ਪੰਜਾਬ ਦੇ ਜਲ ਸਰੋਤ ਵਿਭਾਗ ਨੇ ਸਰਹੰਦ ਫ਼ੀਡਰ ਕੈਨਾਲ ਨੂੰ 32 ਦਿਨਾਂ ਲਈ ਬੰਦ ਕਰਨ ਦਾ ਫ਼ੈਸਲਾ ਕੀਤਾ
By Azad Soch
On
Chandigarh, 10 JAN,2025,(Azad Soch News):- ਪੰਜਾਬ ਦੇ ਜਲ ਸਰੋਤ ਵਿਭਾਗ (Water Resources Department) ਨੇ ਜ਼ਰੂਰੀ ਕੰਮਾਂ ਦੇ ਮੱਦੇਨਜ਼ਰ ਸਰਹੰਦ ਫ਼ੀਡਰ ਕੈਨਾਲ ਨੂੰ 32 ਦਿਨਾਂ ਲਈ ਬੰਦ ਕਰਨ ਦਾ ਫ਼ੈਸਲਾ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਮੌਸਮ ਅਤੇ ਫ਼ਸਲਾਂ ਦੀ ਹਾਲਤ ਨੂੰ ਮੁੱਖ ਰੱਖਦਿਆਂ ਸਰਹੰਦ ਫ਼ੀਡਰ ਦੀ ਰੀਲਾਈਨਿੰਗ (Relining) ਦਾ ਕੰਮ ਕਰਾਉਣ ਲਈ ਕੈਨਾਲ ਨੂੰ 10 ਜਨਵਰੀ ਤੋਂ 10 ਫ਼ਰਵਰੀ, 2025 (ਦੋਵੇਂ ਦਿਨ ਸ਼ਾਮਲ) ਤੱਕ ਬੰਦ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਹੁਕਮ ਨਾਰਦਰਨ ਇੰਡੀਆ ਕੈਨਾਲ (Northern India Canal) ਅਤੇ ਡਰੇਨੇਜ ਐਕਟ, 1873 (ਐਕਟ 8 ਆਫ਼ 1873) ਅਧੀਨ ਜਾਰੀ ਰੂਲਾਂ ਦੇ ਰੂਲ 63 ਤਹਿਤ ਜਾਰੀ ਕੀਤੇ ਗਏ ਹਨ।
Latest News
ਜਤਿੰਦਰ ਪਾਲ ਮਲਹੋਤਰਾ ਨੂੰ ਮੁੜ ਚੰਡੀਗੜ੍ਹ ਭਾਜਪਾ ਦਾ ਨਵਾਂ ਪ੍ਰਧਾਨ ਬਣਾਇਆ ਗਿਆ
16 Jan 2025 12:28:12
Chandigarh,16 JAN,2025,(Azad Soch News):- ਜਤਿੰਦਰ ਪਾਲ ਮਲਹੋਤਰਾ (Jitendra Pal Malhotra) ਨੂੰ ਮੁੜ ਚੰਡੀਗੜ੍ਹ ਭਾਜਪਾ ਦਾ ਨਵਾਂ ਪ੍ਰਧਾਨ ਬਣਾਇਆ ਗਿਆ ਹੈ,ਮੌਜੂਦਾ...