ਅਣ-ਅਧਿਕਾਰਤ ਆਵਾਜ਼ੀ ਪ੍ਰਦੂਸ਼ਣ ਵਾਲੇ ਯੰਤਰਾਂ ’ਤੇ ਪੂਰਨ ਤੌਰ ’ਤੇ ਪਾਬੰਦੀ
By Azad Soch
On
ਮਾਨਸਾ, 01 ਅਪ੍ਰੈਲ :
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਨਿਰਮਲ ਓਸੇਪਚਨ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮਾਨਸਾ ਅੰਦਰ ਅਣ-ਅਧਿਕਾਰਤ ਆਵਾਜ਼ੀ ਪ੍ਰਦੂਸ਼ਣ ਵਾਲੇ ਯਤਰਾਂ ਦੀ ਵਰਤੋਂ ’ਤੇ ਪੂਰਨ ਤੌਰ ’ਤੇ ਪਾਬੰਦੀ ਦਾ ਹੁਕਮ ਜਾਰੀ ਕੀਤਾ ਹੈ।
ਉਨ੍ਹਾਂ ਕਿਹਾ ਕਿ ਮੈਰਿਜ ਪੈਲੇਸਾਂ, ਧਾਰਮਿਕ ਸਥਾਨਾਂ ਅਤੇ ਆਮ ਪਬਲਿਕ ਵੱਲੋਂ ਸਭਿਆਚਾਰਕ ਅਤੇ ਧਾਰਮਿਕ ਪ੍ਰੋਗਰਾਮਾਂ ਵਿੱਚ ਲਾਊਡ ਸਪੀਕਰ, ਆਰਕੈਸਟਰਾ ਅਤੇ ਆਵਾਜ਼ੀ ਪ੍ਰਦੂਸ਼ਣ ਪੈਦਾ ਕਰਨ ਵਾਲੇ ਯੰਤਰਾਂ ਦਾ ਪ੍ਰਯੋਗ ਕੀਤਾ ਜਾਂਦਾ ਹੈ, ਜਿਸ ਦੇ ਫਲਸਰੂਪ ਆਮ ਲੋਕਾਂ, ਮਾਨਸਿਕ ਰੋਗੀਆਂ ਅਤੇ ਬੱਚਿਆਂ ਦੀ ਸਿਹਤ ’ਤੇ ਮਾੜਾ ਅਸਰ ਪੈਂਦਾ ਹੈ ਅਤੇ ਬੱਚਿਆਂ ਦੀ ਪੜ੍ਹਾਈ ਵੀ ਪ੍ਰਭਾਵਿਤ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਇੰਸਟਰੂਮੈਂਟ (ਕੰਟਰੋਲ ਆਫ਼ ਨੋਆਇਜ਼) ਐਕਟ 1956 ਅਨੁਸਾਰ ਕੋਈ ਵੀ ਵਿਅਕਤੀ ਬਿਨ੍ਹਾਂ ਪੂਰਵ ਪ੍ਰਵਾਨਗੀ ਲਾਊਡ ਸਪੀਕਰ ਜਾਂ ਅਵਾਜ਼ੀ ਯੰਤਰਾਂ ਦੀ ਵਰਤੋਂ ਨਹੀਂ ਕਰ ਸਕਦਾ।
ਹੁਕਮ ਵਿੱਚ ਕਿਹਾ ਗਿਆ ਕਿ ਜਿਸ ਵੀ ਮੈਰਿਜ ਪੈਲੇਸ, ਹੋਟਲ ਰੈਸਟੋਰੈਂਟ ਜਾਂ ਆਮ ਪਬਲਿਕ ਨੇ ਲਾਊਡ ਸਪੀਕਰ ਲਗਾਉਣਾ ਹੋਵੇਗਾ, ਉਹ ਵੱਖਰੇ ਤੌਰ ’ਤੇ ਸਬੰਧਤ ਉਪ ਮੰਡਲ ਮੈਜਿਸਟ੍ਰੇਟ ਤੋਂ ਪ੍ਰਵਾਨਗੀ ਲਵੇਗਾ, ਪ੍ਰੰਤੂ ਇਸ ਪ੍ਰਵਾਨਗੀ ਦਾ ਭਾਵ ਕਿਸੇ ਵੀ ਤਰ੍ਹਾਂ ਆਮ ਪਬਲਿਕ ਦੀ ਸ਼ਾਂਤੀ ਭੰਗ ਕਰਨਾ ਨਹੀਂ ਹੋਵੇਗਾ। ਇਸ ਲਈ ਰਾਤ ਨੂੰ 10 ਵਜੇ ਤੋਂ ਲੈ ਕੇ ਸਵੇਰੇ 6 ਵਜੇ ਤੱਕ ਲਾਊਡ ਸਪੀਕਰ ਜਾਂ ਆਵਾਜ਼ੀ ਯੰਤਰਾਂ ਦੀ ਵਰਤੋਂ ’ਤੇ ਪੂਰਨ ਪਾਬੰਦੀ ਹੋਵੇਗੀ।
ਇਹ ਹੁਕਮ 31 ਮਈ 2024 ਤੱਕ ਲਾਗੂ ਰਹੇਗਾ।
Tags:
Related Posts
Latest News
15 Mar 2025 19:49:08
ਜਲੰਧਰ, 15 ਮਾਰਚ : ਵਿਧਾਇਕ ਰਮਨ ਅਰੋੜਾ ਨੇ ਸ਼ਨੀਵਾਰ ਨੂੰ ਫੂਡ ਅਤੇ ਡਰੱਗ ਅਡਮਿਨੀਸਟ੍ਰੇਸ਼ਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਏ ਗਏ...