ਜ਼ਿਲ੍ਹਾ ਪ੍ਰੀਸ਼ਦ/ਪੰਚਾਇਤ ਸਮਿਤੀਆਂ ਚੋਣਾਂ ਲਈ ਜ਼ਿਲ੍ਹੇ `ਚ ਵੋਟਾਂ ਪਾਉਣ ਦਾ ਕੰਮ ਸ਼ਾਂਤੀ-ਪੂਰਵਕ ਨੇਪਰੇ ਚੜ੍ਹਿਆ - ਜ਼ਿਲ੍ਹਾ ਚੋਣ ਅਫ਼ਸਰ

ਜ਼ਿਲ੍ਹਾ ਪ੍ਰੀਸ਼ਦ/ਪੰਚਾਇਤ ਸਮਿਤੀਆਂ ਚੋਣਾਂ ਲਈ ਜ਼ਿਲ੍ਹੇ `ਚ ਵੋਟਾਂ ਪਾਉਣ ਦਾ ਕੰਮ ਸ਼ਾਂਤੀ-ਪੂਰਵਕ ਨੇਪਰੇ ਚੜ੍ਹਿਆ - ਜ਼ਿਲ੍ਹਾ ਚੋਣ ਅਫ਼ਸਰ

ਤਰਨ ਤਾਰਨ, 14 ਦਸੰਬਰ (       ) - ਜ਼ਿਲ੍ਹਾ ਤਰਨ ਤਾਰਨ ਵਿੱਚ ਅੱਜ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀਆਂ ਦੀਆਂ ਵੋਟਾਂ ਪੈਣ ਦਾ ਅਮਲ ਅਮਨ-ਸ਼ਾਂਤੀ ਨਾਲ ਨੇਪਰੇ ਚੜ੍ਹ ਗਿਆ ਹੈ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਨੇ ਚੋਣਾਂ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਅੰਦਰ ਜ਼ਿਲ੍ਹਾ ਪ੍ਰੀਸ਼ਦ ਦੇ 7 ਜੋਨਾਂ ਅਤੇ 8 ਪੰਚਾਇਤ ਸਮਿਤੀਆਂ ਦੇ 67 ਜੋਨਾਂ `ਚ 554 ਪੋਲਿੰਗ ਬੂਥਾਂ ਉੱਪਰ ਹੋਈ ਵੋਟਿੰਗ ਦਾ ਕੰਮ ਸ਼ਾਂਤੀਪੂਰਵਕ ਸੰਪੰਨ ਹੋਇਆ। ਉਨ੍ਹਾਂ ਦੱਸਿਆ ਕਿ ਇਨ੍ਹਾਂ ਚੋਣਾਂ ਲਈ ਜ਼ਿਲ੍ਹਾ ਵਾਸੀਆਂ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀਆਂ ਦੇ ਨੁਮਾਇੰਦਿਆਂ ਦੀ ਚੋਣ ਲਈ ਵੱਖਰੇ-ਵੱਖਰੇ ਬੈਲਟ ਪੇਪਰਾਂ ਦੀ ਵਰਤੋਂ ਕਰਦਿਆਂ ਆਪਣੀ ਵੋਟ ਦਾ ਇਸਤੇਮਾਲ ਕੀਤਾ। ਪਿੰਡਾਂ ਦੇ ਲੋਕਾਂ ਨੇ ਆਪਣੀ ਮਰਜ਼ੀ ਦੇ ਨੁਮਾਇੰਦਿਆਂ ਦੀ ਚੋਣ ਲਈ ਉਤਸ਼ਾਹ ਨਾਲ ਵੋਟਾਂ ਪਾਈਆਂ ਅਤੇ ਕਈ ਪੋਲਿੰਗ ਬੂਥਾਂ `ਤੇ ਲੋਕਾਂ ਦੀਆਂ ਲੰਮੀਆਂ-ਲੰਮੀਆਂ ਕਤਾਰਾਂ ਵੀ ਵੇਖਣ ਨੂੰ ਮਿਲੀਆਂ। ਡਿਪਟੀ ਕਮਿਸ਼ਨਰ ਨੇ ਸ਼ਾਂਤੀ ਪੂਰਵਿਕ ਚੋਣਾਂ ਕਰਵਾਉਣ ਲਈ ਜ਼ਿਲ੍ਹੇ ਦੇ ਵੋਟਰਾਂ ਤੇ ਅਧਿਕਾਰੀਆਂ ਸਮੇਤ ਚੋਣ ਅਮਲੇ ਦੇ ਸਮੂਹ ਕਰਮਚਾਰੀਆਂ ਦਾ ਧੰਨਵਾਦ ਕੀਤਾ।

ਜ਼ਿਲਾ ਚੋਣ ਅਫ਼ਸਰ ਸ੍ਰੀ ਰਾਹੁਲ ਨੇ ਦੱਸਿਆ ਕਿ ਸਵੇਰੇ 8 ਵਜੇ ਵੋਟਾਂ ਪੈਣ ਦਾ ਕੰਮ ਸ਼ੁਰੂ ਹੋਇਆ ਅਤੇ ਸਵੇਰੇ 10 ਵਜੇ ਤੱਕ ਜ਼ਿਲ੍ਹੇ ਵਿੱਚ 7 ਪ੍ਰਤੀਸ਼ਤ ਵੋਟ ਪੋਲ ਹੋਈ। ਇਸੇ ਤਰ੍ਹਾਂ ਦੁਪਹਿਰ 12 ਵਜੇ ਤੱਕ 17.1 ਫੀਸਦੀ ਅਤੇ ਬਾਅਦ ਦੁਪਹਿਰ 2 ਵਜੇ ਤੱਕ 27.5 ਫੀਸਦੀ ਮਤਦਾਤਾਵਾਂ ਨੇ ਆਪਣੀ ਵੋਟ ਦਾ ਇਸਤੇਮਾਲ ਕੀਤਾ। ਇਹਨਾਂ ਚੋਣਾਂ ਵਿੱਚ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਤਰਨ ਤਾਰਨ, ਪੰਚਾਇਤ ਸੰਮਤੀ ਭਿੱਖੀਵਿੰਡ, ਚੋਹਲਾ ਸਾਹਿਬ, ਖਡੂਰ ਸਾਹਿਬ, ਨਾਗੋਕੇ, ਨੌਸ਼ਿਹਰਾ ਪੰਨੂਆਂ, ਪੱਟੀ ਅਤੇ ਵਲਟੋਹਾ ਵਿੱਚ ਸ਼ਾਮ 4:00 ਵਜੇ ਤੱਕ 39.3 ਫੀਸਦੀ ਪੋਲਿੰਗ ਹੋਈ। ਸ਼ਾਮ 4 ਵਜੇ ਤੋਂ ਬਾਅਦ ਵੀ ਕੁਝ ਪੋਲਿੰਗ ਬੂਥਾਂ ਵਿੱਚ ਵੋਟਰਾਂ ਦੀਆਂ ਲਾਈਨਾਂ ਲੱਗੀਆਂ ਹੋਈਆਂ ਸਨ, ਜਿਸ ਕਰਕੇ ਕੁੱਲ 40 ਫੀਸਦੀ ਦੇ ਕਰੀਬ ਪੋਲਿੰਗ ਹੋਣ ਦੀ ਸੰਭਾਵਨਾ ਹੈ।

ਉਨ੍ਹਾਂ ਦੱਸਿਆ ਕਿ ਬੈਲਟ ਬਕਸੇ ਬਲਾਕ-ਵਾਈਜ਼ ਬਣਾਏ ਗਏ ਵੱਖ-ਵੱਖ 8 ਸਟਰਾਂਗ ਰੂਮਾਂ ਵਿੱਚ ਸਖਤ ਨਿਗਰਾਨੀ ਹੇਠ ਰੱਖੇ ਜਾਣਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਚੋਣਾਂ ਲਈ ਪੰਚਾਇਤ ਸੰਮਤੀ ਤਰਨ ਤਾਰਨ ਦਾ ਸਟਰਾਂਗ ਰੂਮ ਤੇ ਗਿਣਤੀ ਕੇਂਦਰ ਸ੍ਰੀ ਗੁਰੂ ਅਰਜਨ ਦੇਵ ਕਾਲਜ, ਨੂਰਦੀ ਰੋਡ, ਤਰਨ ਤਾਰਨ ਵਿਖੇ ਬਣਾਇਆ ਗਿਆ ਹੈ। ਪੰਚਾਇਤ ਸੰਮਤੀ ਖਡੂਰ ਸਾਹਿਬ ਦਾ ਸਟਰਾਂਗ ਰੂਮ ਤੇ ਗਿਣਤੀ ਕੇਂਦਰ ਸ੍ਰੀ ਗੁਰੂ ਅੰਗਦ ਦੇਵ ਕਾਲਜ, (ਖੱਬਾ ਪਾਸਾ) ਖਡੂਰ ਸਾਹਿਬ, ਪੰਚਾਇਤ ਸੰਮਤੀ ਚੋਹਲਾ ਸਾਹਿਬ ਦਾ ਸਟਰਾਂਗ ਰੂਮ ਤੇ ਗਿਣਤੀ ਕੇਂਦਰ ਸ੍ਰੀ ਗੁਰੂ ਅਰਜਨ ਦੇਵ ਖ਼ਾਲਸਾ ਕਾਲਜ, ਚੋਹਲਾ ਸਾਹਿਬ, ਪੰਚਾਇਤ ਸੰਮਤੀ ਨਾਗੋਕੇ ਦਾ ਸਟਰਾਂਗ ਰੂਮ ਤੇ ਗਿਣਤੀ ਕੇਂਦਰ ਸ੍ਰੀ ਗੁਰੂ ਅੰਗਦ ਦੇਵ ਕਾਲਜ (ਸੱਜਾ ਪਾਸਾ), ਖਡੂਰ ਸਾਹਿਬ, ਪੰਚਾਇਤ ਸੰਮਤੀ ਪੱਟੀ ਦਾ ਸਟਰਾਂਗ ਰੂਮ ਤੇ ਗਿਣਤੀ ਕੇਂਦਰ ਸ੍ਰੀ ਗੁਰੂ ਗੋਬਿੰਦ ਸਿੰਘ ਸਰਕਾਰੀ ਹਾਈ ਸਕੂਲ (ਲੜਕੇ) ਕੈਰੋਂ, ਪੰਚਾਇਤ ਸੰਮਤੀ ਨੌਸ਼ਹਿਰਾ ਪੰਨੂਆਂ ਦਾ ਸਟਰਾਂਗ ਰੂਮ ਤੇ ਗਿਣਤੀ ਕੇਂਦਰ ਸ੍ਰੀ ਗੁਰੂ ਗੋਬਿੰਦ ਸਿੰਘ ਸੀਨੀਅਰ ਸਕੈਂਡਰੀ ਸਕੂਲ (ਲੜਕੇ) ਸਰਹਾਲੀ ਕਲਾਂ, ਪੰਚਾਇਤ ਸੰਮਤੀ ਭਿੱਖੀਵਿੰਡ ਦਾ ਸਟਰਾਂਗ ਰੂਮ ਤੇ ਗਿਣਤੀ ਕੇਂਦਰ ਸਰਕਾਰੀ ਬਹੁ-ਤਕਨੀਕੀ ਕਾਲਜ ਅਤੇ ਪੰਚਾਇਤ ਸੰਮਤੀ ਵਲਟੋਹਾ ਦਾ ਸਟਰਾਂਗ ਰੂਮ ਤੇ ਗਿਣਤੀ ਕੇਂਦਰ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ (ਲੜਕੀਆਂ) ਆਦਰਸ਼, ਵਲਟੋਹਾ ਵਿਖੇ ਬਣਾਇਆ ਗਿਆ ਹੈ ਅਤੇ ਇਨ੍ਹਾਂ ਥਾਵਾਂ `ਤੇ ਹੀ 17 ਦਸੰਬਰ 2025 ਨੂੰ ਵੋਟਾਂ ਦੀ ਗਿਣਤੀ ਹੋਵੇਗੀ। 

Advertisement

Advertisement

Latest News

ਡਿਪਟੀ ਕਮਿਸ਼ਨਰ ਵਲੋਂ ਨਾਗਰਿਕ ਸੇਵਾਵਾਂ ’ਚ ਜ਼ੀਰੋ ਪੈਂਡੇਂਸੀ ਯਕੀਨੀ ਬਣਾਉਣ ਦੀਆਂ ਹਦਾਇਤਾਂ ਡਿਪਟੀ ਕਮਿਸ਼ਨਰ ਵਲੋਂ ਨਾਗਰਿਕ ਸੇਵਾਵਾਂ ’ਚ ਜ਼ੀਰੋ ਪੈਂਡੇਂਸੀ ਯਕੀਨੀ ਬਣਾਉਣ ਦੀਆਂ ਹਦਾਇਤਾਂ
ਜਲੰਧਰ, 14 ਦਸੰਬਰ :                               ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਨਾਗਰਿਕ ਸੇਵਾਵਾਂ ਮੁਹੱਈਆ...
ਪੰਜਾਬ ਨੇ ਰਾਸ਼ਟਰੀ ਊਰਜਾ ਸੰਭਾਲ ਪੁਰਸਕਾਰਾਂ-2025 ਦੇ ਸੂਬਿਆਂ ਦੀ ਕਾਰਗੁਜ਼ਾਰੀ ਵਰਗ ਵਿਚ ਦੇਸ਼ ਭਰ ਵਿਚੋਂ ਦੂਜਾ ਸਥਾਨ ਕੀਤਾ ਹਾਸਲ
ਅੰਮ੍ਰਿਤਸਰ ਵਿੱਚ ਡਰੱਗ ਮਾਡਿਊਲ ਦਾ ਪਰਦਾਫਾਸ਼; 4 ਕਿਲੋ ਹੈਰੋਇਨ, 3.90 ਲੱਖ ਰੁਪਏ ਦੀ ਡਰੱਗ ਮਨੀ ਤੇ ਇੱਕ ਪਿਸਤੌਲ ਸਮੇਤ ਚਾਰ ਕਾਬੂ
ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਨੇ ਚੋਣ ਅਮਲ ਵਿੱਚ ਲੱਗੇ ਅਧਿਕਾਰੀਆਂ/ਕਰਮਚਾਰੀਆਂ, ਸੁਰੱਖਿਆ ਕਰਮਚਾਰੀਆਂ ਅਤੇ ਵੋਟਰਾਂ ਦਾ ਕੀਤਾ ਧੰਨਵਾਦ
ਵਿਧਾਇਕ ਡਾ. ਅਜੇ ਗੁਪਤਾ ਨੇ ਦੋ ਵਾਰਡਾਂ ਵਿੱਚ ਗਲੀਆਂ ਦੀ ਉਸਾਰੀ ਲਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ
ਵਿਧਾਇਕ ਡਾ. ਅਜੇ ਗੁਪਤਾ ਨੇ ਦੋ ਵਾਰਡਾਂ ਵਿੱਚ ਗਲੀਆਂ ਦੀ ਉਸਾਰੀ ਲਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ
ਰਾਏਸਰ ਪਟਿਆਲ ਪਿੰਡ ਦੇ ਬੂਥ ਨੰਬਰ 20 ‘ਤੇ ਬੈਲਟ ਪੇਪਰਾਂ ਦੀ ਛਪਾਈ ਗ਼ਲਤ ਹੋਣ ਕਰਕੇ ਪੰਚਾਇਤ ਸੰਮਤੀ ਜ਼ੋਨ ਦਾ ਮਤਦਾਨ ਮੁਲਤਵੀ