ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਦੀਆਂ ਸਿੱਖਿਆਵਾਂ ਅੱਜ ਵੀ ਪੂਰੀ ਤਰਾਂ ਪ੍ਰਸੰਗਿਕ ਹਨ- ਆਦਿਤਿਆ ਗੁਪਤਾ, ਸਹਾਇਕ ਕਮਿਸ਼ਨਰ (ਜ) ਗੁਰਦਾਸਪੁਰ

ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਦੀਆਂ ਸਿੱਖਿਆਵਾਂ ਅੱਜ ਵੀ ਪੂਰੀ ਤਰਾਂ ਪ੍ਰਸੰਗਿਕ ਹਨ- ਆਦਿਤਿਆ ਗੁਪਤਾ, ਸਹਾਇਕ ਕਮਿਸ਼ਨਰ (ਜ) ਗੁਰਦਾਸਪੁਰ

ਗੁਰਦਾਸਪੁਰ, 30 ਜਨਵਰੀ (  ) ਦੇਸ਼ ਦੀ ਸੁਤੰਤਰਤਾ ਸੰਗਰਾਮ ਦੌਰਾਨ ਜਾਨਾਂ ਵਾਰਨ ਵਾਲੇ ਸ਼ਹੀਦਾਂ, ਸੰਗਰਾਮੀਆਂ ਅਤੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਦੇ ਬਲੀਦਾਨ ਦਿਵਸ ਸਬੰਧੀ, ਜ਼ਿਲ੍ਹਾ ਪੱਧਰ 'ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸ੍ਰੀ ਆਦਿਤਿਆ ਗੁਪਤਾ, ਸਹਾਇਕ ਕਮਿਸ਼ਨਰ (ਜਨਰਲ) ਗੁਰਦਾਸਪੁਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਤੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ।

ਆਦਿਤਿਆ ਗੁਪਤਾ ਨੇ ਕਿਹਾ ਕਿ ਅੱਜ ਪੂਰੇ ਭਾਰਤ ਵਿਚ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਅਤੇ ਦੇਸ਼ ਦੀ ਖਾਤਰ ਜਾਨਾਂ ਵਾਰਨ ਵਾਲੇ ਸ਼ਹੀਦਾਂ ਦੀ ਯਾਦ ਵਿਚ ਸਮਾਗਮ ਕਰਵਾਏ ਗਏ ਹਨ ਤੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ ਹਨ।

ਉਨਾਂ ਕਿਹਾ ਸਾਡੀ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਇਹੀ ਹੋਵੇਗੀ ਕਿ ਅਸੀਂ ਦੇਸ਼ ਦੀ ਏਕਤਾ ਤੇ ਅਖੰਡਤਾ ਲਈ ਆਪਣੀ ਬਣਦੀ ਜਿੰਮੇਵਾਰੀ ਇਮਾਨਦਾਰੀ ਅਤੇ ਮਿਹਨਤ ਨਾਲ ਨਿਭਾਈਏ ਅਤੇ ਆਪਸੀ ਭਾਈਚਾਰਕ ਸਾਂਝ ਤੇ ਅਮਨ-ਸ਼ਾਂਤੀ ਲਈ ਆਪਣਾ ਬਣਦਾ ਯੋਗਦਾਨ ਪਾਈਏ।

ਉਨਾਂ ਅੱਗੇ ਕਿਹਾ ਕਿ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਦੀਆਂ ਸਿੱਖਿਆਵਾਂ ਅੱਜ ਵੀ ਪੂਰੀ ਤਰਾਂ ਪ੍ਰਸੰਗਿਕ ਹਨ ਅਤੇ ਸਾਨੂੰ ਉਨਾਂ ਦੀਆਂ ਸਿੱਖਿਆਵਾਂ ਤੋਂ ਸੇਧ ਲੈਣੀ ਚਾਹੀਦੀ ਹੈ। ਉਨਾਂ ਨੇ ਅਹਿੰਸਾ ਦਾ ਉਪਦੇਸ਼ ਦਿੱਤਾ ਤੇ ਸਾਂਝੀਵਾਲਤਾ ਅਤੇ ਅਮਨ-ਸਾਂਤੀ ਲਈ ਆਪਣਾ ਬਲੀਦਾਨ ਦਿੱਤਾ, ਜੋ ਸਾਨੂੰ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ। ਉਨਾਂ ਕਿਹਾ ਕਿ ਅੱਜ ਦੇ ਦਿਨ ਸਾਨੂੰ ਪ੍ਰਣ ਕਰਨਾ ਚਾਹੀਦਾ ਹੈ ਕਿ ਅਸੀ ਸ਼ਹੀਦਾਂ ਵਲੋਂ ਸੰਜੋਏ ਸੁਪਨੇ ਸਾਕਾਰ ਕਰੀਏ ਅਤੇ ਦੇਸ਼ ਦੀ ਮਜ਼ਬੂਤੀ ਲਈ ਅੱਗੇ ਆਈਏ।

ਇਸ ਮੌਕੇ ਪੰਜਾਬ ਪੁਲਿਸ ਦੀ ਟੁਕੜੀ ਵਲੋਂ ਸਲਾਮੀ ਦਿੱਤੀ ਗਈ ਤੇ ਸਾਇਰਨ ਵਜਾ ਕੇ 2 ਮਿੰਟ ਦਾ ਮੌਨ ਵੀ ਧਾਰਨ ਕੀਤਾ ਗਿਆ। ਸਮੂਹ ਹਾਜ਼ਰੀਨ ਵਲੋਂ ਰਾਸ਼ਟਰਪਿਤਾ ਮਹਾਤਮਾ ਗਾਂਧੀ ਜੀ ਦੀ ਤਸਵੀਰ 'ਤੇ ਫੁੱਲ ਅਰਪਨ ਕਰਕੇ ਉਨਾਂ ਨੂੰ ਯਾਦ ਕੀਤਾ ਗਿਆ।

ਇਸ ਮੌਕੇ ਸ੍ਰੀ ਕੁਲਦੀਪ ਚੰਦ ਪੀ.ਸੀ.ਐੱਸ ਅਧਿਕਾਰੀ, ਉਲੰਪੀਅਨ ਰੁਪਿੰਦਰਪਾਲ ਸਿੰਘ ਪੀ.ਸੀ.ਐੱਸ ਅਧਿਕਾਰੀ, ਜਸਪ੍ਰੀਤ ਸਿੰਘ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ, ਪਰਮਿੰਦਰ ਸਿੰਘ ਸੈਣੀ ਜ਼ਿਲ੍ਹਾ ਗਾਈਡੈਂਸ ਕਾਉਂਸਲਰ, ਸੁਪਰਡੈਂਟ ਵਿਜੇ ਕੁਮਾਰ, ਹਰਪ੍ਰੀਤ ਸਿੰਘ ਗੁਰਾਇਆ, ਵਿਨੋਦ ਮਹਿਤਾ, ਸਰਬਜੀਤ ਸਿੰਘ ਮੁਲਤਾਨੀ, ਸਰਬਜੀਤ ਸਿੰਘ ਮੱਲੀ, ਸਮਾਜ ਸੇਵੀ ਇੰਦਰਜੀਤ ਸਿੰਘ ਬਾਜਵਾ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।
 

Advertisement

Latest News

ਗੋਂਦ ਕਤੀਰਾ ਗਰਮੀਆਂ ਦੇ ਮੌਸਮ ਵਿੱਚ ਇੱਕ ਵਰਦਾਨ ਵਾਂਗ ਗੋਂਦ ਕਤੀਰਾ ਗਰਮੀਆਂ ਦੇ ਮੌਸਮ ਵਿੱਚ ਇੱਕ ਵਰਦਾਨ ਵਾਂਗ
Patiala,18,March,2026,(Azad Soch News):-  ਗੋਂਦ ਕਤੀਰਾ (Gum Karaya) ਗਰਮੀਆਂ ਦੇ ਮੌਸਮ ਵਿੱਚ ਇੱਕ ਵਰਦਾਨ ਵਾਂਗ ਹੈ। ਇਸ ਦੀ ਤਾਸੀਰ ਬਹੁਤ ਠੰਢੀ...
Haryana News: ਬਹਾਦਰਗੜ੍ਹ ਦੇ ਸਿਵਲ ਹਸਪਤਾਲ ਵਿੱਚ ਮਰੀਜ਼ਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦੇ ਹੋਏ,ਓਪੀਡੀ ਦੇ ਸਮੇਂ ਵਿੱਚ ਤਬਦੀਲੀ ਕੀਤੀ ਗਈ ਹੈ
ਪੂਰਬੀ ਨੇਪਾਲ ਦੇ ਕਾਠਮੰਡੂ ਤੋਂ ਖੋਟਾਂਗ ਜ਼ਿਲ੍ਹੇ ਵੱਲ ਉਡਾਣ ਭਰ ਰਿਹਾ ਇੱਕ ਹੈਲੀਕਾਪਟਰ ਲੈਂਡਿੰਗ ਦੌਰਾਨ ਹਾਦਸਾਗ੍ਰਸਤ ਹੋ ਗਿਆ
1 ਅਪ੍ਰੈਲ 2026 ਤੋਂ ਦੇਸ਼ ਭਰ ਦੇ ਟੋਲ ਪਲਾਜ਼ਿਆਂ 'ਤੇ ਟੈਕਸ ਦੀਆਂ ਦਰਾਂ ਅਤੇ ਫਾਸਟੈਗ ਦੇ ਸਾਲਾਨਾ ਪਾਸਾਂ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਜਾ ਰਿਹਾ ਹੈ
ਪੰਜਾਬ ਦੇ ਕਿਸਾਨਾਂ ਲਈ ਮਾਰਚ ਦਾ ਇਹ ਮਹੀਨਾ ਕਾਫੀ ਚੁਣੌਤੀਪੂਰਨ ਸਾਬਤ ਹੋ ਰਿਹਾ ਹੈ
ਛੋਟੇ ਸਿੱਧੂ ਮੂਸੇਵਾਲਾ ਨੇ ਕੱਟਿਆ ਆਪਣੇ ਜਨਮ ਦਿਨ ਦਾ ਕੇਕ,ਹਵੇਲੀ ਨੂੰ ਰੰਗ-ਬਿਰੰਗੇ ਗੁਬਾਰਿਆਂ ਅਤੇ ਲਾਈਟਾਂ ਨਾਲ ਸਜਾਇਆ ਗਿਆ ਸੀ
Oppo ਨੇ ਭਾਰਤੀ ਬਾਜ਼ਾਰ ਵਿੱਚ ਆਪਣਾ ਨਵਾਂ ਬਜਟ-ਫ੍ਰੈਂਡਲੀ 5G ਸਮਾਰਟਫੋਨ Oppo A6s 5G ਲਾਂਚ ਕਰਕੇ ਹਲਚਲ ਮਚਾ ਦਿੱਤੀ ਹੈ