ਤੰਬਾਕੂ ਅਤੇ ਉਸ ਤੋਂ ਬਣੇ ਪਦਾਰਥ ਕੈਂਸਰ ਵਰਗੀਆਂ ਬਿਮਾਰੀਆਂ ਨੂੰ ਜਨਮ ਦਿੰਦੇ ਹਨ- ਡਾ.ਜੰਗਜੀਤ ਸਿੰਘ

ਤੰਬਾਕੂ ਅਤੇ ਉਸ ਤੋਂ ਬਣੇ ਪਦਾਰਥ ਕੈਂਸਰ ਵਰਗੀਆਂ ਬਿਮਾਰੀਆਂ ਨੂੰ ਜਨਮ ਦਿੰਦੇ ਹਨ- ਡਾ.ਜੰਗਜੀਤ ਸਿੰਘ

ਕੀਰਤਪੁਰ ਸਾਹਿਬ 02 ਜੂਨ ()

ਸਿਹਤ ਵਿਭਾਗ ਦੀ ਟੀਮ ਨੇ ਬੱਸ ਅੱਡੇ ਤੇ ਤੰਬਾਕੂਨੋਸ਼ੀ ਕਰਨ ਵਾਲਿਆਂ ਅਤੇ ਤੰਬਾਕੂ ਵਰਗੇ ਨਸ਼ੀਲੇ ਪਦਾਰਥ ਵੇਚਣ ਵਾਲਿਆਂ ਦੇ ਚਲਾਨ ਕੱਟ ਕੇ ਜੁਰਮਾਨਾ ਵਸੂਲ ਕੀਤਾ ਅਤੇ ਉਹਨਾਂ ਨੂੰ ਤੰਬਾਕੂ ਦੀ ਵਰਤੋਂ ਕਾਰਨ ਸਿਹਤ 'ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਵੀ ਜਾਗਰੂਕ ਕੀਤਾ ਗਿਆ।

     ਡਾ. ਜੰਗਜੀਤ ਸਿੰਘ ਸੀਨੀਅਰ ਮੈਡੀਕਲ ਅਫ਼ਸਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਤਹਿਤ ਕੀਤੀ ਗਈ ਇਸ ਕਾਰਵਾਈ ਦੌਰਾਨ 2 ਦਰਜਨ ਤੋਂ ਵੱਧ ਵਿਅਕਤੀਆਂ ਦੇ ਚਲਾਨ ਕੱਟੇ ਗਏ ਅਤੇ ਉਹਨਾਂ ਤੋਂ ਜੁਰਮਾਨਾ ਵੀ ਵਸੂਲ ਕੀਤਾ ਗਿਆ।  ਸੀਨੀਅਰ ਮੈਡੀਕਲ ਅਫ਼ਸਰ ਨੇ ਦੱਸਿਆ ਕਿ ਸਿਹਤ ਵਿਭਾਗ ਦੀ ਟੀਮ ਵੱਲੋਂ ਸਮੇਂ ਸਮੇਂ 'ਤੇ ਤੰਬਾਕੂ ਦਾ ਸੇਵਨ ਨਾ ਕਰਨ ਅਤੇ ਸਿਹਤਮੰਦ ਜੀਵਨਸ਼ੈਲੀ ਅਪਨਾਉਣ ਲਈ ਪ੍ਰੇਰਿਤ ਕੀਤਾ ਜਾਂਦਾ ਹੈ। ਉਹਨਾਂ ਦੱਸਿਆ ਕਿ ਵਿਸ਼ਵ ਤੰਬਾਕੂ ਰਹਿਤ ਦਿਵਸ ਮੌਕੇ ਵੀ ਪਿੰਡ ਦੜੋਲੀਦਸਗਰਾਈਂਗੰਗੂਵਾਲਮਹਿਰੌਲੀਕਥੇੜਾ ਅਤੇ ਨੰਗਲੀ ਸਥਿਤ ਆਯੁਸ਼ਮਾਨ ਅਰੋਗਿਆ ਕੇਂਦਰ ਦੀ ਟੀਮ ਵੱਲੋਂ ਲੋਕਾਂ ਨੂੰ ਤੰਬਾਕੂ ਦੀ ਵਰਤੋਂ ਨਾਲ ਫੇਫੜਿਆਂ ਨੂੰ ਹੋਣ ਵਾਲੇ ਨੁਕਸਾਨ ਬਾਰੇ ਜਾਗਰੂਕ ਕੀਤਾ ਗਿਆ। ਉਹਨਾਂ ਨੂੰ ਦੱਸਿਆ ਗਿਆ ਕਿ ਇਸ ਨਾਲ ਸਰੀਰ ਦੀ ਰੋਗ ਪ੍ਰਤੀਰੋਧਕ ਸਮਰੱਥਾ ਤਾਂ ਘਟਦੀ ਹੀ ਹੈ ਸਗੋਂ ਵਿਅਕਤੀ ਦੀ ਮੌਤ ਵੀ ਹੋ ਸਕਦੀ ਹੈ ਇਸ ਕਰਕੇ ਤੰਬਾਕੂ ਦੇ ਸੇਵਨ ਤੋਂ ਬਚਣਾ ਚਾਹੀਦਾ ਹੈ।

     ਬਲਾਕ ਐਕਸਟੈਨਸ਼ਨ ਅਜੂਕੇਟਰ ਰਤਿਕਾ ਉਬਰਾਏ ਨੇ ਦੱਸਿਆ ਕਿ ਕੋਟਪਾ ਐਕਟ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੱਟਣ ਵਾਲੀ ਟੀਮ ਵਿਚ ਐੱਸ.ਐੱਮ.ਆਈ ਸਿਕੰਦਰ ਸਿੰਘਐੱਚ.ਆਈ ਸੁਖਦੀਪ ਸਿੰਘਮਲਟੀ ਪਰਪਜ਼ ਹੈਲਥ ਵਰਕਰ ਕੁਲਵਿੰਦਰ ਸਿੰਘਵਰਿੰਦਰ ਸਿੰਘਸੰਜੀਵ ਕੁਮਾਰ ਅਤੇ ਰਵਿੰਦਰ ਸਿੰਘ ਸ਼ਾਮਲ ਸਨ। ਸਕੂਲਾਂ ਅਤੇ ਆਯੁਸ਼ਮਾਨ ਅਰੋਗਿਆ ਕੇਂਦਰਾਂ 'ਤੇ ਤੰਬਾਕੂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਵਿਚ ਸੀ.ਐੱਚ. ਓ ਅਨਜਨਾਜਸਪ੍ਰੀਤ ਕੌਰਗਗਨਦੀਪ ਕੌਰ,ਅਮਨਦੀਪ ਕੌਰਰਵਨੀਤ ਕੌਰਮਲਟੀਪਰਪਜ਼ ਹੈਲਥ ਵਰਕਰ ਅਜੈ ਅਤੇ ਬਲਜੀਤ ਸਿੰਘ ਦਾ ਵਿਸ਼ੇਸ਼ ਯੋਗਦਾਨ ਰਿਹਾ।

Tags:

Advertisement

Latest News

ਸ਼ਹਿਰ ਨੂੰ ਸਾਫ ਸੁਥਰਾ ਰੱਖਣ ਲਈ ਚੈਕਿੰਗ ਜਾਰੀ-ਸਫਾਈ ਨਾ ਰੱਖਣ ਕਾਰਨ ਦੁਕਾਨਦਾਰ ਦਾ ਕੱਟਿਆ ਚਲਾਨ ਸ਼ਹਿਰ ਨੂੰ ਸਾਫ ਸੁਥਰਾ ਰੱਖਣ ਲਈ ਚੈਕਿੰਗ ਜਾਰੀ-ਸਫਾਈ ਨਾ ਰੱਖਣ ਕਾਰਨ ਦੁਕਾਨਦਾਰ ਦਾ ਕੱਟਿਆ ਚਲਾਨ
ਬਟਾਲਾ, 14 ਜੁਲਾਈ (  ) ਨਗਰ ਨਿਗਮ ਬਟਾਲਾ ਵਲੋਂ ਸ਼ਹਿਰ ਅੰਦਰ ਸਾਫ਼-ਸਫਾਈ ਨੂੰ ਲੈ ਕੇ ਲਗਾਤਾਰ ਚੈਕਿੰਗ ਕੀਤੀ ਜਾ ਰਹੀ...
ਜਾਗਰੂਕਤਾ ਨਾਲ ਕਈ ਜਾਨਾਂ ਬਚਾਈਆਂ ਜਾ ਸਕਦੀਆਂ ਹਨ: ਡਾ. ਰੋਹਿਤ ਗੋਇਲ
ਵਿਕਰਮ ਸੂਦ ਨੇ ਪਰਿਵਾਰ ਸਮੇਤ ਸਾਂਝੀ ਰਸੋਈ ‘ਚ ਪਾਇਆ 5000 ਰੁਪਏ ਦਾ ਯੋਗਦਾਨ
ਨਸ਼ਾ ਮੁਕਤੀ ਯਾਤਰਾ ਤਹਿਤ ਮੁੜ ਸ਼ੁਰੂ ਕੀਤੀਆਂ ਜਾਣਗੀਆਂ ਪਿੰਡਾਂ ‘ਚ ਜਾਗਰੂਕਤਾ ਮੀਟਿੰਗਾਂ: ਐਸ.ਡੀ.ਐਮ. ਜਸਪਾਲ ਸਿੰਘ ਬਰਾੜ
ਨਸ਼ਿਆਂ ਖ਼ਿਲਾਫ਼ ਜਾਗਰੂਕ ਕਰਨ ਲਈ ਨਸ਼ਾ ਮੁਕਤੀ ਯਾਤਰਾ 15 ਜੁਲਾਈ ਤੋਂ ਮੁੜ ਸ਼ੁਰੂ ਹੋਵੇਗੀ : ਡਿਪਟੀ ਕਮਿਸ਼ਨਰ
ਐਸ.ਡੀ.ਐਮ. ਵੱਲੋਂ 15 ਜੁਲਾਈ ਤੋ ਸ਼ੁਰੂ ਹੋਣ ਵਾਲੀ ਨਸ਼ਾ ਮੁਕਤੀ ਯਾਤਰਾ ਸਬੰਧੀ ਅਧਿਕਾਰੀਆਂ ਤੇ ਪਤਵੰਤਿਆਂ ਨਾਲ ਬੈਠਕਾਂ
ਯੁੱਧ ਨਸ਼ਿਆਂ ਵਿਰੁੱਧ ਦੇ 135ਵੇਂ ਦਿਨ 109 ਨਸ਼ਾ ਤਸਕਰ ਕਾਬੂ; 2.7 ਕਿਲੋ ਹੈਰੋਇਨ ਅਤੇ 7.18 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ