ਰਾਜ ਚੋਣ ਕਮਿਸ਼ਨ ਨੇ ਪੀ.ਸੀ.ਐੱਸ. ਅਧਿਕਾਰੀ ਲਵਜੀਤ ਕਲਸੀ ਨੂੰ ਜ਼ਿਲ੍ਹਾ ਤਰਨ ਤਾਰਨ ਲਈ ਅਬਜ਼ਰਵਰ ਨਿਯੁਕਤ ਕੀਤਾ

ਰਾਜ ਚੋਣ ਕਮਿਸ਼ਨ ਨੇ ਪੀ.ਸੀ.ਐੱਸ. ਅਧਿਕਾਰੀ ਲਵਜੀਤ ਕਲਸੀ ਨੂੰ ਜ਼ਿਲ੍ਹਾ ਤਰਨ ਤਾਰਨ ਲਈ ਅਬਜ਼ਰਵਰ ਨਿਯੁਕਤ ਕੀਤਾ

ਤਰਨ ਤਾਰਨ, 03 ਦਸੰਬਰ (      ) - ਮਾਨਯੋਗ ਰਾਜ ਚੋਣ ਕਮਿਸ਼ਨ ਪੰਜਾਬ ਵੱਲੋਂ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸੰਮਤੀ ਦੀ ਆਮ ਚੋਣਾਂ-2025 ਲਈ ਸ਼੍ਰੀਮਤੀ ਲਵਜੀਤ ਕਲਸੀ, ਪੀ.ਸੀ.ਐੱਸ. ਐਡੀਸ਼ਨਲ ਸਟੇਟ ਟਰਾਂਸਪੋਰਟ ਕਮਿਸ਼ਨਰ ਪੰਜਾਬ ਨੂੰ ਬਤੌਰ ਅਬਜ਼ਰਵਰ ਜ਼ਿਲ੍ਹਾ ਤਰਨ ਤਾਰਨ ਤੈਨਾਤ ਕੀਤਾ ਗਿਆ ਹੈ। ਚੋਣ ਅਬਜ਼ਰਵਰ ਸ੍ਰੀਮਤੀ ਲਵਜੀਤ ਕਲਸੀ ਅੱਜ ਜ਼ਿਲ੍ਹਾ ਤਰਨ ਤਾਰਨ ਪਹੁੰਚ ਗਏ ਹਨ ਅਤੇ ਉਨ੍ਹਾਂ ਵੱਲੋਂ ਅੱਜ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਧਿਕਾਰੀ ਸ੍ਰੀ ਰਾਹੁਲ ਨਾਲ ਮੁਲਾਕਾਤ ਕੀਤੀ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀ ਸੰਜੀਵ ਕੁਮਾਰ, ਡੀ.ਡੀ.ਪੀ.ਓ. ਸ. ਪਿਆਰ ਸਿੰਘ ਖ਼ਾਲਸਾ, ਆਰ.ਟੀ.ਏ. ਸ੍ਰੀ ਕਪਿਲ ਜ਼ਿੰਦਲ ਵੀ ਮੌਜੂਦ ਸਨ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀ ਸੰਜੀਵ ਕੁਮਾਰ ਵੱਲੋਂ ਅਬਜ਼ਰਵਰ ਸ੍ਰੀਮਤੀ ਲਵਜੀਤ ਕਲਸੀ ਨੂੰ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੀਆਂ ਤਿਆਰੀਆਂ ਸਬੰਧੀ ਜਾਣੂ ਕਰਵਾਇਆ ਗਿਆ।

ਚੋਣ ਅਬਜ਼ਰਵਰ ਸ੍ਰੀਮਤੀ ਲਵਜੀਤ ਕਲਸੀ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਤੱਕ ਜ਼ਿਲ੍ਹਾ ਤਰਨ ਤਾਰਨ ਵਿਖੇ ਹੀ ਰਹਿਣਗੇ ਅਤੇ ਉਹ ਰੋਜ਼ਾਨਾਂ ਪੇਂਡੂ ਵਿਕਾਸ ਭਵਨ, ਅੰਮ੍ਰਿਤਸਰ ਰੋਡ, ਤਰਨ ਤਾਰਨ ਵਿਖੇ ਰੂਮ ਨੰਬਰ 107 ਵਿਖੇ ਬੈਠਗੇ ਜਿੱਥੇ ਉਨ੍ਹਾਂ ਨਾਲ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਸਬੰਧੀ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾਂ ਜਾਂ ਚੋਣਾਂ ਨਾਲ ਸਬੰਧਿਤ ਕੋਈ ਹੋਰ ਸ਼ਿਕਾਇਤ ਕੀਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਚੋਣ ਅਬਜ਼ਰਵਰ ਸ੍ਰੀਮਤੀ ਲਵਜੀਤ ਕਲਸੀ ਨਾਲ ਉਨ੍ਹਾਂ ਦੇ ਮੋਬਾਇਲ ਨੰਬਰ 70879-47964 ਉੱਪਰ ਵੀ ਸੰਪਰਕ ਕੀਤਾ ਜਾ ਸਕਦਾ ਹੈ। 

Tags:

Advertisement

Latest News

ਧੂਰੀ ਸ਼ਹਿਰ ਦੇ ਸੁੰਦਰੀਕਰਨ ਲਈ 4 ਕਰੋੜ ਰੁਪਏ ਦੇ ਕੰਮਾਂ ਦੀ ਓ.ਐਸ.ਡੀ ਸੁਖਵੀਰ ਸਿੰਘ ਨੇ ਕਰਵਾਈ ਸ਼ੁਰੂਆਤ ਧੂਰੀ ਸ਼ਹਿਰ ਦੇ ਸੁੰਦਰੀਕਰਨ ਲਈ 4 ਕਰੋੜ ਰੁਪਏ ਦੇ ਕੰਮਾਂ ਦੀ ਓ.ਐਸ.ਡੀ ਸੁਖਵੀਰ ਸਿੰਘ ਨੇ ਕਰਵਾਈ ਸ਼ੁਰੂਆਤ
ਧੂਰੀ, 17 ਜਨਵਰੀ:ਧੂਰੀ ਸ਼ਹਿਰ ਨੂੰ ਬੁਨਿਆਦੀ ਸਹੂਲਤਾਂ ਦੇ ਨਾਲ-ਨਾਲ ਸੁੰਦਰੀਕਰਨ ਵਿੱਚ ਵੀ ਮੋਹਰੀ ਸ਼ਹਿਰ ਬਣਾਉਣ ਲਈ ਅੱਜ ਲਗਭਗ 4 ਕਰੋੜ...
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਐਮ.ਆਰ.ਐਫ. ਸੈਂਟਰ ਅਤੇ ਐਸ.ਟੀ.ਪੀ. ਦੇ ਕੰਮ ਦਾ ਜਾਇਜ਼ਾ ਲਿਆ ਗਿਆ
23 ਕਰੋੜ ਦੀ ਲਾਗਤ ਨਾਲ ਬਣ ਰਹੇ 50 ਬੈਡ ਸੀ.ਸੀ.ਯੂ. ਹਸਪਤਾਲ ਦਾ ਲਿਆ ਜਾਇਜ਼ਾ, ਜਲਦੀ ਕੰਮ ਹੋਵੇਗਾ ਪੂਰਾ- ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ
ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਤੋਂ ਰੋਕਣ ਅਤੇ ਖੇਤੀ ਵਿੱਚ ਮਸ਼ੀਨਰੀਕਰਨ ਨੂੰ ਉਤਸ਼ਾਹਤ ਕਰਨ ਲਈ ਕੱਢਿਆ ਡਰਾਅ
ਪੀੜਤਾਂ ਨੂੰ ਇਨਸਾਫ ਲਈ ਮਨੁੱਖੀ ਅਧਿਕਾਰ ਕਮਿਸ਼ਨ ਪੂਰੀ ਤਰ੍ਹਾਂ ਵਚਨਬੱਧ : ਜਤਿੰਦਰ ਸਿੰਘ ਸ਼ੰਟੀ
ਜ਼ਿਲ੍ਹੇ 'ਚ ਵੱਖ-ਵੱਖ ਡਰੱਗ ਹਾਟ-ਸਪਾਟ ਸਥਾਨਾਂ ‘ਤੇ ਕਾਰਡਨ ਐਂਡ ਸਰਚ ਆਪਰੇਸ਼ਨ ਚਲਾਇਆ
ਸੰਗਰੂਰ ਪੁਲਿਸ ਵੱਲੋਂ “ਯੁੱਧ ਨਸ਼ਿਆਂ ਵਿਰੁੱਧ”ਮੁਹਿੰਮ ਤਹਿਤ ਸਫਲ ਕੈਸੋ ਆਪਰੇਸ਼ਨ