਂ ਨੂੰ ਵੋਟਰਾਂ ਵੱਲੋਂ ਭਰਪੂਰ ਹੁੰਗਾਰਾ ਮਿਲਿਆ।

ਇਨ੍ਹਾਂ ਕੈਂਪਾਂ ਦੌਰਾਨ ਵੱਡੀ ਗਿਣਤੀ ਵਿੱਚ ਪਹੁੰਚੇ ਲੋਕਾਂ ਨੇ ਵੋਟਰ ਮੈਪਿੰਗ ਦੀ ਪ੍ਰਕਿਰਿਆ ਵਿੱਚ ਉਤਸ਼ਾਹ ਨਾਲ ਹਿੱਸਾ ਲਿਆ। ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ਼) ਵੱਲੋਂ ਸਵੇਰੇ 10:00 ਤੋਂ ਸ਼ਾਮ 04:00 ਵਜੇ ਤੱਕ ਮੌਜੂਦ ਰਹਿ ਕੇ ਅਨ-ਮੈਪਡ ਵੋਟਰਾਂ ਦੀ ਮੈਪਿੰਗ ਦੇ ਕੰਮ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਿਆ ਗਿਆ।

ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਨਵਜੋਤ ਕੌਰ ਆਈਏਐਸ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਦਾ ਮੁੱਖ ਮਕਸਦ ਵੋਟਰਾਂ ਦੀ ਮੈਪਿੰਗ ਮੁਕੰਮਲ ਕਰਨਾ ਮਿਥਿਆ ਗਿਆ ਸੀ। ਉਨ੍ਹਾਂ ਲੋਕਾਂ ਦੇ ਸਹਿਯੋਗ ਦੀ ਸ਼ਲਾਘਾ ਕੀਤੀ।

ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਅਗਲੇ ਪੜਾਅ ਤਹਿਤ ਬੀ.ਐਲ.ਓਜ਼ ਵੱਲੋਂ 25 ਜੂਨ ਤੋਂ 24 ਜੁਲਾਈ 2026 ਤੱਕ ਘਰ-ਘਰ ਜਾ ਕੇ ਇਨੁਮੀਰੇਸ਼ਨ ਫਾਰਮ ਭਰੇ ਜਾਣਗੇ। ਪ੍ਰਸ਼ਾਸਨ ਨੇ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਲੋੜੀਂਦੇ ਦਸਤਾਵੇਜ਼ ਤਿਆਰ ਰੱਖਣ ਅਤੇ ਟੀਮਾਂ ਨੂੰ ਪੂਰਾ ਸਹਿਯੋਗ ਦੇਣ।

ਉਨ੍ਹਾਂ ਇਹ ਵੀ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਜਾਂ ਸਮੱਸਿਆ ਦੇ ਹੱਲ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਾਨਸਾ ਵਿਖੇ ਸਥਿਤ ਜ਼ਿਲ੍ਹਾ ਚੋਣ ਦਫ਼ਤਰ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ ਜਾਂ ਟੋਲ-ਫ਼ਰੀ ਨੰਬਰ 1950 'ਤੇ ਕਾਲ ਕੀਤੀ ਜਾ ਸਕਦੀ ਹੈ। 

Advertisement

Latest News

ਭਾਜਪਾ ਦੀ ਧੂਰੀ ਰੈਲੀ 'ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ ਭਾਜਪਾ ਦੀ ਧੂਰੀ ਰੈਲੀ 'ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ
ਚੰਡੀਗੜ੍ਹ 7 ਜੂਨ-      ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਦੀ ਧੂਰੀ ਜਨਸਭਾ...
ਰੰਗਲੇ ਪੰਜਾਬ ਦੀ ਸਿਰਜਨਾ ਲਈ ਯੁੱਧ ਨਸ਼ਿਆ ਵਿਰੁੱਧ ਸੰਗਰਾਮ ਹੁਣ ਲੋਕ ਸਮਰਥਨ ਨਾਲ ਲੋਕ ਲਹਰਿ ਬਣਿਆ- ਧਾਲੀਵਾਲ
ਭਾਰਤ ਚੋਣ ਕਮਿਸ਼ਨ ਦੀ ਡਾਇਰੈਕਟਰ ਜਨਰਲ (ਆਈ.ਟੀ.) ਡਾ. ਸੀਮਾ ਖੰਨਾ ਅਤੇ ਮੁੱਖ ਚੋਣ ਅਧਿਕਾਰੀ ਪੰਜਾਬ ਅਨਿੰਦਤਾ ਮਿੱਤਰਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ
ਬੀਜੇਪੀ ਸਰਕਾਰ ਵੱਲੋਂ ਐਲਪੀਜੀ ਦੀਆਂ ਕੀਮਤਾਂ ਵਿੱਚ ਕੀਤੇ ਵਾਧੇ ਨੇ ਆਮ ਲੋਕਾਂ ’ਤੇ ਮਹਿੰਗਾਈ ਦਾ ਬੋਝ ਦਿੱਤਾ ਵਧਾ : ਹਰਪਾਲ ਸਿੰਘ ਚੀਮਾ
ਗੈਂਗਸਟਰਾਂ ‘ਤੇ ਵਾਰ ਦਾ 138ਵਾਂ ਦਿਨ: ਪੰਜਾਬ ਪੁਲਿਸ ਵੱਲੋਂ 541 ਥਾਈਂ ਛਾਪੇਮਾਰੀ; 281 ਗ੍ਰਿਫ਼ਤਾਰ
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੰਜਾਬ ਵੋਟਰਾਂ ਅਤੇ ਬੀ.ਐਲ.ਓਜ਼. ਦਾ ਧੰਨਵਾਦ
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ