ਬਟਾਲਾ ਸ਼ਹਿਰ ਅੰਦਰ ਵਿਕਾਸ ਜਾਰੀ-ਵਾਰਡ ਨੰਬਰ 45 ਵਿਖੇ ਗਲੀਆਂ ਦਾ ਨਿਰਮਾਣ ਕਾਰਜ ਸ਼ੁਰੂ

ਬਟਾਲਾ ਸ਼ਹਿਰ ਅੰਦਰ ਵਿਕਾਸ ਜਾਰੀ-ਵਾਰਡ ਨੰਬਰ 45 ਵਿਖੇ ਗਲੀਆਂ ਦਾ ਨਿਰਮਾਣ ਕਾਰਜ ਸ਼ੁਰੂ

ਬਟਾਲਾ, 13 ਜੂਨ  (     ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਅੰਦਰ ਲੋਕਹਿੱਤ ਵਿੱਚ ਕਰਵਾਏ ਜਾ ਰਹੇ ਵਿਕਾਸ ਕੰਮਾਂ ਤਹਿਤ ਵਾਰਡ ਨੰਬਰ 45 ਵਿਖੇ ਵਿਧਾਇਕ ਸ਼ੈਰੀ ਕਲਸੀ ਦੇ ਭਰਾ ਅੰਮ੍ਰਿਤ ਕਲਸੀ ਵਲੋਂ ਮੁਹੱਲਾ ਵਾਸੀਆਂ ਦੀ ਮੌਜੂਦਗੀ ਵਿੱਚ ਵੱਖ-ਵੱਖ ਗਲੀਆਂ ਬਣਾਉਣ ਦਾ ਕੰਮ ਸ਼ੁਰੂ ਕਰਵਾਇਆ ਗਿਆ। ਇਸ ਮੌਕੇ ਵਾਰਡ ਵਾਸੀਆਂ ਨੇ ਵਿਧਾਇਕ ਸ਼ੈਰੀ ਕਲਸੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਗਲੀਆਂ ਬਣਨ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ।

ਇਸ ਮੌਕੇ ਗੱਲ ਕਰਦਿਆਂ ਅੰਮ੍ਰਿਤ ਕਲਸੀ ਨੇ ਦੱਸਿਆ ਕਿ ਵਿਧਾਇਕ ਸ਼ੈਰੀ ਕਲਸੀ ਵਲੋਂ ਉਨਾਂ ਦੀ ਡਿਊਟੀ ਲਗਾਈ ਸੀ ਅਤੇ ਉਹ ਵਾਰਡ ਨੰਬਰ 45 ਵਿਚ ਪਹੁੰਚੇ ਹਨ। ਉਨਾਂ ਨੇ ਦੱਸਿਆ ਕਿ ਪਿਛਲੇ ਕਾਫੀ ਲੰਮੇ ਸਮੇਂ ਤੋਂ ਵਾਰਡ ਵਾਸੀਆਂ ਨੂੰ ਗਲੀ ਨਾ ਬਣਨ ਕਰਕੇ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਪਰ ਹੁਣ ਲੋਕਾਂ ਦੀ ਮੁਸ਼ਕਿਲ ਹੱਲ ਕਰਦਿਆਂ ਗਲੀਆਂ ਬਣਾਉਣ ਦੈ ਕੰਮ ਸ਼ੁਰੂ ਹੋ ਗਿਆ ਹੈ।

ਉਨਾਂ ਅੱਗੇ ਕਿਹਾ ਕਿ ਵਿਧਾਇਕ ਸ਼ੈਰੀ ਕਲਸੀ ਦੀ ਹਮੇਸ਼ਾਂ ਕੋਸ਼ਿਸ ਹੁੰਦੀ ਹੈ ਕਿ ਹਲਕਾ ਵਾਸੀਆਂ ਦੀ ਮੁਸ਼ਕਿਲਾਂ ਪਹਿਲ ਦੇ ਆਧਾਰ ਤੇ ਹੱਲ ਕੀਤੀਆਂ ਜਾਣਜਿਸ ਤਹਿਤ ਉਹ ਦਿਨ-ਰਾਤ ਲੋਕਾਂ ਦੀਆਂ ਮੁਸ਼ਕਿਲਾਂ ਸੁਣਕੇ ਹੱਲ ਕਰ ਰਹੇ ਹਨ।

ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਬਟਾਲਾ ਸ਼ਹਿਰ ਅੰਦਰ ਕਰਵਾਏ ਵਿਕਾਸ ਕਾਰਜਾਂ ਦਾ ਜ਼ਿਕਰ ਕਰਦਿਆਂ ਅੰਮ੍ਰਿਤ ਕਲਸੀ ਨੇ ਦੱਸਿਆ ਕਿ ਟਰੈਫਿਕ ਦੀ ਸਮੱਸਿਆ ਤੋਂ ਲੋਕਾਂ ਨੂੰ ਨਿਜਾਤ ਪਾਉਣ ਦੇ ਮੰਤਵ ਨਾਲ ਸੜਕਾਂ ਨੂੰ ਚੋੜਿਆਂ ਕਰਨ ਦੇ ਨਾਲ ਬਿਜਲੀ ਦੇ ਖੰਬਿਆਂ ਨੂੰ ਸੜਕਾਂ ਦੇ ਕਿਨਾਰਿਆਂ ਤੋਂ ਹਟਾਇਆ ਗਿਆ ਹੈ। ਸ਼ਹਿਰ ਵਿੱਚ ਖੂਬਸੂਰਤ ਪਾਰਕ ਉਸਾਰਨ ਦੇ ਨਾਲ ਚੌਂਕਾਂ ਨੂੰ ਚੌੜਿਆਂ ਕੀਤਾ ਗਿਆ ਹੈ। ਮੁਹੱਲਾ ਕਲੀਨਿਕਾਂ ਰਾਹੀ ਮਰੀਜ ਦਾ ਮੁਫ਼ਤ ਇਲਾਜ ਚੱਲ ਰਿਹਾ ਹੈ। ਲੋਕਾਂ ਨੂੰ ਇੱਕ ਛੱਤ ਹੇਠਾਂ ਵੱਖ-ਵੱਖ ਸਰਕਾਰੀ ਸੇਵਾਵਾਂ ਦੇਣ ਦੇ ਮੰਤਵ ਨਾਲ ਨਵਾਂ ਤਹਿਸੀਲ ਕੰਪਲੈਕਸ ਉਸਾਰਿਆ ਗਿਆ ਹੈ।

Advertisement

Advertisement

Latest News

‘ਯੁੱਧ ਨਸ਼ਿਆਂ ਵਿਰੁੱਧ’: 287ਵੇਂ ਦਿਨ, ਪੰਜਾਬ ਪੁਲਿਸ ਵੱਲੋਂ 725 ਗ੍ਰਾਮ ਹੈਰੋਇਨ ਸਮੇਤ 27 ਨਸ਼ਾ ਤਸਕਰ ਗ੍ਰਿਫ਼ਤਾਰ ‘ਯੁੱਧ ਨਸ਼ਿਆਂ ਵਿਰੁੱਧ’: 287ਵੇਂ ਦਿਨ, ਪੰਜਾਬ ਪੁਲਿਸ ਵੱਲੋਂ 725 ਗ੍ਰਾਮ ਹੈਰੋਇਨ ਸਮੇਤ 27 ਨਸ਼ਾ ਤਸਕਰ ਗ੍ਰਿਫ਼ਤਾਰ
ਚੰਡੀਗੜ੍ਹ, 13 ਦਸੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ...
ਮੋਹਾਲੀ ਦੀਆਂ ਦੋ ਲੜਕੀਆਂ ਫਲਾਇੰਗ ਅਫਸਰ ਵਜੋਂ ਭਾਰਤੀ ਹਵਾਈ ਸੈਨਾ ਵਿੱਚ ਸ਼ਾਮਲ
ਮਹਾਰਾਜਾ ਰਣਜੀਤ ਸਿੰਘ ਏਐਫਪੀਆਈ ਦੇ ਪੰਜ ਸਾਬਕਾ ਵਿਦਿਆਰਥੀ ਭਾਰਤੀ ਫੌਜ ਅਤੇ ਭਾਰਤੀ ਹਵਾਈ ਸੈਨਾ ਵਿੱਚ ਹੋਏ ਸ਼ਾਮਲ
ਰਾਜ ਪੱਧਰੀ ‘ਵੀਰ ਬਾਲ ਦਿਵਸ-2025’ ਦੌਰਾਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਨੇ ਕੀਤਾ ਦੂਜਾ ਸਥਾਨ ਪ੍ਰਾਪਤ
ਢੀਂਗਰੀ ਖੁੰਭ ਦੀ ਕਾਸ਼ਤ ਨੂੰ ਉਤਸ਼ਾਹਤ ਕਰਨ ਦੇ ਮੰਤਵ ਨਾਲ ਬਾਗਬਾਨੀ ਵਿਭਾਗ ਵਲੋਂ ਪਿੰਡ ਦਬੁਰਜੀ ਵਿਖੇ ਕੈਂਪ ਆਯੋਜਿਤ ਕੀਤਾ
ਠੋਸ ਰਹਿੰਦ-ਖੂੰਹਦ ਨੂੰ ਸਾੜਨ ਤੋਂ ਰੋਕਣ ਲਈ ਨਗਰ ਕੌਂਸਲ ਵਿਖੇ ਜਾਗਰੂਕਤਾ-ਕਮ-ਸਿਖਲਾਈ ਸੈਸ਼ਨ ਦਾ ਆਯੋਜਨ
ਸ਼੍ਰੀ ਕਲਗੀਧਰ ਕਨਿੰਆ ਪਾਠਸ਼ਾਲਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਬਲਾਕ ਪੱਧਰ ਤੇ ਖੇਡ ਟੂਰਨਾਮੈਂਟ ਕਰਵਾਇਆ