ਦੀਵਾਲੀ ਦੀ ਆੜ੍ਹ ਵਿੱਚ ਪਰਾਲੀ ਜਲਾਉਣ ਵਾਲੇ ਬਖਸ਼ੇ ਨਹੀਂ ਜਾਣਗੇ - ਜ਼ਿਲ੍ਹਾ ਮੈਜਿਸਟ੍ਰੇਟ

ਦੀਵਾਲੀ ਦੀ ਆੜ੍ਹ ਵਿੱਚ ਪਰਾਲੀ ਜਲਾਉਣ ਵਾਲੇ ਬਖਸ਼ੇ ਨਹੀਂ ਜਾਣਗੇ - ਜ਼ਿਲ੍ਹਾ ਮੈਜਿਸਟ੍ਰੇਟ

ਮੋਗਾ, 30 ਅਕਤੂਬਰ (000) - ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਵਿਸ਼ੇਸ਼ ਸਾਰੰਗਲ ਨੇ ਜ਼ਿਲ੍ਹਾ ਮੋਗਾ ਵਾਸੀਆਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਮੌਕੇ ਮੁਬਾਰਕਾਂ ਦਿੰਦਿਆਂ ਅਪੀਲ ਕੀਤੀ ਹੈ ਕਿ ਉਹ ਵਾਤਾਵਰਨ ਨੂੰ ਬਚਾਉਣ ਅਤੇ ਸੜਕ ਹਾਦਸਿਆਂ ਨੂੰ ਰੋਕਣ ਲਈ ਗਰੀਨ ਦੀਵਾਲੀ ਮਨਾਉਣ ਅਤੇ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਗੁਰੇਜ਼ ਕਰਨ।
ਆਪਣੇ ਸੰਦੇਸ਼ ਵਿੱਚ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਰੋਸ਼ਨੀ ਦੇ ਤਿਉਹਾਰ ਦੀਵਾਲੀ ਦੇ ਇਸ ਸ਼ੁਭ ਮੌਕੇ 'ਤੇ, ਉਹ ਸਮੂਹ ਜ਼ਿਲ੍ਹਾ ਵਾਸੀਆਂ ਨੂੰ  ਨਿੱਘੀਆਂ ਸ਼ੁਭਕਾਮਨਾਵਾਂ ਦਿੰਦੇ ਹਨ। ਇਹ ਖੁਸ਼ੀ ਦਾ ਮੌਕਾ ਤੁਹਾਡੇ ਜੀਵਨ ਵਿੱਚ ਖੁਸ਼ਹਾਲੀ, ਖੁਸ਼ਹਾਲੀ ਅਤੇ ਸ਼ਾਂਤੀ ਲੈ ਕੇ ਆਵੇ।
ਉਹਨਾਂ ਕਿਹਾ ਕਿ " ਜਿਵੇਂ ਕਿ ਅਸੀਂ ਇਸ ਤਿਉਹਾਰ ਦੇ ਮੌਸਮ ਨੂੰ ਮਨਾਉਂਦੇ ਹਾਂ, ਮੈਂ ਇਸ ਮੌਕੇ ਨੂੰ ਲੈ ਕੇ ਸਾਰੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਨਾ ਸਾੜਨ ਦੀ ਅਪੀਲ ਕਰਨਾ ਚਾਹਾਂਗਾ, ਜਿਸ ਨਾਲ ਵਾਤਾਵਰਣ ਨੂੰ ਨੁਕਸਾਨ ਪਹੁੰਚ ਸਕਦਾ ਹੈ ਅਤੇ ਹਵਾ ਦੀ ਗੁਣਵੱਤਾ ਪ੍ਰਭਾਵਿਤ ਹੋ ਸਕਦੀ ਹੈ।  ਆਓ ਆਪਾਂ ਆਪਣੇ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਸਾਫ਼-ਸੁਥਰੇ ਅਤੇ ਸਿਹਤਮੰਦ ਵਾਤਾਵਰਣ ਨੂੰ ਬਣਾਈ ਰੱਖਣ ਲਈ ਮਿਲ ਕੇ ਕੰਮ ਕਰੀਏ।"
ਇਸਦੇ ਨਾਲ ਹੀ ਉਹਨਾਂ ਇਹ ਚਿਤਾਵਨੀ ਵੀ ਦਿੱਤੀ ਕਿ ਜੇਕਰ ਕਿਸੇ ਨੇ ਵੀ ਦੀਵਾਲੀ ਦੀ ਆੜ੍ਹ ਵਿੱਚ ਪਰਾਲੀ ਨੂੰ ਸਾੜਨ ਦੀ ਕੋਸ਼ਿਸ਼ ਕੀਤੀ ਤਾਂ ਇਸਦੇ ਗੰਭੀਰ ਨਤੀਜੇ ਭੁਗਤਣੇ ਪੈਣਗੇ। ਉਹਨਾਂ ਸਪੱਸ਼ਟ ਕੀਤਾ ਕਿ ਦੀਵਾਲੀ ਵਾਲੀ ਰਾਤ ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਪੁਲਿਸ ਪ੍ਰਸ਼ਾਸ਼ਨ ਵੱਲੋਂ ਵਿਸ਼ੇਸ਼ ਨਿਗਰਾਨੀ ਕੀਤੀ ਜਾਵੇਗੀ। ਜੇਕਰ ਪਰਾਲੀ ਸਾੜਨ ਦੀ ਘਟਨਾ ਸਾਹਮਣੇ ਆਵੇਗੀ ਤਾਂ ਉਸ ਉੱਤੇ ਤੁਰੰਤ ਕਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਹਨਾਂ ਕਿਸਾਨਾਂ, ਯੂਨੀਅਨਾਂ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਮਾਨਯੋਗ ਸੁਪਰੀਮ ਕੋਰਟ ਦੇ ਹੁਕਮਾਂ ਦੀ ਪਾਲਣਾ ਕਰਨ ਵਿੱਚ ਪ੍ਰਸ਼ਾਸ਼ਨ ਦਾ ਸਹਿਯੋਗ ਕਰਨ।
 
Tags:

Advertisement

Latest News

ਹਰਿਆਣਵੀ ਡਾਂਸਰ ਅਤੇ ਰਾਗਿਨੀ ਗਾਇਕਾ ਸਪਨਾ ਚੌਧਰੀ ਦੇ ਘਰ ਗੂੰਜੀਆਂ ਕਿਲਕਾਰੀਆਂ, ਦੂਜੀ ਵਾਰ ਬਣੀ ਮਾਂ ਹਰਿਆਣਵੀ ਡਾਂਸਰ ਅਤੇ ਰਾਗਿਨੀ ਗਾਇਕਾ ਸਪਨਾ ਚੌਧਰੀ ਦੇ ਘਰ ਗੂੰਜੀਆਂ ਕਿਲਕਾਰੀਆਂ, ਦੂਜੀ ਵਾਰ ਬਣੀ ਮਾਂ
Chandigarh,14 NOV,2024,(Azad Soch News):- ਸਪਨਾ ਚੌਧਰੀ (Sapna Chaudhary) ਦਾ ਵਿਆਹ ਚਾਰ ਸਾਲ ਪਹਿਲਾਂ ਹੀ ਹੋਇਆ ਸੀ,ਜਨਵਰੀ 2020 ਵਿੱਚ ਉਸਨੇ ਵੀਰ...
ਮੁੱਖ ਮੰਤਰੀ ਵੱਲੋਂ ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ
ਪੰਜਾਬ ਪੁਲਿਸ ਨੇ ਯੂ.ਕੇ. ਅਧਾਰਤ ਜਬਰੀ ਵਸੂਲੀ ਵਾਲੇ ਸਿੰਡੀਕੇਟ ਸਮੇਤ ਦੋ ਗਿਰੋਹਾਂ ਦਾ ਕੀਤਾ ਪਰਦਾਫਾਸ਼; 7 ਪਿਸਤੌਲਾਂ ਸਮੇਤ 10 ਕਾਬੂ
ਸਰਦੀਆਂ ‘ਚ ਲੌਂਗ ਵਾਲੀ ਚਾਹ ਪੀਣ ਦੇ ਫਾਇਦੇ
"ਇਨਵੈਸਟ ਪੰਜਾਬ" ਪੋਰਟਲ ਆਪਣੀ ਕਾਰਗੁਜ਼ਾਰੀ ਸਦਕਾ 28 ਰਾਜਾਂ ਵਿੱਚੋਂ ਅੱਵਲ: ਉਦਯੋਗ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ
ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਪੁਰਬ ਦੀ ਵਧਾਈ
25,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਸਿਪਾਹੀ, ਪੰਜਾਬ ਹੋਮ ਗਾਰਡ ਤੇ ਉਨ੍ਹਾਂ ਦੇ ਸਾਥੀ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਕੇਸ ਦਰਜ