ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਰਾਜ ਪੱਧਰੀ ਖੇਡਾਂ ਗਤੱਕਾ ਅਤੇ ਰਗਬੀ ਦਾ ਤੀਜਾ ਦਿਨ

ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਰਾਜ ਪੱਧਰੀ ਖੇਡਾਂ ਗਤੱਕਾ ਅਤੇ ਰਗਬੀ ਦਾ ਤੀਜਾ ਦਿਨ

ਅੰਮ੍ਰਿਤਸਰ 10 ਨਵੰਬਰ 2024--

                               ਪੰਜਾਬ ਸਰਕਾਰ ਅਤੇ ਖੇਡ ਵਿਭਾਗ ਪੰਜਾਬ ਵੱਲੋ ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਰਾਜ ਪੱਧਰੀ ਖੇਡਾਂ ਗੱਤਕਾ ਅਤੇ ਰਗਬੀ 10-11-2024 ਤੱਕ ਖਾਲਸਾ ਕਾਲਜ ਸੀ:ਸੈ:ਸਕੂਲ ਅੰਮ੍ਰਿਤਸਰ ਵਿਖੇ ਕਰਵਾਈਆ ਜਾ ਰਹੀਆ ਹਨ। ਅੱਜ ਖੇਡਾਂ ਦੀ ਸ਼ੁਰੂਆਤ ਸ੍ਰੀ ਸੁਖਚੈਨ ਸਿੰਘ ਕਾਹਲੋ ਜਿਲ੍ਹਾ ਖੇਡ ਅਫਸਰ, ਅੰਮ੍ਰਿਤਸਰ ਵੱਲੋ ਕੀਤੀ ਗਈ।  ਉਹਨਾਂ ਨੇ ਖਿਡਾਰੀਆ ਨੂੰ ਸੰਬੋਧਿਤ ਕਰਦਿਆ ਹੋਇਆ ਖਿਡਾਰੀਆਂ ਨੂੰ ਖੇਡ ਭਾਵਨਾ ਨਾਲ ਖੇਡਦੇ ਹੋਏ ਵੱਧੀਆ ਪ੍ਰਫੋਰਮੈਸ ਦੇਣ ਦਾ ਸੁਨੇਹਾ ਦਿੱਤਾ ਅਤੇ ਖਿਡਾਰੀਆਂ ਨੂੰ ਆਪਣੇ ਆਲੇ-ਦੁਆਲੇ ਦੇ ਵਾਤਾਵਰਨ ਨੂੰ ਸਾਫ-ਸੁਥਰਾ ਰੱਖਣ ਲਈ ਪ੍ਰੇਰਿਤ ਕੀਤਾ। ਸ੍ਰੀ ਸੁਖਚੈਨ ਸਿੰਘ ਕਾਹਲੋ ਜਿਲ੍ਹਾ ਖੇਡ ਅਫਸਰ ਅੰਮ੍ਰਿਤਸਰ ਨੇ ਦਸਿੱਆ ਕਿ ਅੱਜ ਗੇਮ ਰਗਬੀ ਦੇ  ਅੰ-14,17,21 ਅਤੇ 21-30 ਉਮਰ ਵਰਗ ਲੜਕਿਆ ਦੇ ਖੇਡ ਮੁਕਾਬਲੇ ਅਤੇ ਗੇਮ ਗੱਤਕਾ ਦੇ  ਅੰ-14,17,21,21-30 ਅਤੇ 31 ਤੋ 40  ਉਮਰ ਵਰਗ ਲੜਕਿਆ ਦੇ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ।  ਅੱਜ ਦੇ ਨੀਤਜੇ ਇਸ ਪ੍ਰਕਾਰ ਰਹੇ।

ਗੇਮ ਗੱਤਕਾ :- ਅੰ-14 ਲੜਕਿਆ ਦੇ ਟੀਮ ਡੈਮੋ ਦੇ ਮੁਕਾਬਲੇ ਵਿੱਚ ਲੁਧਿਆਣਾ ਨੇ ਪਹਿਲਾ ਸਥਾਨ, ਸ੍ਰੀ ਮੁਕਤਸਰ ਸਾਹਿਬ ਨੇ ਦੂਜਾ ਸਥਾਨ ਅਤੇ ਅੰਮ੍ਰਿਤਸਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਅੰ-17 ਲੜਕਿਆ ਦੇ ਫਰੀ ਸੋਟੀ ਟੀਮ ਦੇ ਮੁਕਾਬਲੇ ਵਿੱਚ ਲੁਧਿਆਣਾ ਨੇ ਪਹਿਲਾ ਸਥਾਨ, ਸ੍ਰੀ ਮੁਕਤਸਰ ਸਾਹਿਬ ਨੇ ਦੂਜਾ ਸਥਾਨ, ਬਠਿੰਡਾ ਅਤੇ ਹੁ਼ਸ਼ਿਆਰਪੁਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ।

Tags:

Advertisement

Advertisement

Latest News

ਆਪਣੇ ਦੇਸ਼ ਲਈ ਬ੍ਰਾਂਡ ਅੰਬੈਸਡਰ ਬਣੋ ਅਤੇ ਕੋਰੀਆਈ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਲਈ ਪ੍ਰੇਰਿਤ ਕਰੋ: ਸਿਓਲ ਦੇ ਪੰਜਾਬੀਆਂ ਨੂੰ ਮੁੱਖ ਮੰਤਰੀ ਦੀ ਅਪੀਲ* ਆਪਣੇ ਦੇਸ਼ ਲਈ ਬ੍ਰਾਂਡ ਅੰਬੈਸਡਰ ਬਣੋ ਅਤੇ ਕੋਰੀਆਈ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਲਈ ਪ੍ਰੇਰਿਤ ਕਰੋ: ਸਿਓਲ ਦੇ ਪੰਜਾਬੀਆਂ ਨੂੰ ਮੁੱਖ ਮੰਤਰੀ ਦੀ ਅਪੀਲ*
ਚੰਡੀਗੜ੍ਹ, 7 ਦਸੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਓਲ ਵਿੱਚ ਵਸਦੇ ਪਰਵਾਸੀ ਪੰਜਾਬੀਆਂ ਨੂੰ ਸੂਬੇ ਦੇ...
ਆਵਾਰਾ ਕੁੱਤਿਆਂ ਲਈ ਸ਼ੈਲਟਰ ਵਾਸਤੇ ਜਗ੍ਹਾ ਦੀ ਸ਼ਨਾਖਤ ਕਰਨ ਦੀ ਹਦਾਇਤ
ਨਵੇਂ ਭਰਤੀ ਕੀਤੇ ਗਏ ਪੈਰਾ ਲੀਗਲ ਵਲੰਟੀਅਰਾਂ ਨੂੰ ਦਿੱਤੀ ਟ੍ਰੇਨਿੰਗ
ਮਾਲੇਰਕੋਟਲਾ ਨੇ ਇੰਡੀਆ ਇੰਟਰਨੈਸ਼ਨਲ ਸਾਇੰਸ ਫੈਸਟੀਵਲ ਵਿੱਚ ਦਿਖਾਇਆ ਕਮਾਲ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਬੱਸ ਅੱਡਿਆਂ, ਰੇਲਵੇ ਸਟੇਸ਼ਨਾਂ, ਸਿਵਲ ਹਸਪਤਾਲ ਤੇ ਹੋਰ ਜਨਤਕ ਥਾਵਾਂ 'ਤੇ ਜਾਗਰੂਕਤਾ ਲਈ ਪੈਂਫਲੇਟ ਵੰਡੇ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਨਸ਼ਿਆਂ ਖ਼ਿਲਾਫ਼ ਝੰਡਾ ਕੀਤਾ ਬੁਲੰਦ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁੰਮ ਹੋਏ 328 ਸਰੂਪਾਂ ਦੇ ਸਬੰਧ ਵਿੱਚ 16 ਖ਼ਿਲਾਫ਼ ਮੁਕੱਦਮਾ ਦਰਜ