ਤੀਜੀ ਇੰਟਰ ਸਟੇਟ ਕਨਸਲਟੇਟਿਵ ਐਂਡ ਮੋਨਟਰਿੰਗ ਕਮੇਟੀ ਫਾਰ ਕਾਟਨ 2024 ਸਬੰਧੀ ਮੀਟਿੰਗ ਆਯੋਜਿਤ

ਤੀਜੀ ਇੰਟਰ ਸਟੇਟ ਕਨਸਲਟੇਟਿਵ ਐਂਡ ਮੋਨਟਰਿੰਗ ਕਮੇਟੀ ਫਾਰ ਕਾਟਨ 2024 ਸਬੰਧੀ ਮੀਟਿੰਗ ਆਯੋਜਿਤ

ਬਠਿੰਡਾ, 18 ਜੁਲਾਈ : ਉਪ-ਕੁਲਪਤੀਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਡਾ.ਸਤਬੀਰ ਸਿੰਘ ਗੌਸਲਦੀ ਪ੍ਰਧਾਨਗੀ ਹੇਠ ਅਤੇ ਕੇਨ ਕਮਿਸ਼ਨਰ ਪੰਜਾਬ ਡਾ. ਰਾਜੇਸ਼ ਕੁਮਾਰ ਰਹੇਜਾ ਦੀ ਅਗਵਾਈ ਵਿੱਚ ਸਥਾਨਕ ਖੇਤੀ ਭਵਨ ਵਿਖੇ ਤੀਜੀ ਅੰਤਰ-ਰਾਜੀ ਸਲਾਹਕਾਰ ਅਤੇ ਮੋਨਟਰਿੰਗ ਕਮੇਟੀ ਦੀ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਪੰਜਾਬਹਰਿਆਣਾ ਅਤੇ ਰਾਜਸਥਾਨ ਦੇ ਖੇਤੀ ਮਾਹਿਰਾਂ ਅਤੇ ਵਿਗਿਆਨੀਆਂ ਵੱਲੋ ਭਾਗ ਲਿਆ ਗਿਆ

ਮੀਟਿੰਗ ਦੀ ਸ਼ੁਰਆਤ ਵਿੱਚ ਡਾ. ਰਹੇਜਾ ਵੱਲੋ ਸਮੂਹ ਅਧਿਕਾਰੀਆ ਨੂੰ ਜੀ-ਆਇਆ ਕਿਹਾ ਗਿਆ ਅਤੇ ਜ਼ਿਲ੍ਹੇਵਾਰ ਮੁੱਖ ਖੇਤੀਬਾੜੀ ਅਫਸਰਾਂ ਤੋਂ ਨਰਮੇ ਦੀ ਸਲ ਦੀ ਮੌਜੂਦਾ ਸਥਿਤੀ ਦੀ ਸਮੀਖਿਆ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਮੁੱਖ ਖੇਤੀਬਾੜੀ ਅਫਸਰ ਬਠਿੰਡਾ ਡਾ. ਜਗਸੀਰ ਸਿੰਘ ਨੇ ਹਾਊਸ ਦੇ ਧਿਆਨ ਵਿੱਚ ਲਿਆਂਦਾ ਕਿ ਜ਼ਿਲ੍ਹੇ ਵਿੱਚ ਕੁੱਲ 14500 ਹੈਕ. ਰਕਬੇ ਵਿੱਚ ਨਰਮੇ ਦੀ ਬਿਜਾਈ ਕੀਤੀ ਗਈ ਹੈ। ਨਰਮੇ ਦੀ ਸਲ ਦਾ ਸਮੇ-ਸਮੇ ਸਿਰ ਸਰਵੇਖਣ ਕਰਨ ਹਿੱਤ ਇੱਕ ਜ਼ਿਲ੍ਹਾ ਪੱਧਰੀ 7 ਬਲਾਕ ਪੱਧਰੀ ਅਤੇ 44 ਸਰਕਲ ਪੱਧਰੀ ਟੀਮਾਂ ਦਾ ਗਠਨ ਕੀਤਾ ਜਾ ਚੁੱਕਾ ਹੈ ਜੋ ਕਿ ਨਰਮੇ ਦੀ ਸਲ ਤੇ ਕੀੜੇ-ਮਕੌੜਿਆਂ ਅਤੇ ਬਿਮਾਰੀਆਂ ਦੇ ਹੋਣ ਵਾਲੇ ਹਮਲੇ ਸਬੰਧੀ ਸਰਵੇਖਣ ਰਿਪੋਰਟ ਸੋਮਵਾਰ ਅਤੇ ਵੀਰਵਾਰ ਨੂੰ ਭੇਜਦੀਆਂ ਹਨਜੋ ਕਿ ਕੰਪਾਈਲ ਹੋਣ ਉਪਰੰਤ  ਉਚ ਅਧਿਕਾਰੀਆਂ ਨੂੰ ਭੇਜੀ ਜਾਂਦੀ ਹੈ। ਪਿਛਲੇ ਹਫਤੇ ਸਰਵੇਖਣ ਦੀਆਂ ਰਿਪੋਰਟਾਂ ਦੇ ਆਧਾਰ ਤੇ ਨਰਮੇ ਦੀ ਫਸਲ ਤੇ ਚਿੱਟਾ ਮੱਛਰ ਵੇਖਿਆ ਗਿਆ ਜੋ ਕਿ ਆਰਥਿਕ ਕਾਗਾਰ ਤੋ ਹੇਠਾਂ ਪਾਇਆ ਗਿਆ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਮੌਸਮ ਖੁਸ਼ਕ ਰਹਿਣ ਕਾਰਨ ਅਤੇ ਬਾਰਸ਼ ਨਾ ਪੈਣ ਕਾਰਨ ਨਰਮੇ ਦਾ ਕੱਦ ਬਹੁਤ ਛੋਟਾ ਰਹਿ ਗਿਆ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਕਿਸਾਨਾਂ ਦੇ ਖੇਤਾਂ ਵਿੱਚ ਹੁਣ ਤੱਕ ਲਗਭਗ 500 ਫਿਰੋਮਿਨ ਟਰੈਪਸ ਲਗਾਏ ਜਾ ਚੁੱਕੇ ਹਨ ਅਤੇ ਹੋਰ ਵੀ ਫਿਰੋਮਿਨ ਟਰੈਪਸ ਮੰਗਵਾਏ ਜਾ ਰਹੇ ਹਨ। ਇਸ ਤੋ ਇਲਾਵਾ ਇਸ ਮੀਟਿੰਗ ਵਿੱਚ ਕਾਟਨ ਬੈਲਟ ਦੇ ਜ਼ਿਲ੍ਹਿਆਂ ਤੋ ਪਹੁੰਚੇ ਮੁੱਖ ਖੇਤੀਬਾੜੀ ਅਫਸਰਾਂ ਨੇ ਵੀ ਆਪਣੇ-ਆਪਣੇ ਜ਼ਿਲ੍ਹੇ ਦੀ ਰਿਪੋਰਟ ਪੇਸ਼ ਕੀਤੀ।

          ਮੀਟਿੰਗ ਦੌਰਾਨ ਡਾ. ਗੋਸਲ ਨੇ ਹਾਊਸ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਸਾਉਣੀ 2024 ਦੌਰਾਨ ਰਾਜ ਵਿੱਚ ਨਰਮੇ ਦੀ ਫਸਲ ਹੇਠ 2 ਲੱਖ ਹੈਕਟੇਅਰ ਬਿਜਾਈ ਕਰਨ ਦਾ ਟੀਚਾ ਮਿਥਿਆ ਗਿਆ ਸੀ, ਜਿਸ ਦੇ ਮੁਕਾਬਲੇ ਲਗਭਗ ਇੱਕ ਲੱਖ ਹੈਕ. ਰਕਬੇ ਵਿੱਚ ਨਰਮੇ ਦੀ ਬਿਜਾਈ ਹੋਈ ਹੈ। ਨਰਮਾ ਪੱਟੀ ਦੇ ਜ਼ਿਲ੍ਹਿਆਂ ਵਿੱਚ ਕੀਟ ਸਰਵੇਖਣ ਕਰਨ ਲਈ ਸਰਕਲਬਲਾਕ ਅਤੇ ਜ਼ਿਲ੍ਹਾ ਪੱਧਰੀ ਟੀਮਾਂ ਗਠਿਤ ਕੀਤੀਆਂ ਜਾ ਚੁੱਕੀਆਂ ਹਨ ਜੋ ਕਿ ਸਮੇ-ਸਮੇ ਤੇ ਨਰਮੇ ਦੀ ਫਸਲ ਦਾ ਸਰਵੇਖਣ ਕਰਦੀਆਂ ਹਨ ਅਤੇ ਮੌਕੇ ਤੇ ਹੀ ਕਿਸਾਨਾਂ ਦੀਆਂ ਖੇਤੀ ਸਮੱਸਿਆਵਾਂ ਦਾ ਹੱਲ ਕੀਤਾ ਜਾਂਦਾ ਹੈ। ਪ੍ਰਿੰਸੀਪਲ ਕੀਟ ਵਿਗਿਆਨੀ ਲੁਧਿਆਣਾ ਡਾ. ਵਿਜੇ ਕੁਮਾਰ ਨੇ ਨਰਮੇ ਦੀ ਸਲ ਤੇ ਪੈਣ ਵਾਲੇ ਰਸ ਚੂਸਕ ਕੀੜਿਆਂ ਅਤੇ ਗੁਲਾਬੀ ਸੁੰਡੀ ਦੇ ਜੀਵਨ ਚੱਕਰਹਮਲੇ ਅਤੇ ਸਮਾਧਾਨ ਬਾਰੇ ਸਮੂਹ ਹਾਊਸ ਨੂੰ ਵਿਸਥਾਰਪੂਰਵਕ ਜਾਣਕਾਰੀ ਦਿੱਤੀ।

ਨਿਰਦੇਸ਼ਕ ਖੋਜਪੀ.ਏ.ਯੂ.ਲੁਧਿਆਣਾ ਡਾ.ਅਜਮੇਰ ਸਿੰਘ ਢੱਟ ਵੱਲੋ ਦੱਸਿਆ ਗਿਆ ਕਿ ਨਰਮੇ ਦੀ ਫਸਲ ਨੂੰ ਸਰਵਪੱਖੀ ਕੀਟ ਪ੍ਰਬੰਧਨ ਨਾਲ ਹੀ ਬਚਾਇਆ ਜਾ ਸਕਦਾ ਹੈ। ਨਿਰਦੇਸ਼ਕ ਪ੍ਰਸਾਰ ਸਿੱਖਿਆਪੀ.ਏ.ਯੂ ਲੁਧਿਆਣਾ ਡਾ.ਮੱਖਣ ਸਿੰਘ ਭੁੱਲਰ ਨੇ ਦੱਸਿਆ ਕਿ ਰਸ ਚੂਸਕ ਕੀੜਿਆਂ ਦੇ ਕੰਟਰੋਲ ਲਈ ਨਰਮੇ ਦੀ ਸਲ ਤੇ ਨਿੰਮ ਅਧਾਰਤ ਕੀਟਨਾਸ਼ਕਾਂ ਦੀ ਵਰਤੋਂ ਕੀਤੀ ਜਾਣੀ ਚਾਹੀਦੀ ਹੈ। ਕਾਟਨ ਬੈਲਟ ਦੇ ਜ਼ਿਲ੍ਹਿਆਂ ਵਿੱਚ ਸਮਰ ਮੂੰਗ ਦੀ ਬਿਜਾਈ ਹੋਣ ਕਾਰਨ ਜੁਲਾਈ ਦੇ ਅੰਤ ਤਕ ਚਿੱਟੀ ਮੱਖੀ ਦੇ ਸਰਵੇਖਣ ਦੇ ਆਧਾਰ ਤੇ ਲੋੜ ਪੈਣ ਤੇ ਹੀ ਨਰਮੇ ਦੀ ਫਸਲ ਤੇ ਸਿਫਾਰਸ਼ਸ਼ੁਦਾ ਸਪਰੇਆਂ ਕਰਨੀਆਂ ਚਾਹੀਦੀਆਂ ਹਨ ਅਤੇ ਗੁਲਾਬੀ ਸੁੰਡੀ ਦੇ ਹਮਲੇ ਤੋ ਬਚਾਅ ਲਈ ਫੁੱਲ ਬਣਨ ਤੇ ਲਗਾਤਾਰ ਸਰਵੇਖਣ ਕਰਨਾ ਚਾਹੀਦਾ ਹੈ।

ਮੀਟਿੰਗ ਵਿੱਚ ਡਾਇਰੇਕਟਰ ਖੇਤਰੀ ਖੋਜ ਕੇਂਦਰਬਠਿੰਡਾ ਡਾ.ਕੇ.ਐਸ.ਸੇਖੋਂ ਨੇ ਦੱਸਿਆ ਕਿ ਇਸ ਸਮੇਂ ਇਹ ਮੌਸਮ ਚਿੱਟੀ ਮੱਖੀ ਦੇਵਾਧੇ ਲਈ ਅਨੁਕੂਲ ਹੈ। ਇਸ ਲਈ ਸਰਕਲ ਅਤੇ ਪਿੰਡ ਪੱਧਰੀ ਸਰਵੇਖਣ ਟੀਮਾਂ ਅਲਰਟਰਹਿਣ ਅਤੇ ਕਿਸਾਨ ਸਿਖਲਾਈ ਕੈਪਾਂ ਅਤੇ ਨੁੱਕੜ ਮੀਟਿੰਗਾਂ ਰਾਹੀ ਕਿਸਾਨਾਂ ਨੂੰ ਸਿਰਫ ਪੀ.ਏ.ਯੂ ਵੱਲੋ ਸਿਫਾਰਸ਼ ਕੀਤੀਆਂ ਗਈਆਂ ਦਵਾਈਆਂ ਦੀ ਵਰਤੋ ਕਰਨ ਦੀ ਸਲਾਹ ਦਿੱਤੀ ਜਾਵੇ। ਹੈਡ ਐਡ ਪ੍ਰਿੰਸੀਪਲ ਸਾਇੰਟਿਸਟ ,ਹਿਸਾਰ ਡਾ. ਰਿਸੀ  ਨੇ ਹਰਿਆਣਾ ਸਟੇਟ ਦੀ ਨਰਮੇ ਦੀ ਫਸਲ ਦੀ ਸਥਿਤੀ ਬਾਰੇ ਵਿਸਥਾਰਪੂਰਵਕ ਜਾਣੂ ਕਰਵਾਇਆ ਅਤੇ ਕਿਹਾ ਕਿ ਸਮੁੱਚੀ ਫਸਲ ਤੇ ਕੀੜਿਆਂ ਅਤੇ ਬਿਮਾਰੀਆਂ ਦੇ ਪ੍ਰਬੰਧਨ ਲਈ ਸਹੀ ਸਪਰੇਅ ਤਕਨਾਲੋਜੀ ਅਡਾਪਟ ਕੀਤੀ ਜਾਵੇ। ਡਾ. ਰਹੇਜਾ ਨੇ ਦੱਸਿਆ ਕਿ ਵੱਧ ਤੋਂ ਵੱਧ ਮਾਧਿਅਮਾਂ ਰਾਹੀਂ ਕਿਸਾਨਾਂ ਨੂੰ ਨਰਮੇ ਦੀ ਫਸਲ ਸਬੰਧੀ ਲੋੜੀਦੀ ਐਡਵਾਈਜ਼ਰੀ ਸਮੇਂ-ਸਮੇਂ ਸਿਰ ਮੁਹੱਈਆ ਕਰਵਾਈ ਜਾਵੇ। ਡਿਪਟੀ ਡਾਇਰੈਕਟਰ (ਦਾਲਾਂ) ਪੰਜਾਬਬਠਿੰਡਾ ਡਾ. ਧਰਮਪਾਲ ਮੌਰੀਆਨੇ ਕਿਹਾ ਕਿ ਸਮਰ ਮੂੰਗ ਦੇ ਜੁਲਾਈ ਅੰਤ ਤੱਕ ਵੱਢੇ ਜਾਣ ਕਾਰਨ ਨਰਮੇ ਦੀ ਫਸਲ ਤੇ ਚਿੱਟੀ ਮੱਖੀ ਦਾ ਹਮਲਾ ਹੋ ਸਕਦਾ ਹੈ। ਇਸ ਲਈ ਨਰਮੇ ਦੀ ਸਲ ਦੇ ਬਚਾਅ ਲਈ ਢੁੱਕਵੇਂ ਪ੍ਰਬੰਧ ਕੀਤੇ ਜਾਣ।

          ਮੀਟਿੰਗ ਵਿੱਚ ਹੋਰ ਰਾਜਾਂ ਤੋ ਆਏ ਵਿਗਿਆਨੀਆਂ ਵੱਲੋ ਵੀ ਪੀ.ਪੀ.ਟੀ.ਰਾਹੀਂ ਆਪਣੇ ਰਾਜਾਂ ਵਿੱਚ ਹੋ ਰਹੀ ਨਰਮੇ ਦੀ ਸਲ ਦੀ ਸਮੀਖਿਆ ਰਿਪੋਰਟ ਵਿਸਥਾਰਪੂਰਵਕ ਪੇਸ਼ ਕੀਤੀ ਗਈ। ਇਸ ਮੀਟਿੰਗ ਵਿੱਚ ਵੱਖ-ਵੱਖ ਸਾਇੰਸਦਾਨਾਂ ਤੋ ਇਲਾਵਾ ਜ਼ਿਲ੍ਹਾ ਸਿਖਲਾਈ ਅਫਸਰ ਬਠਿੰਡਾ ਡਾ. ਸਰਵਣ ਸਿੰਘ ਅਤੇ ਜ਼ਿਲ੍ਹੇ ਦੇ ਵੱਖ-ਵੱਖ ਖੇਤੀਬਾੜੀ ਵਿੰਗਾਂ ਦੇ ਅਧਿਕਾਰੀਆਂ ਵੱਲੋ ਭਾਗ ਲਿਆ ਗਿਆ।

Tags:

Advertisement

Latest News

ਯੁੱਧ ਨਸ਼ਿਆ ਵਿਰੁੱਧ ਮੁਹਿੰਮ ਪੰਜਾਬ ਸਰਕਾਰ ਦੇ ਉਪਰਾਲੇ ਨੇ ਸੂਬੇ ਵਿੱਚ ਨਸ਼ਿਆ ਨੂੰ ਠੱਲ ਪਾਉਣ ਦੇ ਨਵੇ ਕੀਰਤੀਮਾਨ ਸਥਾਪਿਤ ਕੀਤੇ- ਡਾ.ਸੰਜੀਵ ਗੌਤਮ ਯੁੱਧ ਨਸ਼ਿਆ ਵਿਰੁੱਧ ਮੁਹਿੰਮ ਪੰਜਾਬ ਸਰਕਾਰ ਦੇ ਉਪਰਾਲੇ ਨੇ ਸੂਬੇ ਵਿੱਚ ਨਸ਼ਿਆ ਨੂੰ ਠੱਲ ਪਾਉਣ ਦੇ ਨਵੇ ਕੀਰਤੀਮਾਨ ਸਥਾਪਿਤ ਕੀਤੇ- ਡਾ.ਸੰਜੀਵ ਗੌਤਮ
ਸ੍ਰੀ ਅਨੰਦਪੁਰ ਸਾਹਿਬ 17 ਜੁਲਾਈ () ਯੁੱਧ ਨਸ਼ਿਆ ਵਿਰੁੱਧ ਮੁਹਿੰਮ ਨੇ ਪੰਜਾਬ ਦੇ ਵਿੱਚ ਨਸ਼ਿਆ ਦੇ ਸੋਦਾਗਰਾਂ ਨੂੰ ਭਾਜੜਾ ਪਾ...
ਆਮ ਆਦਮੀ ਪਾਰਟੀ ਪੰਜਾਬ ਵੱਲੋਂ ਸ੍ਰੀ ਹਰਪ੍ਰੀਤ ਸਿੰਘ ਕੋਟ ਜ਼ਿਲਾ ਤਰਨ ਤਾਰਨ ਦੇ ਮੀਡੀਆ ਇੰਚਾਰਜ ਨਿਯੁਕਤ
ਪੰਚਾਇਤੀ ਉਪ ਚੋਣਾਂ ਲਈ ਜ਼ਿਲ੍ਹੇ ‘ਚ ਆਖ਼ਰੀ ਦਿਨ 23 ਨਾਮਜ਼ਦਗੀ ਪੱਤਰ ਹੋਏ ਦਾਖਲ-ਜ਼ਿਲ੍ਹਾ ਚੋਣ ਅਫ਼ਸਰ
ਵਧੀਕ ਡਿਪਟੀ ਕਮਿਸ਼ਨਰ ਨੇ ਸਿਹਤ ਪ੍ਰੋਗਰਾਮਾਂ ਦਾ ਲਿਆ ਜਾਇਜ਼ਾ
‘ਯੁੱਧ ਨਸ਼ਿਆਂ ਵਿਰੁੱਧ’: ਨਸ਼ੇ ਦੀ ਬਿਮਾਰੀ ਨੂੰ ਜੜ੍ਹੋਂ ਖਤਮ ਕਰਨ ਲਈ ਸਮਾਜ ਦਾ ਹਾਂ ਪੱਖੀ ਹੁੰਗਾਰਾ ਬਹੁਤ ਜ਼ਰੂਰੀ: ਮੰਤਰੀ ਗੁਰਮੀਤ ਸਿੰਘ ਖੁੱਡੀਆਂ
ਨਸ਼ੇ ਦੀ ਮੰਗ ਅਤੇ ਸਪਲਾਈ ਰੋਕਣ ਲਈ ਸਰਕਾਰ ਨੇ ਅਪਨਾਈ ਦੋਹਰੀ ਰਣਨੀਤੀ – ਵਿਧਾਇਕ ਮਾਲੇਰਕੋਟਲਾ
ਸਵੱਛ ਸਰਵੇਖਣ 2024-25 ਵਿੱਚ ਪੰਜਾਬ ਨੇ ਦਿਖਾਈ ਮਿਸਾਲੀ ਪ੍ਰਗਤੀ