ਕੁਦਰਤੀ ਖੇਤੀ ਸਬੰਧੀ ਆਤਮਾ ਸਕੀਮ ਅਧੀਨ ਤਿੰਨ ਰੋਜ਼ਾ ਟ੍ਰੇਨਿੰਗ ਦਾ ਆਯੋਜਨ

ਕੁਦਰਤੀ ਖੇਤੀ ਸਬੰਧੀ ਆਤਮਾ ਸਕੀਮ ਅਧੀਨ ਤਿੰਨ ਰੋਜ਼ਾ ਟ੍ਰੇਨਿੰਗ ਦਾ ਆਯੋਜਨ

ਸ੍ਰੀ ਮੁਕਤਸਰ ਸਾਹਿਬ, 04 ਸਤੰਬਰ

ਮੁੱਖ ਖੇਤੀਬਾੜੀ ਅਫ਼ਸਰ, ਸ੍ਰੀ ਮੁਕਤਸਰ ਸਾਹਿਬ ਡਾ. ਗੁਰਨਾਮ ਸਿੰਘ ਦੀ ਪ੍ਰਧਾਨਗੀ ਹੇਠ 03 ਸਤੰਬਰ ਤੋਂ 05 ਸਤੰਬਰ ਤੱਕ ਜ਼ਿਲ੍ਹੇ ਦੇ ਕਿਸਾਨਾਂ ਦੀ ਆਤਮਾ ਸਕੀਮ ਅਧੀਨ ਫਾਰਮਵਰਸਿਟੀਰੱਤੇਵਾਲਾ (ਸੋਹਣਗੜ੍ਹ) ਤਹਿ: ਗੁਰੂਹਰਸਹਾਏ ਜ਼ਿਲ੍ਹਾ ਫਿਰੋਜ਼ਪੁਰ ਵਿਖੇ ਕੁਦਰਤੀ ਖੇਤੀ ਸਬੰਧੀ ਤਿੰਨ ਰੋਜ਼ਾ ਟ੍ਰੇਨਿੰਗ ਲਗਾਈ ਜਾ ਰਹੀ ਹੈ।

ਡਾ. ਗੁਰਨਾਮ ਸਿੰਘ ਵੱਲੋਂ ਦੱਸਿਆ ਗਿਆ ਕਿ ਇਸ ਟ੍ਰੇਨਿੰਗ ਵਿੱਚ ਜ਼ਿਲ੍ਹੇ ਦੇ ਚਾਰ ਬਲਾਕਾਂ ਵਿੱਚੋਂ ਤਕਰੀਬਨ 16 ਕਿਸਾਨਾਂ ਅਤੇ ਚਾਰ ਖੇਤੀਬਾੜੀ ਅਧਿਕਾਰੀਆਂ ਵੱਲੋਂ ਭਾਗ ਲਿਆ ਜਾ ਰਿਹਾ ਹੈ। ਇਸ ਟ੍ਰੇਨਿੰਗ ਵਿੱਚ ਸ਼੍ਰੀ ਕਮਲਜੀਤ ਹੇਅਰ ਵੱਲੋਂ ਕਿਸਾਨਾਂ ਨੂੰ ਵੱਖ-ਵੱਖ ਫ਼ਸਲਾਂ ਦੀ ਕੁਦਰਤੀ ਖੇਤੀ ਸਬੰਧੀ ਜਾਣਕਾਰੀ ਮੁਹੱਈਆ ਕੀਤੀ ਜਾ ਰਹੀ ਹੈ। ਇਸ ਟ੍ਰੇਨਿੰਗ ਦੌਰਾਨ ਕਿਸਾਨਾਂ ਨੂੰ ਕੁਦਰਤੀ ਖੇਤੀ ਨਾਲ ਸਬੰਧਤ ਪ੍ਰਦਰਸ਼ਨੀ ਪਲਾਟ ਵੀ ਦਿਖਾਏ ਜਾਣਗੇ।

ਉਨ੍ਹਾਂ ਦੱਸਿਆ ਕਿ ਆਮ ਫ਼ਸਲੀ ਚੱਕਰ ਤੋਂ ਇਲਾਵਾ ਕਿਸਾਨਾਂ ਵੱਲੋਂ ਕੁਦਰਤੀ ਖੇਤੀ ਅਪਣਾਉਣਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਘੱਟੋ ਘੱਟ ਆਪਣੀ ਘਰੇਲੂ ਲੋੜ ਅਨੁਸਾਰ ਕੁਦਰਤੀ ਤਰੀਕੇ ਨਾਲ ਜ਼ਰੂਰ ਖੇਤੀ ਉਤਪਾਦ ਪੈਦਾ ਕਰਨ।

                ਇਸ ਮੌਕੇ ਸ਼੍ਰੀ ਕਮਲਜੀਤ ਹੇਅਰ ਵੱਲੋਂ ਕਿਸਾਨਾਂ ਨੂੰ ਫ਼ਸਲਾਂ ਦੀ ਕੁਦਰਤੀ ਖੇਤੀ ਕਰਨ ਦੇ ਤਕਨੀਕੀ ਨੁਕਤੇ ਸਾਂਝੇ ਕਰਨ ਦੇ ਨਾਲ-ਨਾਲ ਉਤਪਾਦਾਂ ਦੀ ਮਾਰਕੀਟਿੰਗ ਕਰਨ ਬਾਰੇ ਵੀ ਜਾਣਕਾਰੀ ਦਿੱਤੀ ਜਾ ਰਹੀ ਹੈ। ਟ੍ਰੇਨਿੰਗ ਦੌਰਾਨ ਹਾਜ਼ਰੀਨ ਕਿਸਾਨਾਂ ਵੱਲੋਂ ਕੁਦਰਤੀ ਖੇਤੀ ਸਬੰਧੀ ਆ ਰਹੀਆਂ ਮੁਸ਼ਕਿਲਾਂ ਸਬੰਧੀ ਦੱਸਿਆ ਗਿਆ। ਟ੍ਰੇਨਿੰਗ ਪ੍ਰੋਗਰਾਮ ਦੇ ਆਯੋਜਨ ਵਿੱਚ ਪ੍ਰੋਜੈਕਟ ਡਾਇਰੈਕਟਰ (ਆਤਮਾ) ਸ਼੍ਰੀ ਮੁਕਤਸਰ ਸਾਹਿਬ ਡਾ. ਕਰਨਜੀਤ ਸਿੰਘ ਵੱਲੋਂ ਅਹਿਮ ਭੂਮਿਕਾ ਨਿਭਾਈ ਗਈ। 

Tags:

Advertisement

Latest News

ਵਿਧਾਇਕ ਰਮਨ ਅਰੋੜਾ ਨੇ ਸਿਹਤਮੰਦ ਜੀਵਨਸ਼ੈਲੀ ਤੇ ਰਿਵਾਇਤੀ ਖਾਣੇ ਦੀ ਮਹੱਤਤਾ ’ਤੇ ਦਿੱਤਾ ਜ਼ੋਰ ਵਿਧਾਇਕ ਰਮਨ ਅਰੋੜਾ ਨੇ ਸਿਹਤਮੰਦ ਜੀਵਨਸ਼ੈਲੀ ਤੇ ਰਿਵਾਇਤੀ ਖਾਣੇ ਦੀ ਮਹੱਤਤਾ ’ਤੇ ਦਿੱਤਾ ਜ਼ੋਰ
ਜਲੰਧਰ, 15 ਮਾਰਚ : ਵਿਧਾਇਕ ਰਮਨ ਅਰੋੜਾ ਨੇ ਸ਼ਨੀਵਾਰ ਨੂੰ ਫੂਡ ਅਤੇ ਡਰੱਗ ਅਡਮਿਨੀਸਟ੍ਰੇਸ਼ਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਏ ਗਏ...
ਭਾਜਪਾ ਆਪਣੇ ਰਾਜਨੀਤਿਕ ਵਿਰੋਧੀਆਂ ਨੂੰ ਖ਼ਤਮ ਕਰਨ ਲਈ ਹੱਦਬੰਦੀ ਨੂੰ ਵਰਤ ਰਹੀ ਹੈ: ਮੁੱਖ ਮੰਤਰੀ
ਪੰਜਾਬ ਸਰਕਾਰ 5.3 ਕਰੋੜ ਰੁਪਏ ਦੀ ਲਾਗਤ ਨਾਲ ਖ਼ਰੀਦੇਗੀ ਸੈਕਸਡ ਸੀਮਨ ਦੀਆਂ 2 ਲੱਖ ਖੁਰਾਕਾਂ: ਖੁੱਡੀਆਂ
ਪੰਜਾਬ ਪੁਲਿਸ ਵੱਲੋਂ ਬਿਹਾਰ ਤੋਂ ਬੀ.ਕੇ.ਆਈ. ਅੱਤਵਾਦੀ ਮਾਡਿਊਲ ਦੇ ਤਿੰਨ ਕਾਰਕੁਨ ਗ੍ਰਿਫ਼ਤਾਰ
ਪੰਜਾਬ ਸਰਕਾਰ ਦੀਆਂ ਪਿਛਲੇ 3 ਸਾਲਾਂ ਦੇ ਦੌਰਾਨ ਬਿਜਲੀ ਖੇਤਰ ਵਿੱਚ ਪ੍ਰਾਪਤੀਆਂ
ਭਾਜਪਾ ਆਪਣੇ ਰਾਜਨੀਤਿਕ ਵਿਰੋਧੀਆਂ ਨੂੰ ਖ਼ਤਮ ਕਰਨ ਲਈ ਹੱਦਬੰਦੀ ਨੂੰ ਵਰਤ ਰਹੀ ਹੈ: ਮੁੱਖ ਮੰਤਰੀ
ਲਾਅ ਐਂਡ ਆਰਡਰ ਖ਼ਰਾਬ ਕਰਨ ਵਾਲਿਆਂ 'ਤੇ ਹੋਵੇਗੀ ਸਖ਼ਤ ਕਾਰਵਾਈ - 'ਆਪ' ਆਗੂ ਨੀਲ ਗਰਗ