ਸ੍ਰੀ ਮੁਕਤਸਰ ਸਾਹਿਬ ਦੇ ਕਿਸਾਨਾਂ ਲਈ ਨਵਾਂ ਯੂਟਿਊਬ ਚੈਨਲ ‘ਮੁਕਤਸਰ ਦੀਆਂ ਖੇਤੀ ਸੂਚਨਾਵਾਂ’ ਦੀ ਸ਼ੁਰੂਆਤ

ਸ੍ਰੀ ਮੁਕਤਸਰ ਸਾਹਿਬ ਦੇ ਕਿਸਾਨਾਂ ਲਈ ਨਵਾਂ ਯੂਟਿਊਬ ਚੈਨਲ ‘ਮੁਕਤਸਰ ਦੀਆਂ ਖੇਤੀ ਸੂਚਨਾਵਾਂ’ ਦੀ ਸ਼ੁਰੂਆਤ

ਸ੍ਰੀ ਮੁਕਤਸਰ ਸਾਹਿਬ, 25 ਅਪ੍ਰੈਲ

 

ਸ੍ਰੀ ਅਭਿਜੀਤ ਕਪਲਿਸ਼ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਵੱਲੋਂ ਮੁਕਤਸਰ ਦੀਆਂ ਖੇਤੀ ਸੂਚਨਾਵਾਂ’ ਨਾਮਕ ਯੂਟਿਊਬ ਚੈਨਲ ਦਾ ਉਦਘਾਟਨ ਕੀਤਾ ਗਿਆ।

                                 ਉਹਨਾਂ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ ਜਿ਼ਲ੍ਹੇ ਦੇ ਕਿਸਾਨਾਂ ਲਈ ਖੇਤੀਬਾੜੀ ਜਾਣਕਾਰੀ ਨੂੰ ਆਸਾਨ ਅਤੇ ਤੇਜ਼ੀ ਨਾਲ ਪਹੁੰਚਾਉਣ ਲਈ ਇੱਕ ਵਧੀਆ ਪਲੇਟਫਾਰਮ ਹੋਵੇਗਾ। ਇਸ ਚੈਂਨਲ ਤੇ ਵਿਡੀਉ ਕਲਿਪਸ ਰਾਹੀਂ ਕਿਸਾਨਾਂ ਨੂੰ ਸਮੇਂ ਸਮੇਂ ਤੇ ਨਵੀਨਤਮ ਜਾਣਕਾਰੀ ਮੁਹੱਈਆ ਹੋਇਆ ਕਰੇਗੀ ।

                                   ਇਸ ਸਮੇਂ ਮੁੱਖ ਖੇਤੀਬਾੜੀ ਅਫਸਰ ਸ. ਕਰਨਜੀਤ ਸਿੰਘ ਗਿੱਲ ਨੇ ਦੱਸਿਆ ਕਿ ਇਸ ਚੈਨਲ ਰਾਹੀਂ ਕਿਸਾਨਾਂ ਤੱਕ ਵੱਖਵੱਖ ਖੇਤੀਬਾੜੀ ਸਰਗਰਮੀਆਂਮੌਸਮ ਸਬੰਧੀ ਜਾਣਕਾਰੀਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਨਵੀਆਂ ਸਕੀਮਾਂਤਕਨੀਕੀ ਤਰੀਕੇਰਜਿਸਟਰੇਸ਼ਨ ਸੰਬੰਧੀ ਗਾਈਡਲਾਈਨਸਬਸਿਡੀ ਅਤੇ ਖੇਤੀ ਨਾਲ ਸਬੰਧਿਤ ਹੋਰ ਵਾਧੂ ਜਾਣਕਾਰੀ ਪਹੁੰਚਾਈ ਜਾਵੇਗੀ।

                             ਇਸ ਯੂਟਿਊਬ ਚੈਨਲ ਦਾ ਮਕਸਦ ਕਿਸਾਨ ਭਾਈਚਾਰੇ ਨੂੰ ਖੇਤੀਬਾੜੀ ਨਾਲ ਸਬੰਧਤ ਪ੍ਰਮਾਣਿਕ ਅਤੇ ਤਾਜ਼ਾ ਜਾਣਕਾਰੀ ਉਪਲਬਧ ਕਰਵਾਉਣਾ ਹੈਤਾਂ ਜੋ ਉਹ ਆਪਣੀ ਜ਼ਮੀਨ ਤੇ ਨਵੇਂ ਤੇ ਵਿਕਸਤ ਤਰੀਕਿਆਂ ਨੂੰ ਅਪਣਾ ਕੇ ਆਪਣੀ ਆਮਦਨ ਵਿੱਚ ਵਾਧਾ ਕਰ ਸਕਣ।

                             ਸ. ਗਿੱਲ ਨੇ ਅੱਗੇ ਦੱਸਿਆ ਕਿ ਇਹ ਚੈਨਲ ਕਿਸਾਨਾਂ ਲਈ ਵਾਤਾਵਰਣ ਅਤੇ ਸਰਕਾਰੀ ਸਕੀਮਾਂ ਦੀ ਸਹੀ ਸਮੇਂ ਤੇ ਸੂਚਨਾ ਦਿੰਦੇ ਹੋਏ ਇੱਕ ਭਰੋਸੇਯੋਗ ਸਰੋਤ ਸਾਬਤ ਹੋਵੇਗਾ। ਕਿਸੇ ਵੀ ਕਿਸਾਨ ਨੂੰ ਹੁਣ ਦਫ਼ਤਰਾਂ ਦੇ ਚੱਕਰ ਲਾਉਣ ਦੀ ਲੋੜ ਨਹੀਂ ਰਹੇਗੀ। ਉਹ ਸਿੱਧਾ ਆਪਣੇ ਫ਼ੋਨ ਤੇ ਇਸ ਚੈਨਲ ਰਾਹੀਂ ਜਾਣਕਾਰੀ ਲੈ ਸਕਣਗੇ।

ਇੰਜ. ਕੁਲਦੀਪ ਸਿੰਘ ਵੱਲੋਂ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ  ਮੁਕਤਸਰ ਦੀਆਂ ਖੇਤੀ ਸੂਚਨਾਵਾਂ ਯੂਟਿਊਬ ਚੈਨਲ https://youtu.be/wUovxqQdJOM?si=3i-kI9oC_7E9VGjK ਨੂੰ ਸਾਰੇ ਕਿਸਾਨਾਂ ਵੱਲੋਂ ਜ਼ਰੂਰ ਸਬਸਕਰਾਈਬ / Subscribe     ਤੇ ਸ਼ੇਅਰ  ਕੀਤਾ ਜਾਵੇ,  ਤਾਂ ਜੋ ਹਰ ਕਿਸਾਨ ਤੱਕ ਇਹ ਜਾਣਕਾਰੀ ਪਹੁੰਚ ਸਕੇ  ਅਤੇ ਵਿਭਾਗ ਵੱਲੋਂ ਦਿੱਤੀ ਜਾਣਕਾਰੀ ਨੂੰ ਪ੍ਰਮਾਣਿਕਤਾ  ਅਤੇ ਮਾਨਤਾ ਮਿਲ ਸਕੇ।

                      ਇਹ ਚੈਨਲ ਕਿਸਾਨ ਭਲਾਈ ਲਈ ਇੱਕ ਨਵਾਂ ਇਤਿਹਾਸ ਰਚੇਗਾ। ਆਓਮਿਲ ਕੇ ਇਸ ਯਤਨ ਨੂੰ ਕਾਮਯਾਬ ਬਣਾਈਏ। ਇਸ ਉਦਘਾਟਨ ਮੌਕੇਡਾ. ਜ਼ਸਨਪ੍ਰੀਤ ਸਿੰਘਏ.ਡੀ.ਓ ਡਾ. ਹਰਜੀਤ ਸਿੰਘਏ.ਡੀ.ਓ ਹਾਜ਼ਰ ਸਨ ।

Tags:

Advertisement

Latest News

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਹਾਲ ਹੀ ਵਿੱਚ SC ਅਤੇ ST ਵਿਰੁੱਧ ਅੱਤਿਆਚਾਰਾਂ ਲਈ ਜ਼ੀਰੋ ਟਾਲਰੈਂਸ 'ਤੇ ਜ਼ੋਰ ਦਿੱਤਾ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਹਾਲ ਹੀ ਵਿੱਚ SC ਅਤੇ ST ਵਿਰੁੱਧ ਅੱਤਿਆਚਾਰਾਂ ਲਈ ਜ਼ੀਰੋ ਟਾਲਰੈਂਸ 'ਤੇ ਜ਼ੋਰ ਦਿੱਤਾ
Chandigarh,12,FEB,2026,(Azad Soch News):-  ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ (Haryana Chief Minister Naib Singh Saini) ਨੇ ਹਾਲ ਹੀ ਵਿੱਚ...
HSVP ਦੀ ਵੱਡੀ ਯੋਜਨਾ, 52 ਸ਼ਹਿਰਾਂ ਅਤੇ ਕਸਬਿਆਂ ਵਿੱਚ 500 ਤੋਂ ਵੱਧ ਨਵੇਂ ਸੈਕਟਰ ਬਣਾਏ ਜਾਣਗੇ... ਆਮ ਲੋਕਾਂ ਨੂੰ ਹੋਵੇਗਾ ਫਾਇਦਾ
ਭੋਜਨ ਨਾਲ ਹਰੀ ਮਿਰਚ ਖਾਣ ਨਾਲ ਸਿਹਤ ਨੂੰ ਕਈ ਗਜ਼ਬ ਫਾਇਦੇ ਮਿਲਦੇ ਹਨ
ਮੁੰਬਈ ਕੋਸਟਲ ਰੋਡ 'ਤੇ ਨਰੀਮਨ ਪੁਆਇੰਟ ਤੋਂ ਵਰਲੀ ਤੱਕ ਡਰਾਈਵ ਕਰਨ ਵਾਲੇ ਡਰਾਈਵਰਾਂ ਨੂੰ ਹੁਣ ਵਿਲੱਖਣ ਸੰਗੀਤਕ ਅਨੁਭਵ ਮਿਲੇਗਾ
ਸਟਾਰ ਬੱਲੇਬਾਜ਼ ਅਭਿਸ਼ੇਕ ਸ਼ਰਮਾ ਦੀ ਵਿਗੜਦੀ ਸਿਹਤ ਨੇ ਚਿੰਤਾਵਾਂ ਨੂੰ ਵਧਾ ਦਿੱਤਾ ਹੈ
ਪਾਕਿਸਤਾਨ ਦੇ ਰੱਖਿਆ ਮੰਤਰੀ ਖਵਾਜਾ ਆਸਿਫ ਨੇ ਅਮਰੀਕਾ ਨੂੰ ਲੈ ਕੇ ਸੰਸਦ ਵਿਚ ਵੱਡਾ ਅਤੇ ਵਿਵਾਦਿਤ ਬਿਆਨ ਦਿਤਾ ਹੈ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 12-02-2026 ਅੰਗ 591