ਪਿੰਡ - ਪਿੰਡ ਪਹੁੰਚ ਰਿਹਾ ਹੈ ਪਰਾਲੀ ਨੂੰ ਅੱਗ ਲਗਾਉਣ ਦਾ ਹੋਕਾ
ਬਰਨਾਲਾ, 6 ਅਕਤੂਬਰ
ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਟੀ ਬੈਨਿਥ ਦੇ ਅਗਵਾਈ ਹੇਠ ਜ਼ਿਲ੍ਹਾ ਬਰਨਾਲਾ ਚ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਦਾ ਸੁਨੇਹਾ ਪਿੰਡ-ਪਿੰਡ ਤੱਕ ਪੁੱਜ ਰਿਹਾ ਹੈ।
ਵੱਖ ਵੱਖ ਵਿਭਾਗਾਂ ਦੇ ਅਫਸਰਾਂ ਅਤੇ ਕਰਮਚਾਰੀਆਂ ਵੱਲੋਂ ਪਿੰਡ ਪੱਧਰ ਉੱਤੇ ਕਿਸਾਨਾਂ ਨਾਲ ਰਾਬਤਾ ਕਾਇਮ ਕਰਕੇ ਉਨ੍ਹਾਂ ਨੂੰ ਪਰਾਲੀ ਪ੍ਰਬੰਧਾਂ ਸਬੰਧੀ ਉਪਲਬਧ ਸੰਦਾਂ ਦੀ ਜਾਣਕਾਰੀ ਅਤੇ ਉਸ ਦੀ ਪਿੰਡ 'ਚ ਉਪਲੱਭਤਾ ਸਬੰਧੀ ਸੂਚਨਾ ਦਿੱਤੀ ਜਾ ਰਹੀ ਹੈ।
ਜ਼ਿਲ੍ਹਾ ਬਰਨਾਲਾ ਵਿੱਚ ਪਰਾਲੀ ਪ੍ਰਬੰਧਨ ਲਈ 13 ਕਲੱਸਟਰ, 26 ਅਸਿਸਟੈਂਟ ਕਲੱਸਟਰ ਅਫਸਰ ਅਤੇ 261 ਨੋਡਲ ਅਫਸਰ ਤੈਨਾਤ ਕੀਤੇ ਗਏ ਹਨ। ਇਨ੍ਹਾਂ ਅਧਿਕਾਰੀਆਂ ਨੇ ਪਿੰਡ ਠੀਕਰੀਵਾਲ, ਮਹਿਲ ਕਲਾਂ, ਵਜੀਦਕੇ ਕਲਾਂ, ਫਰਵਾਹੀ, ਖੁੱਡੀ ਕਲਾਂ, ਜੋਧਪੁਰ, ਕਾਲੇਕੇ ਅਤੇ ਹੋਰ ਇਲਾਕਿਆਂ ਵਿੱਚ ਕਿਸਾਨਾਂ ਨੂੰ ਜਾਗਰੂਕ ਕੀਤਾ ਗਿਆ।
ਕਿਸਾਨਾਂ ਨੂੰ ਉੱਨਤ ਕਿਸਾਨ ਮੋਬਾਈਲ ਐੱਪ ਸਬੰਧੀ ਵੀ ਸਿਖ਼ਲਾਈ ਦਿੱਤੀ ਗਈ। ਕਿਸਾਨਾਂ ਨੂੰ ਆਪਣੇ ਘਰ ਬੈਠੇ ਹੀ ਮੋਬਾਈਲ ਫੋਨ ਰਾਹੀਂ ਸੀ ਆਰ ਐੱਮ ਮਸ਼ੀਨਾਂ ਨੂੰ ਆਸਾਨੀ ਨਾਲ ਬੁੱਕ ਕਰਨ ਦੀ ਸਹੂਲਤ ਦਿੰਦੀ ਹੈ। ਇਹ ਮੋਬਾਈਲ ਐਪ ਇੱਕ ਵਨ-ਸਟਾਪ ਪਲੈਟਫਾਰਮ ਹੈ ਜੋ ਕਿਸਾਨਾਂ ਤੱਕ ਅਤਿ-ਆਧੁਨਿਕ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ ਦੀ ਪਹੁੰਚ ਨੂੰ ਹੋਰ ਆਸਾਨ ਬਣਾਉਣ ਲਈ ਤਿਆਰ ਕੀਤੀ ਗਈ ਹੈ। ਹਰ ਮਸ਼ੀਨ ਨੂੰ ਕਾਸ਼ਤਯੋਗ ਜ਼ਮੀਨੀ ਦੇ ਖੇਤਰ ਮੁਤਾਬਕ ਜੀਓ-ਟੈਗ ਕੀਤਾ ਜਾਂਦਾ ਹੈ। ਇਸ ਵਿੱਚ 5,000 ਤੋਂ ਵੱਧ ਪਿੰਡ ਪੱਧਰੀ ਫੈਸੀਲੀਟੇਟਰ (ਵੀ ਐੱਲ ਐਫਜ਼) ਅਤੇ ਕਲੱਸਟਰ ਅਫ਼ਸਰ (ਸੀ ਓਜ਼) ਸ਼ਾਮਲ ਹਨ।
ਪਰਾਲੀ ਪ੍ਰਬੰਧਾਂ ਸਬੰਧੀ ਤਾਇਨਾਤ ਅਫਸਰਾਂ ਅਤੇ ਕਰਮਚਾਰੀਆਂ ਨੇ ਕਿਸਾਨ ਵੀਰਾਂ ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵਲੋਂ ਪਰਾਲੀ ਦਾ ਸੁਚੱਜਾ ਨਿਬੇੜਾ ਕਰਨ ਵਾਲੇ ਕਿਸਾਨਾਂ ਲਈ 7 ਲੱਖ ਦਾ ਲੱਕੀ ਡਰਾਅ ਸਬੰਧੀ ਵੀ ਦੱਸਿਆ ਜਿਸ ਤਹਿਤ ਹਰ ਹਫ਼ਤੇ 25 ਕਿਸਾਨਾਂ ਨੂੰ 1 ਲੱਖ ਦੇ ਇਨਾਮ ਦਿੱਤੇ ਜਾਣਗੇ। ਇਸ ਵਾਸਤੇ ਰਜਿਸਟ੍ਰੇਸ਼ਨ ਲਿੰਕ 7973975463 'ਤੇ ਵਟਸਐਪ ਰਾਹੀਂ ਪ੍ਰਾਪਤ ਕੀਤਾ ਜਾ ਸਕਦਾ ਹੈ। ਓਨ੍ਹਾਂ ਦੱਸਿਆ ਕਿ ਪਰਾਲੀ ਪ੍ਰਬੰਧਨ ਲਈ ਮਸ਼ੀਨਰੀ ਦੀ ਲੋੜ ਸਬੰਧੀ ਕੰਟਰੋਲ ਰੂਮ ਨੰਬਰ 01679-233031 'ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।
ਓਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਜ਼ਿਲ੍ਹਾ ਬਰਨਾਲਾ 'ਚ ਕੰਬਾਇਨਾਂ ਨਾਲ ਝੋਨੇ ਦੀ ਵਾਢੀ ਨਾ ਕੀਤੀ ਜਾਵੇ ਤੇ ਕੰਬਾਈਨ ਬਿਨਾਂ ਸੁਪਰ ਐੱਸ ਐਮ ਐੱਸ ਤੋਂ ਨਾ ਚਲਾਈ ਜਾਵੇ। ਮਸ਼ੀਨਰੀ ਦੀ ਸੁਚੱਜੀ ਵਰਤੋਂ ਕੀਤੀ ਜਾਵੇ ਅਤੇ ਪਰਾਲੀ ਨੂੰ ਅੱਗ ਨਾ ਲਾਈ ਜਾਵੇ।

