ਤੀਸਰੇ ਦਿਨ- ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ 04 ਨਾਮਜ਼ਦਗੀ ਤੇ ਪੰਚਾਇਤ ਸੰਮਤੀਆਂ ਲਈ 36 ਨਾਮਜ਼ਦਗੀਆਂ ਦਾਖਲ

ਤੀਸਰੇ ਦਿਨ- ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ 04 ਨਾਮਜ਼ਦਗੀ ਤੇ ਪੰਚਾਇਤ ਸੰਮਤੀਆਂ ਲਈ 36 ਨਾਮਜ਼ਦਗੀਆਂ ਦਾਖਲ

 

ਮਾਲੇਰਕੋਟਲਾ 03 ਦਸੰਬਰ

                       ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਪ੍ਰੋਗਰਾਮ ਅਨੁਸਾਰ ਜ਼ਿਲ੍ਹਾ ਮਾਲੇਰਕੋਟਲਾ ਅੰਦਰ 14 ਦਸੰਬਰ ਨੂੰ ਕਰਵਾਈਆਂ ਜਾਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਦੇ 10 ਜ਼ੋਨਾਂ ਤੇ 03 ਪੰਚਾਇਤ ਸੰਮਤੀ ਦੇ 45 ਜ਼ੋਨਾਂ ਦੀਆਂ ਚੋਣਾਂ ਲਈ ਨਾਮਜ਼ਦਗੀਆਂ ਦੇ ਤੀਜੇ ਦਿਨ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ 04 ਨਾਮਜ਼ਦਗੀ ਪੱਤਰ ਦਾਖਲ ਪਏ ਹਨ ਜਦਕਿ ਪੰਚਾਇਤ ਸੰਮਤੀ ਚੋਣਾਂ ਲਈ 36 ਨਾਮਜ਼ਦਗੀਆਂ ਦਾਖਲ ਹੋਈਆਂ ਹਨ।

                    ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮਾਲੇਰਕੋਟਲਾ ਨੇ ਹੋਰ ਦੱਸਿਆ ਕਿ ਤੀਜੇ ਦਿਨ ਜ਼ਿਲ੍ਹਾ ਪ੍ਰੀਸ਼ਦ ਦੇ 10 ਜੋਨਾਂ ਲਈ 04 ਨਾਮਜ਼ਦਗੀ (ਚੌਂਦਾ,ਮੰਨਵੀ,ਕੁੱਪਕਲਾ ਅਤੇ ਸੰਦੋੜ)  ਪੱਤਰ ਪ੍ਰਾਪਤ ਹੋਏ ਹਨ। ਇਸੇ ਤਰ੍ਹਾਂ ਬਲਾਕ ਸੰਮਤੀਆਂ ਮਾਲੇਰਕੋਟਲਾ (ਐਚ) ਲਈ 29, ਬਲਾਕ ਸੰਮਤੀਆਂ ਅਮਰਗੜ੍ਹ ਲਈ 04 ਅਤੇ ਬਲਾਕ ਸੰਮਤੀਆਂ ਅਹਿਮਦਗੜ੍ਹ  ਲਈ 03 ਨਾਮਜ਼ਦਗੀ ਪੱਤਰ ਦਾਖਲ ਹੋਏ ਹਨ ।

             ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਚੋਣ ਸ਼ਡਿਊਲ ਅਨੁਸਾਰ ਇਨ੍ਹਾਂ ਚੋਣਾਂ ਲਈ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਆਖ਼ਰੀ ਮਿਤੀ 04.12.2025 (ਵੀਰਵਾਰ) ਹੈ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 05.12.2025 (ਸ਼ੁੱਕਰਵਾਰ) ਹੋਵੇਗੀ। ਨਾਮਜ਼ਦਗੀਆਂ ਵਾਪਿਸ ਲੈਣ ਦੀ ਆਖ਼ਰੀ ਮਿਤੀ 06.12.2025 (ਸ਼ਨੀਵਾਰ) ਸ਼ਾਮ 03:00 ਵਜੇ ਤੱਕ ਹੋਵੇਗੀ। ਸਾਰੇ ਨਾਮਜ਼ਦਗੀ ਪੱਤਰਾਂ ਨਾਲ ਨਿਰਧਾਰਿਤ ਹਲਫੀਆ ਬਿਆਨ ਅਤੇ ਉਮੀਦਵਾਰ ਰਾਜਨੀਤਿਕ ਪਾਰਟੀ ਵੱਲੋਂ ਖੜ੍ਹਾ ਕੀਤੇ ਜਾਣ ਦੀ ਸੂਰਤ ਵਿੱਚ ਸਬੰਧਤ ਰਾਜਨੀਤਿਕ ਪਾਰਟੀ ਦਾ ਅਧਿਕਾਰਤ ਪੱਤਰ ਨਾਲ ਲੱਗਿਆ ਹੋਣਾ ਚਾਹੀਦਾ ਹੈ। ਚੋਣ ਮਿਤੀ 14.12.2025 (ਐਤਵਾਰ) ਨੂੰ ਸਵੇਰੇ 08:00 ਵਜੇ ਤੋਂ ਸ਼ਾਮ ਦੇ 04:00 ਵਜੇ ਤੱਕ ਬੈਲਟ ਪੇਪਰਾਂ ਦੀ ਵਰਤੋਂ ਨਾਲ ਹੋਵੇਗੀ। ਪੋਲ ਹੋਈਆਂ ਵੋਟਾਂ ਦੀ ਗਿਣਤੀ ਮਿਤੀ 17.12.2025 (ਬੁੱਧਵਾਰ) ਨੂੰ ਇਸ ਮੰਤਵ ਲਈ ਸਥਾਪਿਤ ਕੀਤੇ ਗਏ ਗਿਣਤੀ ਕੇਂਦਰਾਂ 'ਤੇ ਹੋਵੇਗੀ।

             ਇਹ ਚੋਣ  ਜ਼ਿਲ੍ਹਾ ਪ੍ਰੀਸ਼ਦ ਦੇ 10 ਜ਼ੋਨਾਂ ਅਤੇ 03 ਪੰਚਾਇਤ ਸੰਮਤੀਆਂ ਦੇ 45 ਜ਼ੋਨਾਂ ਦੇ ਮੈਂਬਰਾਂ (ਪ੍ਰਤੀ ਜੋਨ 1 ਮੈਂਬਰ) ਲਈ ਹੋਵੇਗੀ। ਕੁੱਲ ਰਜਿਸਟਰਡ ਵੋਟਰਾਂ ਦੀ ਗਿਣਤੀ 205531 ਹੈ, ਜਿਨ੍ਹਾਂ ਵਿੱਚ 108463 ਪੁਰਸ਼, 97068 ਇਸਤਰੀਆਂ ਵੋਟਰ ਹਨ। ਇਨ੍ਹਾਂ ਚੋਣਾਂ ਲਈ ਜ਼ਿਲ੍ਹਾ ਸੰਗਰੂਰ ਵਿੱਚ ਸਾਰੇ ਪੇਂਡੂ ਖੇਤਰਾਂ ਨੂੰ ਕਵਰ ਕਰਦੇ ਹੋਏ 257 ਬੂਥ ਸਥਾਪਿਤ ਕੀਤੇ ਗਏ ਹਨ। ਜ਼ਿਲ੍ਹਾ ਪ੍ਰੀਸ਼ਦ ਦੇ ਉਮੀਦਵਾਰ ਲਈ 2 ਲੱਖ 55 ਹਜਾਰ ਰੁਪਏ ਅਤੇ ਪੰਚਾਇਤ ਸੰਮਤੀ ਦੇ ਉਮੀਦਵਾਰ ਲਈ 1 ਲੱਖ 10 ਹਜ਼ਾਰ ਰੁਪਏ ਖਰਚੇ ਦੀ ਹੱਦ ਨੋਟੀਫਾਈ ਕੀਤੀ ਗਈ ਹੈ।

Tags:

Advertisement

Latest News

ਵਿਕਾਸ ਕਾਰਜਾਂ ‘ਚ ਪਾਰਦਰਸ਼ਤਾ ਤੇ ਗੁਣਵੱਤਾ ਮੁੱਖ ਤਰਜੀਹ : ਬ੍ਰਮ ਸ਼ੰਕਰ ਜਿੰਪਾ ਵਿਕਾਸ ਕਾਰਜਾਂ ‘ਚ ਪਾਰਦਰਸ਼ਤਾ ਤੇ ਗੁਣਵੱਤਾ ਮੁੱਖ ਤਰਜੀਹ : ਬ੍ਰਮ ਸ਼ੰਕਰ ਜਿੰਪਾ
ਹੁਸ਼ਿਆਰਪੁਰ, 2 ਮਾਰਚ :ਵਿਕਾਸ ਦੀ ਦਿਸ਼ਾ ਵਿਚ ਇਕ ਹੋਰ ਮਹੱਤਵਪੂਰਨ ਕਦਮ ਚੁੱਕਦੇ ਹੋਏ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਵਾਰਡ ਨੰਬਰ...
ਪੰਜਾਬ ਵਿਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਨਵੇਂ ਕੋਚ ਭਰਤੀ ਕੀਤੇ ਜਾਣਗੇ -- ਕੈਬਨਿਟ ਮੰਤਰੀ ਡਾ. ਬਲਜੀਤ ਕੌਰ
‘ਯੁੱਧ ਨਸ਼ਿਆਂ ਵਿਰੁੱਧ’ ਦਾ ਇੱਕ ਸਾਲ - 36,178 ਐਫਆਈਆਰ, 51,648 ਗ੍ਰਿਫਤਾਰੀਆਂ, ਭਗਵੰਤ ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜੰਗ ਹੋਰ ਤੇਜ਼: ਬਲਤੇਜ ਪੰਨੂ
ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਸਿਵਲ ਹਸਪਤਾਲ ਫਿਰੋਜ਼ਪੁਰ ਪਹੁੰਚ ਕੇ ਮਰੀਜ਼ਾਂ ਦਾ ਜਾਣਿਆ ਹਾਲ-ਚਾਲ
ਧੂਰੀ ਵਾਸੀਆਂ ਦੀ ਹਰੇਕ ਸਮੱਸਿਆ ਦਾ ਸਮਾਂਬੱਧ ਢੰਗ ਨਾਲ ਹੋਵੇਗਾ ਨਿਪਟਾਰਾ : ਓ.ਐਸ.ਡੀ. ਸੁਖਵੀਰ ਸਿੰਘ
ਵਿਧਾਇਕ ਸ਼ੈਰੀ ਕਲਸੀ ਵੱਲੋਂ ਬਟਾਲਾ ਵਿਖੇ ਕਰਵਾਏ ਸਮਾਗਮ ਦੌਰਾਨ ਉੱਦਮੀ ਮਹਿਲਾਵਾਂ ਦਾ ਸਨਮਾਨ
ਪਿੰਡ ਹਜ਼ਾਰਾ ਸਿੰਘ ਵਾਲਾ ਵਿਖੇ ਕੈਂਪ ਲਗਾ ਕੇ 24 ਘੰਟੇ ਦਿੱਤੀਆਂ ਜਾ ਰਹੀਆਂ ਹਨ ਮੈਡੀਕਲ ਸੁਵਿਧਾਵਾਂ : ਡਾ ਰਾਜੀਵ ਪਰਾਸ਼ਰ