ਨਗਰ ਕੌਂਸਲ ਫ਼ਰੀਦਕੋਟ ਦੇ ਸਫ਼ਾਈ ਸੇਵਕਾਂ ਦੀ ਹੜਤਾਲ ਸਮਾਪਤ-ਗਗਨਦੀਪ ਸਿੰਘ ਧਾਲੀਵਾਲ

ਨਗਰ ਕੌਂਸਲ ਫ਼ਰੀਦਕੋਟ ਦੇ ਸਫ਼ਾਈ ਸੇਵਕਾਂ ਦੀ ਹੜਤਾਲ ਸਮਾਪਤ-ਗਗਨਦੀਪ ਸਿੰਘ ਧਾਲੀਵਾਲ

ਫ਼ਰੀਦਕੋਟ, 6 ਜੁਲਾਈ: ਪੰਜਾਬ ਸਰਕਾਰ ਦੇ ਯਤਨਾਂ ਸਦਕਾ ਨਗਰ ਕੌਂਸਲ ਫ਼ਰੀਦਕੋਟ ਦੇ ਸਫ਼ਾਈ ਸੇਵਕਾਂ ਦੀ ਪਿਛਲੇ ਕਈ ਦਿਨਾਂ ਤੋਂ ਚੱਲ ਰਹੀ ਹੜਤਾਲ ਸਮਾਪਤ ਹੋ ਗਈ ਹੈ। ਸਫ਼ਾਈ ਸੇਵਕਾਂ ਦੀ ਮਈ ਅਤੇ ਜੂਨ ਮਹੀਨੇ ਦੀ ਤਨਖ਼ਾਹ ਜਾਰੀ ਹੋਣ ਉਪਰੰਤ ਉਨ੍ਹਾਂ ਭਲਕੇ ਤੋਂ ਮੁੜ ਆਪਣੀਆਂ ਡਿਊਟੀਆਂ ਸੰਭਾਲਣ ਦਾ ਫ਼ੈਸਲਾ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਇੰਪਰੂਵਮੈਂਟ ਟਰੱਸਟ ਫ਼ਰੀਦਕੋਟ ਦੇ ਚੇਅਰਮੈਨ ਗਗਨਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਸਫ਼ਾਈ ਸਬੰਧੀ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਾ ਆਵੇ, ਇਸ ਲਈ ਸਬੰਧਤ ਅਧਿਕਾਰੀਆਂ ਅਤੇ ਸਫ਼ਾਈ ਸੇਵਕਾਂ ਨਾਲ ਲਗਾਤਾਰ ਤਾਲਮੇਲ ਬਣਾ ਕੇ ਮਾਮਲੇ ਦਾ ਹੱਲ ਕੱਢਿਆ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਅਤੇ ਲੋਕਾਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।

ਉਨ੍ਹਾਂ ਕਿਹਾ ਕਿ ਸਫ਼ਾਈ ਸੇਵਕਾਂ ਦੇ ਕੰਮ 'ਤੇ ਪਰਤਣ ਨਾਲ ਸ਼ਹਿਰ ਵਿੱਚ ਸਫ਼ਾਈ ਵਿਵਸਥਾ ਮੁੜ ਸੁਚਾਰੂ ਹੋਵੇਗੀ ਅਤੇ ਨਗਰ ਕੌਂਸਲ ਵੱਲੋਂ ਸਾਰੇ ਵਾਰਡਾਂ ਵਿੱਚ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾ ਕੇ ਹੜਤਾਲ ਦੌਰਾਨ ਪ੍ਰਭਾਵਿਤ ਹੋਏ ਸਫ਼ਾਈ ਕਾਰਜਾਂ ਨੂੰ ਪਹਿਲ ਦੇ ਆਧਾਰ ਤੇ ਮੁਕੰਮਲ ਕੀਤਾ ਜਾਵੇਗਾ।

ਚੇਅਰਮੈਨ ਸ. ਧਾਲੀਵਾਲ ਨੇ ਸਫ਼ਾਈ ਸੇਵਕਾਂ ਦਾ ਧੰਨਵਾਦ ਕਰਦਿਆਂ ਅਪੀਲ ਕੀਤੀ ਕਿ ਉਹ ਪਹਿਲਾਂ ਵਾਂਗ ਪੂਰੀ ਲਗਨ ਅਤੇ ਜ਼ਿੰਮੇਵਾਰੀ ਨਾਲ ਆਪਣੀਆਂ ਡਿਊਟੀਆਂ ਨਿਭਾਉਣ ਤਾਂ ਜੋ ਫ਼ਰੀਦਕੋਟ ਸ਼ਹਿਰ ਦੀ ਸਫ਼ਾਈ ਅਤੇ ਸੁੰਦਰਤਾ ਨੂੰ ਹੋਰ ਬਿਹਤਰ ਬਣਾਇਆ ਜਾ ਸਕੇ। 

Advertisement

Latest News

ਅੰਮ੍ਰਿਤਸਰ ਵਿੱਚ ਅੱਜ ਆਟੋ ਅਤੇ ਈ-ਰਿਕਸ਼ਾ ਚਾਲਕਾਂ ਵੱਲੋਂ ਮੁਕੰਮਲ ਹੜਤਾਲ ਕੀਤੀ ਗਈ ਹੈ ਅੰਮ੍ਰਿਤਸਰ ਵਿੱਚ ਅੱਜ ਆਟੋ ਅਤੇ ਈ-ਰਿਕਸ਼ਾ ਚਾਲਕਾਂ ਵੱਲੋਂ ਮੁਕੰਮਲ ਹੜਤਾਲ ਕੀਤੀ ਗਈ ਹੈ
ਅੰਮ੍ਰਿਤਸਰ,12 ਜੁਲਾਈ, 2026, (ਆਜ਼ਾਦ ਸੋਚ ਨਿਊਜ਼):-  ਅੰਮ੍ਰਿਤਸਰ ਵਿੱਚ ਅੱਜ ਆਟੋ ਅਤੇ ਈ-ਰਿਕਸ਼ਾ ਚਾਲਕਾਂ ਵੱਲੋਂ ਮੁਕੰਮਲ ਹੜਤਾਲ ਕੀਤੀ ਗਈ ਹੈ, ਜਿਸ...
ਮੈਂਗੋ ਆਈਸ ਕਰੀਮ ਦੀ ਰਿਸਪੀ
IFA ਵਿਸ਼ਵ ਕੱਪ 2026: ਮੈਸੀ ਦੀ ਅਰਜਨਟੀਨਾ ਸੈਮੀਫਾਈਨਲ ਵਿੱਚ ਪਹੁੰਚੀ, ਵਾਧੂ ਸਮੇਂ ਵਿੱਚ ਸਵਿਟਜ਼ਰਲੈਂਡ ਨੂੰ ਹਰਾਇਆ
ਕੇਜਰੀਵਾਲ ਨੇ ਪੈਟਰੋਲ ਪੰਪ-ਸਰਵਿਸ ਸਟੇਸ਼ਨ 'ਤੇ ਜਾ ਕੇ ਸਰਕਾਰ ਦੇ ਈ-20 'ਤੇ ਚਿੱਟੇ ਝੂਠ ਨੂੰ ਕੀਤਾ ਬੇਨਕਾਬ
ਭਗਵੰਤ ਮਾਨ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਸਮਾਨਤਾ ਅਤੇ ਸਮਾਜਿਕ ਨਿਆਂ ਦੇ ਸੰਕਲਪ ਨੂੰ ਪੂਰਾ ਕਰਨ ਲਈ ਵਚਨਬੱਧ: ਲਾਲ ਚੰਦ ਕਟਾਰੂਚੱਕ
ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਸਬ ਡਵੀਜ਼ਨ ਮੂਨਕ ਵਿਖੇ 02 ਮੁਕੱਦਮੇ ਦਰਜ; 03 ਮੁਲਜ਼ਮ ਗ੍ਰਿਫਤਾਰ
ਐਸ.ਆਈ.ਆਰ ਦੇ ਦੋ ਰੋਜ਼ਾ ਵਿਸ਼ੇਸ਼ ਕੈਂਪਾਂ ਨੂੰ ਮਿਲਿਆ ਜ਼ਿਲ੍ਹਾ ਵਾਸੀਆਂ ਦਾ ਭਰਵਾਂ ਹੁੰਗਾਰਾ