ਲੂਅ (ਗਰਮੀ) ਤੋਂ ਬਚਣ ਲਈ ਸਵੇਰ 11 ਤੋਂ ਸ਼ਾਮ 04 ਵਜੇ ਤੱਕ ਘਰ ਨਿਕਲਣ ਤੋਂ ਕਰੋ ਪ੍ਰਹੇਜ਼ ਕੀਤਾ ਜਾਵੇ-ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ

ਲੂਅ (ਗਰਮੀ) ਤੋਂ ਬਚਣ ਲਈ ਸਵੇਰ 11 ਤੋਂ ਸ਼ਾਮ 04 ਵਜੇ ਤੱਕ ਘਰ ਨਿਕਲਣ ਤੋਂ ਕਰੋ ਪ੍ਰਹੇਜ਼ ਕੀਤਾ ਜਾਵੇ-ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ

ਤਰਨ ਤਾਰਨ, 09 ਜੂਨ :

ਪਿਛਲੇ ਤਿੰਨ ਦਿਨਾਂ ਤੋਂ ਤਾਪਮਾਨ ਵਿੱਚ ਵਾਧਾ ਦਰਜ ਹੋਇਆ ਹੈਵੱਧ ਰਹੀ ਗਰਮੀ ਦੇ ਮੱਦੇਨਜ਼ਰ ਡਾ. ਗੁਰਪ੍ਰੀਤ ਸਿੰਘ ਰਾਏ ਸਿਵਲ ਸਰਜਨ  ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਲੂਅ ਤੋਂ ਬਚਣ ਲਈ ਅਡਵਾਈਜ਼ਰੀ ਜਾਰੀ ਕੀਤੀ ਗਈ ਹੈ। ਉਹਨਾਂ ਕਿਹਾ ਕਿ ਬਜ਼ੁਰਗ ਅਤੇ ਬੱਚੇ ਦੁਪਹਿਰ 11 ਵਜੇ ਤੋਂ 04 ਵਜੇ ਤੱਕ ਘਰ ਤੋਂ ਬਾਹਰ ਨਿਕਲਣ ਤੋਂ ਪ੍ਰਹੇਜ਼  ਕਰਨ ਅਤੇ ਕੋਈ ਜ਼ਰੂਰੀ ਕੰਮ ਹੈਉਸ ਨੂੰ ਸਵੇਰ ਵੇਲੇ ਹੀ ਨਿਪਟਾ ਲੈਣ। ਸਿਵਲ ਸਰਜਨ ਡਾ. ਰਾਏ ਨੇ ਦੱਸਿਆ ਕਿ ਹੁਣ ਦੁਬਾਰਾ ਗਰਮੀ ਵੱਧ ਰਹੀ ਹੈ ਅਤੇ ਸਵੇਰ ਦੇ ਸਮੇਂ  ਵਿੱਚ ਹੀ ਗਰਮੀ ਮਹਿਸੂਸ ਹੋਣੀ ਸ਼ੁਰੂ ਹੋ ਗਈ ਹੈਜਿਸ ਨਾਲ ਸਾਵਧਾਨੀ ਜ਼ਰੂਰੀ ਹੈ।

ਉਹਨਾਂ  ਦੱਸਿਆਂ ਕਿ ਜੇਕਰ ਅੱਖਾਂ ਦੇ ਸਾਹਮਣੇ ਹਨੇਰਾਚੱਕਰ ਖਾ ਕੇ ਡਿੱਗ ਪੈਣਾਬੇਚੈਨੀ ਅਤੇ ਘਬਰਾਹਟਹਲਕਾ ਜਾਂ ਤੇਜ਼ ਬੁਖਾਰਲੋੜ ਤੋਂ ਜ਼ਿਆਦਾ ਪਿਆਸ ਲੱਗਣਾਸਿਰ ਵਿੱਚ ਤੇਜ਼ ਦਰਦ ਅਤੇ ਉਲਟੀਆਂ ਆਉਣਾਕਮਜ਼ੋਰੀ ਮਹਿਸੂਸ ਹੋਣਾਗਰਮੀ ਦੇ ਬਾਵਜੂਦ ਪਸੀਨਾ ਘੱਟ ਆਉਣਾਮਾਸ਼ ਪੇਸ਼ੀਆਂ ਵਿੱਚ ਦਰਦ ਆਦਿ ਲੂਅ ਲੱਗਣ ਦੇ ਲੱਛਣ ਹਨਜੇਕਰ ਅਜਿਹੇ ਲੱਛਣ ਨਜਰ ਆਉਣ ਤਾਂ ਵਿਅਕਤੀ ਨੂੰ ਛਾਵੇਂ ਬਿਠਾ ਦਿੱਤਾ ਜਾਵੇਵਿਅਕਤੀ ਦੇ ਕੱਪੜੇ ਢਿੱਲੇ ਕਰੋਪੀਣ ਲਈ ਕੁਝ ਤਰਲ ਪਦਾਰਥ ਦਿਓਠੰਢੇ ਪਾਣੀ ਦੀਆਂ ਪੱਟੀਆਂ ਕਰੋਠੰਡੇ ਪਾਣੀ ਨਾਲ ਭਰੇ ਬਾਥਟੱਬ ਵਿੱਚ ਮਰੀਜ਼ ਨੂੰ ਲਿਟਾਓ। ਓ. ਆਰ. ਐਸ. ਦਾ ਘੋਲ ਬਣਾ ਕੇ ਪਿਲਾਓ।

ਉਹਨਾਂ ਦੱਸਿਆ ਕਿ ਜੇਕਰ ਬੁਖਾਰ 104-105 ਡਿਗਰੀ ਫਾਰਨਹਾਈਟ ਤੋਂ ਜ਼ਿਆਦਾਸਰੀਰ ਦੇ ਗਰਮ ਹੋਣ ਉੱਤੇ ਪਸੀਨਾ ਆਉਣਾ ਬੰਦ ਹੋ ਜਾਵੇ ਅਤੇ ਚਮੜੀ ਰੁੱਖੀ ਰੁੱਖੀ ਹੋ ਜਾਵੇਮਰੀਜ਼ ਬੇਹੋਸ਼ ਹੋ ਜਾਵੇਜ਼ਿਆਦਾ ਘਬਰਾਹਟ ਹੋਵੇ, ਤਾਂ ਤੁਰੰਤ ਸਿਹਤ ਸੰਸਥਾ ਵਿਖੇ ਮਾਹਿਰ ਡਾਕਟਰ ਨੂੰ ਦਿਖਾਓ।   ਬੱਚਿਆਂ ਤੋਂ ਲੈ ਕੇ ਵੱਡਿਆਂ ਤੱਕ ਮੋਟਾਪੇ ਤੋਂ ਪੀੜਤ ਲੋਕਦਿਲ ਦੇ ਮਰੀਜ਼ਸਰੀਰਕ ਰੂਪ ਨਾਲ ਕਮਜ਼ੋਰ ਲੋਕ ਤੇ ਕੁਝ ਵਿਸ਼ੇਸ਼ ਦਵਾਈਆਂ ਜਿੰਨ੍ਹਾਂ ਦਾ ਸਰੀਰ ਦੇ ਰਸਾਇਣਾਂ ਜਾਂ ਖੂਨ ਦੀਆਂ ਨਾਲੀਆਂ ਤੇ ਅਸਰ ਪੈਂਦਾ ਹੈਉਨ੍ਹਾਂ ਨੂੰ ਖਾਣ ਵਾਲੇ ਲੋਕਾਂ ਨੂੰ ਗਰਮੀ ਲੱਗਣ ਦੇ ਸਭ ਤੋਂ ਜ਼ਿਆਦਾ ਖਤਰਾ ਹੁੰਦਾ ਹੈ। ਬੱਚਿਆਂਬਜੁਰਗਾਂ ਅਤੇ ਗਰਭਵਤੀ ਔਰਤਾਂ ਨੂੰ ਗਰਮੀ ਲੱਗਣ ਦਾ ਖਤਰਾ ਜ਼ਿਆਦਾ ਹੁੰਦਾ ਹੈ।

ਉਨ੍ਹਾਂ ਦੱਸਿਆ ਕਿ ਲੂਅ ਦੇ ਪ੍ਰਕੋਪ ਤੋਂ ਬਚਣ ਲਈ ਜਦੋਂ ਵੀ ਘਰ ਤੋਂ ਬਾਹਰ ਨਿਕਲਣਾ ਹੋਏ, ਤਾਂ ਸੂਤੀ ਹਲਕੇ ਅਤੇ ਆਰਾਮਦਾਇਕ ਕੱਪੜੇ ਪਾਓ ਅਤੇ ਸਿਰ ਨੂੰ ਢੱਕ ਕੇ ਰੱਖੋਤਰਲ ਪਦਾਰਥਾਂ ਜਿਵੇਂ ਪਾਣੀਲੱਸੀਓ. ਆਰ. ਐੱਸ. ਦੇ ਘੋਲ ਦਾ ਵੱਧ ਤੋਂ ਵੱਧ ਸੇਵਨ ਕਰੋ। ਉਹਨਾਂ ਕਿਹਾ ਕਿ ਗਰਮੀ ਵਿੱਚ ਜਾਣ ਸਮੇਂ ਖਾਲੀ ਪੇਟ ਘਰੋਂ ਬਾਹਰ ਨਾ ਨਿਕਲੋਜ਼ਿਆਦਾ ਮਿਰਚ ਅਤੇ ਮਸਾਲੇਦਾਰ ਭੋਜਨ ਤੋਂ ਪ੍ਰਹੇਜ਼ ਕਰੋਕੂਲਰ ਜਾਂ ਏ. ਸੀ. ਵਾਲੇ ਕਮਰੇ ਵਿੱਚੋਂ ਇੱਕ ਦਮ ਧੁੱਪ ਵਿੱਚ ਨਾ ਨਿਕਲੋ।

Tags:

Advertisement

Advertisement

Latest News

Samsung Galaxy A07 5G ਵਰਜਨ ਜਲਦੀ ਹੀ ਲਾਂਚ ਹੋ ਸਕਦਾ ਹੈ, ਬਲੂਟੁੱਥ SIG ਵੈੱਬਸਾਈਟ 'ਤੇ ਸੂਚੀਬੱਧ Samsung Galaxy A07 5G ਵਰਜਨ ਜਲਦੀ ਹੀ ਲਾਂਚ ਹੋ ਸਕਦਾ ਹੈ, ਬਲੂਟੁੱਥ SIG ਵੈੱਬਸਾਈਟ 'ਤੇ ਸੂਚੀਬੱਧ
New Delhi,13,DEC,2025,(Azad Soch News):-  Samsung Galaxy A07 5G ਵਰਜਨ ਬਲੂਟੂਥ SIG ਵੈੱਬਸਾਈਟ ਤੇ ਸੂਚੀਬੱਧ ਹੋ ਗਿਆ ਹੈ, ਜੋ ਇਸ ਦੇ...
ਰੋਜ਼ਾਨਾ ਕੇਲੇ ਖਾਣ ਨਾਲ ਸਰੀਰ ਨੂੰ ਬਹੁਤ ਸਾਰੇ ਪੌਸ਼ਟਿਕ ਫਾਇਦੇ ਮਿਲਦੇ ਹਨ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 13-12-2025 ਅੰਗ 600
ਜ਼ਿਲ੍ਹਾ ਫਰੀਦਕੋਟ ਵਿੱਚ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸਮਿਤੀ ਚੋਣਾਂ ਲਈ ਪ੍ਰਬੰਧ ਮੁਕੰਮਲ-ਡੀ.ਸੀ
ਚੋਣਾਂ ਨੂੰ ਨਿਰਪੱਖ ਅਤੇ ਸੁਰੱਖਿਅਤ ਬਣਾਉਣ ਲਈ ਮਾਲੇਰਕੋਟਲਾ ਪੁਲਿਸ ਚੌਕਸ- ਐਸ.ਐਸ.ਪੀ
ਜਿਲ੍ਹਾ ਮੈਜਿਸਟਰੇਟ ਵੱਲੋਂ ਜਿਲ੍ਹੇ ਅੰਦਰ ਲਾਊਂਡ ਸਪੀਕਰ/ਮੈਗਾਫੋਨ ਵਜਾਉਣ ਤੇ ਮਨਾਹੀ ਦੇ ਹੁਕਮ ਜਾਰੀ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਹਨਪੁਰ ਖੂਹੀ ਦੇ ਵਿਦਿਆਰਥੀਆਂ ਵੱਲੋਂ ਨੁੱਕੜ ਨਾਟਕ ਦਾ ਕੀਤਾ ਗਿਆ ਆਯੋਜਨ