18 ਸਾਲ ਦੀ ਉਮਰ ਪੂਰੀ ਕਰ ਚੁੱਕੇ ਨੌਜਵਾਨਾਂ ਨੂੰ ਵੋਟਾਂ ਬਣਾਉਣ ਲਈ ਕੀਤਾ ਪ੍ਰੇਰਿਤ

18 ਸਾਲ ਦੀ ਉਮਰ ਪੂਰੀ ਕਰ ਚੁੱਕੇ ਨੌਜਵਾਨਾਂ ਨੂੰ ਵੋਟਾਂ ਬਣਾਉਣ ਲਈ ਕੀਤਾ ਪ੍ਰੇਰਿਤ

ਬਠਿੰਡਾ, 13 ਅਪ੍ਰੈਲ : ਜ਼ਿਲ੍ਹਾ ਚੋਣ ਅਫਸਰ ਸ ਜਸਪ੍ਰੀਤ ਸਿੰਘ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾ ਅਨੁਸਾਰ ਚੋਣਕਾਰ ਰਜਿਸਟਰੇਸ਼ਨ ਅਫਸਰ 094 ਤਲਵੰਡੀ ਸਾਬੋ ਸ ਹਰਜਿੰਦਰ ਸਿੰਘ ਜੱਸਲ ਦੀ ਅਗਵਾਈ ਹੇਠ ਸਵੀਪ ਟੀਮ ਤਲਵੰਡੀ ਸਾਬੋ ਵੱਲੋਂ ਚਲਾਈ ਜਾ ਰਹੀ ਵੋਟਰ ਜਾਗਰੂਕਤਾ ਮੁਹਿੰਮ ਤਹਿਤ ਮਿਤੀ 11 ਅਪ੍ਰੈਲ 2024 ਤੋਂ ਵਿਸਾਖੀ ਮੇਲਾ ਤਲਵੰਡੀ ਸਾਬੋ ਵਿਖੇ ਵਿਸ਼ੇਸ਼ ਸਵੀਪ ਸੈਂਟਰ ਸਥਾਪਿਤ ਕੀਤਾ ਗਿਆ। ਜਿਸ ਵਿੱਚ ਸਵੀਪ ਟੀਮ ਤਲਵੰਡੀ ਸਾਬੋ ਵਲੋਂ ਆਮ ਲੋਕਾਂ ਨੂੰ 1 ਅਪ੍ਰੈਲ 2024 ਨੂੰ 18 ਸਾਲ ਦੀ ਉਮਰ ਪੂਰੀ ਕਰ ਚੁੱਕੇ ਨੌਜਵਾਨਾਂ ਨੂੰ ਵੋਟਾਂ ਬਣਾਉਣ ਲਈ ਪ੍ਰੇਰਿਤ ਕੀਤਾ ਗਿਆ।

ਇਸ ਮੰਤਵ ਲਈ ਵੋਟ ਬਣਾਉਣ ਦੇ ਤਰੀਕਿਆਂ ਸਬੰਧੀ ਵਿਸ਼ੇਸ਼ ਪੈਂਫਲਿਟ ਛਪਵਾ ਕੇ ਆਮ ਲੋਕਾਂ ਨੂੰ ਵੰਡੇ ਗਏ। ਇਸੇ ਤਹਿਤ ਜ਼ਿਲ੍ਹਾ ਸਵੀਪ ਨੋਡਲ ਬਠਿੰਡਾ ਵਲੋਂ ਅਧਿਕਾਰਤ ਕੀਤੀ ਗਈ ਨਾਟਕ ਮੰਡਲੀ ਵਲੋਂ ਵੱਖ-ਵੱਖ ਥਾਵਾਂ ਤੇ ਭੈਅ ਰਹਿਤ ਤੇ ਸਮਝ ਨਾਲ ਵੋਟ ਦੀ ਵਰਤੋਂ ਕਰਨ ਸਬੰਧੀ ਨੁੱਕੜ ਨਾਟਕ ਵੀ ਖੇਡੇ ਗਏ।

ਉਨਾਂ ਦੱਸਿਆਂ ਕਿ ਚੋਣ ਕਮਿਸ਼ਨ ਵਲੋਂ 18 ਸਾਲ ਦੀ ਉਮਰ ਕਰਨ ਵਾਲੇ ਨਾਗਰਿਕਾਂ ਲਈ ਮਿਤੀ 1 ਅਪ੍ਰੈਲ 2024 ਤੋਂ 4 ਮਈ 2024 ਤੱਕ ਵੋਟ ਬਣਾਉਣ ਦਾ ਸਪੈਸ਼ਲ ਮੌਕਾ ਦਿੱਤਾ ਗਿਆ ਹੈ। ਇਸ ਮੌਕੇ ਸਵੀਪ ਨੋਡਲ ਅਫਸਰ ਤਲਵੰਡੀ ਸਾਬੋ ਸ਼੍ਰੀ ਚੰਦਰ ਸ਼ੇਖਰ ਨੇ ਆਮ ਲੋਕਾਂ ਨੂੰ ਵਿਸਾਖੀ ਦੀਆਂ ਵਧਾਈਆਂ ਦਿੰਦੇ ਹੋਏ ਨੂੰ ਵੱਧ ਚੜ੍ਹ ਕੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਵੱਧ ਤੋਂ ਵੱਧ ਵੋਟਿੰਗ ਕਰਨ ਲਈ ਪ੍ਰੇਰਿਤ ਕੀਤਾ।

ਇਸ ਸਵੀਪ ਟੀਮ ਮੈਬਰ ਖੁਸ਼ਦੀਪ ਸਿੰਘਗੁਰਦਰਸ਼ਨ ਸਿੰਘਲਖਵੀਰ ਸਿੰਘਗੁਰਪ੍ਰੀਤ ਕੌਰ ਰਣਜੀਤ ਸਿੰਘ ਅਤੇ ਵਿਸ਼ਵਦੀਪ ਸਿੰਘ ਆਦਿ ਨੇ ਵਿਸ਼ੇਸ਼ ਸਹਿਯੋਗ ਦਿੱਤਾ।

Tags:

Advertisement

Latest News

 ਪਟਿਆਲਾ ਤੋਂ ਕਾਂਗਰਸ ਦੇ ਉਮੀਦਵਾਰ ਡਾ. ਧਰਮਵੀਰ ਗਾਂਧੀ ਨੇ ਪਟਿਆਲਾ ਤੋਂ ਅਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ ਪਟਿਆਲਾ ਤੋਂ ਕਾਂਗਰਸ ਦੇ ਉਮੀਦਵਾਰ ਡਾ. ਧਰਮਵੀਰ ਗਾਂਧੀ ਨੇ ਪਟਿਆਲਾ ਤੋਂ ਅਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ
Patiala,08 May,2024,(Azad Soch News):- ਪਟਿਆਲਾ ਤੋਂ ਕਾਂਗਰਸ ਦੇ ਉਮੀਦਵਾਰ ਡਾ. ਧਰਮਵੀਰ ਗਾਂਧੀ (Dr. Dharamvir Gandhi) ਨੇ ਪਟਿਆਲਾ ਤੋਂ ਅਪਣਾ ਨਾਮਜ਼ਦਗੀ...
IPL ਦੇ 17ਵੇਂ ਸੀਜ਼ਨ ‘ਚ ਅੱਜ ਸਨਰਾਈਜ਼ਰਸ ਹੈਦਰਾਬਾਦ ਦਾ ਸਾਹਮਣਾ ਲਖਨਊ ਸੁਪਰਜਾਇੰਟਸ ਨਾਲ ਹੋਵੇਗਾ
Oppo Reno 12 Pro 5G 50MP ਸੈਲਫੀ ਕੈਮਰੇ,16GB RAM ਦੇ ਨਾਲ ਹੋਵੇਗਾ ਲਾਂਚ
ਵਲਾਦੀਮੀਰ ਪੁਤਿਨ ਨੇ ਮੰਗਲਵਾਰ ਨੂੰ ਪੰਜਵੀਂ ਵਾਰ ਰੂਸ ਦੇ ਰਾਸ਼ਟਰਪਤੀ ਵਜੋਂ ਹਲਫ਼ ਲਿਆ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ 8 ਮਈ ਨੂੰ ਮਲੇਰਕੋਟਲਾ 'ਚ ਕਰਨਗੇ ਰੋਡ ਸ਼ੋਅ
ਹਰਿਆਣਾ ‘ਚ ਹੁਣ ਤੱਕ 37.29 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ
ਭਾਜਪਾ ਦੀ ਬਠਿੰਡਾ ਤੋਂ ਉਮੀਦਵਾਰ ਆਈ.ਏ.ਐੱਸ. ਅਧਿਕਾਰੀ ਪਰਮਪਾਲ ਕੌਰ ਸਿੱਧੂ ਦੀਆਂ ਵਧੀਆਂ ਮੁਸ਼ਕਲਾਂ