ਸਵੀਪ ਟੀਮ ਹੁਣ ਕਰੇ ਪੁਕਾਰ, ਕਰੋ ਇਸਤੇਮਾਲ ਵੋਟ ਦਾ ਅਧਿਕਾਰ’ ਸੰਗਰਾਂਦ ਮੌਕੇ ਹਲਕਾ ਬੱਲੂਆਣਾ ਦੀਆਂ ਧਾਰਮਿਕ ਸੰਸਥਾਵਾਂ ਵਿੱਚ ਗੂੰਜੀ ਟੀਮ ਸਵੀਪ

ਸਵੀਪ ਟੀਮ ਹੁਣ ਕਰੇ ਪੁਕਾਰ, ਕਰੋ ਇਸਤੇਮਾਲ ਵੋਟ ਦਾ ਅਧਿਕਾਰ’ ਸੰਗਰਾਂਦ ਮੌਕੇ ਹਲਕਾ ਬੱਲੂਆਣਾ ਦੀਆਂ ਧਾਰਮਿਕ ਸੰਸਥਾਵਾਂ ਵਿੱਚ ਗੂੰਜੀ ਟੀਮ ਸਵੀਪ

 ਅਬੋਹਰ 14 ਮਈ

 ਜ਼ਿਲ੍ਹਾ ਚੋਣ ਅਧਿਕਾਰੀ ਡਾ ਸੇਨੂ ਦੁੱਗਲ ਵੱਲੋਂ ਹਲਕਾ ਬੱਲੂਆਣਾ (082) ਵਿਖੇ ਲੋਕ ਸਭਾ ਚੋਣਾਂ 2024 ਵਿੱਚ 100 ਫੀਸਦੀ ਵੋਟ ਪ੍ਰਤੀਸ਼ਤਤਾ ਕਰਨ ਦੇ ਮੰਤਵ ਨਾਲ ਸਹਾਇਕ ਰਿਟਰਨਿੰਗ ਅਫ਼ਸਰ ਬੱਲੂਆਣਾ ਸ. ਅਮਰਿੰਦਰ ਸਿੰਘ ਮੱਲੀ ਏ. ਡੀ. ਸੀ. (ਡੀ.)ਤਹਿਸੀਲਦਾਰ ਸ਼੍ਰੀਮਤ ਸੁਖਬੀਰ ਕੌਰ ਅਤੇ ਬੀਡੀਪੀਓ ਸ. ਜਸਵਿੰਦਰ ਸਿੰਘ ਦੇ ਦਿਸ਼ਾਨਿਰਦੇਸ਼ਾਂ ਹੇਠ ਸਵੀਪ ਪ੍ਰੋਜੈਕਟ ਟੀਮ ਬੱਲੂਆਣਾ ਵੱਲੋਂ ਟੀਮ ਲੀਡਰ ਬੀਪੀਈਓ ਸ਼੍ਰੀ ਸਤੀਸ਼ ਮਿਗਲਾਨੀਸੀਡੀਪੀਓ ਸ਼੍ਰੀਮਤੀ ਨਵਦੀਪ ਕੌਰ ਅਤੇ ਉਹਨਾਂ ਦੀ ਟੀਮਸ਼੍ਰੀ ਅਭੀਜੀਤ ਵਧਵਾ ਸੀਐਚਟੀਸ਼੍ਰੀ ਅਸ਼ਵਨੀ ਮੱਕੜ ਟੀਮ ਮੈਂਬਰਸ. ਸੁਖਵਿੰਦਰ ਸਿੰਘ ਟੀਮ ਮੈਂਬਰ ਅਤੇ ਪਿੰਡ ਬੱਲੂਆਣਾ ਦੀਆਂ ਆਸ਼ਾ ਵਰਕਰਾਂ ਦੇ ਨਾਲ ਅੱਜ ਸੰਗਰਾਂਦ ਮੌਕੇ ਪਿੰਡ ਬੱਲੂਆਣਾ ਦੇ ਗੁਰਦੁਆਰਾ ਸ਼੍ਰੀ ਟਿੱਬਾ ਸਾਹਿਬ ਅਤੇ ਇਸੇ ਪਿੰਡ ਦੇ ਸ਼੍ਰੀ ਰਾਧਾ ਕ੍ਰਿਸ਼ਨ ਮੰਦਰ ਵਿਖੇ ਟੀਮ ਸਵੀਪ ਨੇ ਵੋਟਰ ਜਾਗਰੁਕਤਾ ਮੁਹਿੰਮ ਚਲਾਈ ਅਤੇ ਪਿੰਡਵਾਸੀਆਂ ਅਤੇ ਆਮ ਜਨਤਾ ਨੂੰ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਦੇ ਹੋਏ ਅਗਲੇ ਮਹੀਨੇ ਦੀ ਇੱਕ ਤਰੀਕ ਨੂੰ ਵੋਟ ਪਾਉਣ ਲਈ ਜਾਗਰੁਕ ਕੀਤਾ।

ਟੀਮ ਦੀ ਬੇਨਤੀ ਪ੍ਰਵਾਨ ਕਰਦੇ ਹੋਏ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਵੱਲੋਂ ਆਈ ਹੋਈ ਸੰਗਤ ਨੂੰ ਵੋਟ ਪਾਉਣ ਦੀ ਬੇਨਤੀ ਵੀ ਕੀਤੀ ਗਈ। ਪਿੰਡ ਬੱਲੂਆਣਾ ਦੀਆਂ ਇਹਨਾਂ ਧਾਰਮਿਕ ਸੰਸਥਾਵਾਂ ਤੋਂ ਇਲਾਵਾ ਨੈਸ਼ਨਲ ਹਾਈਵੇ ਤੇ ਮੌਜੂਦ ਦੁਕਾਨਦਾਰਾਂ ਨੂੰ ਪੰਪਫਲੈਟ ਵੰਡ ਕੇ ਵੋਟ ਪਾਉਣ ਲਈ ਪ੍ਰੇਰਿਆ ਗਿਆ ਅਤੇ ਜਨਤਕ ਥਾਵਾਂ ਤੇ ਸਟੀਕਰ ਵੀ ਚਸਪਾ ਕੀਤੇ ਗਏ ਤਾਂ ਜੋ ਆਉਣ ਵਾਲੀਆਂ ਲੋਕਸਭਾ ਚੋਣਾਂ ਵਿੱਚ ਵੋਟ ਪ੍ਰਤੀਸ਼ਤਤਾ ਵਿੱਚ ਵਾਧਾ ਕੀਤਾ ਜਾ ਸਕੇ ਅਤੇ ਇਸ ਚੋਣਉਤਸਵ ਨੂੰ ਕਾਮਯਾਬ ਬਣਾਇਆ ਜਾ ਸਕੇ।

Tags:

Advertisement

Latest News

ਈਟੀਟੀ ਕਾਡਰ ਦੀਆਂ 5994 ਅਸਾਮੀਆਂ ਲਈ ਭਰਤੀ ਪ੍ਰੀਖਿਆ ਸਬੰਧੀ ਤਿਆਰੀਆਂ ਮੁਕੰਮਲ ਈਟੀਟੀ ਕਾਡਰ ਦੀਆਂ 5994 ਅਸਾਮੀਆਂ ਲਈ ਭਰਤੀ ਪ੍ਰੀਖਿਆ ਸਬੰਧੀ ਤਿਆਰੀਆਂ ਮੁਕੰਮਲ
ਚੰਡੀਗੜ੍ਹ, 27 ਜੁਲਾਈ:  ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਵਿਚ ਈ.ਟੀ.ਟੀ. ਕਾਡਰ ਦੀਆਂ 5994 ਅਸਾਮੀਆਂ ਲਈ ਭਰਤੀ ਪ੍ਰੀਖਿਆ ਸਬੰਧੀ ਤਿਆਰੀਆਂ...
ਖ਼ਰੀਫ਼ ਦੇ ਮੌਸਮ ਦੌਰਾਨ ਪੰਜਾਬ ਦੀਆਂ ਨਹਿਰਾਂ ਵਿੱਚ 28 ਜੁਲਾਈ ਤੋਂ 4 ਅਗਸਤ ਤੱਕ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ
ਖੁਸ਼ੀ ਫਾਊਂਡਏਸ਼ਨ ਦੀ ਫਾਜ਼ਿਲਕਾ ਨੂੰ ਹਰਾ ਭਰਾ ਬਣਾਉਣ ਦੀ ਲਹਿਰ ਦੇ ਚਲਦਿਆਂ ਡੀ.ਏ.ਵੀ ਕਾਲਜ ਆਫ ਐਜੂਕੇਸ਼ਨ ਫਾਜ਼ਿਲਕਾ ਵਿਖ਼ੇ ਮਿੰਨੀ ਜੰਗਲ ਦੀ ਸ਼ੁਰੂਵਾਤ
ਖੇਤੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦਾ ਦੂਜੇ ਦਿਨ ਵੀ ਨਰਮਾ ਪੱਟੀ ਦਾ ਦੌਰਾ ਜਾਰੀ
ਹਲਕਾ ਲੁਧਿਆਣਾ ਉੱਤਰੀ ਦੇ ਵਿਕਾਸ ਸਬੰਧੀ ਵਿਧਾਇਕ ਮਦਨ ਲਾਲ ਬੱਗਾ ਵਲੋਂ ਡਿਪਟੀ ਕਮਿਸ਼ਨਰ ਅਤੇ ਨਗਰ ਨਿਗਮ ਕਮਿਸ਼ਨਰ ਨਾਲ ਵਿਸ਼ੇ਼ਸ਼ ਮੀਟਿੰਗ
ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸੁੱਖੂ ਨੇ ਦਿੱਲੀ ‘ਚ ਕਾਂਗਰਸ ਨੇਤਾ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ
ਪੰਜਾਬ ਸਰਕਾਰ ਵੱਲੋਂ ਨਾਮਵਰ ਪ੍ਰੋਫੈਸਰ ਸੰਦੀਪ ਕਾਂਸਲ ਨੇ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਦੇ ਤੀਜੇ ਵਾਈਸ ਚਾਂਸਲਰ ਵਜੋਂ ਅਹੁਦਾ ਸੰਭਾਲਿਆ