ਸਵੀਪ ਪੋਜੈਕਟ ਤਹਿਤ ਗਤੀਵਿਧੀ ਕਰਦੇ ਹੋਏ ਨੌਜਵਾਨ ਵੋਟਰਾਂ ਨੂੰ ਵੋਟ ਦੀ ਅਹਿਮੀਅਤ ਪ੍ਰਤੀ ਕੀਤਾ ਜਾਗਰੂਕ

ਸਵੀਪ ਪੋਜੈਕਟ ਤਹਿਤ ਗਤੀਵਿਧੀ ਕਰਦੇ ਹੋਏ ਨੌਜਵਾਨ ਵੋਟਰਾਂ ਨੂੰ ਵੋਟ ਦੀ ਅਹਿਮੀਅਤ ਪ੍ਰਤੀ ਕੀਤਾ ਜਾਗਰੂਕ

ਅਬੋਹਰ 3 ਅਪ੍ਰੈਲ
ਲੋਕ ਸਭਾ ਚੋਣਾਂ 2024 ਲਈ ਜ਼ਿਲ੍ਹਾ ਚੋਣ ਅਫਸਰ ਫਾਜ਼ਿਲਕਾ ਕਮ ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ ਸੇਨੂੰ ਦੁੱਗਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਰਾਕੇਸ਼ ਕੁਮਾਰ ਪੋਪਲੀ ਦੀਆਂ ਹਦਾਇਤਾਂ ਅਤੇ ਹਲਕਾ ਅਬੋਹਰ- 81 ਦੇ ਚੋਣ ਅਧਿਕਾਰੀ ਕਮ ਉਪ ਮੰਡਲ ਮਜਿਸਟ੍ਰੇਟ ਸ਼੍ਰੀ ਪੰਕਜ ਕੁਮਾਰ ਬਾਸਲ ਦੀ ਯੋਗ ਅਗਵਾਈ ਹੇਠ ਵੋਟਰ ਪ੍ਰਤੀਸ਼ਤਤਾ ਵਿਚ ਵੱਧ ਤੋਂ ਵੱਧ ਭਾਗੀਦਾਰੀ ਬਣਾਉਣ ਮੁਹਿੰਮ ਤਹਿਤ ਸਵੀਪ ਪ੍ਰੋਜੈਕਟ ਤਹਿਤ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ।
ਵੋਟਰ ਜਾਗਰੂਕਤਾ ਮੁਹਿੰਮ ਦੌਰਾਨ ਸ਼੍ਰੀ ਸ਼ਿਵ ਕੁਮਾਰ ਗੋਇਲ ਜਿਲ੍ਹਾ ਸਵੀਪ ਨੋਡਲ ਅਤੇ ਸ਼੍ਰੀ ਰਾਜਿੰਦਰ ਕੁਮਾਰ ਵਿਖੌਣਾ ਨੈਸ਼ਨਲ ਐਵਾਰਡੀ ਪ੍ਰਿੰਸੀਪਲ ਕਮ ਸਹਾਇਕ ਸਵੀਪ ਨੋਡਲ ਅਧਿਕਾਰੀ ਅਤੇ ਸਵੀਪ ਟੀਮ ਵਲੋਂ ਨੌਜਵਾਨ ਵੋਟਰਾਂ ਨੂੰ ਵੋਟ ਦੀ ਅਹਿਮੀਅਤ ਪ੍ਰਤੀ ਜਾਗਰੂਕ ਕਰਨ ਲਈ ਜੈਨ ਗਰੁੱਪ ਆਫ ਇੰਸਟੀਟੂਸਨ ਉਸਮਾਨ ਖੇੜਾ ਵਿੱਚ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਕਿ ਉਹ ਆਪਣੀ ਵੋਟ ਦੀ ਵਰਤੋਂ ਨਿਰਪੱਖ ਅਤੇ ਬਿਨਾਂ ਕਿਸੇ ਡਰ ਤੇ ਭੈਅ ਦੇ ਕਰਨ। ਉਨ੍ਹਾਂ ਕਿਹਾ ਕਿ ਵੋਟ ਸਾਡਾ ਹੱਕ ਹੈ ਤੇ ਅਸੀਂ ਆਪਣੀ ਮਰਜੀ ਨਾਲ ਬਿਨਾਂ ਕਿਸੇ ਦਬਾਅ ਦੇ ਆਪਣੀ ਵੋਟ ਦੀ ਵਰਤੋਂ ਕਰ ਸਕਦੇ ਹਾਂ।
ਇਸ ਮੌਕੇ ਕਾਲਜ ਦੇ ਐਮਡੀ ਸ਼੍ਰੀ ਅੰਕਿਤ ਜੈਨ ਅਤੇ ਕਾਲਜ ਦੇ ਸਮੂਹ ਸਟਾਫ ਅਤੇ ਵਿਦਿਆਰਥੀਆ ਵੱਲੋਂ ਬਹੁਤ ਵਧੀਆ ਹੁਗਾਰਾ ਮਿਲਿਆ ਅਤੇ ਉਹਨਾ ਨੇ ਆਸ਼ਵਾਸਨ ਦਿੱਤਾ ਕਿ ਉਹ ਵੋਟਾਂ ਵਿਚ ਵੱਧ ਚੜ ਕੇ ਹਿਸਾ ਲੈਣਗੇ ਅਤੇ ਆਪਣੀ ਵੋਟ ਦੇ ਅਧਿਕਾਰ ਦਾ ਇਸਤੇਮਾਲ ਜਰੂਰ ਕਰਾਂਗੇ।
 ਇਸ ਮੌਕੇ ਬੀ ਪੀ ਉ ਸ਼੍ਰੀ ਭਾਲਾ ਰਾਮ, ਸ਼੍ਰੀ ਅਸ਼ੀਸ਼ ਕੁਮਾਰ, ਸ਼੍ਰੀ ਕਰਨ ਕੁਮਾਰ, ਸ਼੍ਰੀ ਰਾਕੇਸ਼ ਕੁਮਾਰ ਗਿਰਧਰ, ਸ. ਪਰਵਿੰਦਰ ਸਿੰਅ ਅਤੇ ਹੋਰ ਸਟਾਫ ਵੀ ਮੌਜੂਦ ਸੀ।

Tags:

Advertisement

Latest News

ਪੰਜਾਬ ’ਚੋਂ 31 ਮਈ ਤੱਕ ਨਸ਼ਾ ਪੂਰੀ ਤਰ੍ਹਾਂ ਹੋਣਾ ਚਾਹੀਦੈ ਖ਼ਤਮ- ਮੁੱਖ ਮੰਤਰੀ ਪੰਜਾਬ ’ਚੋਂ 31 ਮਈ ਤੱਕ ਨਸ਼ਾ ਪੂਰੀ ਤਰ੍ਹਾਂ ਹੋਣਾ ਚਾਹੀਦੈ ਖ਼ਤਮ- ਮੁੱਖ ਮੰਤਰੀ
Chandigarh,28,APRIL,2025,(Azad Soch News):- ਪੰਜਾਬ ’ਚੋਂ 31 ਮਈ ਤੱਕ ਨਸ਼ਾ ਪੂਰੀ ਤਰ੍ਹਾਂ ਹੋਣਾ ਚਾਹੀਦੈ ਖ਼ਤਮ- ਮੁੱਖ ਮੰਤਰੀ ਤੋਂ ਬਾਅਦ DGP ਨੇ...
ਅਮਰੀਕਾ ਨੇ ਉੱਤਰੀ ਯਮਨ ਦੇ ਸਾਦਾ ਸੂਬੇ ਵਿੱਚ ਸੋਮਵਾਰ ਨੂੰ ਕੀਤਾ ਹਮਲਾ
ਚੰਡੀਗੜ੍ਹ ਦੇ ਪੋਸਟ ਗ੍ਰੈਜੂਏਟ ਇੰਸਟੀਚਿਊਟ ਆਫ ਮੈਡੀਕਲ ਐਜੂਕੇਸ਼ਨ ਐਂਡ ਰਿਸਰਚ ਨੇ ਆਪਣੀ ਨਵੀਂ ਇੰਸਟੀਚਿਊਟ ਬਾਡੀ ਦਾ ਗਠਨ ਕੀਤਾ
ਪੰਜਾਬ ਦੇ ਬਰਨਾਲਾ ਵਿੱਚ ਇੱਕ ਫੈਕਟਰੀ ਵਿੱਚ ਕੈਮੀਕਲ ਗੈਸ ਦੇ ਲੀਕ ਹੋਣ ਕਾਰਨ ਹੜਕੰਪ ਮਚ ਗਿਆ
ਆਈਪੀਐਲ 2025 ਦਾ 45ਵਾਂ ਮੈਚ ਮੁੰਬਈ ਇੰਡੀਅਨਜ਼ ਨੇ ਲਖਨਊ ਸੁਪਰ ਜਾਇੰਟਸ ਨੂੰ 54 ਦੌੜਾਂ ਨਾਲ ਹਰਾਇਆ
ਅਦਾਕਾਰ ਬਿਨੈ ਜੌਰਾ ਦੀ ਨਵੀਂ ਫ਼ਿਲਮ 'ਅੰਗਰੇਜੀ ਆਲੀ ਮੈਡਮ' ਚੰਡੀਗੜ੍ਹ ਫ਼ਿਲਮ ਫ਼ੈਸਟੀਵਲ ਦਾ ਹਿੱਸਾ ਬਣੀ 
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 28-04-2025 ਅੰਗ 641