ਰੋਡਵੇਜ਼ ਕਾਮਿਆਂ ਦੀ ਹੜਤਾਲ ਖਤਮ; ਟਰਾਂਸਪੋਰਟ ਮੰਤਰੀ ਨਾਲ ਮੀਟਿੰਗ ਦੌਰਾਨ ਬਣੀ ਸਹਿਮਤੀ

ਰੋਡਵੇਜ਼ ਕਾਮਿਆਂ ਦੀ ਹੜਤਾਲ ਖਤਮ; ਟਰਾਂਸਪੋਰਟ ਮੰਤਰੀ ਨਾਲ ਮੀਟਿੰਗ ਦੌਰਾਨ ਬਣੀ ਸਹਿਮਤੀ

ਚੰਡੀਗੜ੍ਹ, 30 ਨਵੰਬਰ:

ਪੰਜਾਬ ਰੋਡਵੇਜ਼ ਤੇ ਪਨਬੱਸ ਕਾਮਿਆਂ ਵੱਲੋਂ ਪਿਛਲੇ ਕੁੱਝ ਦਿਨਾਂ ਤੋਂ ਕੀਤੀ ਹੜਤਾਲ ਖ਼ਤਮ ਹੋ ਗਈ ਹੈ। ਅੱਜ ਇੱਥੇ ਪੱਟੀ (ਤਰਨਤਾਰਨ) ਵਿਖੇ ਟਰਾਂਸਪੋਰਟ ਮੰਤਰੀ ਨਾਲ ਕਰਮਚਾਰੀ ਯੂਨੀਅਨ ਦੀ ਹੋਈ ਮੀਟਿੰਗ ਦੌਰਾਨ ਸਹਿਮਤੀ ਬਣ ਗਈ ਹੈ।

ਮੀਟਿੰਗ ਮਗਰੋਂ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਜਿਹੜੇ ਕਰਮਚਾਰੀ ਮੁਅੱਤਲ ਕੀਤੇ ਗਏ ਸਨ, ਉਨ੍ਹਾਂ ਨੂੰ ਬਹਾਲ ਕੀਤਾ ਜਾਵੇਗਾ ਅਤੇ ਕਰਮਚਾਰੀਆਂ ਦੀਆਂ ਬਾਕੀ ਜਾਇਜ਼ ਮੰਗਾਂ ਦਾ ਵੀ ਛੇਤੀ ਹੱਲ ਕੱਢਿਆ ਜਾਵੇਗਾ।

ਮੰਤਰੀ ਨੇ ਅੱਗੇ ਦੱਸਿਆ ਕਿ ਵਿਭਾਗ ਵੱਲੋਂ ਨਵੀਆਂ ਪਾਈਆਂ ਜਾ ਰਹੀਆਂ ਬੱਸਾਂ ਸਬੰਧੀ ਕਰਮਚਾਰੀ ਯੂਨੀਅਨਾਂ ਦਖ਼ਲਅੰਦਾਜ਼ੀ ਨਹੀਂ ਕਰਨਗੀਆਂ। ਉਨ੍ਹਾਂ ਕਿਹਾ ਕਿ ਡਿੱਪੂ ਪੱਧਰ ‘ਤੇ ਜੋ ਮੁਲਾਜ਼ਮ ਕਿਸੇ ਗ਼ੈਰਕਾਨੂੰਨੀ ਗਤੀਵਿਧੀ ‘ਚ ਸ਼ਾਮਲ ਪਾਏ ਗਏ, ਸਬੰਧੀ ਯੂਨੀਅਨਾਂ ਬਿਨ੍ਹਾਂ ਵਜ੍ਹਾ ਦਖ਼ਲ ਨਹੀਂ ਦੇਣਗੀਆਂ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਕਰਮਚਾਰੀਆਂ ਅਤੇ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ ਹੈ, ਉੱਥੇ ਹੀ ਸੂਬੇ ਦੇ ਲੋਕਾਂ ਅਤੇ ਯਾਤਰੀਆਂ ਦੇ ਹਿੱਤਾਂ ਦਾ ਖਿਆਲ ਵੀ ਰੱਖ ਰਹੀ ਹੈ।

ਮੰਤਰੀ ਨੇ ਕਰਮਚਾਰੀ ਯੂਨੀਅਨ ਦੇ ਨੁਮਾਇੰਦਿਆਂ ਨੂੰ ਭਰੋਸਾ ਦਿੰਦਿਆਂ ਕਿਹਾ ਕਿ ਉਹ ਲੋਕ ਹਿੱਤ ਵਿੱਚ ਆਪਣੀਆਂ ਸੇਵਾਵਾਂ ਨਿਭਾਉਣ ਅਤੇ ਸਰਕਾਰ ਵੀ ਆਪਣੇ ਕਰਮਚਾਰੀਆਂ ਦਾ ਪੂਰਾ ਖਿਆਲ ਰੱਖੇਗੀ।

ਲਾਲਜੀਤ ਭੁੱਲਰ ਨੇ ਅੱਗੇ ਦੱਸਿਆ ਕਿ ਸੂਬੇ ‘ਚ ਸਰਕਾਰੀ ਬੱਸ ਸੇਵਾ ਬਹਾਲ ਹੋ ਗਈ ਹੈ। ਉਨ੍ਹਾਂ ਕਿਹਾ ਕਿ ਹਰ ਮੁਸ਼ਕਿਲ ਤੋਂ ਮੁਸ਼ਕਿਲ ਮਾਮਲਿਆਂ ਦਾ ਹੱਲ ਗੱਲਬਾਤ ਜਰੀਏ ਕੱਢਿਆ ਜਾ ਸਕਦਾ ਹੈ।ਉਨ੍ਹਾਂ ਡਰਾਈਵਰਾਂ ਤੇ ਕੰਡਕਟਰਾਂ  ਨੂੰ ਕਿਹਾ ਕਿ ਬੱਸ ਅੱਡਿਆਂ ‘ਤੇ ਸਕੂਲੀ ਤੇ ਕਾਲਜ ਵਿਦਿਆਰਥੀਆਂ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ ਕਿਉਂਕਿ ਉਹ ਦੇਸ਼ ਦਾ ਭਵਿੱਖ ਹਨ। 

Advertisement

Advertisement

Latest News

ਵਧੀਕ ਡਿਪਟੀ ਕਮਿਸ਼ਨਰ ਨੇ ਸਟਰਾਂਗ ਰੂਮ/ਗਿਣਤੀ ਕੇਂਦਰ ਦਾ ਕੀਤਾ ਦੌਰਾ ਵਧੀਕ ਡਿਪਟੀ ਕਮਿਸ਼ਨਰ ਨੇ ਸਟਰਾਂਗ ਰੂਮ/ਗਿਣਤੀ ਕੇਂਦਰ ਦਾ ਕੀਤਾ ਦੌਰਾ
ਅਹਿਮਦਗੜ੍ਹ/ਮਾਲੇਰਕੋਟਲਾ, 09 ਦਸੰਬਰ -               ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕੌਰ ਸੇਖੋਂ ਵੱਲੋਂ ਗਾਂਧੀ ਸਕੂਲ ਅਹਿਮਦਗੜ੍ਹ ਦਾ ਦੌਰਾ ਕਰਕੇ ਜ਼ਿਲ੍ਹਾ ਪ੍ਰੀਸ਼ਦ ਅਤੇ...
13 ਦਸੰਬਰ ਨੂੰ ਜ਼ਿਲ੍ਹਾ ਤਰਨ ਤਾਰਨ ਵਿੱਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ : ਜ਼ਿਲ੍ਹਾ ਤੇ ਸ਼ੈਸ਼ਨ ਜੱਜ ਕੰਵਲਜੀਤ ਸਿੰਘ ਬਾਜਵਾ
ਦਾਖਲਿਆਂ ਤੇ ਗਰਾਂਟਾਂ ਸਬੰਧੀ ਉਪ ਜਿਲਾ ਸਿੱਖਿਆ ਅਫਸਰ ਵੱਲੋਂ ਬਲਾਕ ਦੇ ਸੀਐਚਟੀ,ਹੈਡ ਟੀਚਰ ਅਤੇ ਸਕੂਲ ਇੰਚਾਰਜਾਂ ਨਾਲ ਮੀਟਿੰਗ
ਗਰੂਰ ਜ਼ਿਲ੍ਹੇ ਵਿੱਚ ਬੱਚਿਆਂ ਦੀ ਸੁਰੱਖਿਆ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਫ਼ਿਲਮ ‘ਕੋਮਲ’ ਦਿਖਾਈ ਜਾਵੇਗੀ : ਜ਼ਿਲ੍ਹਾ ਪ੍ਰੋਗਰਾਮ ਅਫ਼ਸਰ
ਮਾਨ ਸਰਕਾਰ ਦਾ ਪ੍ਰੋਜੈਕਟ ਹਿਫਾਜ਼ਤ—ਘਰੇਲੂ ਹਿੰਸਾ ਅਤੇ ਪਰੇਸ਼ਾਨੀ ਵਿਰੁੱਧ ਸਭ ਤੋਂ ਵੱਡਾ ਉਪਰਾਲਾ, ਪੰਜਾਬ ਦੀ ਹਰ ਧੀ ਨੂੰ ਮਿਲੇਗੀ 24 ਘੰਟੇ ਸੁਰੱਖਿਆ —181 ਹੈਲਪਲਾਈਨ ਨੰਬਰ ਜ਼ਾਰੀ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਵੱਖ-ਵੱਖ ਸਰਕਾਰੀ ਸਕੂਲਾਂ 'ਚ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਪ੍ਰੋਗਰਾਮ
ਪੰਜਾਬ ਦੇ ਰਾਜਪਾਲ ਗੁਰਦੁਆਰਾ ਦਰਬਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਬੁਲੰਦਪੁਰੀ ਸਾਹਿਬ ਵਿਖੇ ਹੋਏ ਨਤਮਸਤਕ