ਝੋਨੇ ਵਿਚ ਮੱਧਰੇਪਣ ਦੀ ਸਮੱਸਿਆ ਨੂੰ ਨਜਿੱਠਣ ਲਈ ਵਿਭਾਗ ਵੱਲੋਂ ਟੀਮਾਂ ਦਾ ਗਠਨ: ਮੁੱਖ ਖੇਤੀਬਾੜੀ ਅਫ਼ਸਰ

ਝੋਨੇ ਵਿਚ ਮੱਧਰੇਪਣ ਦੀ ਸਮੱਸਿਆ ਨੂੰ ਨਜਿੱਠਣ ਲਈ ਵਿਭਾਗ ਵੱਲੋਂ ਟੀਮਾਂ ਦਾ ਗਠਨ: ਮੁੱਖ ਖੇਤੀਬਾੜੀ ਅਫ਼ਸਰ

ਪਟਿਆਲਾ, 7 ਅਗਸਤ:

ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੀ ਅਗਵਾਈ ਹੇਠ ਮੁੱਖ ਖੇਤੀਬਾੜੀ ਅਫ਼ਸਰ ਪਟਿਆਲਾ ਡਾ. ਜਸਵਿੰਦਰ ਸਿੰਘ ਵੱਲੋਂ ਜ਼ਿਲ੍ਹਾ ਪਟਿਆਲਾ ਵਿਚ ਝੋਨੇ ਦੀ ਫ਼ਸਲ ਵਿਚ ਮੱਧਰੇਪਣ ਦੀ ਸਮੱਸਿਆ ਨੂੰ ਨਜਿੱਠਣ ਲਈ ਟੀਮਾਂ ਦਾ ਗਠਨ ਕੀਤਾ ਗਿਆ। ਉਹਨਾਂ ਦੱਸਿਆ ਕਿ ਇਹ ਟੀਮਾਂ ਪਿੰਡ ਪੱਧਰ ’ਤੇ ਜਾ ਕੇ ਕਿਸਾਨਾਂ ਨੂੰ ਮੱਧਰੇਪਣ ਦੀ ਸਮੱਸਿਆ ਤੋਂ ਨਜਿੱਠਣ ਲਈ ਤਕਨੀਕੀ ਜਾਣਕਾਰੀ ਸਾਂਝੀ ਕਰ ਰਹੀਆਂ ਹਨ।
 ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਆਪਣੇ ਖੇਤਾਂ ਦੇ ਖੜੇ ਪਾਣੀ ਨੂੰ ਸੁਕਾਉਣ, ਬਿਮਾਰੀ ਨੂੰ ਫੈਲਾਉਣ ਵਾਲੇ ਚਿੱਟੀ ਪਿੱਠ ਵਾਲੇ ਟਿੱਡੇ ਦੀ ਰੋਕਥਾਮ ਲਈ ਕੀੜੇਮਾਰ ਦਵਾਈ ਚੈਸ 120 ਗ੍ਰਾਮ ਪ੍ਰਤੀ ਏਕੜ ਦੇ ਹਿਸਾਬ ਨਾਲ ਸਪਰੇਅ ਕਰਨ ਅਤੇ ਜਿਨ੍ਹਾਂ ਖੇਤਾਂ ਵਿਚ ਜ਼ਿੰਕ ਦੀ ਘਾਟ ਹੋਵੇ, ਉਹਨਾਂ ਖੇਤਾਂ ਵਿਚ ਜ਼ਿੰਕ ਸਲਫ਼ੇਟ ਦਾ ਸਪਰੇਅ ਕਰਨ ਦੀ ਸਿਫ਼ਾਰਿਸ਼ ਕਰ ਰਹੀਆਂ ਹਨ।
ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹਾ ਪਟਿਆਲਾ ਦੇ ਪਿੰਡ ਸ਼ੰਕਰਪੁਰ, ਗੌਂਸਪੁਰ, ਦੌਣਕਲਾਂ, ਬਠੋਈ ਕਲਾਂ, ਤਰ੍ਹੈਂ, ਡਕਾਲਾ, ਡਰੋਲਾ, ਮੈਣ, ਖੇੜਾ ਜੱਟਾ, ਮਜਾਲ ਕਲਾਂ, ਰੋਹੜ ਜਗੀਰ, ਗਲੋਲੀ ਅਤੇ ਅਰਨੋ ਆਦਿ ਪਿੰਡਾਂ ਵਿਚ ਇਹ ਸਮੱਸਿਆ ਲਗਭਗ 1200 ਏਕੜ ਵਿਚ ਦੇਖਣ ਨੂੰ ਆਈ ਹੈ।
 ਮੁੱਖ ਖੇਤੀਬਾੜੀ ਅਫ਼ਸਰ ਪਟਿਆਲਾ ਨੇ ਦੱਸਿਆ ਕਿ ਮੱਧਰੇਪਣ ਦੀ ਸਮੱਸਿਆ ਦੇ ਹੱਲ ਲਈ ਬਲਾਕ ਪਟਿਆਲਾ ਦੇ ਕਿਸਾਨ ਡਾ. ਗੁਰਮੀਤ ਸਿੰਘ (97791-60950), ਬਲਾਕ ਨਾਭਾ ਦੇ ਕਿਸਾਨ ਡਾ. ਜੁਪਿੰਦਰ ਸਿੰਘ ਗਿੱਲ (97805-60004), ਬਲਾਕ ਭੂਨਰਹੇੜੀ ਦੇ ਕਿਸਾਨ ਡਾ. ਅਵਨਿੰਦਰ ਸਿੰਘ ਮਾਨ (80547-04171), ਬਲਾਕ ਸਮਾਣਾ ਦੇ ਕਿਸਾਨ ਡਾ. ਸਤੀਸ਼ ਕੁਮਾਰ (97589-00047), ਬਲਾਕ ਰਾਜਪੁਰਾ ਦੇ ਕਿਸਾਨ ਡਾ. ਜੁਪਿੰਦਰ ਸਿੰਘ ਪਨੂੰ (73070-59201) ਅਤੇ ਬਲਾਕ ਘਨੌਰ ਦੇ ਕਿਸਾਨ ਡਾ. ਰਣਜੋਧ ਸਿੰਘ (99883-12299) ਨਾਲ ਸੰਪਰਕ ਕਰ ਸਕਦੇ ਹਨ। 

Tags:

Advertisement

Advertisement

Latest News

ਆਪਣੇ ਦੇਸ਼ ਲਈ ਬ੍ਰਾਂਡ ਅੰਬੈਸਡਰ ਬਣੋ ਅਤੇ ਕੋਰੀਆਈ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਲਈ ਪ੍ਰੇਰਿਤ ਕਰੋ: ਸਿਓਲ ਦੇ ਪੰਜਾਬੀਆਂ ਨੂੰ ਮੁੱਖ ਮੰਤਰੀ ਦੀ ਅਪੀਲ* ਆਪਣੇ ਦੇਸ਼ ਲਈ ਬ੍ਰਾਂਡ ਅੰਬੈਸਡਰ ਬਣੋ ਅਤੇ ਕੋਰੀਆਈ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਲਈ ਪ੍ਰੇਰਿਤ ਕਰੋ: ਸਿਓਲ ਦੇ ਪੰਜਾਬੀਆਂ ਨੂੰ ਮੁੱਖ ਮੰਤਰੀ ਦੀ ਅਪੀਲ*
ਚੰਡੀਗੜ੍ਹ, 7 ਦਸੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਓਲ ਵਿੱਚ ਵਸਦੇ ਪਰਵਾਸੀ ਪੰਜਾਬੀਆਂ ਨੂੰ ਸੂਬੇ ਦੇ...
ਆਵਾਰਾ ਕੁੱਤਿਆਂ ਲਈ ਸ਼ੈਲਟਰ ਵਾਸਤੇ ਜਗ੍ਹਾ ਦੀ ਸ਼ਨਾਖਤ ਕਰਨ ਦੀ ਹਦਾਇਤ
ਨਵੇਂ ਭਰਤੀ ਕੀਤੇ ਗਏ ਪੈਰਾ ਲੀਗਲ ਵਲੰਟੀਅਰਾਂ ਨੂੰ ਦਿੱਤੀ ਟ੍ਰੇਨਿੰਗ
ਮਾਲੇਰਕੋਟਲਾ ਨੇ ਇੰਡੀਆ ਇੰਟਰਨੈਸ਼ਨਲ ਸਾਇੰਸ ਫੈਸਟੀਵਲ ਵਿੱਚ ਦਿਖਾਇਆ ਕਮਾਲ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਬੱਸ ਅੱਡਿਆਂ, ਰੇਲਵੇ ਸਟੇਸ਼ਨਾਂ, ਸਿਵਲ ਹਸਪਤਾਲ ਤੇ ਹੋਰ ਜਨਤਕ ਥਾਵਾਂ 'ਤੇ ਜਾਗਰੂਕਤਾ ਲਈ ਪੈਂਫਲੇਟ ਵੰਡੇ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਨਸ਼ਿਆਂ ਖ਼ਿਲਾਫ਼ ਝੰਡਾ ਕੀਤਾ ਬੁਲੰਦ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁੰਮ ਹੋਏ 328 ਸਰੂਪਾਂ ਦੇ ਸਬੰਧ ਵਿੱਚ 16 ਖ਼ਿਲਾਫ਼ ਮੁਕੱਦਮਾ ਦਰਜ