ਸਵੀਪ ਟੀਮ ਨੇ ਦਸਮੇਸ਼ ਪਬਲਿਕ ਸਕੂਲ ਫ਼ਰੀਦਕੋਟ ਵਿਖੇ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਵੋਟ ਦੇ ਅਧਿਕਾਰ ਲਈ ਕੀਤਾ ਉਤਸ਼ਾਹਿਤ

ਸਵੀਪ ਟੀਮ ਨੇ ਦਸਮੇਸ਼ ਪਬਲਿਕ ਸਕੂਲ ਫ਼ਰੀਦਕੋਟ ਵਿਖੇ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ  ਵੋਟ ਦੇ ਅਧਿਕਾਰ ਲਈ ਕੀਤਾ ਉਤਸ਼ਾਹਿਤ

ਫ਼ਰੀਦਕੋਟ, 7 ਮਈ 2024

ਫ਼ਰੀਦਕੋਟ ਜ਼ਿਲੇ ਅੰਦਰ ਲੋਕ ਸਭਾ ਚੋਣਾਂ ਨੂੰ  ਲੈ ਕੇ ਵੋਟਰਾਂ ਨੂੰ  ਵੋਟ ਦੇ ਹੱਕ ਦੀ ਵਰਤੋਂ ਲਈ ਉਤਸ਼ਾਹਿਤ ਕਰਨ ਵਾਸਤੇ ਜਿਲ੍ਹੇ ਵਿਚ ਸਵੀਪ ਗਤੀਵਿਧੀਆਂ ਲਗਾਤਾਰ ਜਾਰੀ ਹਨ। ਜ਼ਿਲਾ ਚੋਣ ਅਫ਼ਸਰ ਫ਼ਰੀਦਕੋਟ-ਕਮ-ਡਿਪਟੀ ਕਮਿਸ਼ਨਰ ਫ਼ਰੀਦਕੋਟ ਸ਼੍ਰੀ ਵਿਨੀਤ ਕੁਮਾਰ ਦੀ ਯੋਗ ਸਰਪ੍ਰਸਤੀਐਸ.ਡੀ.ਐਮ.ਫ਼ਰੀਦਕੋਟ ਮੇਜਰ ਡਾ.ਵਰੁਣ ਕੁਮਾਰਦੀ ਯੋਗ ਅਗਵਾਈ ਹੇਠ ਆਰੰਭ ਕੀਤੀ ਮੁਹਿੰਮ ਤਹਿਤ ਜ਼ਿਲਾ ਨੋਡਲ ਅਫ਼ਸਰ ਸਵੀਪ-ਕਮ-ਉਪ ਜ਼ਿਲਾ ਸਿੱਖਿਆ ਅਫ਼ਸਰ ਸੈਕੰਡਰੀ ਫ਼ਰੀਦਕੋਟ ਪ੍ਰਦੀਪ ਦਿਓੜਾਸਹਾਇਕ ਜ਼ਿਲਾ ਨੋਡਲ ਅਫ਼ਸਰ ਸਵੀਪ-ਕਮ-ਜ਼ਿਲਾ ਗਾਈਡੈਂਸ ਕਾਊਂਸਲਰ ਜਸਬੀਰ ਸਿੰਘ ਜੱਸੀਸਵੀਪ ਟੀਮ ਮੈਂਬਰ ਸੁਰਿੰਦਰਪਾਲ ਸਿੰਘ ਸੋਨੀਨਵਦੀਪ ਸਿੰਘ ਰਿੱਕੀ ਦਸਮੇਸ਼ ਪਬਲਿਕ ਸਕੂਲ ਫ਼ਰੀਦਕੋਟ ਵਿਖੇ ਪਹੁੰਚੇ  ਇਸ ਮੌਕੇ ਸਕੂਲ ਦੇ ਪਿ੍ੰਸੀਪਲ ਅਪੂਰਵ ਦੇਵਗਣ ਉਚੇਚੇ ਤੌਰ ਤੇ ਹਾਜ਼ਰ ਹੋਏ  

ਇਸ ਮੌਕੇ ਜ਼ਿਲਾ ਨੋਡਲ ਅਫ਼ਸਰ ਸਵੀਪ-ਕਮ-ਉਪ ਜ਼ਿਲਾ ਸਿੱਖਿਆ ਅਫ਼ਸਰ ਸੈਕੰਡਰੀ ਫ਼ਰੀਦਕੋਟ ਪ੍ਰਦੀਪ ਦਿਓੜਾ ਅਤੇ ਸਹਾਇਕ ਜ਼ਿਲਾ ਨੋਡਲ ਅਫ਼ਸਰ ਸਵੀਪ-ਕਮ-ਜ਼ਿਲਾ ਗਾਈਡੈਂਸ ਕਾਊਂਸਲਰ ਜਸਬੀਰ ਸਿੰਘ ਜੱਸੀ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ  ਜਾਣਕਾਰੀ ਦਿੰਦਿਆਂ ਦੱਸਿਆ ਕਿ 01 ਜੂਨ 2024 ਨੂੰ  ਲੋਕ ਸਭਾ ਚੋਣਾਂ 'ਚ ਬਿਨ੍ਹਾਂ ਡਰਭੈਅਲਾਲਚ,ਧਰਮਵਰਗਜਾਤੀਭਾਈਚਾਰੇਭਾਸ਼ਾ ਜਾ ਹੋਰ ਕਿਸੇ ਵੀ ਲਾਲਚ ਦੇ ਪ੍ਰਭਾਵ ਤੋਂ ਬਿਨ੍ਹਾਂ ਸਭ ਤੋਂ ਪਹਿਲਾਂ  ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ  ਉਨ੍ਹਾਂ ਅਧਿਆਪਕਾਂ ਤੇ ਵਿਦਿਆਰਥੀਆਂ ਨੂੰ  ਅਪੀਲ ਕੀਤੀ ਕਿ ਉਹ ਆਪਣੇ ਪ੍ਰੀਵਾਰਿਕ ਮੈਂਬਰਾਂਸੰਪਰਕ 'ਚ ਆਉਣ ਵਾਲੇ ਲੋਕਾਂ  ਨੂੰ  ਵੋਟ ਦੇ ਹੱਕ ਲਈ ਉਤਸ਼ਾਹਿਤ ਕਰਨ ਤਾਂ ਜੋ 'ਅਬ ਦੀ ਬਾਰ-ਵੋਟਿੰਗ 70 ਪ੍ਰਤੀਸ਼ਤ ਪਾਰਸਲੋਗਨ ਨੂੰ  ਅਮਲੀ ਜਾਮਾ ਪਹਿਨਾਇਆ ਜਾ ਸਕੇ 

ਉਨ੍ਹਾਂ ਦੱਸਿਆ ਕਿ ਇਸ ਵਾਰ 85 ਸਾਲ ਤੋਂ ਵੱਧ ਉਮਰ ਦੇ ਵੋਟਰ ਜੇਕਰ ਚਾਹੁਣ ਤਾ ਘਰ ਬੈਠ ਕੇ ਵੀ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਸਕਦੇ ਹਨ  ਇਸ ਮੌਕੇ ਸੀ-ਵਿਜ਼ਿਲ ਐਪਚੋਣਾਂ ਸਬੰਧੀ ਪੋਲਿੰਗ ਬੂਥਾਂ ਤੇ ਕੀਤੇ ਜਾ ਰਹੇ ਪ੍ਰਬੰਧਾਂ ਸਬੰਧੀ ਜਾਣਕਾਰੀ ਦੇ ਕੇ ਵੋਟ ਦੇ ਅਧਿਕਾਰ ਦੀ ਵਰਤੋਂ ਲਈ ਜਾਗਰੂਕ ਕੀਤਾ ਗਿਆ ਇਸ ਮੌਕੇ ਸਕੂਲ ਦੇ ਪਿ੍ੰਸੀਪਲ ਅਪੂਰਵ ਦੇਵਗਣ ਨੇ ਵੋਟ ਦੀ ਮਹੱਤਤਾ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਕਿਹਾ ਕਿ ਸਾਡੇ ਦੇਸ਼ ਅੰਦਰ ਅਸੀਂ ਆਪਣੀ ਵੋਟ ਨਾਲ ਆਪਣੀ ਮਨਪਸੰਦ ਸਰਕਾਰ ਚੁਣਦੇ ਹਾਂ  ਇਸ ਲਈ ਹਰ ਵਿਦਿਆਰਥੀ ਅਤੇ ਅਧਿਆਪਕ ਆਪਣੇ ਆਪ ਨੂੰ  ਵੋਟ ਦੇ ਅਧਿਕਾਰ ਲਈ ਜਾਗਰੂਕ ਕਰਨ ਵਾਲੀ ਟੀਮ ਦਾ ਹਿੱਸਾ ਮੰਨਦੇ ਹੋਏ ਚੋਣਾਂ ਦਾ ਪਰਵ-ਦੇਸ਼ ਦਾ ਗਰਵ ਮੰਨ ਕੇ ਆਪਣੀ ਅਹਿਮ ਭੂਮਿਕਾ ਅਦਾ ਕਰੇ  ਇਸ ਮੌਕੇ ਉਨ੍ਹਾਂ ਯਕੀਨ ਦੁਆਇਆ ਕਿ ਸਕੂਲ ਅੰਦਰ 01 ਜੂਨ ਤੱਕ ਵੋਟ ਜਾਗਰੂਕਤਾ ਅਭਿਆਨ ਤਹਿਤ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ  ਜਾਗਰੂਕ ਕੀਤਾ ਜਾਵੇਗਾ  ਇਸ ਵੋਟਰ ਜਾਗਰੂਕਤਾ ਸਮਾਗਮ ਲਈ ਸਕੂਲ ਦੇ ਅਧਿਆਪਕਾਂ ਨੇ ਪੂਰਨ ਸਹਿਯੋਗ ਦਿੱਤਾ 

Tags:

Advertisement

Latest News

ਫੈਕਟਰੀ ਵਰਕਰਾਂ ਨੂੰ ਦਿੱਤਾ ਵੋਟ ਪਾਉਣ ਦਾ ਸੁਨੇਹਾ ਫੈਕਟਰੀ ਵਰਕਰਾਂ ਨੂੰ ਦਿੱਤਾ ਵੋਟ ਪਾਉਣ ਦਾ ਸੁਨੇਹਾ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 19 ਮਈ, 2024: ਜ਼ਿਲ੍ਹਾ ਚੋਣ ਦਫ਼ਤਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਆਮ ਜਨਤਾ ਨੂੰ ਲੋਕ ਸਭਾ...
80 ਫ਼ੀਸਦੀ ਤੋਂ ਵਧੇਰੇ ਵੋਟਾਂ ਦੇ ਭੁਗਤਾਨ ਲਈ ਅਧਿਆਪਕ ਅਤੇ ਵਿਦਿਆਰਥੀਆਂ ਵੱਲੋਂ ਸਾਂਝੇ ਉੱਦਮ
“ਸਾਡੀ ਸੋਚ ਹਰੀ-ਭਰੀ ਵੋਟ” ਨੂੰ ਅੱਗੇ ਤੋਰਦਿਆਂ
ਸੰਯੁਕਤ ਕਿਸਾਨ ਮੋਰਚੇ ਦੀ ਸ਼ਿਕਾਇਤ ਤੇ ਹੰਸ ਰਾਜ ਨੂੰ ਨੋਟਿਸ ਜਾਰੀ
ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ : ਸਿਬਿਨ ਸੀ
ਐਫ.ਐਸ.ਟੀ ਤੇ ਐਸ.ਐਸ.ਟੀ ਟੀਮਾਂ ਵੱਲੋਂ ਵਾਹਨਾਂ ਦੀ ਚੈਕਿੰਗ ਜਾਰੀ
ਲੋਕ ਸਭਾ ਚੋਣਾਂ ਵਿਚ ਡਿਊਟੀ ਮਾਣ ਵਾਲੀ ਗੱਲ, ਕਰਮਚਾਰੀ ਫਖ਼ਰ ਨਾਲ ਪਾਉਣ ਲੋਕਤੰਤਰ ਵਿਚ ਯੋਗਦਾਨ-ਵਧੀਕ ਡਿਪਟੀ ਕਮਿਸ਼ਨਰ