ਮਾਨ ਸਰਕਾਰ ਵੱਲੋਂ ਪਟਿਆਲਾ ਵਿੱਚ ਹਾਈਬ੍ਰਿਡ ਸਫ਼ਾਈ ਮਾਡਲ ਦਾ ਆਗ਼ਾਜ਼

ਮਾਨ ਸਰਕਾਰ ਵੱਲੋਂ ਪਟਿਆਲਾ ਵਿੱਚ ਹਾਈਬ੍ਰਿਡ ਸਫ਼ਾਈ ਮਾਡਲ ਦਾ ਆਗ਼ਾਜ਼

ਚੰਡੀਗੜ੍ਹ, 10 ਜੂਨ: ਪੰਜਾਬ ਦੇ ਸ਼ਹਿਰੀ ਖੇਤਰਾਂ ਵਿੱਚ ਸਫ਼ਾਈ ਅਤੇ ਸਵੱਛਤਾ ਕਾਰਜਾਂ ਵਿੱਚ ਵੱਡਾ ਬਦਲਾਅ ਲਿਆਉਂਦਿਆਂ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਆਪਣੀ ਕਿਸਮ ਦੇ ਪਹਿਲੇ ਹਾਈਬ੍ਰਿਡ ਸਫ਼ਾਈ ਮਾਡਲ ਦਾ ਐਲਾਨ ਕੀਤਾ ਹੈ। ਇਹ ਮਾਡਲ ਇੱਕ ਮਹੀਨੇ ਦੇ ਅੰਦਰ ਪਟਿਆਲਾ ਨੂੰ ਸੂਬੇ ਦਾ ਸਭ ਤੋਂ ਸਾਫ਼ ਸ਼ਹਿਰ ਬਣਾਵੇਗਾ ਅਤੇ ਆਉਣ ਵਾਲੇ ਸਮੇਂ ਵਿੱਚ ਪੰਜਾਬ ਨੂੰ ਭਾਰਤ ਦਾ ਸਭ ਤੋਂ ਸਾਫ਼-ਸੁਥਰਾ ਸੂਬਾ ਬਣਾਇਆ ਜਾਵੇਗਾ।

ਪਟਿਆਲਾ ਦੀਆਂ ਸੜਕਾਂ 'ਤੇ ਬੁੱਧਵਾਰ ਸਵੇਰੇ ਇਸ ਨਵੇਂ ਮਾਡਲ ਦੀ ਸ਼ੁਰੂਆਤ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਹ ਹਾਈਬ੍ਰਿਡ ਮਾਡਲ ਮਸ਼ੀਨ ਨਾਲ ਘਾਹ-ਫੂਸ ਦੀ ਕਟਾਈ, ਸੁਪਰ-ਸਕਸ਼ਨ ਮਸ਼ੀਨਾਂ, ਸਕਰੱਬਰਜ਼, ਹੱਥੀਂ ਆਰਗੈਨਿਕ ਰਹਿੰਦ-ਖੂੰਹਦ ਇਕੱਠਾ ਕਰਨ ਅਤੇ ਸੜਕਾਂ ਦੀ ਧੁਆਈ ਦੇ ਕੰਮ ਨੂੰ ਆਪਸ ਵਿੱਚ ਜੋੜਦਾ ਹੈ। ਇਹ ਸਿਸਟਮ ਹਰੇਕ ਵਾਰਡ ਲਈ ਪਹਿਲਾਂ ਤੋਂ ਨਿਰਧਾਰਿਤ ਹਫ਼ਤਾਵਾਰੀ ਸਫ਼ਾਈ ਸ਼ਡਿਊਲ ਅਨੁਸਾਰ ਕੰਮ ਕਰੇਗਾ।

ਸ. ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ, ਭਾਰਤ ਦੇ ਸਭ ਤੋਂ ਬਿਹਤਰ ਸਫ਼ਾਈ ਮਾਡਲ ਨੂੰ ਲਾਗੂ ਕਰ ਰਿਹਾ ਹੈ। ਚਹੁੰ-ਪੜਾਵੀਂ ਇਸ ਮਾਡਲ ਵਿੱਚ ਆਟੋਮੈਟਿਕ ਸ਼ਰੱਬ ਕਟਰ (ਝਾੜੀਆਂ ਕੱਟਣ ਵਾਲੀ ਮਸ਼ੀਨ), ਘਾਹ-ਫੂਸ ਅਤੇ ਦਰੱਖਤਾਂ ਦੀਆਂ ਟਾਹਣੀਆਂ ਦੀ ਹੱਥੀਂ ਚੁਕਾਈ, ਸੁਪਰ-ਸਕਸ਼ਨ ਮਸ਼ੀਨ ਤੇ ਸਕਰੱਬਰਜ਼ ਸ਼ਾਮਲ ਹੈ। ਇਸ ਬਾਅਦ ਸੜਕਾਂ ਨੂੰ ਧੋਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਇਹ ਤਾਂ ਅਜੇ ਸ਼ੁਰੂਆਤ ਹੈ। ਅਗਲਾ ਸੋਮਵਾਰ ਇਸ ਤੋਂ ਵੀ ਬਿਹਤਰ ਹੋਵੇਗਾ ਅਤੇ ਹਰ ਹਫ਼ਤੇ ਇਸ ਵਿੱਚ ਹੋਰ ਸੁਧਾਰ ਹੋਵੇਗਾ। ਤੁਹਾਨੂੰ ਹਰੇਕ ਸੜਕ ਚਮਕਦੀ ਦਿਖਾਈ ਦੇਵੇਗੀ, ਉਹ ਇਸੇ ਸਿਸਟਮ ਦਾ ਨਤੀਜਾ ਹੈ।

ਸਥਾਨਕ ਸਰਕਾਰਾਂ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਸਫ਼ਾਈ ਕਰਮਚਾਰੀ ਇਸ ਮੁਹਿੰਮ ਦਾ ਮੁੱਖ ਹਿੱਸਾ ਹਨ। ਦੂਜਾ ਸਟੈੱਪ ਪੂਰੀ ਤਰ੍ਹਾਂ (ਆਰਗੈਨਿਕ ਕੂੜਾ ਇਕੱਠਾ ਕਰਨਾ) ਉਨ੍ਹਾਂ 'ਤੇ ਨਿਰਭਰ ਕਰਦਾ ਹੈ। ਉਨ੍ਹਾਂ ਕਿਹਾ, "ਸਾਡੇ ਸਫ਼ਾਈ ਸੇਵਕ ਸਾਡੇ ਮੁੱਖ ਭਾਈਵਾਲ ਹਨ। ਮਸ਼ੀਨਾਂ ਭਾਰੀ ਕੰਮ ਕਰਨਗੀਆਂ ਅਤੇ ਉਹ ਬਾਰੀਕੀ ਵਾਲਾ ਕੰਮ ਸੰਭਾਲਣਗੇ। ਇਹ ਸਿਸਟਮ ਹੱਥੀਂ ਕੀਤੀ ਜਾਣ ਵਾਲੀ ਸਖ਼ਤ ਮਿਹਨਤ ਨੂੰ ਘਟਾਉਣ ਅਤੇ ਕਾਰਜਕੁਸ਼ਲਤਾ ਨੂੰ ਵਧਾਉਣ ਲਈ ਤਿਆਰ ਕੀਤਾ ਗਿਆ ਹੈ। ਇੱਕ ਵਾਰ ਜਦੋਂ ਸੜਕਾਂ ਚਮਕਣ ਲੱਗ ਪੈਣਗੀਆਂ ਤਾਂ ਡੀਪ ਕਲੀਨਿੰਗ ਦੀ ਲੋੜ ਕੁਦਰਤੀ ਤੌਰ 'ਤੇ ਘਟ ਜਾਵੇਗੀ, ਪਰ ਸਿਰਫ਼ ਸਫ਼ਾਈ ਵਧੇਗੀ।"

ਸ. ਹਰਜੋਤ ਸਿੰਘ ਬੈਂਸ ਨੇ ਕਿਹਾ, "ਸਾਡੀ ਕੋਸ਼ਿਸ਼ ਪਟਿਆਲਾ ਨੂੰ ਇੱਕ ਮਹੀਨੇ ਦੇ ਅੰਦਰ ਪੰਜਾਬ ਦਾ ਸਭ ਤੋਂ ਸਾਫ਼ ਤੇ ਸੁੰਦਰ ਸ਼ਹਿਰ ਬਣਾਉਣ ਦੀ ਹੈ। ਇਸ ਤੋਂ ਬਾਅਦ, ਅਸੀਂ ਪੂਰੇ ਪੰਜਾਬ ਵਿੱਚ ਇਸ ਮੁਹਿੰਮ ਦੀ ਸ਼ੁਰੂਆਤ ਕਰਾਂਗੇ।"

 

Advertisement

Latest News

ਅੰਮ੍ਰਿਤਸਰ ਵਿੱਚ ਅੱਜ ਆਟੋ ਅਤੇ ਈ-ਰਿਕਸ਼ਾ ਚਾਲਕਾਂ ਵੱਲੋਂ ਮੁਕੰਮਲ ਹੜਤਾਲ ਕੀਤੀ ਗਈ ਹੈ ਅੰਮ੍ਰਿਤਸਰ ਵਿੱਚ ਅੱਜ ਆਟੋ ਅਤੇ ਈ-ਰਿਕਸ਼ਾ ਚਾਲਕਾਂ ਵੱਲੋਂ ਮੁਕੰਮਲ ਹੜਤਾਲ ਕੀਤੀ ਗਈ ਹੈ
ਅੰਮ੍ਰਿਤਸਰ,12 ਜੁਲਾਈ, 2026, (ਆਜ਼ਾਦ ਸੋਚ ਨਿਊਜ਼):-  ਅੰਮ੍ਰਿਤਸਰ ਵਿੱਚ ਅੱਜ ਆਟੋ ਅਤੇ ਈ-ਰਿਕਸ਼ਾ ਚਾਲਕਾਂ ਵੱਲੋਂ ਮੁਕੰਮਲ ਹੜਤਾਲ ਕੀਤੀ ਗਈ ਹੈ, ਜਿਸ...
ਮੈਂਗੋ ਆਈਸ ਕਰੀਮ ਦੀ ਰਿਸਪੀ
IFA ਵਿਸ਼ਵ ਕੱਪ 2026: ਮੈਸੀ ਦੀ ਅਰਜਨਟੀਨਾ ਸੈਮੀਫਾਈਨਲ ਵਿੱਚ ਪਹੁੰਚੀ, ਵਾਧੂ ਸਮੇਂ ਵਿੱਚ ਸਵਿਟਜ਼ਰਲੈਂਡ ਨੂੰ ਹਰਾਇਆ
ਕੇਜਰੀਵਾਲ ਨੇ ਪੈਟਰੋਲ ਪੰਪ-ਸਰਵਿਸ ਸਟੇਸ਼ਨ 'ਤੇ ਜਾ ਕੇ ਸਰਕਾਰ ਦੇ ਈ-20 'ਤੇ ਚਿੱਟੇ ਝੂਠ ਨੂੰ ਕੀਤਾ ਬੇਨਕਾਬ
ਭਗਵੰਤ ਮਾਨ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਸਮਾਨਤਾ ਅਤੇ ਸਮਾਜਿਕ ਨਿਆਂ ਦੇ ਸੰਕਲਪ ਨੂੰ ਪੂਰਾ ਕਰਨ ਲਈ ਵਚਨਬੱਧ: ਲਾਲ ਚੰਦ ਕਟਾਰੂਚੱਕ
ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਸਬ ਡਵੀਜ਼ਨ ਮੂਨਕ ਵਿਖੇ 02 ਮੁਕੱਦਮੇ ਦਰਜ; 03 ਮੁਲਜ਼ਮ ਗ੍ਰਿਫਤਾਰ
ਐਸ.ਆਈ.ਆਰ ਦੇ ਦੋ ਰੋਜ਼ਾ ਵਿਸ਼ੇਸ਼ ਕੈਂਪਾਂ ਨੂੰ ਮਿਲਿਆ ਜ਼ਿਲ੍ਹਾ ਵਾਸੀਆਂ ਦਾ ਭਰਵਾਂ ਹੁੰਗਾਰਾ