ਪੰਜਾਬ ਵਿੱਚ ਹੁਣ ਤੱਕ ਰੂਫਟਾਪ ਸੋਲਰ ਦੀ ਕੁੱਲ ਸਥਾਪਿਤ ਸਮਰੱਥਾ 430 ਮੈਗਾਵਾਟ-ਵਿਧਾਇਕ ਸ਼ੈਰੀ ਕਲਸੀ

ਪੰਜਾਬ ਵਿੱਚ ਹੁਣ ਤੱਕ ਰੂਫਟਾਪ ਸੋਲਰ ਦੀ ਕੁੱਲ ਸਥਾਪਿਤ ਸਮਰੱਥਾ 430 ਮੈਗਾਵਾਟ-ਵਿਧਾਇਕ ਸ਼ੈਰੀ ਕਲਸੀ

ਬਟਾਲਾ, 7 ਜਨਵਰੀ (   )  ਬਟਾਲਾ ਦੇ ਨੌਜਵਾਨ ਵਿਧਾਇਕ ਅਤੇ ਪੰਜਾਬ ਦੇ ਕਾਰਜਕਾਰੀ ਪ੍ਰਧਾਨ,ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਦੱਸਿਆ ਕਿ ਪੀ.ਐੱਸ.ਪੀ.ਸੀ.ਐੱਲ. ਦੇ ਮਹੱਤਵਪੂਰਨ ਯੋਗਦਾਨ ਨੂੰ ਮਾਨਤਾ ਦਿੰਦੇ ਹੋਏਭਾਰਤ ਸਰਕਾਰ ਨੇ ਕਾਰਪੋਰੇਸ਼ਨ ਨੂੰ ਵਿੱਤੀ ਸਾਲ 2022-23 ਦੌਰਾਨ ਸੂਬੇ ਦੀ ਰੂਫਟਾਪ ਸੋਲਰ ਊਰਜਾ ਵਿੱਚ 60.51 ਮੈਗਾਵਾਟ ਦੇ ਸਫਲਤਪੂਰਵਕ ਵਾਧੇ ਲਈ 11.39 ਕਰੋੜ ਰੁਪਏ ਦਾ ਵਿੱਤੀ ਇਨਾਮ ਦਿੱਤਾ ਹੈ। ਇਸ ਸਮਰੱਥਾ ਵਾਧੇ ਨਾਲ ਰੋਜ਼ਾਨਾ ਲਗਭਗ 2.4 ਲੱਖ ਯੂਨਿਟ ਸੂਰਜੀ ਊਰਜਾ ਪੈਦਾ ਹੋਣ ਦੀ ਉਮੀਦ ਹੈਜੋ ਕਿ ਪੰਜਾਬ ਵੱਲੋਂ ਸਾਫ਼ ਅਤੇ ਟਿਕਾਊ ਊਰਜਾ ਅਪਣਾਉਣ ਵੱਲ ਇੱਕ ਮਹੱਤਵਪੂਰਨ ਕਦਮ ਹੈ।

ਰੂਫਟਾਪ ਸੋਲਰ ਸਮਰੱਥਾ ਦੀ ਸਮਰੱਥਾ ਵਿੱਚ ਹੋਈ ਮਹੱਤਵਪੂਰਨ ਤਰੱਕੀ ਤੇ ਰੋਸ਼ਨੀ ਪਾਉਂਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਵਿੱਤੀ ਸਾਲ 2023-24 ਦੌਰਾਨ ਵੀ 86 ਮੈਗਾਵਾਟ ਦਾ ਪ੍ਰਭਾਵਸ਼ਾਲੀ ਵਾਧਾ ਹੋਇਆ। ਉਨ੍ਹਾਂ ਕਿਹਾ ਕਿ ਇਸ ਨਾਲ ਪੰਜਾਬ ਵਿੱਚ ਰੂਫ਼ਟਾਪ ਸੋਲਰ ਦੀ ਕੁੱਲ ਸਥਾਪਿਤ ਸਮਰੱਥਾ ਹੁਣ ਤੱਕ 430 ਮੈਗਾਵਾਟ ਹੋ ਗਈ ਹੈਜੋ ਰਾਜ ਦੀ ਨਵਿਆਉਣਯੋਗ ਊਰਜਾ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦੀ ਹੈ।

ਇਸ ਪ੍ਰਾਪਤੀ ਦੇ ਬਹੁਪੱਖੀ ਲਾਭਾਂ ਨੂੰ ਦਰਸਾਉਂਦੇ ਹੋਏਉਨ੍ਹਾਂ ਨੇ ਕਿਹਾ ਕਿ ਇਸ ਸਮਰੱਥਾ ਵਾਧੇ ਤੋਂ ਪੈਦਾ ਹੋਣ ਵਾਲੀ ਸੂਰਜੀ ਊਰਜਾ ਪੀ.ਐਸ.ਪੀ.ਸੀ.ਐਲ ਦੇ ਖਪਤਕਾਰਾਂ ਲਈ ਬਿਜਲੀ ਦੇ ਬਿੱਲਾਂ ਵਿੱਚ ਮਹੱਤਵਪੂਰਨ ਕਮੀ ਕਰੇਗੀ ਅਤੇ ਵਾਤਾਵਰਣ ਨੂੰ ਬਹੁਤ ਲਾਭ ਪਹੁੰਚਾਏਗੀ।  ਉਨ੍ਹਾਂ ਨੇ ਰਾਜ ਦੇ ਘਰੇਲੂ ਖਪਤਕਾਰਾਂ ਨੂੰ ਅਪੀਲ ਕੀਤੀ ਕਿ ਉਹ ਰੂਫ਼ਟਾਪ ਸੋਲਰ ਸਿਸਟਮ ਲਗਾਉਣ ਅਤੇ ਪਹਿਲੇ 2 ਕਿਲੋਵਾਟ ਲਈ 30,000 ਰੁਪਏ ਪ੍ਰਤੀ ਕਿਲੋਵਾਟ, 2 ਕਿਲੋਵਾਟ ਤੋਂ 3 ਕਿਲੋਵਾਟ ਤੱਕ 18,000 ਰੁਪਏ ਪ੍ਰਤੀ ਕਿਲੋਵਾਟ ਅਤੇ 3 ਕਿਲੋਵਾਟ ਲਈ ਕੁੱਲ 78,000 ਰੁਪਏ ਦੀ ਸਬਸਿਡੀ ਦਾ ਲਾਭ ਲੈਣ।

ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਪੀ.ਐਸ.ਪੀ.ਸੀ.ਐਲ ਨੇ ਰੂਫ਼ਟਾਪ ਸੋਲਰ ਨੂੰ ਅਪਣਾਉਣ ਦੀ ਸਹੂਲਤ ਨੂੰ ਉਤਸ਼ਾਹਿਤ ਕਰਨ ਲਈ ਇੱਕ ਸਮਰਪਿਤ ਨੋਡਲ ਦਫ਼ਤਰ ਸ਼ੁਰੂ ਕੀਤਾ ਹੈ।  ਇਸ ਪਹਿਲਕਦਮੀ ਦਾ ਉਦੇਸ਼ ਸੂਰਜੀ ਊਰਜਾ ਦੀ ਵਰਤੋਂ ਕਰਨ ਵਿੱਚ ਦਿਲਚਸਪੀ ਰੱਖਣ ਵਾਲੇ ਵਿਅਕਤੀਆਂ ਅਤੇ ਸੰਸਥਾਵਾਂ ਲਈ ਸਿੰਗਲ-ਪੁਆਇੰਟ ਸੰਪਰਕ ਪ੍ਰਦਾਨ ਕਰਨਾ ਹੈ। ਇਸ ਨੋਡਲ ਦਫ਼ਤਰ ਨਾਲ 9646129246 ’ਤੇ ਫ਼ੋਨ ਕਰ ਕੇ ਜਾਂ rts.ipc0gmail.com ’ਤੇ ਈਮੇਲ ਰਾਹੀਂ ਸੰਪਰਕ ਕੀਤਾ ਜਾ ਸਕਦਾ ਹੈ।

Tags:

Advertisement

Latest News

ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਅੱਜ 13 ਫਰਵਰੀ ਨੂੰ ਹੋਣ ਜਾ ਰਹੀ ਹੈ ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਅੱਜ 13 ਫਰਵਰੀ ਨੂੰ ਹੋਣ ਜਾ ਰਹੀ ਹੈ
Chandigarh,13, FEB,2025,(Azad Soch News):- ਸਰਕਾਰ ਦੀ ਕੈਬਨਿਟ ਮੀਟਿੰਗ (Cabinet Meeting) ਚਾਰ ਮਹੀਨਿਆਂ ਬਾਅਦ ਅੱਜ (13 ਫਰਵਰੀ) ਹੋਣ ਜਾ ਰਹੀ ਹੈ,ਇਸ...
ਉੱਤਰਾਖੰਡ ਸਰਕਾਰ ਕੈਲਾਸ਼ ਜਾਣ ਵਾਲੇ ਯਾਤਰੀਆਂ ਲਈ ਹਵਾਈ ਸੇਵਾ ਸ਼ੁਰੂ ਕਰਨ ਜਾ ਰਹੀ ਹੈ
ਪ੍ਰਧਾਨ ਮੰਤਰੀ ਮੋਦੀ ਨੇ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਦੇ ਨਾਲ ਮਾਰਸੇਲ ਵਿੱਚ ਭਾਰਤੀ ਕੌਂਸਲੇਟ ਦਾ ਉਦਘਾਟਨ ਕੀਤਾ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 13-02-2025 ਅੰਗ 686
ਹਰਿਆਣਾ ਦਾ ਬਜਟ ਸੈਸ਼ਨ ਅਗਲੇ ਮਹੀਨੇ 7 ਮਾਰਚ ਤੋਂ ਸ਼ੁਰੂ ਹੋਵੇਗਾ
ਮੌਜੂਦਾ ਪੰਜਾਬ ਸਰਕਾਰ ਨੇ ਲੋਕਾਂ ਦੀਆਂ ਸਮੱਸਿਆਵਾਂ ਦੂਰ ਕਰਨ ਦਾ ਬੀੜਾ ਉਠਾਇਆ- ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ
ਲੋਕਾਟ ਖਾਣ ਨਾਲ ਹੋਣਗੇ ਬਹੁਤ ਫ਼ਾਇਦੇ