ਅੱਜ ਸੂਬੇ ਦੇ ਕਈ ਹਿੱਸਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ
By Azad Soch
On
Patiala,05,JULY,2025,(Azad Soch News):- ਪੰਜਾਬ ਵਿੱਚ ਇੱਕ ਵਾਰ ਫਿਰ ਮੌਨਸੂਨ ਸਰਗਰਮ ਹੋ ਗਿਆ ਹੈ,ਅੱਜ ਸੂਬੇ ਦੇ ਕਈ ਹਿੱਸਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਸੂਬੇ ਦੇ ਕੁਝ ਇਲਾਕਿਆਂ ਵਿੱਚ ਪੀਲਾ ਅਲਰਟ (Yellow Alert) ਜਾਰੀ ਕੀਤਾ ਹੈ,ਮੌਸਮ ਵਿਭਾਗ ਨੇ 5 ਜੁਲਾਈ ਨੂੰ ਪੰਜਾਬ ਦੇ ਪਠਾਨਕੋਟ, ਅੰਮ੍ਰਿਤਸਰ, ਗੁਰਦਾਸਪੁਰ, ਹੁਸ਼ਿਆਰਪੁਰ, ਰੂਪਨਗਰ ਅਤੇ ਮੋਹਾਲੀ ਵਿੱਚ ਪੀਲਾ ਅਲਰਟ ਜਾਰੀ ਕੀਤਾ ਹੈ।ਪੰਜਾਬ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਰਾਜ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਮੀਂਹ ਪੈ ਸਕਦਾ ਹੈ, ਜਿਸ ਨਾਲ ਤਾਪਮਾਨ ਵਿੱਚ ਗਿਰਾਵਟ ਆ ਸਕਦੀ ਹੈ। ਮਾਹਿਰਾਂ ਦਾ ਕਹਿਣਾ ਹੈ ਕਿ ਇਸ ਬਾਰਿਸ਼ ਨਾਲ ਗਰਮੀ ਤੋਂ ਕੁਝ ਰਾਹਤ ਮਿਲ ਸਕਦੀ ਹੈ, ਪਰ ਇਸ ਦੌਰਾਨ ਬਾਰਿਸ਼ ਕਾਰਨ ਸੜਕਾਂ 'ਤੇ ਪਾਣੀ ਭਰ ਸਕਦਾ ਹੈ।
Related Posts
Latest News
13 Dec 2025 18:38:46
ਚੰਡੀਗੜ੍ਹ, 13 ਦਸੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ...


