ਪੰਜਾਬ ’ਚ ਤਿੰਨ ਦਿਨ ਭਾਰੀ ਮੀਂਹ ਦਾ ਯੈਲੋ ਅਲਰਟ
By Azad Soch
On
Chandigarh,20,JUN,2025,(Azad Soch News):- ਮੌਸਮ ਵਿਭਾਗ (Department of Meteorology) ਦੀ ਪੇਸ਼ੀਨਗੋਈ ਮੁਤਾਬਕ 18 ਤੋਂ 20 ਜੂਨ ਤੱਕ ਸੂਬੇ ਵਿਚ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਇਸ ਦੌਰਾਨ ਹਲਕੀ ਤੋਂ ਦਰਮਿਆਨੀ ਬਾਰਿਸ਼ ਵੀ ਹੋ ਸਕਦੀ ਹੈ। 21 ਤੋਂ 23 ਜੂਨ ਤੱਕ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਭਾਰੀ ਬਾਰਿਸ਼ ਦਾ ਵਿਭਾਗ ਵੱਲੋਂ ਯੈਲੋ ਅਲਰਟ (Yellow Alert) ਜਾਰੀ ਕੀਤਾ ਗਿਆ ਹੈ,ਹਵਾ ਦੀ ਗਤੀ ਵੀ 50 ਤੋਂ 60 ਕਿਲੋਮੀਟਰ ਪ੍ਰਤੀ ਘੰਟਾ ਰਹਿ ਸਕਦੀ ਹੈ,ਧੁੱਪ ਖਿੜਣ ਨਾਲ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿਚ ਦਿਨ ਦਾ ਤਾਪਮਾਨ 34 ਤੋਂ 37 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ,ਪਟਿਆਲਾ ਤੇ ਮੋਹਾਲੀ ਵਿਚ ਦਿਨ ਦਾ ਤਾਪਮਾਨ 35 ਡਿਗਰੀ ਸੈਲਸੀਅਸ, ਲੁਧਿਆਣਾ, ਹੁਸ਼ਿਆਰਪੁਰ, ਜਲੰਧਰ ਤੇ ਮੋਗਾ ਵਿਚ 34, ਰੂਪਨਗਰ ਵਿਚ 32.7 ਦਰਜ ਕੀਤਾ ਗਿਆ।
Latest News
14 Jul 2025 19:28:44
ਬਟਾਲਾ, 14 ਜੁਲਾਈ ( ) ਨਗਰ ਨਿਗਮ ਬਟਾਲਾ ਵਲੋਂ ਸ਼ਹਿਰ ਅੰਦਰ ਸਾਫ਼-ਸਫਾਈ ਨੂੰ ਲੈ ਕੇ ਲਗਾਤਾਰ ਚੈਕਿੰਗ ਕੀਤੀ ਜਾ ਰਹੀ...