ਨਸ਼ਿਆਂ ਦੇ ਖਿਲਾਫ਼ ਜਾਗਰੂਕਤਾ ਪੈਦਾ ਕਰਨ ਲਈ ਕਰਵਾਏ ਗਏ ਭਾਸ਼ਣ ਮੁਕਾਬਲੇ

ਨਸ਼ਿਆਂ ਦੇ ਖਿਲਾਫ਼ ਜਾਗਰੂਕਤਾ ਪੈਦਾ ਕਰਨ ਲਈ ਕਰਵਾਏ ਗਏ ਭਾਸ਼ਣ ਮੁਕਾਬਲੇ

ਸ੍ਰੀ ਮੁਕਤਸਰ ਸਾਹਿਬ11 ਮਾਰਚ

 

ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ  ਸ੍ਰੀ ਅਭਿਜੀਤ ਕਪਲਿਸ਼  ਦੀ ਯੋਗ ਅਗਵਾਈ ਵਿੱਚ 'ਜ਼ਿੰਦਗੀ ਜਿੰਦਾਬਾਦ- ਨਸ਼ੇ ਨੂੰ ਨਾਹ ਜ਼ਿੰਦਗੀ ਨੂੰ ਹਾਂਮੁਹਿੰਮ ਤਹਿਤ ਡਾਇਟ ਬਰਕੰਦੀ ਅਤੇ ਸੰਤ ਸਹਾਰਾ ਨਰਸਿੰਗ ਇੰਸਟੀਚਿਊਟ, ਸ੍ਰੀ ਮੁਕਤਸਰ ਸਾਹਿਬ ਵਿਖੇ ਸਿਖਿਆਰਥੀਆਂ ਵਿੱਚ ਨਸ਼ਿਆਂ ਦੇ ਖਿਲਾਫ ਜਾਗਰੂਕਤਾ ਪੈਦਾ ਕਰਨ ਲਈ ਭਾਸ਼ਣ ਮੁਕਾਬਲੇ ਕਰਵਾਏ ਗਏ।

 

ਇਹਨਾਂ ਭਾਸ਼ਣ ਮੁਕਾਬਲਿਆਂ ਵਿੱਚ ਡਾਇਟ ਬਰਕੰਦੀ ਦੇ ਡੀ.ਐਲ .ਐਡ ਸੈਸ਼ਨ 2025-27 ਦੇ ਸਿਖਿਆਰਥੀਆਂ ਨੇ ਭਾਗ ਲਿਆ ਅਤੇ ਪਹਿਲਾ ਸਥਾਨ ਟੀਨਾਦੂਜਾ ਸਥਾਨ ਸ਼ਰਨਦੀਪ ਕੌਰ ਅਤੇ ਤੀਜਾ ਸਥਾਨ ਸ਼ੁਭਦੀਪ ਸਿੰਘ ਨੇ ਹਾਸਿਲ ਕੀਤਾ।

 

 ਇਸ ਤੋਂ ਇਲਾਵਾ ਜ਼ਿੰਦਗੀ ਜਿੰਦਾਬਾਦ ਦੇ ਜ਼ਿਲ੍ਹਾ ਪ੍ਰਬੰਧਕ ਸ੍ਰੀ ਨਰਵੀਰ ਸਿੰਘ ਗਿੱਲ ਨੇ ਸੰਬੰਧਿਤ ਮੁਹਿੰਮ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ । ਇਸ ਪ੍ਰੋਗਰਾਮ ਵਿੱਚ ਸ੍ਰੀ ਰਾਜਵੀਰ ਸਿੰਘ ਸਰਾਂ ,ਐਸਐਚ ਓ ਸਦਰ ਸ੍ਰੀ ਮੁਕਤਸਰ ਸਾਹਿਬ ਅਤੇ ਪੰਜਾਬ ਪੁਲਿਸ ਦੀ ਨਸ਼ਾ ਵਿਰੋਧੀ ਟੀਮ ਨੇ ਵੀ ਭਾਗ ਲਿਆ ਅਤੇ ਸ਼੍ਰੀ ਹਰਮੰਦਰ ਸਿੰਘ ਏਐਸਆਈ ਨੇ ਨਸ਼ਿਆਂ ਵਿਰੁੱਧ ਸਿਖਿਆਰਥੀਆਂ ਨੂੰ ਜਾਗਰੂਕ ਕੀਤਾ।

 

          ਇਸ ਪ੍ਰੋਗਰਾਮ ਵਿੱਚ ਡਾ. ਵਿਜੇ ਸਖੀਜਾ ਨੇ ਬਤੌਰ ਐਨਜੀਓ ਦੇ ਪ੍ਰਤੀਨਿਧ ਵਜੋਂ ਸ਼ਿਰਕਤ ਕੀਤੀ । ਪ੍ਰਿੰਸੀਪਲ ਡਾਇਟ ਸ੍ਰੀ ਸੰਜੀਵ ਕੁਮਾਰ ਵੱਲੋਂ ਪ੍ਰੋਗਰਾਮ ਵਿੱਚ ਸ਼ਾਮਿਲ ਹੋਏ ਸਾਰੇ ਪਤਵੰਤੇ ਸੱਜਣਾਂ ਨੂੰਜੀ ਆਇਆਂ ਨੂੰਆਖਿਆ ਅਤੇ ਧੰਨਵਾਦ ਕੀਤਾ। 

Advertisement

Latest News

5 ਮਈ ਨੂੰ ਰਾਸ਼ਟਰਪਤੀ ਮੁਰਮੂ ਨੂੰ ਮਿਲਣਗੇ ਮੁੱਖ ਮੰਤਰੀ ਭਗਵੰਤ ਮਾਨ 5 ਮਈ ਨੂੰ ਰਾਸ਼ਟਰਪਤੀ ਮੁਰਮੂ ਨੂੰ ਮਿਲਣਗੇ ਮੁੱਖ ਮੰਤਰੀ ਭਗਵੰਤ ਮਾਨ
ਚੰਡੀਗੜ੍ਹ,30 ਅਪ੍ਰੈਲ,2026: -  ਪੰਜਾਬ ਦੀ ਰਾਜਨੀਤੀ ਵਿੱਚ ਇਸ ਵੇਲੇ ਇੱਕ ਵੱਡਾ ਭੂਚਾਲ ਆਇਆ ਹੋਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ...
ਰੁਸਤਮ-ਏ-ਹਿੰਦ ਪਹਿਲਵਾਨ ਪ੍ਰੀਤਪਾਲ ਫਗਵਾੜਾ ‘ਆਪ’ ਵਿੱਚ ਸ਼ਾਮਲ
ਖਰੀਦ ਪੂਰੀ ਰਫ਼ਤਾਰ ਨਾਲ ਚੱਲ ਰਹੀ: ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ
ਬਰਿੰਦਰ ਕੁਮਾਰ ਗੋਇਲ ਵੱਲੋਂ ਗਿੱਦੜਪਿੰਡੀ, ਮੰਡਾਲਾ ਛੰਨਾ ਵਿਖੇ ਸਤਲੁਜ ਦਰਿਆ ਦੇ ਕੰਢੇ ਚਲ ਰਹੇ ਹੜ੍ਹ ਸੁਰੱਖਿਆ ਕਾਰਜਾਂ ਦਾ ਜਾਇਜ਼ਾ
ਰੇਲਵੇ ਟਰੈਕ 'ਤੇ ਆਈਈਡੀ ਧਮਾਕੇ ਦੀ ਕੋਸ਼ਿਸ਼ ਦਾ ਮਾਮਲਾ: ਮ੍ਰਿਤਕ ਦੇ ਭਰਾ ਵੱਲੋਂ ਕੀਤੇ ਖੁਲਾਸਿਆਂ ਦੇ ਆਧਾਰ 'ਤੇ ਅੱਤਵਾਦੀ ਹਾਰਡਵੇਅਰ ਦੇ ਵੱਡੇ ਜ਼ਖ਼ੀਰੇ ਵਿੱਚ ਆਰਪੀਜੀ, ਆਰਡੀਐਕਸ ਅਤੇ ਪਿਸਤੌਲਾਂ ਬਰਾਮਦ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਵਿਖੇ ਜੇਈਈ ਮੇਨਜ਼ ਪਾਸ ਕਰਨ ਵਾਲੇ 369 ਵਿਦਿਆਰਥੀਆਂ ਦਾ ਸਨਮਾਨ, ਪੰਜਾਬ ਅਕਾਦਮਿਕ ਉੱਤਮਤਾ ਵੱਲ ਕਦਮ ਵਧਾ ਰਿਹੈ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਵਿਖੇ ਜੇਈਈ ਮੇਨਜ਼ ਪਾਸ ਕਰਨ ਵਾਲੇ 369 ਵਿਦਿਆਰਥੀਆਂ ਦਾ ਸਨਮਾਨ, ਪੰਜਾਬ ਅਕਾਦਮਿਕ ਉੱਤਮਤਾ ਵੱਲ ਕਦਮ ਵਧਾ ਰਿਹੈ