ਸਕਸ਼ਮ ਐਪ ਰਾਹੀ ਦਿਵਿਯਾਂਗ ਵੋਟਰ ਲੈ ਸਕਦੇ ਹਨ ਹਰ ਤਰ੍ਹਾ ਦੀ ਸਹੂਲਤ

ਸਕਸ਼ਮ ਐਪ ਰਾਹੀ  ਦਿਵਿਯਾਂਗ ਵੋਟਰ ਲੈ ਸਕਦੇ ਹਨ ਹਰ ਤਰ੍ਹਾ ਦੀ ਸਹੂਲਤ

ਅੰਮ੍ਰਿਤਸਰ 26 ਮਾਰਚ 2024----ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਘਣਸ਼ਾਮ ਥੋਰੀ ਦੇ ਦਿਸ਼ਾ ਨਿਰਦੇਸ਼ਾਂ ਤੇ ਲੋਕ ਸਭਾ ਚੋਣਾਂ-2024 ਵਿੱਚ ਨੌਜਵਾਨ ਵੋਟਰਾਂ ਦੀ ਸ਼ਮੂਲੀਅਤ ਨੂੰ ਹੋਰ ਵਧਾਉਣ ਲਈ ਸਵੀਪ ਗਤੀਵਿਧੀਆਂ ਲਗਾਤਾਰ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਵਜੋਂ ਅੱਜ ਜਿਲ੍ਹੇ ਦੇ ਵੱਖ-ਵੱਖ ਵਿਦਿਅਕ ਸੰਸਥਾਵਾਂ ਦੇ ਸੈਂਕੜਿਆਂ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਆਪਣੇ ਮੋਬਾਈਲ ਫੋਨਾਂ ਤੇ ਲੋਕ ਸਭਾ ਚੋਣਾਂ ਸਬੰਧੀ ਵੋਟਰ ਹੈਲਪਲਾਈਨ ਐਪਸੀ-ਵਿਜਿਲ ਐਪਕੇ.ਵਾਈ.ਸੀ. ਐਪ ਅਤੇ ਸਕਸ਼ਮ ਐਪ ਡਾਊਨਲੋਡ ਕੀਤੀਆਂ।

ਜਿਕਰਯੋਗ ਹੈ ਕਿ ਭਾਰਤ ਚੋਣ ਕਮਿਸ਼ਨ ਵਲੋਂ ਵੋਟਰਾਂ ਦੀ ਸਹੂਲਤ ਲਈ ਇਹਨਾਂ ਐਪਾਂ ਨੂੰ ਤਿਆਰ ਕੀਤਾ ਗਿਆ ਹੈਜਿਹਨਾਂ ਦਾ ਉਪਯੋਗ ਕਰਕੇ ਵੋਟਰ ਘਰ ਬੈਠੇ ਹੀ ਚੋਣਾਂ ਸਬੰਧੀ ਸਾਰੀ ਲੋੜੀਂਦੀ ਜਾਣਕਾਰੀ ਹਾਸਿਲ ਕਰ ਸਕਦੇ ਹਨ। ਵੋਟਰ ਹੈਲਪਲਾਈਨ ਐਪ ਉਹ ਐਪ ਹੈ ਜਿਸ ਰਾਹੀਂ ਕੋਈ ਵੀ ਵੋਟਰ ਆਪਣੀ ਵੋਟ ਸਬੰਧੀ ਕੋਈ ਵੀ ਜਾਣਕਾਰੀ ਜਿਵੇਂ ਵੋਟਰ ਕਾਰਡ ਨੰਬਰਬੂਥ ਨੰਬਰਬੀ.ਐਲ.ਓ. ਦਾ ਨਾਮ ਅਤੇ ਫ਼ੋਨ ਨੰਬਰ ਜਿਹੀ ਕੋਈ ਵੀ ਜਾਣਕਾਰੀ ਲੈ ਸਕਦਾ ਹੈਨਾਲ ਹੀ ਨਵੀਂ ਵੋਟ ਵੀ ਅਪਲਾਈ ਕੀਤੀ ਜਾ ਸਕਦੀ ਹੈ ਜਾਂ ਵੋਟਰ ਕਾਰਡ ਵਿੱਚ ਕੋਈ ਵੀ ਸੋਧ ਆਨਲਾਈਨ ਫ਼ਾਰਮ ਭਰ ਕੇ ਕਰਵਾਈ ਜਾ ਸਕਦੀ ਹੈ। ਕੇ.ਵਾਈ.ਸੀ. ਐਪ ਰਾਹੀਂ ਚੋਣ ਲੜ੍ਹ ਰਹੇ ਉਮੀਦਵਾਰਾਂ ਦੇ ਸਾਰੇ ਵੇਰਵੇ ਵੇਖੇ ਜਾ ਸਕਦੇ ਹਨ। ਸਕਸ਼ਮ ਐਪ ਦਿਵਿਯਾਂਗ ਵੋਟਰਾਂ ਲਈ ਬਣਾਈ ਗਈ ਹੈਜਿਸ ਉੱਪਰ ਰਜਿਸਟਰੇਸ਼ਨ ਕਰਕੇ ਕੋਈ ਵੀ ਦਿਵਿਯਾਂਗ ਵੋਟਰ ਵੋਟਾਂ ਵਾਲੇ ਦਿਨ ਮਿਲਣ ਵਾਲੀਆਂ ਸਹੂਲਤਾਂ ਬਾਰੇ ਜਾਣ ਸਕਦਾ ਹੈ।

               ਇਹਨਾਂ ਐਪਾਂ ਬਾਰੇ ਆਪਣੇ ਵਿਚਾਰ ਪੇਸ਼ ਕਰਦੇ ਹੋਏ ਡੀ.ਏ.ਵੀ.ਕਾਲਜ਼ ਦੇ ਵਿਦਿਆਰਥੀ ਮਨਦੀਪ ਸਿੰਘ ਨੇ ਦੱਸਿਆ ਕਿ ਇਹ ਐਪ ਕਾਫ਼ੀ ਲਾਹੇਵੰਦ ਹਨ ਅਤੇ ਉਹ ਹੋਰ ਵੀ ਦੋਸਤਾਂ ਨੂੰ ਇਸਨੂੰ ਡਾਊਨਲੋਡ ਕਰਨ ਲਈ ਪ੍ਰੇਰਿਤ ਕਰੇਗਾ। ਉਨ੍ਹਾਂ ਨੇ ਦੱਸਿਆ ਕਿ ਉਸ ਨੂੰ ਇਸ ਤੋਂ ਪਹਿਲਾਂ ਇਹਨਾਂ ਐਪਾਂ ਬਾਰੇ ਕੁੱਝ ਵੀ ਪਤਾ ਨਹੀਂ ਸੀ। ਉਸ ਨੇ ਭਾਰਤ ਚੋਣ ਕਮਿਸ਼ਨ ਵਲੋਂ ਕੀਤੇ ਜਾ ਰਹੇ ਇਹਨਾਂ ਉਪਰਾਲਿਆਂ ਲਈ ਉਹਨਾਂ ਦਾ ਧੰਨਵਾਦ ਕੀਤਾ।

Tags:

Advertisement

Latest News

ਸੇਫ ਸਕੂਲ ਵਾਹਨ ਪਾਲਿਸੀ ਤਹਿਤ ਹੁਣ ਤੱਕ ਜ਼ਿਲ੍ਹੇ ਦੇ 42 ਸਕੂਲਾਂ ਦੇ 352 ਵਾਹਨਾਂ ਦੀ ਕੀਤੀ ਜਾਂਚ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਹੁਣ ਤੱਕ ਜ਼ਿਲ੍ਹੇ ਦੇ 42 ਸਕੂਲਾਂ ਦੇ 352 ਵਾਹਨਾਂ ਦੀ ਕੀਤੀ ਜਾਂਚ
ਮਾਨਸਾ, 27 ਅਪ੍ਰੈਲ:        ਜ਼ਿਲ੍ਹੇ ਵਿੱਚ ਸੇਫ਼ ਸਕੂਲ ਵਾਹਨ ਪਾਲਿਸੀ ਦੀ ਪਾਲਣਾ ਹਰ ਹਾਲ ਯਕੀਨੀ ਬਣਾਈ ਜਾਵੇ। ਬੱਚਿਆਂ ਦੀ ਸੁਰੱਖਿਆ ਵਿਚ...
48 ਘੰਟੇ ਪਹਿਲਾਂ ਖਰੀਦ ਕੀਤੀ ਗਈ ਕਣਕ ਦੀ ਬਣਦੀ ਅਦਾਇਗੀ ਦਾ ਕਿਸਾਨਾਂ ਨੂੰ ਭੁਗਤਾਨ, 743 ਕਰੋੜ ਰੁਪਏ ਦੀ ਕੀਤੀ ਅਦਾਇਗੀ-ਡਿਪਟੀ ਕਮਿਸ਼ਨਰ
ਜ਼ੇਕਰ ਕੋਈ ਕਰੇਗਾ ਕਮਿਸ਼ਨ ਦੀ ਮੰਗ ਉਸ ਖਿਲਾਫ ਹੋਵੇਗੀ ਕਾਰਵਾਈ- ਡਿਪਟੀ ਕਮਿਸ਼ਨਰ
ਡਿਪਟੀ ਕਮਿਸ਼ਨਰ ਵੱਲੋਂ ਜਲਾਲਾਬਾਦ ਵਿਖ਼ੇ ਕਣਕ ਦੇ ਖਰੀਦ ਪ੍ਰਬੰਧਾਂ ਨੂੰ ਲੇ ਕੇ ਅਧਿਕਾਰੀਆਂ ਨਾਲ ਮੀਟਿੰਗ
LSG ਅਤੇ RR ਵਿਚਕਾਰ ਸ਼ਾਮ 7:30 ਵਜੇ ਤੋਂ ਅਟਲ ਬਿਹਾਰੀ ਵਾਜਪਾਈ ਸਟੇਡੀਅਮ,ਲਖਨਊ ਵਿੱਚ ਖੇਡਿਆ ਜਾਵੇਗਾ
ਬਹੁਮੰਤਵੀ ਖੇਡ ਸਟੇਡੀਅਮ ਜਲਾਲਾਬਾਦ ਵਿਖੇ ਲੜਕੇ ਅਤੇ ਲੜਕੀਆਂ ਦੇ ਕੁਸ਼ਤੀ ਖੇਡ ਦੇ ਹੋਏ ਮੁਕਾਬਲੇ
ਅਬੋਹਰ ਦੇ ਟਰਾਂਸਪੋਰਟਰ ਨੂੰ ਲਿਫਟਿੰਗ ਲਈ ਟਰੱਕ ਅਤੇ ਲੇਬਰ ਘੱਟ ਉਪਲਬਧ ਕਰਾਉਣ ਲਈ ਜੁਰਮਾਨਾ