ਪ੍ਰੀਗੈਬਾਲਿਨ 75 ਐਮ. ਜੀ ਤੋਂ ਵੱਧ ਮਾਤਰਾ ਦੇ ਕੈਪਸੂਲ ਦੀ ਵਿਕਰੀ ਤੇ ਮੁਕੰਮਲ ਤੌਰ ਤੇ ਪਾਬੰਦੀ

ਪ੍ਰੀਗੈਬਾਲਿਨ 75 ਐਮ. ਜੀ ਤੋਂ ਵੱਧ ਮਾਤਰਾ ਦੇ ਕੈਪਸੂਲ ਦੀ ਵਿਕਰੀ ਤੇ ਮੁਕੰਮਲ ਤੌਰ ਤੇ ਪਾਬੰਦੀ

ਮਾਲੇਰਕੋਟਲਾ 07 ਅਪ੍ਰੈਲ -

                  ਜ਼ਿਲ੍ਹਾ ਮੈਜਿਸਟਰੇਟ ਵਿਰਾਜ ਐਸ. ਤਿੜਕੇ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 (ਬੀ.ਐਨ.ਐਸ.ਐਸ) ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਪ੍ਰੀਗੈਬਾਲਿਨ ਦਵਾਈ ਦੀ 75 ਐਮ.ਜੀ ਤੋਂ ਵੱਧ ਮਾਤਰਾ ਦੇ ਕੈਪਸੂਲ ਵੇਚਣ ਤੇ ਪਾਬੰਦੀ ਲਗਾਈ ਗਈ ਹੈ ।

                    ਜ਼ਿਲਾ ਮੈਜਿਸਟਰੇਟ ਨੇ ਕਿਹਾ ਕਿ ਪ੍ਰੀਗੈਬਾਲਿਨ 75 ਐਮ.ਜੀ ਤੋਂ ਵੱਧ ਮਾਤਰਾ ਦੇ ਕੈਪਸੂਲਾਂ ਦੀ ਆਮ ਲੋਕਾਂ ਵੱਲੋਂ ਗ਼ਲਤ ਵਰਤੋਂ ਕੀਤੀ ਜਾਂਦੀ ਹੈ। ਜ਼ਿਲ੍ਹੇ ਵਿੱਚ ਲੋਕ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਉਕਤ ਕੈਪਸੂਲਾਂ ਦੀ ਦਵਾਈ ਦੀ ਮੁਕੰਮਲ ਤੌਰ ਤੇ ਪਾਬੰਦੀ ਲਗਾਈ ਗਈ ਹੈ ।

                    ਉਨ੍ਹਾਂ ਕਿਹਾ ਕਿ ਪ੍ਰੀਗੈਬਾਲਿਨ ਦਾ ਕੈਪਸੂਲ ਜੇ ਕੋਈ ਡਾਕਟਰ ਕਿਸੇ ਮਰੀਜ ਨੂੰ ਲਿਖਦਾ ਹੈ ਤਾਂ ਕੈਮਿਸਟ ਵੱਲੋਂ ਦਵਾਈ ਦੇਣ ਸਮੇਂ ਅਸਲ ਪ੍ਰੀਸਕ੍ਰਿਪਸ਼ਨ ਸਲਿਪ ਤੇ ਆਪਣੀ ਮੋਹਰ ਲਗਾਈ ਜਾਵੇ ਅਤੇ ਮੈਡੀਸਨ ਦੇਣ ਦੀ ਮਿਤੀ ਦਰਜ ਕੀਤੀ ਜਾਵੇ।

                   ਇਹ ਹੁਕਮ 31 ਮਈ 2026 ਤੱਕ ਲਾਗੂ ਰਹੇਗਾ । 

Advertisement

Latest News

ਸਵਾਦ 'ਚ ਚਟਪਟੀ 5 ਦੇਸੀ ਡ੍ਰਿੰਕਸ,ਗਰਮੀ ਤੋਂ ਤੁਰੰਤ ਮਿਲਦੀ ਹੈ ਰਾਹਤ ਸਵਾਦ 'ਚ ਚਟਪਟੀ 5 ਦੇਸੀ ਡ੍ਰਿੰਕਸ,ਗਰਮੀ ਤੋਂ ਤੁਰੰਤ ਮਿਲਦੀ ਹੈ ਰਾਹਤ
ਪਟਿਆਲਾ, 17, ਅਪ੍ਰੈਲ, 2026, (ਆਜ਼ਾਦ ਸੋਚ ਨਿਊਜ਼):-    ਗਰਮੀ ਦੇ ਮੌਸਮ ਵਿੱਚ ਜਦੋਂ ਤਾਪਮਾਨ ਵਧਣ ਲੱਗਦਾ ਹੈ, ਤਾਂ ਸਰੀਰ ਨੂੰ ਅੰਦਰੋਂ...
ਬਾਦਸ਼ਾਹ ਦੇ ਨਵੇਂ ਗੀਤ ‘ਟਟੀਹਰੀ’ ਨੂੰ ਲੈ ਕੇ ਪਿਛਲੇ ਕੁਝ ਦਿਨਾਂ ਤੋਂ ਚੱਲ ਰਿਹਾ ਵਿਵਾਦ ਹੁਣ ਸ਼ਾਂਤ ਹੁੰਦਾ ਨਜ਼ਰ ਆ ਰਿਹਾ ਹੈ
ਹਰਿਆਣਾ ਵਿੱਚ ਮਾਲੀਆ ਨਾਲ ਸਬੰਧਤ ਸ਼ਿਕਾਇਤਾਂ ਦਾ ਹੱਲ 48 ਘੰਟਿਆਂ ਦੇ ਅੰਦਰ ਕੀਤਾ ਜਾਵੇਗਾ
ਭਾਰਤ ਅਤੇ ਨਿਊਜ਼ੀਲੈਂਡ 27 ਅਪ੍ਰੈਲ ਨੂੰ ਮੁਕਤ ਵਪਾਰ ਸਮਝੌਤੇ (ਐੱਫਟੀਏ) ’ਤੇ ਹਸਤਾਖਰ ਕਰਨਗੇ
ਅਡਾਨੀ ਗਰੁੱਪ ਦੇ ਚੇਅਰਮੈਨ ਗੌਤਮ ਅਡਾਨੀ ਏਸ਼ੀਆ ਦੇ ਸੱਭ ਤੋਂ ਅਮੀਰ ਵਿਅਕਤੀ ਦਾ ਖ਼ਿਤਾਬ ਹਾਸਲ ਕਰ ਲਿਆ ਹੈ
ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਆਤਿਸ਼ੀ ਦੇ ਪਿਤਾ ਵਿਜੇ ਸਿੰਘ ਦਾ ਸ਼ੁੱਕਰਵਾਰ ਨੂੰ ਦੇਹਾਂਤ ਹੋ ਗਿਆ
19 ਅਪ੍ਰੈਲ ਨੂੰ ਪੰਜਾਬ ਕਿੰਗਜ਼ ਅਤੇ ਲਖਨਊ ਸੁਪਰ ਜਾਇੰਟਸ ਵਿਚਕਾਰ ਚੰਡੀਗੜ੍ਹ ਦੇ ਮਹਾਰਾਜਾ ਯਾਦਵਿੰਦਰ ਸਿੰਘ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ਵਿੱਚ ਖੇਡਿਆ ਜਾਵੇਗਾ