ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਧਾਨ ਸਭਾ ਕੰਪਲੈਕਸ ਆਮ ਜਨਤਾ ਲਈ 29 ਨਵੰਬਰ ਤੱਕ ਖੁੱਲ੍ਹਾ ਰਹੇਗਾ: ਬੈਂਸ

ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਧਾਨ ਸਭਾ ਕੰਪਲੈਕਸ ਆਮ ਜਨਤਾ ਲਈ 29 ਨਵੰਬਰ ਤੱਕ ਖੁੱਲ੍ਹਾ ਰਹੇਗਾ: ਬੈਂਸ

ਸ੍ਰੀ ਅਨੰਦਪੁਰ ਸਾਹਿਬ/ਚੰਡੀਗੜ੍ਹ, 25 ਨਵੰਬਰ:

ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਲਈ ਸੂਬਾ ਸਰਕਾਰ ਵੱਲੋਂ ਵਿਸ਼ੇਸ਼ ਤੌਰ 'ਤੇ ਸਥਾਪਤ ਕੀਤਾ ਗਿਆ ਪੰਜਾਬ ਵਿਧਾਨ ਸਭਾ ਕੰਪਲੈਕਸ 29 ਨਵੰਬਰ, 2025 ਤੱਕ ਆਮ ਜਨਤਾ ਲਈ ਖੁੱਲ੍ਹਾ ਰਹੇਗਾ।

ਅੱਜ ਇੱਥੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਲੋਕ 29 ਨਵੰਬਰ ਤੱਕ ਭਾਈ ਜੈਤਾ ਜੀ ਯਾਦਗਾਰ ਵਿਖੇ ਸਥਾਪਤ ਇਸ ਵਿਧਾਨ ਸਭਾ ਕੰਪਲੈਕਸ ਦਾ ਦੌਰਾ ਕਰ ਸਕਣਗੇ। ਜ਼ਿਕਰਯੋਗ ਹੈ ਕਿ ਪੰਜਾਬ ਵਿਧਾਨ ਸਭਾ ਵੱਲੋਂ 24 ਨਵੰਬਰ ਦੇ ਆਪਣੇ 10ਵੇਂ (ਵਿਸ਼ੇਸ਼) ਸੈਸ਼ਨ ਲਈ ਸ੍ਰੀ ਅਨੰਦਪੁਰ ਸਾਹਿਬ ਵਿਖੇ ਭਾਈ ਜੈਤਾ ਜੀ ਯਾਦਗਾਰ ਨੂੰ ਆਰਜ਼ੀ ਪੰਜਾਬ ਵਿਧਾਨ ਸਭਾ ਕੰਪਲੈਕਸ ਖੇਤਰ ਵਜੋਂ ਮਨੋਨੀਤ ਕੀਤਾ ਗਿਆ ਸੀ।

ਸ. ਬੈਂਸ ਨੇ ਕਿਹਾ ਕਿ ਇਹ ਪਹਿਲੀ ਵਾਰ ਹੈ ਜਦੋਂ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਚੰਡੀਗੜ੍ਹ ਤੋਂ ਬਾਹਰ ਰੱਖਿਆ ਗਿਆ, ਜਿਸਦਾ ਉਦੇਸ਼ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਵੱਲੋਂ ਹੱਕ-ਸੱਚ ਅਤੇ ਧਰਮ ਦੀ ਆਜ਼ਾਦੀ ਲਈ ਦਿੱਤੀ ਲਾਸਾਨੀ ਸ਼ਹਾਦਤ ਨੂੰ ਸ਼ਰਧਾਂਜਲੀ ਭੇਟ ਕਰਨਾ ਸੀ।

ਸ. ਬੈਂਸ ਨੇ ਦੱਸਿਆ ਕਿ ਇਸਦੇ ਨਾਲ ਹੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਡਰੋਨ ਸ਼ੋਅ ਦੇ ਨਾਲ ਸੰਗਤ ਦੀ ਸਹੂਲਤ ਲਈ ਸਥਾਪਤ ਕੀਤੀਆਂ ਗਈਆਂ ਤਿੰਨ ਟੈਂਟ ਸਿਟੀਜ਼ ਅਤੇ ਪਾਰਕਿੰਗ ਦੀ ਸਹੂਲਤ ਵੀ 29 ਨਵੰਬਰ ਤੱਕ ਜਾਰੀ ਰਹੇਗੀ। 

Related Posts

Advertisement

Advertisement

Latest News

ਦਿੱਲੀ ਵਿੱਚ ਹਵਾ ਦੀ ਗੁਣਵੱਤਾ ਬਹੁਤ ਮਾੜੀ,ਕਈ ਖੇਤਰਾਂ ਵਿੱਚ AQI 300 ਤੋਂ ਵੱਧ, ਸਾਹ ਲੈਣ ਵਿੱਚ ਮੁਸ਼ਕਲ  ਦਿੱਲੀ ਵਿੱਚ ਹਵਾ ਦੀ ਗੁਣਵੱਤਾ ਬਹੁਤ ਮਾੜੀ,ਕਈ ਖੇਤਰਾਂ ਵਿੱਚ AQI 300 ਤੋਂ ਵੱਧ, ਸਾਹ ਲੈਣ ਵਿੱਚ ਮੁਸ਼ਕਲ 
New Delhi,08,DEC,2025,(Azad Soch News):-   ਦਿੱਲੀ ਵਿੱਚ ਹਵਾ ਦੀ ਗੁਣਵੱਤਾ ਬਹੁਤ ਮਾੜੀ ਹੋਈ ਹੋਈ ਹੈ ਅਤੇ ਕਈ ਖੇਤਰਾਂ ਵਿੱਚ AQI 300...
ਹਰਿਆਣਾ ਦੇ ਸਰਕਾਰੀ ਹਸਪਤਾਲਾਂ ਦੇ ਡਾਕਟਰ ਅੱਜ ਤੋਂ ਦੋ ਦਿਨਾਂ (8 ਅਤੇ 9 ਦਸੰਬਰ) ਲਈ ਹੜਤਾਲ 'ਤੇ ਜਾ ਰਹੇ ਹਨ
IND & SA T20: ਨਿਊ ਚੰਡੀਗੜ੍ਹ ਕ੍ਰਿਕਟ ਸਟੇਡੀਅਮ ਵਿਖੇ ਟਿਕਟਾਂ ਦੀ ਵਿਕਰੀ ਸ਼ੁਰੂ
ਖੰਡ ਦੀ ਬਜਾਏ ਗੁੜ ਪਾ ਕੇ ਬਣਾਓ ਸੁਆਦੀ ਗਾਜਰ ਦਾ ਹਲਵਾ,ਸਿੱਖੋ ਇਸਦੀ ਆਸਾਨ ਵਿਧੀ
ਵੰਦੇ ਮਾਤਰਮ ਦੀ 150ਵੀਂ ਵਰ੍ਹੇਗੰਢ,ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸੰਸਦ ਵਿੱਚ ਇਸ 'ਤੇ ਚਰਚਾ ਸ਼ੁਰੂ ਕਰਨਗੇ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 08-12-2025 ਅੰਗ 742
ਆਪਣੇ ਦੇਸ਼ ਲਈ ਬ੍ਰਾਂਡ ਅੰਬੈਸਡਰ ਬਣੋ ਅਤੇ ਕੋਰੀਆਈ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਲਈ ਪ੍ਰੇਰਿਤ ਕਰੋ: ਸਿਓਲ ਦੇ ਪੰਜਾਬੀਆਂ ਨੂੰ ਮੁੱਖ ਮੰਤਰੀ ਦੀ ਅਪੀਲ*