ਰਾਜ ਚੋਣ ਕਮਿਸ਼ਨ ਵੱਲੋਂ 5 ਨਗਰ ਨਿਗਮਾਂ ਅਤੇ 44 ਮਿਉਂਸਪਲ ਕਮੇਟੀਆਂ ਦੀਆਂ ਆਮ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਵਾਸਤੇ ਦਸਤਾਵੇਜ਼ਾਂ ਦੀ ਸੂਚੀ ਜਾਰੀ

ਰਾਜ ਚੋਣ ਕਮਿਸ਼ਨ ਵੱਲੋਂ 5 ਨਗਰ ਨਿਗਮਾਂ ਅਤੇ 44 ਮਿਉਂਸਪਲ ਕਮੇਟੀਆਂ ਦੀਆਂ ਆਮ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਵਾਸਤੇ ਦਸਤਾਵੇਜ਼ਾਂ ਦੀ ਸੂਚੀ ਜਾਰੀ


ਚੰਡੀਗੜ੍ਹ, 5 ਦਸੰਬਰ 2024:


ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਜਲਦ ਹੀ ਪੰਜ ਨਗਰ ਨਿਗਮਾਂ ਅੰਮ੍ਰਿਤਸਰ, ਜਲੰਧਰ, ਫਗਵਾੜਾ, ਲੁਧਿਆਣਾ ਤੇ ਪਟਿਆਲਾ ਅਤੇ 44 ਮਿਉਂਸਪਲ ਕਮੇਟੀਆਂ ਅਤੇ ਨਗਰ ਪੰਚਾਇਤਾਂ ਦੀਆਂ ਆਮ ਚੋਣਾਂ ਦਾ ਐਲਾਨ ਕੀਤਾ ਜਾਵੇਗਾ ਅਤੇ ਇਸ ਸਬੰਧੀ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ । ਇਸ ਤੋਂ ਇਲਾਵਾ ਵੱਖ-ਵੱਖ ਨਗਰ ਪਾਲਿਕਾਵਾਂ ਅਤੇ ਨਿਗਮਾਂ ਦੇ ਵਾਰਡਾਂ ਦੀਆਂ ਕੁਝ ਜ਼ਿਮਨੀ ਚੋਣਾਂ ਵੀ ਕਰਵਾਈਆਂ ਜਾਣਗੀਆਂ ।

ਆਮ ਲੋਕਾਂ ਦੀ ਜਾਣਕਾਰੀ ਹਿੱਤ, ਪੰਜਾਬ ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਦੱਸਿਆ ਕਿ ਕੋਈ ਵੀ ਉਮੀਦਵਾਰ ਜੋ ਇਨ੍ਹਾਂ ਚੋਣਾਂ ਲਈ ਉਮੀਦਵਾਰ ਵਜੋਂ ਨਾਮਜ਼ਦਗੀ ਪੱਤਰ ਦਾਖਲ ਕਰਨਾ ਚਾਹੁੰਦਾ ਹੈ ਤਾਂ ਉਸ ਨੂੰ ਫਾਰਮ 20 ਵਿੱਚ ਨਾਮਜ਼ਦਗੀ ਪੱਤਰ ਅਤੇ ਹਲਫੀਆ ਬਿਆਨ (ਅਨੁਸੂਚੀ-II), ਮੁਕੰਮਲ ਜਾਣਕਾਰੀ ਸਮੇਤ, ਚੱਲ ਅਤੇ ਅਚੱਲ ਜਾਇਦਾਦ ਦੇ ਵੇਰਵੇ, ਅਦਾਲਤਾਂ ਵਿੱਚ ਲੰਬਿਤ ਕੇਸਾਂ ਦੇ ਵੇਰਵੇ (ਜੇ ਕੋਈ ਹੈ), ਵਿਦਿਅਕ ਯੋਗਤਾ, ਜਾਇਦਾਦ ਅਤੇ ਦੇਣਦਾਰੀਆਂ ਦੇ ਵੇਰਵੇ, ਓਥ ਕਮਿਸ਼ਨਰ ਪਹਿਲੇ ਦਰਜੇ ਦੇ ਕਾਰਜਕਾਰੀ ਮੈਜਿਸਟ੍ਰੇਟ  ਜਾਂ ਨੋਟਰੀ ਪਬਲਿਕ ਤੋਂ ਪ੍ਰਮਾਣਿਤ ਅਤੇ ਐਸ.ਸੀ./ਬੀ.ਸੀ. ਸਰਟੀਫਿਕੇਟ (ਜੇ ਲਾਗੂ ਹੋਵੇ), ਇਸ ਤੋਂ ਇਲਾਵਾ ਜੇਕਰ ਪਾਰਟੀ ਟਿਕਟ 'ਤੇ ਨਾਮਜ਼ਦ ਕੀਤਾ ਗਿਆ ਹੈ ਤਾਂ ਸਿਆਸੀ ਪਾਰਟੀ ਦੇ ਅਧਿਕਾਰਤ ਹਸਤਾਖਰਕਰਤਾ ਦੁਆਰਾ ਸਪਾਂਸਰਸ਼ਿਪ ਦਾ ਫਾਰਮ ਭਰਕੇ ਆਖਰੀ ਮਿਤੀ ਨੂੰ ਜਾਂ ਇਸ ਤੋਂ ਪਹਿਲਾਂ ਸਬੰਧਤ ਰਿਟਰਨਿੰਗ ਅਫਸਰ ਕੋਲ ਜਮਾਂ ਕਰਵਾਉਣਾ ਹੋਵੇਗਾ ।

ਉਨ੍ਹਾਂ ਅੱਗੇ ਦੱਸਿਆ ਕਿ ਨਾਮਜ਼ਦਗੀ ਫਾਰਮ, ਹਲਫੀਆ ਬਿਆਨ ਅਤੇ ਸਪਾਂਸਰਸ਼ਿਪ ਫਾਰਮ ਕਮਿਸ਼ਨ ਦੀ ਵੈੱਬਸਾਈਟ (https://sec.punjab.gov.in) ਤੋਂ ਡਾਊਨਲੋਡ ਕੀਤੇ ਜਾ ਸਕਦੇ ਹਨ ਅਤੇ ਸਬੰਧਤ ਰਿਟਰਨਿੰਗ ਅਫ਼ਸਰ ਦੇ ਦਫ਼ਤਰ ਵਿੱਚ ਵੀ ਉਪਲਬਧ ਹਨ।
Tags:

Advertisement

Latest News

ਗਣਤੰਤਰ ਦਿਵਸ ਦੇ ਮੱਦੇਨਜ਼ਰ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ ਅੰਮ੍ਰਿਤਸਰ ਤੋਂ ਕਾਬੂ; ਤਿੰਨ ਪਿਸਤੌਲ ਬਰਾਮਦ ਗਣਤੰਤਰ ਦਿਵਸ ਦੇ ਮੱਦੇਨਜ਼ਰ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ ਅੰਮ੍ਰਿਤਸਰ ਤੋਂ ਕਾਬੂ; ਤਿੰਨ ਪਿਸਤੌਲ ਬਰਾਮਦ
ਚੰਡੀਗੜ੍ਹ/ਅੰਮ੍ਰਿਤਸਰ, 24 ਜਨਵਰੀ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹੁਕਮਾਂ ਅਨੁਸਾਰ ਸ਼ਾਂਤੀਪੂਰਨ ਢੰਗ ਨਾਲ ਗਣਤੰਤਰ ਦਿਵਸ ਦੇ ਜਸ਼ਨਾਂ ਨੂੰ ਯਕੀਨੀ ਬਣਾਉਣ...
ਹਰਭਜਨ ਸਿੰਘ ਈ.ਟੀ.ਓ. ਵੱਲੋਂ ਸੂਬੇ ਵਿੱਚ ਸੜਕੀ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਲਈ ਲੋਕ ਨਿਰਮਾਣ ਵਿਭਾਗ ਦੇ ਕੰਮਾਂ ਦਾ ਜਾਇਜ਼ਾ
ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਵੱਲੋਂ ਗੜ੍ਹਸ਼ੰਕਰ ਦੇ ਪਿੰਡਾਂ ‘ਚ ਲੋਕਾਂ ਨੂੰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਕੀਤਾ ਗਿਆ ਜਾਗਰੂਕ
ਸਪੀਕਰ ਨੇ ਵਾਰਾਣਸੀ ਵਿਖੇ ਧਾਰਮਿਕ ਸਥਾਨਾਂ ਦੇ ਦਰਸ਼ਨ ਕੀਤੇ
ਅਜਨਾਲਾ ਸ਼ਹਿਰ ਵਿੱਚ ਕਰੀਬ 68 ਲੱਖ ਰੁਪਏ ਦੀ ਲਾਗਤ ਨਾਲ 122 ਸਥਾਨਾਂ ਤੇ ਸੀ.ਸੀ.ਟੀ.ਵੀ. ਕੈਮਰੇ ਲੱਗਣ ਦਾ ਕੰਮ ਸ਼ੁਰੂ – ਧਾਲੀਵਾਲ
ਮਹਿੰਦਰਾ ਗਰੁੱਪ ਪੰਜਾਬ ਵਿੱਚ ਨਿਵੇਸ਼ ਨਾਲ ਆਪਣੇ ਵਪਾਰਕ ਆਧਾਰ ਨੂੰ ਲਗਾਤਾਰ ਮਜ਼ਬੂਤੀ ਦੇ ਰਿਹੈ: ਸੰਜੀਵ ਅਰੋੜਾ
ਸਪੀਕਰ ਵੱਲੋਂ ਕੌਮੀ ਬਾਲੜੀ ਦਿਵਸ ਮੌਕੇ 'ਤੇ ਸਾਰੀਆਂ ਧੀਆਂ ਨੂੰ ਨਿੱਘੀਆਂ ਸ਼ੁਭਕਾਮਨਾਵਾਂ