ਜ਼ਿਲ੍ਹੇ ਨੂੰ ਪ੍ਰਦੂਸ਼ਣ ਮੁਕਤ ਬਨਾਉਣ ਲਈ ਖੇਤੀਬਾੜੀ ਮਸ਼ੀਨਰੀ ਨਿਰਮਾਤਾਵਾਂ ਨਾਲ ਮਿਲ ਕੇ ਉਲੀਕੀ ਗਈ ਪਿੰਡ ਪੱਧਰ ਤੇ ਵਿਉਂਤਬੰਦੀ : ਮੁੱਖ ਖੇਤੀਬਾੜੀ ਅਫ਼ਸਰ

ਜ਼ਿਲ੍ਹੇ ਨੂੰ ਪ੍ਰਦੂਸ਼ਣ ਮੁਕਤ ਬਨਾਉਣ ਲਈ ਖੇਤੀਬਾੜੀ ਮਸ਼ੀਨਰੀ ਨਿਰਮਾਤਾਵਾਂ ਨਾਲ ਮਿਲ ਕੇ ਉਲੀਕੀ ਗਈ ਪਿੰਡ ਪੱਧਰ ਤੇ ਵਿਉਂਤਬੰਦੀ : ਮੁੱਖ ਖੇਤੀਬਾੜੀ ਅਫ਼ਸਰ

ਫ਼ਰੀਦਕੋਟ 28 ਮਾਰਚ 2024 (   ) ਜ਼ਿਲ੍ਹਾ ਫਰੀਦਕੋਟ ਨੂੰ ਪ੍ਰਦੂਸ਼ਣ ਮੁਕਤ ਬਨਾਉਣ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਵਿਉਂਤੀ ਗਈ ਯੋਜਨਾਬੰਦੀ ਅਨੁਸਾਰ ਸਥਾਨਕ ਮੁੱਖ ਖੇਤੀਬਾੜੀ ਦਫਤਰ ਵਿਖ਼ੇ ਖੇਤੀ ਮਸ਼ੀਨਰੀ ਨਿਰਮਾਤਾਵਾਂ ਦੀ ਮੀਟਿੰਗ ਕੀਤੀ ਗਈ ਜਿਸ ਦੀ ਪ੍ਰਧਾਨਗੀ ਡਾ. ਅਮਰੀਕ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਨੇ ਕੀਤੀ l

 ਮੀਟਿੰਗ ਵਿੱਚ ਸਾਲ 2024-25 ਦੌਰਾਨ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਮਿਥੇ ਜ਼ੀਰੋ ਬਰਨਿੰਗ ਦੇ ਟੀਚੇ ਦੀ ਪੂਰਤੀ ਲਈ ਕੀਤੇ ਜਾਣ ਵਾਲੇ ਕਾਰਜਾਂ ਵਿੱਚ ਮਸ਼ੀਨਰੀ ਨਿਰਮਾਤਾਵਾਂ ਵਲੋਂ ਕੀਤੇ ਜਾਣ ਵਾਲੇ ਸਹਿਯੋਗ ਬਾਰੇ ਵਿਚਾਰ ਚਰਚਾ ਕੀਤੀ ਗਈ l

 

ਮੀਟਿੰਗ ਨੂੰ ਸੰਬੋਧਨ ਕਰਦਿਆਂ ਡਾ. ਅਮਰੀਕ ਸਿੰਘ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਵਲੋਂ ਜ਼ਿਲ੍ਹਾ ਫਰੀਦਕੋਟ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਗਾ ਸਾੜਨ ਨਾਲ ਪੈਦਾ ਹੁੰਦੇ ਧੂੰਏ ਨਾਲ ਵਧਦੇ ਹਵਾ ਪ੍ਰਦੂਸ਼ਣ ਤੋਂ ਮੁਕਤ ਕਰਨ ਲਈ ਜ਼ੀਰੋ ਬੁਰਨਿੰਗ ਦਾ ਟੀਚਾ ਮਿਥਿਆ ਗਿਆ ਹੈ ਉਨ੍ਹਾਂ ਦੱਸਿਆ ਕਿ ਇਸ ਟੀਚੇ ਦੀ ਪੂਰਤੀ ਲਈ ਕਣਕ ਦੀ ਕਟਾਈ ਤੋਂ ਬਾਅਦ ਅਤੇ ਝੋਨੇ ਦੀ ਲਵਾਈ ਤੋਂ ਪਹਿਲਾਂਖੇਤੀਬਾੜੀ ਮਸ਼ੀਨਰੀ ਨਿਰਮਾਤਾਵਾਂ ਦੇ ਸਹਿਯੋਗ ਨਾਲ ਇੱਕ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ ਜਿਸ ਤਹਿਤ ਖੇਤੀਬਾੜੀ ਮਸ਼ੀਨਰੀ ਖਾਸ ਕਰਕੇ ਸੁਪਰ ਸੀਡਰ ਦੇ ਮਾਲਿਕ ਕਿਸਾਨਾਂ ਲਈ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਏ ਜਾਣਗੇl

ਉਨ੍ਹਾਂ ਕਿਹਾਂ ਕਿ ਇਨ੍ਹਾਂ ਕੈਪਾਂ ਵਿੱਚ ਖੇਤੀਬਾੜੀ ਇੰਜੀਨੀਅਰ ਅਤੇ ਖੇਤੀਬਾੜੀ ਮਸ਼ੀਨਰੀ ਨਿਰਮਾਤਾਵਾਂ ਦੇ ਤਕਨੀਕੀ ਅਮਲੇ ਵਲੋਂ ਕਿਸਾਨਾਂ ਨੂੰ ਸੁਪਰ ਸੀਡਰ ਅਤੇ ਹੋਰ ਖੇਤੀਬਾੜੀ ਮਸ਼ੀਨਰੀ ਦੀ ਸੁਚੱਜੀ ਵਰਤੋਂ ਕਰਨ ਬਾਰੇ ਜਾਣਕਾਰੀ ਦਿੱਤੀ ਜਾਵੇਗੀ l ਉਹਨਾਂ ਦੱਸਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਅਤੇ ਸਮੂਹ ਖੇਤੀਬਾੜੀ ਮਸ਼ੀਨਰੀ ਨਿਰਮਾਤਾਵਾਂ ਵੱਲੋਂ ਸਾਂਝੇ ਤੌਰ ਤੇ ਪਰਾਲੀ ਦੀ ਸੰਭਾਲ ਕਰਨ ਲਈ 8-10 ਪਿੰਡਾਂ ਦੇ ਕਲੱਸਟਰ ਪੱਧਰ ਤੇ ਲਗਾਏ ਜਾਣ ਵਾਲੇ ਕੈਪਾਂ ਵਿੱਚ ਖੇਤੀਬਾੜੀ ਮਸ਼ੀਨਰੀ ਦੇ ਮਾਲਿਕ ਕਿਸਾਨਾਂ ਨੂੰ ਕਣਕ ਦੇ ਨਾੜ ਅਤੇ ਝੋਨੇ ਦੀ ਪਰਾਲੀ ਨੂੰ ਬਿਨ੍ਹਾ ਅੱਗ ਲਗਾਏ ਬਗੈਰ ਨਵੀਨਤਮ ਖੇਤੀ ਮਸ਼ੀਨਰੀ ਦੀ ਵਰਤੋਂ ਕਰਕੇ ਫਸਲਾਂ ਦੀ ਕਾਸ਼ਤ ਕਰਨ ਬਾਰੇ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਾਡਾ ਇੱਕੋ ਇੱਕ ਮਕਸਦ ਜ਼ਿਲ੍ਹਾ ਫਰੀਦਕੋਟ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਪਿਛਲੇ ਸਾਲ ਦੌਰਾਨ ਦਰਜ ਕੀਤੀਆਂ 2022 ਅੱਗ ਲੱਗਣ ਦੀਆਂ ਘਟਨਾਵਾਂ ਨੂੰ ਘਟਾ ਕੇ ਜ਼ੀਰੋ ਤੇ ਲਿਆਉਣਾ ਹੈ l

ਉਨ੍ਹਾਂ ਸਮੂਹ  ਖੇਤੀ ਮਸ਼ੀਨਰੀ ਨਿਰਮਾਤਾਵਾਂ ਅਤੇ ਡੀਲਰਾਂ ਨੂੰ ਹਦਾਇਤ ਕੀਤੀ ਕਿਸਾਨਾਂ ਨੂੰ ਮਸ਼ੀਨਾਂ ਦੀ ਵਿਕਰੀ ਦੌਰਾਨ  ਖੇਤੀ ਮਸ਼ੀਨਰੀ ਦੇ ਇਪੈਨਲਡ ਰੇਟਾਂ ਤੋਂ ਵੱਧ ਰੇਟ ਨਾ ਵਸ਼ੂਲ ਕੀਤਾ ਜਾਵੇਜ਼ੇਕਰ ਕੋਈ ਖੇਤੀਬਾੜੀ ਮਸ਼ੀਨਰੀ ਵਿਕਰੇਤਾਸਰਕਾਰੀ ਤੌਰ ਤੇ ਨਿਰਧਾਰਿਤ ਕੀਤੀ ਕੀਮਤ ਤੋਂ ਵੱਧ ਕੀਮਤ ਵਸੂਲਦਾ ਪਾਇਆ ਗਿਆ ਤਾਂ ਉਸ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ।

ਮੀਟਿੰਗ ਦੌਰਾਨ ਇੰਜ. ਹਰਚਰਨ ਸਿੰਘਖੇਤੀਬਾੜੀ ਇੰਜਨੀਅਰਇੰਜ. ਅਕਸ਼ਿਤ ਜੌਨਸਹਾਇਕ ਖੇਤੀਬਾੜੀ ਇੰਜਨੀਅਰਸ਼੍ਰੀ ਸੁਖਚੈਨ ਸਿੰਘ ਤੋਂ ਇਲਾਵਾ ਵੱਖ-ਵੱਖ ਫਰਮਾਂ ਤੋਂ ਜਸਵਿੰਦਰ ਸਿੰਘ ਮਠਾੜੂਲਖਵੀਰ ਸਿੰਘ ਸਮੇਤ ਹੋਰ ਨਿਰਮਾਤਾ ਹਾਜ਼ਿਰ ਸਨ ।

 

Tags:

Advertisement

Latest News

ਦਿੱਲੀ ਵਿੱਚ ਕਾਂਗਰਸ ਨੂੰ ਵੱਡਾ ਝਟਕਾ ਲੱਗਾ,ਅਰਵਿੰਦਰ ਸਿੰਘ ਲਵਲੀ ਨੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਦਿੱਲੀ ਵਿੱਚ ਕਾਂਗਰਸ ਨੂੰ ਵੱਡਾ ਝਟਕਾ ਲੱਗਾ,ਅਰਵਿੰਦਰ ਸਿੰਘ ਲਵਲੀ ਨੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ
New Delhi,28 April,2024,(Azad Soch News):- ਲੋਕ ਸਭਾ ਚੋਣਾਂ (Lok Sabha Elections) ਤੋਂ ਪਹਿਲਾਂ ਦਿੱਲੀ ਵਿੱਚ ਕਾਂਗਰਸ ਨੂੰ ਵੱਡਾ ਝਟਕਾ ਲੱਗਾ...
ਰਾਜਸਥਾਨ ਰਾਇਲਜ਼ ਨੇ ਲਖਨਊ ਸੁਪਰਜਾਇੰਟਸ ਨੂੰ 7 ਵਿਕਟਾਂ ਨਾਲ ਹਰਾਇਆ
ਚੰਡੀਗੜ੍ਹ ਸਮੇਤ ਪੰਜਾਬ ਦੇ ਕਈ ਇਲਾਕਿਆਂ ‘ਚ ਅੱਜ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ
ਅਦਾਕਾਰ ਸਲਮਾਨ ਖਾਨ ਦੇ ਘਰ ਗੋਲੀਬਾਰੀ ਮਾਮਲੇ ‘ਚ ਮੁਲਜ਼ਮਾਂ ਖ਼ਿਲਾਫ਼ ਮਕੋਕਾ ਦੀ ਧਾਰਾ ਲਗਾਈ ਗਈ
ਆਮ ਆਦਮੀ ਪਾਰਟੀ ਨੇ ਕੀਤਾ ਅਹੁਦੇਦਾਰਾਂ ਦਾ ਐਲਾਨ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 28-04-2024 ਅੰਗ 633
ਕਿਰਤੀਆਂ ਨੂੰ ਪਹਿਲੀ ਜੂਨ ਨੂੰ ਵੋਟ ਪਾਉਣ ਲਈ ਪ੍ਰੇਰਿਤ ਕਰਨ ਲਈ ਫੈਕਟਰੀਆਂ 'ਚ ਜਾਗਰੂਕਤਾ ਮੁਹਿੰਮ ਚਲਾਈ ਗਈ