ਖੇਤੀ ਮਸ਼ੀਨਰੀ 'ਤੇ ਸਬਸਿਡੀ ਲੈਣ ਲਈ ਕਿਸਾਨ 20 ਜੂਨ ਤੱਕ https://agrimachinerypb.com ਪੋਰਟਲ ਤੇ ਕਰਨ ਅਪਲਾਈ : ਡੀ.ਸੀ.

ਖੇਤੀ ਮਸ਼ੀਨਰੀ 'ਤੇ ਸਬਸਿਡੀ ਲੈਣ ਲਈ ਕਿਸਾਨ 20 ਜੂਨ ਤੱਕ https://agrimachinerypb.com ਪੋਰਟਲ ਤੇ ਕਰਨ ਅਪਲਾਈ : ਡੀ.ਸੀ.

 

ਫ਼ਿਰੋਜ਼ਪੁਰ 11 ਜੂਨ 2024:

          ਜ਼ਿਲ੍ਹਾ ਫ਼ਿਰੋਜ਼ਪੁਰ ਵਿੱਚ ਸਾਲ 2024-25 ਦੌਰਾਨ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਜ਼ੀਰੋ ਪੱਧਰ ਤੇ ਲਿਆਉਣ ਲਈ ਪਰਾਲੀ ਦੀ ਖੇਤ ਦੇ ਅੰਦਰ ਅਤੇ ਬਾਹਰ ਸੰਭਾਲ ਲਈ ਸਬਸਿਡੀ 'ਤੇ ਖੇਤੀ ਮਸ਼ੀਨਰੀ ਖਰੀਦ ਕਰਨ ਲਈ ਕਿਸਾਨ ਆਨਲਾਈਨ ਬਿਨੈ ਪੱਤਰ 20 ਜੂਨ 2024 ਸ਼ਾਮ ਵਜੇ ਤੱਕ ਭਰ ਸਕਦੇ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਦਿੱਤੀ 

          ਉਨ੍ਹਾਂ ਦੱਸਿਆ ਕਿ ਸਾਲ 2023-24 ਦੌਰਾਨ ਫ਼ਿਰੋਜ਼ਪੁਰ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਵਿਚ ਵੱਡੀ ਕਮੀ ਦਰਜ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਸਾਲ 2024-25 ਦੌਰਾਨ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਜ਼ੀਰੋ ਪੱਧਰ 'ਤੇ ਲਆਉਣ ਦਾ ਟੀਚਾ ਮਿੱਥਿਆ ਗਿਆ ਹੈ ਜਿਸ ਦੀ ਪ੍ਰਾਪਤੀ ਲਈ ਸਮੂਹ ਧਿਰਾਂ ਦੇ ਸਹਿਯੋਗ ਦੀ ਜ਼ਰੂਰਤ ਹੈ।

          ਉਨ੍ਹਾਂ ਦੱਸਿਆ ਕਿ ਸਾਲ 2024-25 ਲਈ ਸੀ.ਆਰ.ਐਮ. ਸਕੀਮ ਅਧੀਨ ਪਰਾਲੀ ਦੀ ਸੁੱਚਜੀ ਸਾਂਭ ਸੰਭਾਲ ਕਰਨ ਵਾਲੇ ਖੇਤੀ ਸੰਦਾਂ ਉਪਰ ਪੰਜਾਬ ਸਰਕਾਰ ਵੱਲੋਂ ਸਬਸਿਡੀ ਦੇਣ ਲਈ ਸਕੀਮ ਜਾਰੀ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਇੱਛੁਕ ਕਿਸਾਨ ਆਪਣੇ ਬਿਨੈ ਪੱਤਰ  https://agrimachinerypb.com ਪੋਰਟਲ ਉਪਰ ਮਿਤੀ 20 ਜੂਨ 2024 ਤੱਕ ਦੇ ਸਕਦੇ ਹਨ। 

          ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫਸਰ ਡਾ. ਜੰਗੀਰ ਸਿੰਘ ਨੇ ਦੱਸਿਆ ਕਿ ਇਸ ਸਕੀਮ ਅਧੀਨ ਨਿੱਜੀ ਕਿਸਾਨ (50% ਸਬਸਿਡੀ) ਅਤੇ ਕਸਟਮ ਹਾਇਰਿੰਗ ਸੈਂਟਰ (80% ਸਬਸਿਡੀ) ਜਿਵੇਂ ਕਿ ਪੰਚਾਇਤਕਿਸਾਨ ਉਤਪਾਦਕ ਸੰਗਠਨਰਜਿਸਟਰਡ ਫਾਰਮਰ ਗਰੁੱਪਅਤੇ ਸਹਿਕਾਰੀ ਸਭਾ ਬਿਨੈ ਪੱਤਰ ਦੇ ਸਕਦੇ ਹਨ। ਉਨ੍ਹਾਂ ਦੱਸਿਆ ਕਿ ਬਿਨੈ ਪੱਤਰ ਦੇਣ ਵਾਲੇ ਕਿਸਾਨ ਕੋਲ ਟਰੈਕਟਰ ਹੋਣਾ ਜ਼ਰੂਰੀ ਅਤੇ ਉਸ ਨੂੰ 5000/- ਰੁਪਏ ਬਤੌਰ ਟੋਕਨ ਮਨੀ ਆਨਲਾਈਨ ਜਮਾਂ ਕਰਵਾਉਣੀ ਹੋਵੇਗੀ ਜੋ ਮੋੜਨਯੋਗ ਹੈ।

          ਉਨ੍ਹਾਂ ਦੱਸਿਆ ਕਿ ਜੋ ਕਿਸਾਨ ਨਿੱਜੀ ਤੌਰ ਤੇ ਬਿਨੈ ਪੱਤਰ ਦੇਣਾ ਚਾਹੁੰਦੇ ਹਨਉਨ੍ਹਾਂ ਕੋਲ ਪਿਛਲੇ ਸੀਜ਼ਨ ਦੇ ਝੋਨੇ ਦਾ ਜੇ-ਫਾਰਮ ਹੋਣਾ ਲਾਜ਼ਮੀ ਹੈ। ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਟਰੈਕਟਰ 60 ਹਾਰਸ ਪਾਵਰ ਜਾਂ ਵੱਧ (ਕੇਵਲ ਗਰੁੱਪਾਂ ਲਈ)ਸੁਪਰ ਐਸ.ਐਮ.ਐਸ. ਹੈਪੀ ਸੀਡਰਸਮਾਰਟ ਸੀਡਰਪੈਡੀ ਸਟਰਾਅ ਚੌਪਰਮਲਚਰਰੋਟਰੀ ਸਲੈਸ਼ਰਉਲਟਾਵੇਂ ਹਲਜੀਰੋ ਟਿਲ ਡਰਿਲਸੁਪਰ ਸੀਡਰਸਰਫੇਸ ਸੀਡਰਬੇਲਰਰੇਕ ਅਤੇ ਕਰਾਪ ਰੀਪਰ ਉਪਰ ਸਬਸਿਡੀ ਲਈ ਅਪਲਾਈ ਕੀਤਾ ਜਾ ਸਕਦਾ ਹੈ। ਉਨਾਂ ਕਿਹਾ ਕਿ ਇਸ ਸਕੀਮ ਬਾਰੇ ਵਧੇਰੇ ਜਾਣਕਾਰੀ ਲਈ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫਸਰਸਹਾਇਕ ਖੇਤੀਬਾੜੀ ਇੰਜੀਨੀਅਰ ਜਾਂ ਆਪਣੇ ਬਲਾਕ ਖੇਤੀਬਾੜੀ ਅਫਸਰਖੇਤੀਬਾੜੀ ਵਿਕਾਸ / ਵਿਸਥਾਰ ਅਸਰ ਨਾਲ ਸੰਪਰਕ ਕਰ ਸਕਦੇ ਹਨ।

Tags:

Advertisement

Advertisement

Latest News

ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ
Chandigarh/Mohali,13,DEC,2025,(Azad Soch News):-   ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ। ਇਹ...
ਰਣਵੀਰ ਸਿੰਘ ਦੀ ਫਿਲਮ 'ਧੁਰੰਧਰ' ਨੇ ਆਪਣੇ ਰਿਲੀਜ਼ ਦੇ ਅੱਠਵੇਂ ਦਿਨ ਬਾਕਸ ਆਫਿਸ ਤੇ ਵਧੀਆ ਪ੍ਰਦਰਸ਼ਨ ਕੀਤਾ
ਵਿਨੇਸ਼ ਫੋਗਾਟ ਨੇ ਸੰਨਿਆਸ ਲਿਆ ਵਾਪਸ, 2028 ਲਾਸ ਏਂਜਲਸ ਓਲੰਪਿਕ ਵਿੱਚ ਧਮਾਲ ਮਚਾਉਣ ਲਈ ਤਿਆਰ
ਮਾਨ ਸਰਕਾਰ ਨੇ ਪੰਜਾਬ ਦੇ ਸਿੱਖਿਆ ਖੇਤਰ ਨੂੰ ਦਿੱਤਾ ਇੱਕ ਨਵਾਂ ਮੋੜ , 'ਪੰਜਾਬ ਯੁਵਾ ਉਦਯੋਗ ਯੋਜਨਾ' ਤਹਿਤ "ਮਿਸ਼ਨ ਰੋਜ਼ਗਾਰ" ਨੂੰ ਕੀਤਾ ਮਜ਼ਬੂਤ
ਪੰਜਾਬ ਭਰ ਵਿੱਚ ਲਗਾਈ ਗਈ ਚੌਥੀ ਰਾਸ਼ਟਰੀ ਲੋਕ ਅਦਾਲਤ
‘ਯੁੱਧ ਨਸ਼ਿਆਂ ਵਿਰੁੱਧ’: 287ਵੇਂ ਦਿਨ, ਪੰਜਾਬ ਪੁਲਿਸ ਵੱਲੋਂ 725 ਗ੍ਰਾਮ ਹੈਰੋਇਨ ਸਮੇਤ 27 ਨਸ਼ਾ ਤਸਕਰ ਗ੍ਰਿਫ਼ਤਾਰ
ਮੋਹਾਲੀ ਦੀਆਂ ਦੋ ਲੜਕੀਆਂ ਫਲਾਇੰਗ ਅਫਸਰ ਵਜੋਂ ਭਾਰਤੀ ਹਵਾਈ ਸੈਨਾ ਵਿੱਚ ਸ਼ਾਮਲ