ਖਨੌਰੀ ਸਰਹੱਦ 'ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਦਾ ਅੱਜ 47ਵਾਂ ਦਿਨ

ਖਨੌਰੀ ਸਰਹੱਦ 'ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਦਾ ਅੱਜ 47ਵਾਂ ਦਿਨ

Patiala,11 JAN,2025,(Azad Soch News):-   ਪੰਜਾਬ-ਹਰਿਆਣਾ ਦੀ ਖਨੌਰੀ ਸਰਹੱਦ (Khanuri Border) 'ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ (Farmer Leader Jagjit Singh Dallewal) ਦੇ ਮਰਨ ਵਰਤ ਦਾ ਅੱਜ 47ਵਾਂ ਦਿਨ ਹੈ,ਵੀਰਵਾਰ ਨੂੰ ਕੀਤੇ ਗਏ ਉਨ੍ਹਾਂ ਦੇ ਟੈਸਟ ਦੀ ਰਿਪੋਰਟ ਅਜੇ ਤੱਕ ਨਹੀਂ ਆਈ ਹੈ,ਅੱਜ ਕਿਸਾਨ ਆਗੂ ਰਿਪੋਰਟਾਂ ਲੋਕਾਂ ਸਾਹਮਣੇ ਪੇਸ਼ ਕਰਨਗੇ,ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਦੇ ਆਗੂ ਬਲਬੀਰ ਸਿੰਘ ਰਾਜੇਵਾਲ, ਜੋਗਿੰਦਰ ਸਿੰਘ ਉਗਰਾਹਾਂ, ਦਰਸ਼ਨਪਾਲ ਸਿੰਘ ਤੇ ਹੋਰਾਂ ਨੇ ਖਨੌਰੀ ਸਰਹੱਦ ’ਤੇ ਪਹੁੰਚ ਕੇ ਡੱਲੇਵਾਲ ਨਾਲ ਮੁਲਾਕਾਤ ਕੀਤੀ,9 ਜਨਵਰੀ ਨੂੰ ਮੋਗਾ ਵਿੱਚ ਹੋਈ ਮਹਾਪੰਚਾਇਤ ਵਿੱਚ ਕਿਸਾਨ ਆਗੂਆਂ ਨੇ ਮੋਰਚੇ ਦੇ ਆਗੂਆਂ ਨੂੰ ਮੰਗ ਪੱਤਰ ਸੌਂਪਿਆ,ਡੱਲੇਵਾਲ ਨੇ ਸ਼ੁੱਕਰਵਾਰ ਸਵੇਰੇ ਵੀਡੀਓ ਸੰਦੇਸ਼ ਜਾਰੀ ਕੀਤਾ। ਉਨ੍ਹਾਂ ਕਿਹਾ ਕਿ ਜੇਕਰ ਪ੍ਰਧਾਨ ਮੰਤਰੀ ਮੋਦੀ (Prime Minister Modi) ਸਾਡੀਆਂ ਮੰਗਾਂ ਮੰਨ ਲੈਂਦੇ ਹਨ ਤਾਂ ਮੈਂ ਮਰਨ ਵਰਤ ਛੱਡ ਦੇਵਾਂਗਾ, ਵਰਤ ਰੱਖਣਾ ਨਾ ਤਾਂ ਸਾਡਾ ਕਾਰੋਬਾਰ ਹੈ ਅਤੇ ਨਾ ਹੀ ਸਾਡਾ ਸ਼ੌਕ ਹੈ।

 

Advertisement

Latest News

ਜਤਿੰਦਰ ਪਾਲ ਮਲਹੋਤਰਾ ਨੂੰ ਮੁੜ ਚੰਡੀਗੜ੍ਹ ਭਾਜਪਾ ਦਾ ਨਵਾਂ ਪ੍ਰਧਾਨ ਬਣਾਇਆ ਗਿਆ ਜਤਿੰਦਰ ਪਾਲ ਮਲਹੋਤਰਾ ਨੂੰ ਮੁੜ ਚੰਡੀਗੜ੍ਹ ਭਾਜਪਾ ਦਾ ਨਵਾਂ ਪ੍ਰਧਾਨ ਬਣਾਇਆ ਗਿਆ
Chandigarh,16 JAN,2025,(Azad Soch News):- ਜਤਿੰਦਰ ਪਾਲ ਮਲਹੋਤਰਾ (Jitendra Pal Malhotra) ਨੂੰ ਮੁੜ ਚੰਡੀਗੜ੍ਹ ਭਾਜਪਾ ਦਾ ਨਵਾਂ ਪ੍ਰਧਾਨ ਬਣਾਇਆ ਗਿਆ ਹੈ,ਮੌਜੂਦਾ...
ਬਾਲੀਵੁੱਡ ਅਦਾਕਾਰ ਸੈਫ਼ ਅਲੀ ਖ਼ਾਨ ’ਤੇ ਚਾਕੂ ਨਾਲ ਹਮਲਾ,ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ
ਕਾਂਗਰਸ ਨੇ ਬੁੱਧਵਾਰ (15 ਜਨਵਰੀ) ਰਾਤ ਨੂੰ ਦਿੱਲੀ ਵਿਧਾਨ ਸਭਾ ਚੋਣਾਂ ਲਈ 5 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 16-01-2025 ਅੰਗ 690
ਕੈਨੇਡੀਅਨ ਸਰਕਾਰ ਨੇ ਅੰਤਰਰਾਸ਼ਟਰੀ ਵਿਦਿਆਰਥੀਆਂ ਅਤੇ ਵਿਦੇਸ਼ੀ ਕਾਮਿਆਂ ਦੇ ਜੀਵਨ ਸਾਥੀਆਂ ਲਈ ਓਪਨ ਵਰਕ ਪਰਮਿਟ ਦੇ ਨਿਯਮਾਂ ਵਿੱਚ ਬਦਲਾਅ ਕੀਤਾ
15 ਦਿਨਾਂ ਦੀਆਂ ਛੁੱਟੀਆਂ ਤੋਂ ਬਾਅਦ ਦਿੱਲੀ ਅਤੇ ਹਰਿਆਣਾ ਵਿੱਚ 16 ਜਨਵਰੀ, 2025 ਤੋਂ ਸਕੂਲ ਖੁੱਲ੍ਹਣਗੇ
Farmers Protest: ਖਨੌਰੀ ਬਾਰਡਰ ’ਤੇ ਕਾਲੇ ਚੋਲੇ ਪਾ ਕੇ ਮਰਨ ਵਰਤ ’ਤੇ ਬੈਠੇ 111 ਕਿਸਾਨ