ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਬਲਾਕ ਪੱਧਰੀ ਟੂਰਨਾਂਮੈਂਟ ਦਾ ਤੀਜਾ ਦਿਨ
ਅੰਮ੍ਰਿਤਸਰ 4 ਸਤੰਬਰ 2024--
ਖੇਡ ਵਿਭਾਗ, ਪੰਜਾਬ ਵੱਲੋ ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਬਲਾਕ ਪੱਧਰੀ, ਜਿਲ੍ਹਾ ਪੱਧਰੀ ਅਤੇ ਰਾਜ ਪੱਧਰੀ ਖੇਡਾਂ ਕਰਵਾਈਆਂ ਜਾ ਰਹੀਆਂ ਹਨ। ਇਹਨਾਂ ਖੇਡਾਂ ਵਿੱਚ ਅੱਜ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੀ ਰਹਿਨੁਮਾਈ ਹੇਠ ਵੱਖ ਵੱਖ ਬਲਾਕਾਂ ਵਿੱਚ ਬਲਾਕ ਪੱਧਰੀ ਟੂਰਨਾਂਮੈਂਟ ਕਰਵਾਏ ਗਏ। ਇਹ ਜਾਣਕਾਰੀ ਦਿੰਦਿਆ ਹੋਇਆ ਸ੍ਰੀ ਸੁਖਚੈਨ ਸਿੰਘ ਜਿਲ੍ਹਾ ਸਪੋਰਟਸ ਅਫਸਰ, ਅੰਮ੍ਰਿਤਸਰ ਵੱਲੋ ਦਸਿੱਆ ਗਿਆ ਕਿ ਬਲਾਕ ਪੱਧਰ ਟੂਰਨਾਂਮੈਂਟ ਵਿੱਚ ਕੁੱਲ 5 ਗੇਮਾਂ (ਫੁੱਟਬਾਲ, ਕਬੱਡੀ ਨੈਸ਼ਨਲ ਸਟਾਈਲ ਅਤੇ ਕਬੱਡੀ ਸਰਕਲ ਸਟਾਈਲ, ਖੋਹ-ਖੋਹ, ਐਥਲੈਟਿਕਸ, ਵਾਲੀਬਾਲ ਸਮੈਸਿੰਗ ਅਤੇ ਵਾਲੀਬਾਲ ਸੂਟਿੰਗ ) ਕਰਵਾਈਆ ਜਾ ਰਹੀਆਂ ਹਨ।
ਬਲਾਕ ਅਜਨਾਲਾ :- ਖੇਡਾਂ ਕੀਰਤਨ ਦਰਬਾਰ ਸੋਸਾਇਟੀ ਗਰਾਊਂਡ ਅਤੇ ਸਰਕਾਰੀ ਕਾਲਜ ਅਜਨਾਲਾ ਵਿਖੇ ਤੀਜੇ ਦਿਨ ਅੰ-21 ਉਮਰ ਵਰਗ ਦੀਆ ਬਲਾਕ ਪੱਧਰੀ ਖੇਡਾਂ ਕਰਵਾਈਆ ਗਈਆ। ਗੇਮ ਫੁਟੱਬਾਲ ਵਿੱਚ ਅੰ-21 ਲੜਕੀਆਂ ਦੇ ਮਕਾਬਲੇ ਵਿੱਚ ਬੀ.ਐਲ.ਡੀ.ਸਕੂਲ ਅਜਨਾਲਾ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਗੇਮ ਕਬੱਡੀ ਸਰਕਲ ਸਟਾਈਲ ਅੰ-21 ਲੜਕਿਆ ਦੇ ਮੁਕਾਬਲੇ ਵਿੱਚ ਗ੍ਰਾਮ ਪੰਚਾਇਤ ਜਗਦੇਵ ਖੁਰਦ ਨੇ ਪਹਿਲਾ ਸਥਾਨ ਅਤੇ ਸ:ਸ:ਸ:ਸ: ਵਿਛੋਆ ਨੇ ਦੂਜਾ ਸਥਾਨ ਪ੍ਰਾਪਤ ਕੀਤਾ । ਗੇਮ ਕਬੱਡੀ ਨੈਸ਼ਨਲ ਸਟਾਈਲ ਅੰ-21 ਲੜਕਿਆ ਦੇ ਮੁਕਾਬਲੇ ਵਿੱਚ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਅਜਨਾਲਾ ਨੇ ਪਹਿਲਾ ਸਥਾਨ ਅਤੇ ਗ੍ਰਾਮ ਪੰਚਾਇਤ ਡੱਲਾ ਰਾਜਪੂਤਾਂ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਗੇਮ ਖੋਹ-ਖੋਹ ਵਿੱਚ ਅੰ-21 ਲੜਕਿਆ ਦੇ ਮੁਕਾਬਲੇ ਵਿੱਚ ਬੀ.ਐਲ.ਡੀ.ਸਕੂਲ ਅਜਨਾਲਾ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਇਹਨਾਂ ਖੇਡਾਂ ਵਿੱਚ ਲਗਭਗ 350 ਖਿਡਾਰੀਆ ਨੇ ਭਾਗ ਲਿਆ।
ਬਲਾਕ ਚੌਗਾਵਾਂ :- ਸ਼ਹੀਦ ਮੇਵਾ ਸਿੰਘ ਸਟੇਡੀਅਮ ਲੋਪੋਕੇ ਵਿਖੇ ਤੀਜੇ ਦਿਨ ਅੰ-21 ਉਮਰ ਵਰਗ ਦੀਆਂ ਬਲਾਕ ਪੱਧਰੀ ਖੇਡਾਂ ਕਰਵਾਈਆ ਗਈਆ। ਗੇਮ ਐਥਲੈਟਿਕਸ ਵਿੱਚ ਅੰ-21 ਲੜਕਿਆ ਦੀ 100 ਮੀਟਰ ਦੌੜ ਵਿੱਚ ਪ੍ਰਭਜੋਤ ਸਿੰਘ ਨੇ ਪਹਿਲਾ ਸਥਾਨ, ਗੁਨਤਾਸਦੀਪ ਸਿੰਘ ਨੇ ਦੂਜਾ ਅਤੇ ਕਰਨ ਮਸੀਹ ਨੇ ਤੀਜਾ ਸਥਾਨ ਪ੍ਰਾਪਤ ਕੀਤਾ। 400 ਮੀਟਰ ਦੌੜ ਵਿੱਚ ਪ੍ਰਭਜੋਤ ਸਿੰਘ ਨੇ ਪਹਿਲਾ ਸਥਾਨ, ਅਭੀ ਸਿੰਘ ਨੇ ਦੂਜਾ ਅਤੇ ਗੁਰਪ੍ਰੀਤ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਹਨਾਂ ਖੇਡਾਂ ਵਿੱਚ ਲਗਭਗ 180 ਖਿਡਾਰੀਆਂ ਨੇ ਭਾਗ ਲਿਆ।
ਬਲਾਕ ਮਿਉਂਸੀਪਲ ਕਾਰਪੋਰੇਸ਼ਨ :- ਖਾਲਸਾ ਕਾਲਜੀਏਟ ਸੀ:ਸੈ:ਸਕੂਲ ਅੰਮ੍ਰਿਤਸਰ ਵਿਖੇ ਤੀਜੇ ਦਿਨ ਅੰ-21 ਉਮਰ ਵਰਗ ਬਲਾਕ ਪੱਧਰੀ ਖੇਡਾਂ ਕਰਵਾਈਆ ਗਈਆ। ਗੇਮ ਖੋਹ-ਖੋਹ ਵਿੱਚ ਅੰ-21 ਲੜਕਿਆ ਵਿੱਚ ਸ:ਸ:ਸ:ਸ: ਢੱਪਈ ਅੰਮ੍ਰਿਤਸਰ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਜਦਕਿ ਲੜਕੀਆਂ ਦੇ ਮੁਕਾਬਲਿਆ ਵਿੱਚ ਸ੍ਰੀ ਗੁਰੂ ਹਰਕ੍ਰਿਸ਼ਨ ਸਕੂਲ ਜੀ.ਟੀ.ਰੋਡ ਨੇ ਪਹਿਲਾ ਸਥਾਨ ਅਤੇ ਸ:ਸ:ਸ:ਸ: ਵੰਡਾਲਾ ਗੁਰੂ ਅੰਮ੍ਰਿਤਸਰ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਗੇਮ ਕਬੱਡੀ ਨੈਸ਼ਨਲ ਸਟਾਈਲ ਅੰ-21 ਲੜਕਿਆ ਦੇ ਮੁਕਾਬਲੇ ਵਿੱਚ ਬਾਬਾ ਦੀਪ ਸਿੰਘ ਕਲੱਬ ਦੀ ਟੀਮ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਗੇਮ ਫੁੱਟਬਾਲ ਅੰ-21 ਲੜਕਿਆ ਦੇ ਮੁਕਾਬਲੇ ਵਿੱਚ ਖਾਲਸਾ ਫੁੱਟਬਾਲ ਕੱਲਬ ਨੇ ਪਹਿਲਾ ਸਥਾਨ ਅਤੇ ਫਤਾਹਪੁਰ ਦੀ ਟੀਮ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਗੇਮ ਕਬੱਡੀ ਸਰਕਲ ਸਟਾਈਲ ਅੰ-21 ਲੜਕਿਆ ਦੇ ਮੁਕਾਬਲੇ ਵਿੱਚ ਬਾਬਾ ਦੀਪ ਸਿੰਘ ਕਲੱਬ ਦੀ ਟੀਮ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਇਹਨਾਂ ਖੇਡਾਂ ਵਿੱਚ ਲਗਭਗ 350 ਖਿਡਾਰੀਆਂ ਨੇ ਭਾਗ ਲਿਆ।
ਬਲਾਕ ਹਰਸ਼ਾ ਛੀਨਾ :- ਬਲਾਕ ਪੱਧਰੀ ਖੇਡਾਂ ਖੇਡ ਸਟੇਡੀਅਮ ਹਰਸ਼ਾ ਛੀਨਾਂ ਅਤੇ ਦਵਿੰਦਰਾ ਇੰਟਰਨੈਸ਼ਨਲ ਸਕੂਲ ਵਿਖੇ ਤੀਜੇ ਦਿਨ ਅੰ-21 ਉਮਰ ਵਰਗ ਦੀਆਂ ਕਰਵਾਈਆ ਗਈਆ। ਗੇਮ ਵਾਲੀਬਾਲ- ਅੰ-21 ਲੜਕਿਆ ਦੇ ਮੁਕਾਬਲੇ ਵਿੱਚ ਸੰਤ ਕਰਤਾਰ ਸਿੰਘ ਕਲੱਬ ਨੇ ਪਹਿਲਾ ਸਥਾਨ ਅਤੇ ਜਗਦੇਵ ਕਲਾ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਗੇਮ ਖੋਹ-ਖੋਹ ਅੰ-21 ਲੜਕਿਆ ਦੇ ਮੁਕਾਬਲੇ ਵਿੱਚ ਸੰਤ ਕਰਤਾਰ ਸਿੰਘ ਕਲੱਬ ਨੇ ਪਹਿਲਾ ਸਥਾਨ ਅਤੇ ਲੜਕੀਆਂ ਦੇ ਮੁਕਾਬਲੇ ਵਿੱਚ ਗੁਰੂ ਕਲਗੀਧਰ ਸਕੂਲ ਭੱਲਾ ਪਿੰਡ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਗੇਮ ਕਬੱਡੀ ਨੈਸ਼ਨਲ ਸਟਾਈਲ ਵਿੱਚ ਅੰ-21 ਲੜਕਿਆ ਅਤੇ ਲੜਕੀਆਂ ਦੇ ਮੁਕਾਬਲੇ ਵਿੱਚ ਸੰਤ ਕਰਤਾਰ ਸਿੰਘ ਕਲੱਬ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਇਹਨਾਂ ਖੇਡਾਂ ਵਿੱਚ ਲਗਭਗ 150 ਖਿਡਾਰੀਆ ਨੇ ਭਾਗ ਲਿਆ।