ਆਲੂਆਂ ਤੇ 'ਰਾਊਂਡ ਅੱਪ' ਕੈਮੀਕਲ ਸਪਰੇਅ ਕਰਨ ਵਾਲਿਆਂ ਦੀ ਹੁਣ ਖੈਰ ਨਹੀਂ- ਡਿਪਟੀ ਕਮਿਸ਼ਨਰ

ਆਲੂਆਂ ਤੇ 'ਰਾਊਂਡ ਅੱਪ' ਕੈਮੀਕਲ ਸਪਰੇਅ ਕਰਨ ਵਾਲਿਆਂ ਦੀ ਹੁਣ ਖੈਰ ਨਹੀਂ- ਡਿਪਟੀ ਕਮਿਸ਼ਨਰ


ਫ਼ਰੀਦਕੋਟ 26 ਮਾਰਚ,2024

ਡਿਪਟੀ ਕਮਿਸ਼ਨਰ ਫ਼ਰੀਦਕੋਟ ਸ੍ਰੀ ਵਿਨੀਤ ਕੁਮਾਰ ਨੇ ਅੱਜ ਆਲੂਆਂ ਦੀ ਫਸਲ ਤੇ 'ਰਾਊਂਡ ਅੱਪ' ਸਪਰੇਅ ਕਰਕੇ ਲੋਕਾਂ ਦੀ ਜ਼ਿੰਦਗੀ ਨਾਲ ਖਿਲਵਾੜ ਕਰਨ ਵਾਲੇ ਕਿਸਾਨਾਂ ਨੂੰ ਸਖਤ ਤਾੜਨਾ ਕਰਦਿਆਂ ਖੇਤੀਬਾੜੀ ਵਿਭਾਗ ਨੂੰ ਅਜਿਹੇ ਆਲੂ ਕਾਸ਼ਤਕਾਰਾਂ ਖਿਲਾਫ ਸਖਤੀ ਨਾਲ ਪੇਸ਼ ਆਉਣ ਦੇ ਹੁਕਮ ਜਾਰੀ ਕੀਤੇ।

ਆਪਣੇ ਲਿਖਤੀ ਹੁਕਮਾਂ ਵਿੱਚ ਉਨ੍ਹਾਂ ਕਿਹਾ ਕਿ ਆਲੂ ਇੱਕ ਅਜਿਹੀ ਫਸਲ ਹੈ ਜਿਸ ਨੂੰ ਹਰ ਅਮੀਰ ਅਤੇ ਗਰੀਬ ਖਾਂਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਖੁਦ ਦੀ ਪਲੇਟ ਵਿੱਚ ਵੀ ਅਜਿਹੇ ਆਲੂ, ਜਿਨ੍ਹਾਂ ਉੱਪਰ ਜਾਨਲੇਵਾ ਅਤੇ ਖਤਰਨਾਕ ਰਾਊਂਡ ਅੱਪ ਸਪਰੇਅ ਕੀਤੀ ਹੋਵੇ, ਆ ਸਕਦੇ ਹਨ।

ਉਨ੍ਹਾਂ ਕਿਹਾ ਕਿ ਆਲੂ ਦੀ ਫਸਲ ਦਾ ਸੀਜਨ ਚੱਲ ਰਿਹਾ ਹੈ ਅਤੇ ਆਉਣ ਵਾਲੇ 05-07 ਦਿਨਾਂ ਵਿੱਚ ਆਲੂਆਂ ਨੂੰ ਪੱਟ ਲਿਆ ਜਾਵੇਗਾਆਲੂ ਦੀ ਫਸਲ ਨੂੰ ਜਮੀਨ ਵਿਚੋਂ ਕੱਢਣ ਤੋਂ ਪਹਿਲਾਂ ਤਨੇ ਨੂੰ ਜੋ ਜਮੀਨ ਦੇ ਉਪਰ ਹੁੰਦਾ ਹੈ ਉਸ ਨੂੰ ਜੜ੍ਹਾਂ ਤੋਂ ਵੱਖ ਕਰਨਾ ਪੈਂਦਾ ਹੈ। ਇਸ ਤਨੇ ਨੂੰ ਆਲੂ ਨਾਲੋਂ ਵੱਖ ਕਰਕੇ ਜ਼ਮੀਨ ਵਿਚੋਂ ਆਲੂ ਕੱਢੇ ਜਾਂਦੇ ਹਨ, ਜਿਸ ਨੂੰ ਲੇਬਰ ਦੁਆਰਾ ਹੱਥਾਂ ਨਾਲ ਵੱਖ ਕੀਤਾ ਜਾਂਦਾ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਕੁਝ ਕਿਸਾਨ ਇਸ ਤਨੇ ਨੂੰ ਲੇਬਰ ਤੋਂ ਕਢਵਾਉਣ ਦੀ ਬਜਾਏ ਰਾਊਂਡ ਅੱਪ ਕੈਮੀਕਲ ਦੀ ਸਪਰੇਅ ਕਰ ਰਹੇ ਹਨ ਜੋ ਆਲੂਆਂ ਦੇ ਪੱਤਿਆਂ ਦੇ ਨਾਲ ਨਾਲ ਹਰ ਛੋਟੋ ਮੋਟੇ ਘਾਹ ਨੂੰ ਵੀ ਸੁਕਾ ਦਿੰਦਾ ਹੈ। ਇਸ ਕੈਮੀਕਲ ਦੇ ਸਪਰੇਅ ਕਾਰਨ ਆਲੂ ਵੀ ਇਸ ਜ਼ਹਿਰ ਦੀ ਲਪੇਟ ਵਿੱਚ ਆ ਸਕਦੇ ਹਨ ਅਤੇ ਮਨੁੱਖੀ ਸਰੀਰ ਵਿੱਚ ਜਾ ਕੇ ਨੁਕਸਾਨ ਕਰ ਸਕਦੇ ਹਨ।

ਉਨ੍ਹਾਂ ਦੱਸਿਆ ਕਿ ਭਾਰਤ ਸਰਕਾਰ ਦੁਆਰਾ ਇਸ ਕੈਮੀਕਲ ਨੂੰ ਸਿਰਫ ਪੇਸਟ ਕੰਟਰੋਲ ਵਰਤਣ ਦੀ ਮੰਨਜ਼ੂਰੀ ਦਿੱਤੀ ਹੈ ਪਰ ਕੁਝ ਕਿਸਾਨ ਇਸ ਕੈਮੀਕਲ ਨੂੰ ਫਸਲਾਂ ਤੇ ਸਿੱਧੇ ਤੌਰ ਤੇ ਵਰਤ ਰਹੇ ਹਨ ਜੋ ਸਿਹਤ ਲਈ ਬਹੁਤ ਹੀ ਖਤਰਨਾਕ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕੈਂਸਰ ਬਹੁਤ ਖਤਰਨਾਕ ਤਰੀਕੇ ਨਾਲ ਫੈਲਣ ਦਾ ਕਾਰਨ ਇਹ ਕੈਮੀਕਲ ਵੀ ਹੋ ਸਕਦਾ ਹੈ।

ਉਨ੍ਹਾਂ ਕਿਹਾ ਕਿ ਜੋ ਕਿਸਾਨ ਇਸ ਕੈਮੀਕਲ ਦੀ ਵਰਤੋਂ ਕਰ ਰਹੇ ਹਨ ਉਨ੍ਹਾਂ ਵਿਰੁੱਧ ਸਖਤ ਤੋਂ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Tags:

Advertisement

Latest News

ਜਿਲ੍ਹਾ ਸ੍ਰੀ  ਮੁਕਤਸਰ ਸਾਹਿਬ ਦੀਆਂ 103 ਮੰਡੀਆਂ ਵਿੱਚ 8 ਕਿਲੋਮੀਟਰ ਤਕ ਦੀ ਲਿਫਟਿੰਗ ਦਾ ਕੰਮ ਆੜਤੀਆਂ ਨੂੰ ਦਿੱਤਾ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀਆਂ 103 ਮੰਡੀਆਂ ਵਿੱਚ 8 ਕਿਲੋਮੀਟਰ ਤਕ ਦੀ ਲਿਫਟਿੰਗ ਦਾ ਕੰਮ ਆੜਤੀਆਂ ਨੂੰ ਦਿੱਤਾ
ਬਾਬਾ ਬੰਦਾ ਬਹਾਦਰ ਗਰੁੱਪ ਆਫ਼ ਇੰਸਟਚਿਊਟਸ ਵਿਖੇ ਕੁਇਜ਼,ਜਾਗੋ ਤੇ ਨਾਟਕ ਰਾਹੀਂ ਦਿੱਤਾ ਵੋਟਰ ਜਾਗਰੂਕਤਾ ਸੰਦੇਸ਼
ਥਰਡ ਜੈਂਡਰ ਵੋਟਰ ਸਮਾਜ ਦਾ ਅਹਿਮ ਅੰਗ, ਵੋਟਾਂ ਵਿੱਚ ਸ਼ਮੂਲੀਅਤ ਬਣਾਈ ਜਾਵੇਗੀ ਯਕੀਨੀ- ਐਸ ਡੀ ਐਮ ਸਵਾਤੀ
ਮੋਗਾ ਜ਼ਿਲ੍ਹੇ ਵਿੱਚ ਵੋਟਰ ਪ੍ਰਤੀਸ਼ਤ ਵਧਾਉਣ ਦੇ ਯਤਨਾਂ ਅਧੀਨ ਸਕੂਲਾਂ ਦੇ ਸਟਾਫ਼ ਨਾਲ ਰੂਬਰੂ ਪ੍ਰੋਗਰਾਮ
ਸਵੀਪ ਮੁਹਿੰਮ ਤਹਿਤ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਸੰਘਾ ਵਿਖੇ ਵੋਟਰ ਜਾਗਰੂਕਤਾ ਮੁਕਾਬਲੇ ਕਰਵਾਏ
ਡਾਕਟਰਾਂ ਲਈ ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਅਧੀਨ ਮੀਟਿੰਗ ਕਮ ਟ੍ਰੇਨਿੰਗ ਦਾ ਆਯੋਜਨ
ਜਿ਼ਲ੍ਹੇ ਦੇ ਪ੍ਰਭਾਰੀ ਸਕੱਤਰ ਰਾਹੁਲ ਤਿਵਾੜੀ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੀਆਂ ਮੰਡੀਆਂ ਦਾ ਦੌਰਾ