ਅਵਾਜ਼ ਸੱਚੀ ਨਹੀਂ ਲੱਗ ਰਹੀ ਸੀ, ਪੂਰੀ ਕਾਲ ਬਾਰੇ ਕੁਝ ਸ਼ੱਕੀ ਲੱਗਿਆ: ਡਾ. ਰਾਜ ਕੁਮਾਰ ਚੱਬੇਵਾਲ

ਅਵਾਜ਼ ਸੱਚੀ ਨਹੀਂ ਲੱਗ ਰਹੀ ਸੀ, ਪੂਰੀ ਕਾਲ ਬਾਰੇ ਕੁਝ ਸ਼ੱਕੀ ਲੱਗਿਆ: ਡਾ. ਰਾਜ ਕੁਮਾਰ ਚੱਬੇਵਾਲ

*ਆਪ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਅਮਿਤ ਸ਼ਾਹ ਦੇ ਨਾਮ 'ਤੇ ਕਥਿਤ ਤੌਰ 'ਤੇ ਕੀਤੀ ਗਈ ਸ਼ੱਕੀ ਕਾਲ 'ਤੇ ਕੀਤੀ ਚਿੰਤਾ ਪ੍ਰਗਟ*

*ਅਵਾਜ਼ ਸੱਚੀ ਨਹੀਂ ਲੱਗ ਰਹੀ ਸੀ, ਪੂਰੀ ਕਾਲ ਬਾਰੇ ਕੁਝ ਸ਼ੱਕੀ ਲੱਗਿਆ: ਡਾ. ਰਾਜ ਕੁਮਾਰ ਚੱਬੇਵਾਲ*

*ਚੱਬੇਵਾਲ ਨੇ ਕਾਲ ਦੀ ਜਾਂਚ ਲਈ ਐਸਐਸਪੀ ਹੁਸ਼ਿਆਰਪੁਰ ਤੱਕ ਪਹੁੰਚ ਕੀਤੀ, ਕਿਹਾ- 'ਆਪ' ਆਗੂ ਰਾਜਨੀਤਿਕ ਦਬਾਅ ਦੀਆਂ ਚਾਲਾਂ ਤੋਂ ਨਹੀਂ ਡਰਣਗੇ*

*ਚੰਡੀਗੜ੍ਹ, 8 ਮਈ . 2026* ਆਮ ਆਦਮੀ ਪਾਰਟੀ (ਆਪ) ਦੇ ਹੁਸ਼ਿਆਰਪੁਰ ਤੋਂ ਸਾਂਸਦ ਡਾ. ਰਾਜ ਕੁਮਾਰ ਚੱਬੇਵਾਲ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਨਾਂ 'ਤੇ ਆਈ ਇੱਕ ਸ਼ੱਕੀ ਫ਼ੋਨ ਕਾਲ 'ਤੇ ਗੰਭੀਰ ਚਿੰਤਾ ਪ੍ਰਗਟਾਈ ਅਤੇ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਦੀ ਮੰਗ ਕੀਤੀ। ਡਾਕਟਰ ਚੱਬੇਵਾਲ ਨੇ ਇਸ ਘਟਨਾ ਨੂੰ ਬੇਹੱਦ ਸ਼ੱਕੀ ਕਰਾਰ ਦਿੰਦਿਆਂ ਕਿਹਾ ਕਿ ਅਜਿਹੀਆਂ ਚਾਲਾਂ 'ਆਪ' ਆਗੂਆਂ ਵਿਰੁੱਧ ਖੇਡੀ ਜਾ ਰਹੀ ਗੰਦੀ ਅਤੇ ਨਿਰਾਸ਼ਾਜਨਕ ਰਾਜਨੀਤੀ ਨੂੰ ਦਰਸਾਉਂਦੀਆਂ ਹਨ।

ਇੱਕ ਬਿਆਨ ਵਿੱਚ ਡਾਕਟਰ ਰਾਜ ਕੁਮਾਰ ਚੱਬੇਵਾਲ ਨੇ ਦੱਸਿਆ ਕਿ ਬੀਤੇ ਕੱਲ੍ਹ ਉਨ੍ਹਾਂ ਦਾ ਜਨਮ ਦਿਨ ਹੋਣ ਕਾਰਨ ਉਨ੍ਹਾਂ ਨੂੰ ਸਵੇਰ ਤੋਂ ਹੀ ਕਾਫੀ ਫ਼ੋਨ ਆ ਰਹੇ ਸਨ। ਇਸੇ ਦੌਰਾਨ ਸਵੇਰੇ ਕਰੀਬ 8:45 ਵਜੇ ਉਨ੍ਹਾਂ ਨੂੰ ਇੱਕ ਅਜੀਬ ਫ਼ੋਨ ਕਾਲ ਆਈ। ਉਨ੍ਹਾਂ ਦੱਸਿਆ ਕਿ ਫ਼ੋਨ ਕਰਨ ਵਾਲੇ ਨੇ ਪਹਿਲਾਂ ਉਨ੍ਹਾਂ ਨੂੰ ਪੁੱਛਿਆ ਕਿ ਕੀ ਆਪ ਸਾਂਸਦ ਡਾ. ਰਾਜ ਕੁਮਾਰ ਚੱਬੇਵਾਲ ਜੀ ਬੋਲ ਰਹੇ ਹਨ?" ਜਿਸ 'ਤੇ ਉਨ੍ਹਾਂ ਨੇ ਆਪਣੀ ਪਛਾਣ ਦੀ ਪੁਸ਼ਟੀ ਕੀਤੀ।

ਡਾਕਟਰ ਚੱਬੇਵਾਲ ਨੇ ਦੱਸਿਆ ਕਿ ਇਸ ਤੋਂ ਬਾਅਦ ਕਾਲ ਕਰਨ ਵਾਲੇ ਨੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਜੀ ਤੁਹਾਡੇ ਨਾਲ ਗੱਲ ਕਰਨਾ ਚਾਹੁੰਦੇ ਹਨ। ਉਨ੍ਹਾਂ ਜਵਾਬ ਦਿੱਤਾ ਕਿ ਕਾਲ ਕਨੈਕਟ ਕੀਤੀ ਜਾ ਸਕਦੀ ਹੈ। ਥੋੜ੍ਹੀ ਦੇਰ ਬਾਅਦ ਫ਼ੋਨ 'ਤੇ ਦੂਜੀ ਆਵਾਜ਼ ਆਈ ਜਿਸ ਨੇ ਉਨ੍ਹਾਂ ਨੂੰ ਜਨਮ ਦਿਨ ਦੀ ਨਿੱਘੀ ਵਧਾਈ ਦਿੱਤੀ। ਇਸ ਤੋਂ ਬਾਅਦ ਕਾਲ ਕਰਨ ਵਾਲੇ ਨੇ ਕਥਿਤ ਤੌਰ 'ਤੇ ਉਨ੍ਹਾਂ ਦੀ ਮੌਜੂਦਗੀ ਬਾਰੇ ਪੁੱਛਿਆ। ਜਦੋਂ ਡਾਕਟਰ ਚੱਬੇਵਾਲ ਨੇ ਦੱਸਿਆ ਕਿ ਉਹ ਆਪਣੇ ਲੋਕ ਸਭਾ ਹਲਕੇ ਹੁਸ਼ਿਆਰਪੁਰ ਵਿੱਚ ਹਨ, ਤਾਂ ਕਾਲ ਕਰਨ ਵਾਲੇ ਨੇ ਉਨ੍ਹਾਂ ਨੂੰ ਕਿਹਾ ਕਿ ਜਦੋਂ ਵੀ ਤੁਸੀਂ ਦਿੱਲੀ ਆਓ, ਤਾਂ ਮੈਨੂੰ ਜ਼ਰੂਰ ਮਿਲਣਾ।

ਡਾਕਟਰ ਚੱਬੇਵਾਲ ਨੇ ਕਿਹਾ ਕਿ ਹਾਲਾਂਕਿ ਉੱਪਰੀ ਤੌਰ 'ਤੇ ਇਹ ਗੱਲਬਾਤ ਆਮ ਜਾਪਦੀ ਸੀ, ਪਰ ਕਾਲ ਦੇ ਕਈ ਪਹਿਲੂਆਂ ਨੇ ਤੁਰੰਤ ਉਨ੍ਹਾਂ ਦੇ ਮਨ ਵਿੱਚ ਸ਼ੱਕ ਪੈਦਾ ਕਰ ਦਿੱਤਾ। ਉਨ੍ਹਾਂ ਇਸ਼ਾਰਾ ਕੀਤਾ ਕਿ ਕੇਂਦਰੀ ਗ੍ਰਹਿ ਮੰਤਰਾਲੇ ਦੀਆਂ ਕਾਲਾਂ ਆਮ ਤੌਰ 'ਤੇ ਸਰਕਾਰੀ ਲੈਂਡਲਾਈਨ ਨੰਬਰਾਂ ਤੋਂ ਆਉਂਦੀਆਂ ਹਨ, ਜਦੋਂ ਕਿ ਇਹ ਕਾਲ ਇੱਕ ਅਸਾਧਾਰਨ ਨੰਬਰ ਤੋਂ ਆਈ ਸੀ। ਉਨ੍ਹਾਂ ਅੱਗੇ ਕਿਹਾ ਕਿ ਗ੍ਰਹਿ ਮੰਤਰੀ ਹੋਣ ਦਾ ਦਾਅਵਾ ਕਰਨ ਵਾਲੀ ਉਹ ਆਵਾਜ਼ ਵੀ ਉਨ੍ਹਾਂ ਨੂੰ ਅਸਲੀ ਨਹੀਂ ਲੱਗੀ।ਉਨ੍ਹਾਂ ਕਿਹਾ ਕਿ ਸ਼ੁਰੂ ਤੋਂ ਹੀ ਇਸ ਕਾਲ ਬਾਰੇ ਕੁਝ ਅਜੀਬ ਅਤੇ ਸ਼ੱਕੀ ਮਹਿਸੂਸ ਹੋ ਰਿਹਾ ਸੀ। ਆਵਾਜ਼ ਅਸਲੀ ਨਹੀਂ ਲੱਗ ਰਹੀ ਸੀ ਅਤੇ ਸਾਰਾ ਘਟਨਾਕ੍ਰਮ ਸ਼ਕੀ ਜਾਪਦਾ ਸੀ।

'ਆਪ' ਸਾਂਸਦ ਨੇ ਕਿਹਾ ਕਿ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਉਨ੍ਹਾਂ ਨੇ ਰਸਮੀ ਤੌਰ 'ਤੇ ਐਸਐਸਪੀ ਹੁਸ਼ਿਆਰਪੁਰ ਨਾਲ ਸੰਪਰਕ ਕੀਤਾ ਹੈ ਅਤੇ ਇਸ ਕਾਲ ਦੀ ਵਿਸਤ੍ਰਿਤ ਜਾਂਚ ਦੀ ਮੰਗ ਕੀਤੀ ਹੈ। ਉਨ੍ਹਾਂ ਮੰਗ ਕੀਤੀ ਕਿ ਇਸ ਸ਼ੱਕੀ ਸੰਪਰਕ ਦੇ ਸਰੋਤ, ਮਕਸਦ ਅਤੇ ਇਸ ਦੇ ਪਿੱਛੇ ਮੌਜੂਦ ਵਿਅਕਤੀਆਂ ਦੀ ਪਛਾਣ ਕੀਤੀ ਜਾਵੇ।

ਡਾਕਟਰ ਚੱਬੇਵਾਲ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਦੇਸ਼ ਵਿੱਚ ਵਿਰੋਧੀ ਧਿਰ ਦੇ ਆਗੂਆਂ ਵਿਰੁੱਧ ਵਰਤੀਆਂ ਜਾ ਰਹੀਆਂ ਪਿਛਲੇ ਦਰਵਾਜ਼ੇ ਦੀ ਰਾਜਨੀਤੀ ਅਤੇ ਦਬਾਅ ਦੀਆਂ ਚਾਲਾਂ ਨੂੰ ਬੇਨਕਾਬ ਕਰਦੀਆਂ ਹਨ।

ਉਨ੍ਹਾਂ ਸਪੱਸ਼ਟ ਕੀਤਾ ਕਿ 'ਆਪ' ਆਗੂ ਅਜਿਹੇ ਸ਼ੱਕੀ ਤਰੀਕਿਆਂ ਤੋਂ ਨਾ ਤਾਂ ਡਰਨਗੇ ਅਤੇ ਨਾ ਹੀ ਕਿਸੇ ਜਾਲ ਵਿੱਚ ਫਸਣਗੇ।ਉਨ੍ਹਾਂ ਅੱਗੇ ਕਿਹਾ ਕਿ ਜੇਕਰ ਕੋਈ ਸਿਆਸੀ ਹੇਰਾਫੇਰੀ ਲਈ ਸੰਵਿਧਾਨਕ ਅਹੁਦਿਆਂ ਜਾਂ ਸੀਨੀਅਰ ਆਗੂਆਂ ਦੇ ਨਾਂ ਦੀ ਦੁਰਵਰਤੋਂ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ, ਤਾਂ ਇਹ ਬੇਹੱਦ ਗੰਭੀਰ ਮਾਮਲਾ ਹੈ ਅਤੇ ਇਸ ਦੀ ਜਾਂਚ ਹੋਣੀ ਲਾਜ਼ਮੀ ਹੈ।

 

 

 

 

 

 

 

 

 

Advertisement

Latest News

ਸ਼ੁਕਰਾਨਾ ਯਾਤਰਾ ਦੇ ਤੀਜੇ ਦਿਨ ਬਠਿੰਡਾ ਤੋਂ ਰਵਾਨਾ ਹੋ ਕੇ ਮੁੱਖ ਮੰਤਰੀ ਨੇ ਸ੍ਰੀ ਦਮਦਮਾ ਸਾਹਿਬ ਮੱਥਾ ਟੇਕਿਆ ਸ਼ੁਕਰਾਨਾ ਯਾਤਰਾ ਦੇ ਤੀਜੇ ਦਿਨ ਬਠਿੰਡਾ ਤੋਂ ਰਵਾਨਾ ਹੋ ਕੇ ਮੁੱਖ ਮੰਤਰੀ ਨੇ ਸ੍ਰੀ ਦਮਦਮਾ ਸਾਹਿਬ ਮੱਥਾ ਟੇਕਿਆ
*ਵਤਨ ਦੀ ਖਾਤਰ ਸਭ ਤੋਂ ਵੱਧ ਜਾਨਾਂ ਕੁਰਬਾਨ ਕਰਨ ਵਾਲੇ ਪੰਜਾਬੀਆਂ ’ਤੇ ਦੇਸ਼ ਵਿਰੋਧੀ ਹੋਣ ਦਾ ਠੱਪਾ ਲਾ ਰਹੀ ਹੈ...
ਅਵਾਜ਼ ਸੱਚੀ ਨਹੀਂ ਲੱਗ ਰਹੀ ਸੀ, ਪੂਰੀ ਕਾਲ ਬਾਰੇ ਕੁਝ ਸ਼ੱਕੀ ਲੱਗਿਆ: ਡਾ. ਰਾਜ ਕੁਮਾਰ ਚੱਬੇਵਾਲ
ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਨਕਦ -ਰਹਿਤ ਇਲਾਜ ਨਾਲ ਪੰਜਾਬ ਵਿੱਚ 5000 ਤੋਂ ਵੱਧ ਦਿਲ ਦੇ ਮਰੀਜ਼ਾਂ ਦੀ ਜਾਨ ਬਚਾਈ
ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਨਸ਼ਿਆਂ ਖਿਲਾਫ਼ ਜਾਗਰੂਕਤਾ ਵਾਹਨ ਰਵਾਨਾ
ਚੋਣਾਂ ਤੋਂ ਪਹਿਲਾਂ ਸਿਆਸੀ ਵਿਰੋਧੀਆਂ ਨੂੰ ਡਰਾਉਣ ਲਈ ਭਾਜਪਾ ਈਡੀ ਦੇ ਛਾਪਿਆਂ, ਚੋਣਵੇਂ ਲੀਕ ਅਤੇ ਮਨਘੜਤ ਕਹਾਣੀਆਂ ਦੀ ਵਰਤੋਂ ਕਰ ਰਹੀ ਹੈ: ਅਮਨ ਅਰੋੜਾ
ਸ਼ੁਕਰਾਨਾ ਯਾਤਰਾ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰਦੁਆਰਾ ਮਸਤੂਆਣਾ ਸਾਹਿਬ ਵਿਖੇ ਮੱਥਾ ਟੇਕਿਆ
ਆਪ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਅਮਿਤ ਸ਼ਾਹ ਦੇ ਨਾਮ 'ਤੇ ਕਥਿਤ ਤੌਰ 'ਤੇ ਕੀਤੀ ਗਈ ਸ਼ੱਕੀ ਕਾਲ 'ਤੇ ਕੀਤੀ ਚਿੰਤਾ ਪ੍ਰਗਟ