ਪਿੰਡਾਂ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਖੇਡ ਮੈਦਾਨਾਂ ਦਾ ਕੀਤਾ ਜਾ ਰਿਹੈ ਨਿਰਮਾਣ-ਵਿਧਾਇਕ ਗੁਰਪ੍ਰੀਤ ਬਣਾਂਵਾਲੀ*

ਪਿੰਡਾਂ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਖੇਡ ਮੈਦਾਨਾਂ ਦਾ ਕੀਤਾ ਜਾ ਰਿਹੈ ਨਿਰਮਾਣ-ਵਿਧਾਇਕ ਗੁਰਪ੍ਰੀਤ ਬਣਾਂਵਾਲੀ*

 

ਸਰਦੂਲਗੜ੍ਹ/ਮਾਨਸਾ, 31 ਅਕਤੂਬਰ:

            ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਚਾਇਤ ਮੰਤਰੀ ਤਰੁਨਦੀਪ ਸੌਂਦ ਦੀ ਰਹਿਨੁਮਾਈ ਹੇਠ ਪਿੰਡਾਂ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਖੇਡ ਮੈਦਾਨਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ ਜਿਸ ਤਹਿਤ ਹਲਕਾ ਸਰਦੂਲਗੜ੍ਹ ਲਈ ਪਹਿਲੇ ਫੇਜ਼ ਅਧੀਨ 39 ਆਧੁਨਿਕ ਖੇਡ ਮੈਦਾਨ ਪਾਸ ਹੋਏ ਹਨ।

            ਇਹ ਜਾਣਕਾਰੀ ਹਲਕਾ ਵਿਧਾਇਕ ਸਰਦੂਲਗੜ੍ਹ ਸ੍ਰ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ 01 ਕਰੋੜ 91 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ 05 ਖੇਡ ਮੈਦਾਨਾਂ ਦੇ ਕੰਮ ਦੀ ਸ਼ੁਰੂਆਤ ਕਰਵਾਉਣ ਮੌਕੇ ਦਿੱਤੀ।ਉਨ੍ਹਾਂ ਦੱਸਿਆ ਕਿ ਹਲਕਾ ਸਰਦੂਲਗੜ੍ਹ ਦੇ ਨੌਜਵਾਨਾਂ ਦੀ ਵੱਡੀ ਮੰਗ ਨੂੰ ਪੂਰਾ ਕਰਦਿਆਂ ਪਾਸ ਹੋਏ 39 ਖੇਡ ਮੈਦਾਨਾਂ ਵਿਚੋਂ 05 ਖੇਡ ਮੈਦਾਨਾਂ ਦੀ ਉਸਾਰੀ ਦਾ ਕੰਮ ਪਿੰਡ ਵਾਸੀਆਂ ਤੋਂ ਟੱਕ ਲਗਵਾ ਕੇ ਸ਼ੁਰੂ ਕਰਵਾ ਦਿੱਤਾ ਗਿਆ ਹੈ।

            ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਦੱਸਿਆ ਕਿ ਪਿੰਡ-ਜਵਾਹਰਕੇ ਵਿਖੇ 30.97 ਲੱਖ, ਨੰਗਲ ਖੁਰਦ ਵਿਖੇ 42.46 ਲੱਖ, ਦੂਲੋਵਾਲ ਵਿਖੇ 45.96 ਲੱਖ, ਘਰਾਂਗਣਾ ਵਿਖੇ 25.78 ਲੱਖ ਅਤੇ ਰਮਦਿੱਤੇਵਾਲਾ ਵਿਖੇ 46.18 ਲੱਖ ਰੁਪਏ ਦੀ ਲਾਗਤ ਨਾਲ ਖੇਡ ਮੈਦਾਨ ਬਣਾਏ ਜਾਣਗੇ।

            ਉਨ੍ਹਾਂ ਕਿਹਾ ਕਿ ਨੌਜਵਾਨਾਂ ਦੀ ਹਰ ਉਸਾਰੂ ਮੰਗ ਨੂੰ ਪੂਰਾ ਕਰਨ ਲਈ ਹਰ ਸੰਭਵ ਯਤਨ ਕੀਤੇ ਜਾਣਗੇ ਤਾਂ ਜੋ ਸਾਡੇ ਨੌਜਵਾਨ ਨਸ਼ਿਆਂ ਦੀ ਅਲਾਮਤ ਤੋਂ ਦੂਰ ਰਹਿ ਕੇ ਆਪਣੇ ਹੁਨਰ ਦਾ ਵਿਕਾਸ ਕਰ ਸਕਣ। 

Advertisement

Advertisement

Latest News

ਕੂੜਾ ਸਾੜਨ ਨੂੰ ਰੋਕਣ ਲਈ ਪੀ.ਪੀ.ਸੀ.ਬੀ. ਵੱਲੋਂ ਰੋਜ਼ਾਨਾ ਜਾਗਰੂਕਤਾ ਮੁਹਿੰਮ ਜਾਰੀ ਕੂੜਾ ਸਾੜਨ ਨੂੰ ਰੋਕਣ ਲਈ ਪੀ.ਪੀ.ਸੀ.ਬੀ. ਵੱਲੋਂ ਰੋਜ਼ਾਨਾ ਜਾਗਰੂਕਤਾ ਮੁਹਿੰਮ ਜਾਰੀ
ਅੰਮ੍ਰਿਤਸਰ 6 ਦਸੰਬਰ 2025===   ਮਿਊਂਸਿਪਲ ਠੋਸ ਕੂੜੇ (MSW) ਦੇ ਸਾੜਨ ਖਿਲਾਫ਼ ਜ਼ਿਲਾ-ਪੱਧਰੀ ਮੁਹਿੰਮ ਦੇ ਤਹਿਤ, ਪੰਜਾਬ ਪ੍ਰਦੂਸ਼ਣ ਨਿਯੰਤਰਣ ਬੋਰਡ (PPCB)...
ਭਗਤਾਂਵਾਲਾ ਡੰਪ ਤੋਂ 1 ਲੱਖ ਟਨ ਕੂੜੇ ਦੀ ਸਫ਼ਾਈ ਪੂਰੀ ਕੀਤੀ
ਹਰਜੋਤ ਬੈਂਸ ਨੇ ਨੰਗਲ ਦੇ ਜ਼ਮੀਨ ਵਿਵਾਦ ਨੂੰ ਸੁਲਝਾਉਣ ਦਾ ਲਿਆ ਅਹਿਦ, ਜ਼ਮੀਨ ‘ਤੇ ਬੀ.ਬੀ.ਐਮ.ਬੀ. ਦੇ ਦਾਅਵੇ ਨੂੰ ਗ਼ੈਰ-ਕਾਨੂੰਨੀ ਦੱਸਿਆ
ਡਿਪਟੀ ਕਮਿਸ਼ਨਰ ਨੇ ਹਾਈਵੇ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ
ਕੈਬਨਿਟ ਮੰਤਰੀ, ਚੇਅਰਮੈਨ, ਮੇਅਰ ਵੱਲੋਂ ਮਹਾ ਪ੍ਰੀ-ਨਿਰਵਾਣ ਦਿਵਸ ਮੌਕੇ ਡਾ. ਬੀ.ਆਰ. ਅੰਬੇਡਕਰ ਨੂੰ ਸ਼ਰਧਾ ਦੇ ਫੁੱਲ ਭੇਟ
ਨਾਮਜ਼ਦਗੀ ਵਾਪਸ ਲੈਣ ਮਗਰੋਂ ਜ਼ਿਲ੍ਹਾ ਪ੍ਰੀਸ਼ਦ ਲਈ 40 ਅਤੇ ਪੰਚਾਇਤ ਸੰਮਤੀਆਂ ਲਈ 134 ਉਮੀਦਵਾਰ ਚੋਣ ਮੈਦਾਨ 'ਚ- ਏ.ਡੀ.ਸੀ(ਵਿਕਾਸ)
ਨੰਗਲ ਦੇ ਵਸਨੀਕਾਂ ਨੂੰ ਜ਼ਮੀਨਾ ਦੇ ਮਾਲਕਾਨਾਂ ਹੱਕ ਲਈ ਕਾਰਵਾਈ ਕਰਾਂਗੇ- ਹਰਜੋਤ ਬੈਂਸ