3,500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਏ.ਐਸ.ਆਈ. ਗ੍ਰਿਫ਼ਤਾਰ, ਚਲਾਣ ਦਾਇਰ ਕਰਨ ਬਦਲੇ ਮੰਗ ਰਿਹਾ ਸੀ 10,000 ਰੁਪਏ ਹੋਰ

 3,500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਏ.ਐਸ.ਆਈ. ਗ੍ਰਿਫ਼ਤਾਰ, ਚਲਾਣ ਦਾਇਰ ਕਰਨ ਬਦਲੇ ਮੰਗ ਰਿਹਾ ਸੀ 10,000 ਰੁਪਏ ਹੋਰ

ਚੰਡੀਗੜ੍ਹ, 10 ਮਾਰਚ:
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਕਪੂਰਥਲਾ ਦੇ ਥਾਣਾ ਸਿਟੀ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਕੁਲਵਿੰਦਰ ਸਿੰਘ ਨੂੰ 3,500 ਰੁਪਏ ਰਿਸ਼ਵਤ ਲੈਣ ਅਤੇ 10,000 ਰੁਪਏ ਰਿਸ਼ਵਤ ਹੋਰ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।
ਇਸ ਬਾਰੇ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਇੱਕ ਕਪੂਰਥਲਾ ਨਿਵਾਸੀ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ 'ਤੇ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਹੈ।
ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਸਨੇ ਉਕਤ ਪੁਲਿਸ ਥਾਣੇ ਵਿੱਚ ਇੱਕ ਕੇਸ ਦਰਜ ਕਰਵਾਇਆ ਗਿਆ ਸੀ ਅਤੇ ਕੇਸ ਦੇ ਜਾਂਚ ਅਧਿਕਾਰੀ ਏ.ਐਸ.ਆਈ. ਕੁਲਵਿੰਦਰ ਸਿੰਘ ਨੇ ਅਦਾਲਤ ਵਿੱਚ ਚਲਾਣ ਪੇਸ਼ ਕਰਨ ਬਦਲੇ ਉਸ ਤੋਂ ਰਿਸ਼ਵਤ ਦੀ ਮੰਗ ਕੀਤੀ ਸੀ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੇ ਉਸ ਨਾਲ ਮੋਬਾਈਲ ਫੋਨ ‘ਤੇ ਸੰਪਰਕ ਕਰਕੇ ਚਲਾਣ ਦਾਇਰ ਕਰਨ ਵਾਸਤੇ ਉਸ ਨੂੰ ਰਿਸ਼ਵਤ ਦੇਣ ਲਈ ਕਿਹਾ ਸੀ।
ਜਾਂਚ ਦੌਰਾਨ ਸ਼ਿਕਾਇਤਕਰਤਾ ਵੱਲੋਂ ਲਾਏ ਦੋਸ਼ ਸਹੀ ਪਾਏ ਗਏ ਅਤੇ ਇਹ ਸਾਹਮਣੇ ਆਇਆ ਕਿ ਉਕਤ ਏ.ਐਸ.ਆਈ. ਇਸ ਮਕਸਦ ਲਈ ਸ਼ਿਕਾਤਕਰਤਾ ਤੋਂ ਪਹਿਲਾਂ ਹੀ 3,500 ਰੁਪਏ ਲੈ ਚੁੱਕਾ ਸੀ ਅਤੇ ਚਲਾਣ ਦਾਇਰ ਕਰਨ ਬਦਲੇ 10,000 ਰੁਪਏ ਹੋਰ ਮੰਗ ਕਰ ਰਿਹਾ ਸੀ। ਇਸ ਉਪਰੰਤ ਮੁਲਜ਼ਮ ਨੂੰ ਗ੍ਰਿਫਤਾਰ ਕਰਕੇ ਉਸ ਖਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਕੇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।

Tags:

Advertisement

Latest News

ਕਾਲੀ ਮਿਰਚ ਕਈ ਬੀਮਾਰੀਆਂ ਲਈ ਰਾਮਬਾਣ ਇਲਾਜ਼ ਹੈ ਕਾਲੀ ਮਿਰਚ ਕਈ ਬੀਮਾਰੀਆਂ ਲਈ ਰਾਮਬਾਣ ਇਲਾਜ਼ ਹੈ
ਕਾਲੀ ਮਿਰਚ (Habañero Pepper) ਕੈਂਸਰ ਵਰਗੀਆਂ ਘਾਤਕ ਬਿਮਾਰੀਆਂ ਲਈ ਵੀ ਬਹੁਤ ਚੰਗੀ ਹੈ। ਮਿਰਚ ਵਿਚ ਪਾਈਪਰੀਨ (Piperine) ਮੌਜੂਦ ਹੋਣ ਕਾਰਨ...
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 17-03-2025 ਅੰਗ 601
ਸਰਕਾਰ ਦੇ ਤਿੰਨ ਸਾਲ ਸਫ਼ਲਤਾਪੂਰਵਕ ਪੂਰੇ ਕਰਨ ਉੱਤੇ ਪਰਮਾਤਮਾ ਦਾ ਸ਼ੁਕਰਾਨਾ
'ਯੁੱਧ ਨਸ਼ਿਆਂ ਵਿਰੁੱਧ: ਪੰਜਾਬ ਪੁਲਿਸ ਵੱਲੋਂ 16ਵੇਂ ਦਿਨ 424 ਥਾਵਾਂ 'ਤੇ ਛਾਪੇਮਾਰੀ; 63 ਨਸ਼ਾ ਤਸਕਰ ਕਾਬੂ
ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਦੋ ਨਵੇਂ ਰੂਟਾਂ ਉੱਤੇ ਚੱਲਣ ਵਾਲੀਆਂ ਬੱਸਾਂ ਨੂੰ ਹਰੀ ਝੰਡੀ ਵਿਖਾਈ
ਵਿਧਾਇਕ ਜਿੰਪਾ ਨੇ ਵਾਰਡ ਨੰਬਰ 40 ਦੇ ਚੌਕ ਸੁਰਾਜਾ ’ਚ 16.50 ਲੱਖ ਦੀ ਲਾਗਤ ਨਾਲ ਗਲੀਆਂ ਦੇ ਨਿਰਮਾਣ ਕਾਰਜ਼ ਦਾ ਕੀਤਾ ਸ਼ੁਭ ਆਰੰਭ
ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਹਰਿਮੰਦਰ ਸਾਹਿਬ, ਭਗਵਾਨ ਵਾਲਮੀਕਿ ਤੀਰਥ ਸਥਲ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ