ਲੁਧਿਆਣਾ ਪੱਛਮੀ ਸੀਟ ਲਈ ਨਾਮਜ਼ਦਗੀਆਂ ਦੇ ਤੀਸਰੇ ਦਿਨ 1 ਨਾਮਜ਼ਦਗੀ ਪੱਤਰ ਦਾਖ਼ਲ : ਸਿਬਿਨ ਸੀ
By Azad Soch
On
ਚੰਡੀਗੜ੍ਹ 28 ਮਈ :
ਪੰਜਾਬ ਵਿਧਾਨ ਸਭਾ ਦੀ 64- ਲੁਧਿਆਣਾ ਪੱਛਮੀ ਸੀਟ ਲਈ ਨਾਮਜ਼ਦਗੀਆਂ ਦੇ ਤੀਸਰੇ ਦਿਨ 1 ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਗਿਆ ਹੈ।
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ 64- ਲੁਧਿਆਣਾ ਪੱਛਮੀ ਸੀਟ ਲਈ ਅੱਜ ਇਕ ਆਜ਼ਾਦ ਉਮੀਦਵਾਰ ਇੰਜੀ. ਬਲਦੇਵ ਰਾਜ ਕਤਨਾ (ਦੇਬੀ) ਵੱਲੋਂ ਨਾਮਜ਼ਦਗੀ ਦਾਖਲ ਕੀਤੀ ਗਈ ਹੈ।
ਜ਼ਿਕਰਯੋਗ ਹੈ ਕਿ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 2 ਜੂਨ ਹੈ ਅਤੇ ਨਾਮਜ਼ਦਗੀ ਪੱਤਰਾਂ ਦੀ ਪੜਤਾਲ 3 ਜੂਨ ਨੂੰ ਕੀਤੀ ਜਾਵੇਗੀ ਜਦਕਿ ਨਾਮਜ਼ਦਗੀ ਪੱਤਰ ਵਾਪਿਸ ਲੈਣ ਦੀ ਅੰਤਿਮ ਮਿਤੀ 5 ਜੂਨ, 2025 ਹੈ। 19 ਜੂਨ ਨੂੰ ਵੋਟਾਂ ਪੈਣਗੀਆਂ ਅਤੇ 23 ਜੂਨ, 2025 ਨੂੰ ਵੋਟਾਂ ਦੀ ਗਿਣਤੀ ਤੋਂ ਬਾਅਦ ਨਤੀਜਾ ਐਲਾਨਿਆ ਜਾਵੇਗਾ।
Tags:
Related Posts
Latest News
13 Dec 2025 18:38:46
ਚੰਡੀਗੜ੍ਹ, 13 ਦਸੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ...


