ਇਹ ਸਨਮਾਨ ਸਕੂਲ ਦੇ ਵਿਦਿਆਰਥੀਆਂ ਅਤੇ ਮਿਹਨਤੀ ਸਟਾਫ਼ ਨੂੰ ਸਮਰਪਿਤ - ਗੁਰਸਾਹਿਬ ਸਿੰਘ ਸੀ.ਐੱਚ.ਟੀ.
ਸਰਕਾਰੀ ਪ੍ਰਾਇਮਰੀ ਸਕੂਲ ਖਾਈ ਫੇਮੇ ਕੀ ਨੂੰ ਸਿੱਖਿਆ ਵਿਭਾਗ ਪੰਜਾਬ ਵਲੋਂ ਉੱਤਮ ਸਕੂਲ ਪੁਰਸਕਾਰ ਨਾਲ ਕੀਤਾ ਸਨਮਾਨਿਤ
ਇਹ ਸਨਮਾਨ ਸਕੂਲ ਦੇ ਵਿਦਿਆਰਥੀਆਂ ਅਤੇ ਮਿਹਨਤੀ ਸਟਾਫ਼ ਨੂੰ ਸਮਰਪਿਤ - ਗੁਰਸਾਹਿਬ ਸਿੰਘ ਸੀ.ਐੱਚ.ਟੀ.
ਫ਼ਿਰੋਜ਼ਪੁਰ 8 ਮਾਰਚ 2025 ( ਸੁਖਵਿੰਦਰ ਸਿੰਘ ) ਪੰਜਾਬ ਸਰਕਾਰ ਅਤੇ ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਅਤੇ ਸਕੱਤਰ ਸਕੂਲ ਸਿੱਖਿਆ ਵਿਭਾਗ ਪੰਜਾਬ ਅਨਿੰਦਤਾ ਮਿਤਰਾ ਆਈ.ਏ.ਐੱਸ. ਵੱਲੋਂ ਵੱਖ ਵੱਖ ਜ਼ਿਲ੍ਹਿਆਂ ਦੇ ਬਿਹਤਰੀਨ ਕਾਰਗੁਜ਼ਾਰੀ ਵਾਲੇ ਸਕੂਲਾਂ ਨੂੰ ਉੱਤਮ ਸਕੂਲ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ। ਇਸੇ ਲੜੀ ਤਹਿਤ ਸਕੂਲ ਵਿਖੇ ਵਿਦਿਆਰਥੀਆਂ ਦੀਆਂ ਅਕਾਦਮਿਕ ਅਤੇ ਸਾਹਿਤਕ ਅਕਾਦਮਿਕ ਪ੍ਰਾਪਤੀਆਂ ਅਧਿਆਪਕਾਂ ਦੀਆਂ ਚੰਗੀਆਂ ਕਾਰਗੁਜ਼ਾਰੀਆਂ ਸਕੂਲ ਦੇ ਬੁਨਿਆਦੀ ਢਾਂਚੇ ਦੇ ਮੁਲਾਂਕਣ ਵਿੱਚ ਚੰਗਾ ਪ੍ਰਦਰਸ਼ਨ ਕਰਨ ਲਈ ਸਰਕਾਰੀ ਪ੍ਰਾਇਮਰੀ ਸਕੂਲ ਖਾਈ ਫੇਮੇ ਕੀ, ਬਲਾਕ ਫ਼ਿਰੋਜ਼ਪੁਰ-3, ਜ਼ਿਲ੍ਹਾ ਫ਼ਿਰੋਜ਼ਪੁਰ ਨੂੰ ਉੱਤਮ ਸਕੂਲ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ।
ਇਹ ਪੁਰਸਕਾਰ ਪ੍ਰਾਪਤ ਕਰਦਿਆਂ ਸ. ਗੁਰਸਾਹਿਬ ਸਿੰਘ ਸੈਂਟਰ ਹੈੱਡ ਟੀਚਰ ਨੇ ਕਿਹਾ ਕਿ ਇਹ ਪੁਰਸਕਾਰ ਸਕੂਲ ਦੇ ਮਿਹਨਤੀ ਵਿਦਿਆਰਥੀਆਂ, ਸਕੂਲ ਦੇ ਅਧਿਆਪਕਾਂ, ਸਕੂਲ ਮੈਨੇਜਮੈਂਟ ਕਮੇਟੀ, ਪਿੰਡ ਦੇ ਪਤਵੰਤੇ ਸੱਜਣਾਂ ਵਲੋਂ ਕੀਤੀ ਮਿਹਨਤ ਦਾ ਨਤੀਜਾ ਹੈ। ਉਹਨਾਂ ਕਿਹਾ ਕਿ ਇਹ ਪੂਰੇ ਜ਼ਿਲ੍ਹੇ ਫ਼ਿਰੋਜ਼ਪੁਰ ਲਈ ਮਾਣ ਵਾਲੀ ਗੱਲ ਹੈ। ਉਹਨਾਂ ਕਿਹਾ ਕਿ ਅਸੀਂ ਉਮੀਦ ਕਰਦੇ ਹਾਂ ਕਿ ਆਉਣ ਵਾਲੇ ਸਮੇਂ ਵਿਚ ਵੀ ਇਹ ਸਕੂਲ ਨੂੰ ਇਸੇ ਤਰ੍ਹਾਂ ਬੈਸਟ ਐਵਾਰਡ ਮਿਲਦੇ ਰਹਿਣਗੇ। ਸਕੂਲ ਮੁਖੀ ਅਤੇ ਸਮੂਹ ਸਟਾਫ਼ ਨੂੰ ਉੱਤਮ ਸਕੂਲ ਪੁਰਸਕਾਰ ਨਾਲ ਸਨਮਾਨਿਤ ਹੋਣ ਤੇ ਵਧਾਈਆਂ ਦਿੰਦਿਆ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿ ) ਫ਼ਿਰੋਜ਼ਪੁਰ ਸ਼੍ਰੀਮਤੀ ਸੁਨੀਤਾ ਰਾਣੀ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿ ) ਫ਼ਿਰੋਜ਼ਪੁਰ ਸ਼੍ਰੀ ਕੋਮਲ ਅਰੋੜਾ,ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਫ਼ਿਰੋਜ਼ਪੁਰ-3 ਸ.ਰਣਜੀਤ ਸਿੰਘ ਨੇ ਕਿਹਾ ਕਿ ਸਕੂਲ ਸਿੱਖਿਆ ਵਿਭਾਗ ਵੱਲੋਂ ਪੁਰਸਕਾਰ ਨਾਲ 2.5 ਲੱਖ ਰੁਪਏ ਦੀ ਰਾਸ਼ੀ ਵੀ ਦਿੱਤੀ ਗਈ ਹੈ, ਜੋ ਕਿ ਸਕੂਲ ਦੇ ਹੋਰ ਬਿਹਤਰ ਕੰਮਾਂ ਲਈ ਸਹਾਈ ਹੋਵੇਗੀ ।


