ਚਲਾਣ ਪੇਸ਼ ਕਰਨ ਦੇ ਇਵਜ਼ 'ਚ 4,500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਸਹਾਇਕ ਸਬ-ਇੰਸਪੈਕਟਰ ਖਿਲਾਫ਼ ਪਰਚਾ ਦਰਜ

ਚਲਾਣ ਪੇਸ਼ ਕਰਨ ਦੇ ਇਵਜ਼ 'ਚ 4,500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਸਹਾਇਕ ਸਬ-ਇੰਸਪੈਕਟਰ ਖਿਲਾਫ਼ ਪਰਚਾ ਦਰਜ

ਫਾਜ਼ਿਲਕਾ 3 ਜੂਨ, 2024 - ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਥਾਣਾ ਫਾਜ਼ਿਲਕਾ ਸਦਰ ਅਧੀਨ ਪੈਂਦੀ ਪੁਲਿਸ ਚੌਕੀ ਮੰਡੀ ਲਾਧੂਕਾ ਵਿਖੇ ਤਾਇਨਾਤ ਰਹੇ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਪਿਆਰਾ ਸਿੰਘ ਵਿਰੁੱਧ 4500 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ।

ਅੱਜ ਇੱਥੇ ਇਹ ਪ੍ਰਗਟਾਵਾ ਕਰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ (ਹੁਣ ਸੇਵਾਮੁਕਤ) ਖਿਲਾਫ ਇਹ ਮੁਕੱਦਮਾ ਫਾਜ਼ਿਲਕਾ ਜ਼ਿਲ੍ਹੇ ਦੇ ਕਸਬਾ ਮੰਡੀ ਲਾਧੂਕਾ ਦੇ ਵਸਨੀਕ ਵੀਰੂ ਸਿੰਘ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ ਉਪਰ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੀ ਜਾਂਚ ਉਪਰੰਤ ਦਰਜ ਕੀਤਾ ਗਿਆ ਹੈ।

ਉਸਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੱਸਿਆ ਹੈ ਕਿ ਉਸਨੇ ਫਾਜ਼ਿਲਕਾ ਸਦਰ ਥਾਣੇ ਵਿੱਚ ਇੱਕ ਹੋਰ ਵਿਅਕਤੀ ਖਿਲਾਫ ਪੁਲਿਸ ਕੇਸ ਦਰਜ ਕਰਵਾਇਆ ਸੀ ਅਤੇ ਉਕਤ ਪੁਲਿਸ ਮੁਲਾਜ਼ਮ ਇਸ ਮਾਮਲੇ ਵਿੱਚ ਤਫਤੀਸ਼ੀ ਅਫਸਰ ਸੀ। ਉਸ ਨੇ ਅੱਗੇ ਦੋਸ਼ ਲਾਇਆ ਕਿ ਉਕਤ ਏ.ਐਸ.ਆਈ. ਇਸ ਕੇਸ ਸਬੰਧੀ ਅਦਾਲਤ ਵਿੱਚ ਸਪਲੀਮੈਂਟਰੀ ਚਲਾਣ ਪੇਸ਼ ਕਰਨ ਬਦਲੇ ਫਰਵਰੀ ਮਹੀਨੇ ਦੌਰਾਨ ਵੱਖ-ਵੱਖ ਦਿਨਾਂ ਵਿੱਚ 2500 ਅਤੇ 2000 ਰੁਪਏ ਲੈ ਚੁੱਕਾ ਹੈ। ਸ਼ਿਕਾਇਤਕਰਤਾ ਨੇ ਇਸ ਸਬੰਧ ਵਿੱਚ ਰਿਸ਼ਵਤ ਦੀ ਮੰਗ ਕਰਦੇ ਸਮੇਂ ਉਕਤ ਏ.ਐਸ.ਆਈ. ਨਾਲ ਹੋਈ ਗੱਲਬਾਤ ਰਿਕਾਰਡ ਕਰ ਲਈ ਸੀ ਜੋ ਉਸਨੇ ਸਬੂਤ ਵਜੋਂ ਵਿਜੀਲੈਂਸ ਨੂੰ ਸੌਂਪ ਦਿੱਤੀ ਸੀ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਦੌਰਾਨ ਇਹ ਸਿੱਧ ਹੋਇਆ ਕਿ ਉਕਤ ਏ.ਐਸ.ਆਈ. ਨੇ ਉਕਤ ਮੰਤਵ ਲਈ ਸ਼ਿਕਾਇਤਕਰਤਾ ਤੋਂ ਦੋ ਵਾਰ ਰਿਸ਼ਵਤ ਦੀ ਮੰਗ ਕੀਤੀ ਸੀ। ਇਸ ਤੋਂ ਬਾਅਦ ਦੋਸ਼ੀ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਉਰੋ ਦੇ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਮੁਕੱਦਮਾ ਦਰਜ ਕਰ ਲਿਆ ਹੈ। ਵਿਜੀਲੈਂਸ ਵੱਲੋਂ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਜਿਸ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

Tags:

Advertisement

Latest News

ਚੰਡੀਗੜ੍ਹ 'ਚ ਤਾਪਮਾਨ 'ਚ ਲਗਾਤਾਰ ਗਿਰਾਵਟ ਜਾਰੀ ਚੰਡੀਗੜ੍ਹ 'ਚ ਤਾਪਮਾਨ 'ਚ ਲਗਾਤਾਰ ਗਿਰਾਵਟ ਜਾਰੀ
Chandigarh,22 OCT,2024,(Azad Soch News):- ਚੰਡੀਗੜ੍ਹ ਦਾ ਤਾਪਮਾਨ ਲਗਾਤਾਰ ਡਿੱਗਦਾ ਜਾ ਰਿਹਾ ਹੈ,ਪਿਛਲੇ 24 ਘੰਟਿਆਂ ਵਿੱਚ ਪੰਜਾਬ ਦੇ ਔਸਤ ਤਾਪਮਾਨ ਵਿੱਚ...
South Korea ਦੇ ਦਾਅਵਿਆਂ ਨੂੰ ਬੇਬੁਨਿਆਦ ਦੱਸਦੇ ਹੋਏ ਉੱਤਰੀ ਕੋਰੀਆ ਦੇ ਸੈਨਿਕ Russia-Ukraine ਯੁੱਧ 'ਚ ਹਿੱਸਾ ਨਹੀਂ ਲੈਣਗੇ
ਵੱਧਦੇ ਪ੍ਰਦੂਸ਼ਣ ਨੂੰ ਲੈ ਕੇ ਹਰਿਆਣਾ ਵਿੱਚ 24 ਅਧਿਕਾਰੀ ਮੁਅੱਤਲ
ਵਿਦਿਆਰਥੀਆਂ ਨੂੰ ਗੁਣਾਤਮਿਕ ਸਿੱਖਿਆ ਪ੍ਰਦਾਨ ਕਰਨ ਲਈ ਮਾਪੇ-ਅਧਿਆਪਕ ਮਿਲਣੀ ਇੱਕ ਸਕਾਰਾਤਮਕ ਕਦਮ: ਕੁਲਦੀਪ ਸਿੰਘ ਧਾਲੀਵਾਲ
ਪੰਜਾਬ ਦੇ ਕਿਸਾਨਾਂ ਨਾਲ ਕੇਂਦਰ ਕਰ ਰਿਹਾ ਹੈ ਮਤਰੇਈ ਮਾਂ ਵਾਲਾ ਸਲੂਕ: ਡਾ. ਬਲਜੀਤ ਕੌਰ
ਮੈਗਾ ਪੇਰੈਂਟ ਟੀਚਰ ਮੀਟ, ਸਰਕਾਰੀ ਸਕੂਲਾਂ ਦਾ ਪੱਧਰ ਉੱਚਾ ਚੁੱਕਣ ਲਈ ਭਗਵੰਤ ਮਾਨ ਸਰਕਾਰ ਦਾ ਸ਼ਲਾਘਾਯੋਗ ਕਦਮ, ਸਮਾਜਿਕ ਸੁਰੱਖਿਆ ਮੰਤਰੀ ਡਾ. ਬਲਜੀਤ ਕੌਰ  
ਮਾਪੇ ਅਧਿਆਪਕ ਮਿਲਣੀ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਬਿਹਤਰੀ ਵਿਚ ਅਹਿਮ ਭੂਮਿਕਾ ਨਿਭਾਈ: ਹਰਜੋਤ ਸਿੰਘ ਬੈਂਸ