ਸਵੀਪ ਟੀਮ ਮੈਬਰਾਂ ਵੱਲੋ ਵਿਦਿਆਰਥੀਆਂ ਨੂੰ ਵੋਟ ਦੀ ਮੱਹਤਤਾ ਬਾਰੇ ਕੀਤਾ ਜਾਗਰੂਕ

ਸਵੀਪ ਟੀਮ ਮੈਬਰਾਂ ਵੱਲੋ ਵਿਦਿਆਰਥੀਆਂ ਨੂੰ ਵੋਟ ਦੀ ਮੱਹਤਤਾ ਬਾਰੇ ਕੀਤਾ ਜਾਗਰੂਕ

ਬਠਿੰਡਾ12 ਅਪ੍ਰੈਲ : ਜ਼ਿਲ੍ਹਾ ਚੋਣ ਅਫ਼ਸਰ ਸਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਥਾਨਕ ਸ਼ਹੀਦ ਮੇਜ਼ਰ ਰਵੀ ਇੰਦਰ ਸਿੰਘ ਸੰਧੂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੰਨਿਆ) ਵਿਖੇ ਵਿਸ਼ੇਸ਼ ਕੈਂਪ ਆਯੋਜਿਤ ਕੀਤਾ ਗਿਆ। ਕੈਂਪ ਦੌਰਾਨ 92 ਬਠਿੰਡਾ (ਸ਼ਹਿਰੀ) ਸਵੀਪ ਟੀਮ ਮੈਬਰਾਂ ਵੱਲੋ ਵਿਦਿਆਰਥੀਆਂ ਨੂੰ ਵੋਟ ਬਣਾਉਣ ਤੇ ਭਾਰਤੀ ਲੋਕਤੰਤਰ ਨੂੰ ਮਜਬੂਤ ਬਣਾਉਣ ਲਈ ਪ੍ਰੇਰਿਤ ਕੀਤਾ ਗਿਆ

       ਇਸ ਮੌਕੇ 18 ਸਾਲ ਦੇ ਨੌਜਵਾਨ ਵਿਦਿਆਰਥੀਆਂ ਨੂੰ ਨਵੀ ਵੋਟ ਬਣਾਉਣ ਲਈ ਉਤਸਾਹਿਤ ਕੀਤਾ ਅਤੇ ਵੋਟ ਦੀ ਮੱਹਤਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਗਈ। ਇਸ ਦੌਰਾਨ ਸਵੀਪ ਟੀਮ ਮੈਬਰ ਵੱਲੋ ਵਿਦਿਆਰਥੀਆਂ ਨੂੰ ਵੋਟ ਬਣਾਉਣ ਤੇ ਭਾਰਤੀ ਲੋਕਤੰਤਰ ਨੂੰ ਮਜਬੂਤ ਬਣਾਉਣ ਲਈ ਵੀ ਪ੍ਰੇਰਿਤ ਕੀਤਾ ਗਿਆ

ਇਸ ਤੋਂ ਇਲਾਵਾ ਉਨ੍ਹਾਂ ਵਲੋਂ ਵਿਦਿਆਰਥੀਆਂ ਨੂੰ ਵੋਟਿੰਗ, ਸਕਸ਼ਮ ਐਪ, ਵੋਟਰ ਹੈਲਪ ਲਾਈਨਸੀ-ਵੀਜ਼ਲ ਤੇ ਕੇ.ਵਾਈ.ਸੀ ਐਪ ਸਬੰਧੀ ਵੀ ਜਾਣਕਾਰੀ ਦਿੱਤੀ ਗਈ ਇਸ ਦੌਰਾਨ 70 ਵਿਦਿਆਰਥੀਆਂ ਵਲੋਂ ਭਾਗ ਲਿਆ ਗਿਆ ਤੇ 4 ਵਿਦਿਆਰਥੀਆਂ ਦੇ ਨਵੇਂ ਵੋਟ ਰਜਿਸਟਰਡ ਕੀਤੇ ਗਏ। ਇਸ ਮੌਕੇ ਸਵੀਪ ਟੀਮ ਮੈਬਰਾਂ ਤੋਂ ਇਲਾਵਾ ਵਿਦਿਆਰਥੀ ਆਦਿ ਹਾਜ਼ਰ ਸਨ।

Tags:

Advertisement

Latest News

ਐਮੀ ਵਿਰਕ ਅਤੇ ਸੋਨਮ ਬਾਜਵਾ ਨੇ ਆਪਣੀ ਫਿਲਮ,'ਕੁੜੀ ਹਰਿਆਣੇ ਵੱਲ ਦੀ' ਪਹਿਲੀ ਝਲਕ ਲਾਂਚ ਕੀਤੀ ਐਮੀ ਵਿਰਕ ਅਤੇ ਸੋਨਮ ਬਾਜਵਾ ਨੇ ਆਪਣੀ ਫਿਲਮ,'ਕੁੜੀ ਹਰਿਆਣੇ ਵੱਲ ਦੀ' ਪਹਿਲੀ ਝਲਕ ਲਾਂਚ ਕੀਤੀ
Chandigarh,08 May,2024,(Azad Soch News):- ਐਮੀ ਵਿਰਕ ਅਤੇ ਸੋਨਮ ਬਾਜਵਾ ਦੀ ਸੁਪਰਹਿੱਟ ਬਾਕਸ ਆਫਿਸ (Superhit box Office) ਜੋੜੀ 14 ਜੂਨ, 2024...
ਭਾਜਪਾ ਨੇ ਪੰਜਾਬ ‘ਚ ਐਲਾਨੇ 3 ਹੋਰ ਉਮੀਦਵਾਰ
ਚੰਡੀਗੜ੍ਹ ਦੇ ਇੱਕ ਹੋਟਲ 'ਚ ਭਿਆਨਕ ਅੱਗ ਲੱਗ ਗਈ
ਨਾਮਜ਼ਦਗੀਆਂ ਦਾਖਲ ਕਰਨ ਦੇ ਦੂਜੇ ਦਿਨ 20 ਉਮੀਦਵਾਰਾਂ ਵੱਲੋਂ 22 ਨਾਮਜ਼ਦਗੀ ਪੱਤਰ ਦਾਖਲ
ਖੁਲ੍ਹੇ ਬੋਰਵੈਲ ਕਾਰਨ ਵਾਪਰਨ ਵਾਲੀ ਦੁਰਘਟਨਾ ਲਈ ਜਮੀਨ ਮਾਲਕ ਹੋਵੇਗਾ ਜਿੰਮੇਵਾਰ -ਡਿਪਟੀ ਕਮਿਸ਼ਨਰ
ਖਰਚਾ ਨਿਗਰਾਨ ਵੱਲੋਂ ਸਮੂਹ ਸਹਾਇਕ ਖਰਚਾ ਅਬਜ਼ਰਵਰਜ਼, ਜ਼ਿਲ੍ਹਾ ਖਰਚਾ ਮਾਨੀਟਰਿੰਗ ਸੈੱਲ ਦੇ ਅਧਿਕਾਰੀਆਂ ਨਾਲ ਮੀਟਿੰਗ
ਲੋਕ ਸਭਾ ਚੋਣਾਂ ਲਈ ਕਾਊਂਟਿੰਗ ਸਟਾਫ਼ ਦੀ ਪਹਿਲੀ ਰੈਂਡੇਮਾਈਜ਼ੇਸ਼ਨ ਹੋਈ