ਵਿਜੀਲੈਂਸ ਬਿਊਰੋ ਨੇ ਜੂਨ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 6 ਮਾਮਲਿਆਂ ਵਿੱਚ 6 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ

ਵਿਜੀਲੈਂਸ ਬਿਊਰੋ ਨੇ ਜੂਨ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 6 ਮਾਮਲਿਆਂ ਵਿੱਚ 6 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ

ਚੰਡੀਗੜ੍ਹ, 8 ਜੁਲਾਈ : ਪੰਜਾਬ ਵਿਜੀਲੈਂਸ ਬਿਊਰੋ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ ਜੂਨ ਮਹੀਨੇ ਦੌਰਾਨ 6 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦੇ ਹੋਏ ਪੰਜ ਸਰਕਾਰੀ ਅਧਿਕਾਰੀਆਂ ਅਤੇ ਇੱਕ ਪ੍ਰਾਈਵੇਟ ਵਿਅਕਤੀ ਨੂੰ ਰੰਗੇ ਹੱਥੀਂ ਕਾਬੂ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ।

ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਨੇ ਇਸ ਸਮੇਂ ਦੌਰਾਨ ਸਰਕਾਰੀ ਕਰਮਚਾਰੀਆਂ ਅਤੇ ਹਰ ਖੇਤਰ ਚੋਂ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਆਪਣੀ ਪੁਰਜ਼ੋਰ ਕੋਸ਼ਿਸ਼ ਕੀਤੀ ਹੈ।

ਬੁਲਾਰੇ ਨੇ ਦੱਸਿਆ ਕਿ ਬਿਊਰੋ ਨੇ ਪਿਛਲੇ ਮਹੀਨੇ ਵੱਖ-ਵੱਖ ਸਮਰੱਥ ਅਦਾਲਤਾਂ ਵਿੱਚ 15 ਵਿਜੀਲੈਂਸ ਮਾਮਲਿਆਂ ਨਾਲ ਸਬੰਧਤ ਚਲਾਨ ਪੇਸ਼ ਕੀਤੇ ਹਨ। ਬੁਲਾਰੇ ਨੇ ਅੱਗੇ ਕਿਹਾ ਕਿ 15 ਮੁਲਜ਼ਮਾਂ ਵਿਰੁੱਧ 9 ਅਪਰਾਧਿਕ ਮਾਮਲੇ ਵੀ ਦਰਜ ਕੀਤੇ ਗਏ ਹਨ ਜਿਨ੍ਹਾਂ ਵਿੱਚ 13 ਸਰਕਾਰੀ ਕਰਮਚਾਰੀ ਸ਼ਾਮਲ ਹਨ।

ਹੋਰ ਵੇਰਵੇ ਸਾਂਝੇ ਕਰਦਿਆਂ ਬੁਲਾਰੇ ਨੇ ਕਿਹਾ ਕਿ ਇੱਕ ਸਮਰੱਥ ਅਦਾਲਤ ਨੇ ਪਿਛਲੇ ਮਹੀਨੇ ਦੌਰਾਨ ਬਿਊਰੋ ਵੱਲੋਂ ਦਾਇਰ ਅਤੇ ਪੈਰਵਾਈ ਕੀਤੇ ਗਏ ਇੱਕ ਰਿਸ਼ਵਤਖੋਰੀ ਦੇ ਮਾਮਲੇ ਦਾ ਫੈਸਲਾ ਸੁਣਾਇਆ ਸੀ, ਜਿਸ ਵਿੱਚ ਛੇ ਵਿਅਕਤੀਆਂ ਨੂੰ ਦੋਸ਼ੀ ਠਹਿਰਾਇਆ ਗਿਆ ਸੀ ਅਤੇ 5-5 ਸਾਲ ਦੀ ਕੈਦ ਅਤੇ 27,000 ਰੁਪਏ ਤੋਂ 31,000 ਰੁਪਏ ਤੱਕ ਦੇ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਸੀ।

 

Advertisement

Latest News

ਅੰਮ੍ਰਿਤਸਰ ਵਿੱਚ ਅੱਜ ਆਟੋ ਅਤੇ ਈ-ਰਿਕਸ਼ਾ ਚਾਲਕਾਂ ਵੱਲੋਂ ਮੁਕੰਮਲ ਹੜਤਾਲ ਕੀਤੀ ਗਈ ਹੈ ਅੰਮ੍ਰਿਤਸਰ ਵਿੱਚ ਅੱਜ ਆਟੋ ਅਤੇ ਈ-ਰਿਕਸ਼ਾ ਚਾਲਕਾਂ ਵੱਲੋਂ ਮੁਕੰਮਲ ਹੜਤਾਲ ਕੀਤੀ ਗਈ ਹੈ
ਅੰਮ੍ਰਿਤਸਰ,12 ਜੁਲਾਈ, 2026, (ਆਜ਼ਾਦ ਸੋਚ ਨਿਊਜ਼):-  ਅੰਮ੍ਰਿਤਸਰ ਵਿੱਚ ਅੱਜ ਆਟੋ ਅਤੇ ਈ-ਰਿਕਸ਼ਾ ਚਾਲਕਾਂ ਵੱਲੋਂ ਮੁਕੰਮਲ ਹੜਤਾਲ ਕੀਤੀ ਗਈ ਹੈ, ਜਿਸ...
ਮੈਂਗੋ ਆਈਸ ਕਰੀਮ ਦੀ ਰਿਸਪੀ
IFA ਵਿਸ਼ਵ ਕੱਪ 2026: ਮੈਸੀ ਦੀ ਅਰਜਨਟੀਨਾ ਸੈਮੀਫਾਈਨਲ ਵਿੱਚ ਪਹੁੰਚੀ, ਵਾਧੂ ਸਮੇਂ ਵਿੱਚ ਸਵਿਟਜ਼ਰਲੈਂਡ ਨੂੰ ਹਰਾਇਆ
ਕੇਜਰੀਵਾਲ ਨੇ ਪੈਟਰੋਲ ਪੰਪ-ਸਰਵਿਸ ਸਟੇਸ਼ਨ 'ਤੇ ਜਾ ਕੇ ਸਰਕਾਰ ਦੇ ਈ-20 'ਤੇ ਚਿੱਟੇ ਝੂਠ ਨੂੰ ਕੀਤਾ ਬੇਨਕਾਬ
ਭਗਵੰਤ ਮਾਨ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਸਮਾਨਤਾ ਅਤੇ ਸਮਾਜਿਕ ਨਿਆਂ ਦੇ ਸੰਕਲਪ ਨੂੰ ਪੂਰਾ ਕਰਨ ਲਈ ਵਚਨਬੱਧ: ਲਾਲ ਚੰਦ ਕਟਾਰੂਚੱਕ
ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਸਬ ਡਵੀਜ਼ਨ ਮੂਨਕ ਵਿਖੇ 02 ਮੁਕੱਦਮੇ ਦਰਜ; 03 ਮੁਲਜ਼ਮ ਗ੍ਰਿਫਤਾਰ
ਐਸ.ਆਈ.ਆਰ ਦੇ ਦੋ ਰੋਜ਼ਾ ਵਿਸ਼ੇਸ਼ ਕੈਂਪਾਂ ਨੂੰ ਮਿਲਿਆ ਜ਼ਿਲ੍ਹਾ ਵਾਸੀਆਂ ਦਾ ਭਰਵਾਂ ਹੁੰਗਾਰਾ