ਜ਼ਿਲ੍ਹਾ ਪ੍ਰਸਾਸ਼ਨ ਨਾਗਰਿਕਾਂ ਨੂੰ ਸੇਵਾ ਕੇਂਦਰਾਂ ਰਾਹੀਂ ਬਿਨਾਂ ਕਿਸੇ ਖੱਜਲ-ਖੁਆਰੀ ਦੇ ਸੁਵਿਧਾਜਨਕ ਢੰਗ ਨਾਲ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਤਤਪਰ- ਗੁਰਮੀਤ ਕੁਮਾਰ ਬਾਂਸਲ

ਜ਼ਿਲ੍ਹਾ ਪ੍ਰਸਾਸ਼ਨ ਨਾਗਰਿਕਾਂ ਨੂੰ ਸੇਵਾ ਕੇਂਦਰਾਂ ਰਾਹੀਂ ਬਿਨਾਂ ਕਿਸੇ ਖੱਜਲ-ਖੁਆਰੀ ਦੇ ਸੁਵਿਧਾਜਨਕ ਢੰਗ ਨਾਲ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਤਤਪਰ- ਗੁਰਮੀਤ ਕੁਮਾਰ ਬਾਂਸਲ

ਮਾਲੇਰਕੋਟਲਾ 06 ਫਰਵਰੀ :  

                           ਪੰਜਾਬ ਸਰਕਾਰ ਦਾ ਪ੍ਰਸ਼ਾਸਨਿਕ ਸੁਧਾਰ ਵਿਭਾਗ ਲੋਕਾਂ ਨੂੰ ਇੱਕੋ ਛੱਤ ਥੱਲੇ ਸਰਕਾਰੀ ਸੇਵਾਵਾਂ ਡਿਜੀਟਲ ਤਰੀਕੇ ਨਾਲ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਮਾਲੇਰਕੋਟਲਾ ਵਿਖੇ 09 ਸੇਵਾ ਕੇਂਦਰਾਂ ਕਾਰਜਸ਼ੀਲ ਹਨ ਜਿਨ੍ਹਾਂ ਤੋਂ ਕਰੀਬ 430 ਤੋਂ ਵੱਧ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ । ਜ਼ਿਲ੍ਹਾਂ ਬਣਨ ਤੋਂ ਬਾਅਦ ਪੋਰਟਲ ਰਾਹੀਂ ਸੇਵਾ ਕੇਂਦਰਾਂ 'ਤੇ ਪ੍ਰਾਪਤ ਹੋਈਆਂ ਅਰਜ਼ੀਆਂ ਦੇ ਸਮੇਂ ਸਿਰ ਨਿਪਟਾਰੇ ਨੂੰ ਯਕੀਨੀ ਬਣਾਉਂਦਿਆਂ ਘੱਟੋ ਘੱਟ ਬਕਾਇਆ ਦਰ ਨੂੰ ਕਾਇਮ ਰੱਖਿਆ ਜਾ ਰਿਹਾ ਹੈ ਤਾਂ ਜੋ ਆਮ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਖੱਜਲ ਖੁਆਰੀ ਨਾ ਹੋਵੇ । ਇਸ ਗੱਲ ਦੀ ਜਾਣਕਾਰੀ ਸਹਾਇਕ ਕਮਿਸ਼ਨਰ ਗੁਰਮੀਤ ਕੁਮਾਰ ਬਾਂਸਲ ਨੇ ਸੁਵਿਧਾਜਨਕ ਢੰਗ ਨਾਲ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਸੱਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ ।

                                ਉਨ੍ਹਾਂ ਦੱਸਿਆ ਕਿ  ਪਿਛਲੇ ਇੱਕ ਸਾਲ ਦੌਰਾਨ ਸਾਰੇ 09 ਸੇਵਾ ਕੇਂਦਰਾਂ ਵਿੱਚ ਲਗਭਗ 430 ਸੇਵਾਵਾਂ ਲਈ ਪ੍ਰਸ਼ਾਸਨ ਨੂੰ 63,916 ਦਰਖਾਸਤਾਂ ਪ੍ਰਾਪਤ ਹੋਈਆਂ, ਜਿਨ੍ਹਾਂ ਦਾ ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਸਮਾਂਬੱਧ ਢੰਗ ਨਾਲ ਨਿਪਟਾਰਾ ਯਕੀਨੀ ਬਣਾਇਆ ਗਿਆ। ਨਾਗਰਿਕਾਂ ਨੂੰ ਸੇਵਾ ਕੇਂਦਰਾਂ ਰਾਹੀਂ ਬਿਨਾਂ ਕਿਸੇ ਖੱਜਲ-ਖੁਆਰੀ ਦੇ ਸੁਵਿਧਾਜਨਕ ਢੰਗ ਨਾਲ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਆਪਣੀ ਵਚਨਬੱਧਤਾ ਦਾ ਪ੍ਰਗਟਾਵਾ ਕਰਦਿਆਂ  ਕਿਹਾ ਕਿ ਪੂਰੇ ਜ਼ਿਲ੍ਹੇ ਵਿੱਚ 0.21 ਫ਼ੀਸਦੀ ਦੀ ਦਰ ਨਾਲ ਸਿਰਫ 127 ਅਰਜੀਆਂ ਹੀ ਨਿਪਟਾਰੇ ਲਈ ਬਕਾਇਆ ਹਨ।

                           ਉਨ੍ਹਾਂ  ਪੈਂਡੈਂਸੀ (ਲੰਬਿਤ ਮਾਮਲੇ) ਦੀ ਨਿਯਮਤ ਨਿਗਰਾਨੀ ਰਾਹੀਂ ਜ਼ੀਰੋ ਪੈਂਡੈਂਸੀ ਦੇ ਟੀਚੇ ਨੂੰ ਹਾਸਲ ਕਰਨ ਇੱਕ ਵਿਹਾਰਕ ਕਾਰਜਵਿਧੀ ਵਿਕਸਿਤ ਕਰਨ ਦੇ ਨਿਰਦੇਸ਼ ਦਿੰਦਿਆ ਸਬੰਧਤ ਵਿਭਾਗਾਂ ਨੂੰ ਕਿਹਾ ਕਿ ਸਬ ਡਵੀਜ਼ਨ ਅਤੇ ਜ਼ਿਲ੍ਹਾ ਪੱਧਰ 'ਤੇ ਬਕਾਇਆ ਪਈਆਂ ਅਰਜ਼ੀਆਂ ਦੀ ਨਿਯਮਤ ਸਮੀਖਿਆ ਕੀਤੀ ਜਾਵੇ ਤਾਂ ਜੋ ਪੈਂਡੈਂਸੀ (ਲੰਬਿਤ ਮਾਮਲੇ )ਨੂੰ ਜ਼ੀਰੋ ਫੀਸਦੀ ਤੱਕ ਲਜਾਇਆ ਜਾ ਸਕੇ ਅਤੇ ਵੱਧ ਤੋਂ ਵੱਧ ਬਕਾਇਆ ਦਰਖਾਸਤਾਂ ਵਾਲੇ ਵਿਭਾਗਾਂ ਤੋਂ ਰੋਜ਼ਾਨਾ ਆਧਾਰ 'ਤੇ ਸਪੱਸ਼ਟੀਕਰਨ ਲਿਆ ਜਾਵੇ ।

                                ਇਸ ਮੌਕੇ ਉਨ੍ਹਾਂ ਨੇ ਤੈਅ ਸਮਾਂ ਸੀਮਾਂ ਤੋਂ ਪਹਿਲਾਂ ਅਰਜੀਆਂ ਦਾ ਨਿਪਟਾਰਾ ਕਰਨ ਵਾਲੇ ਅਧਿਕਾਰੀ/ ਕਰਮਚਾਰੀਆਂ ਦੀ ਸਲਾਘਾ ਕਰਦਿਆਂ ਬਾਕੀ ਕਰਮਚਾਰੀਆਂ ਨੂੰ ਵੀ ਪੂਰੀ ਤਨਦੇਹੀ  ਨਾਲ ਕੰਮ ਕਰਨ ਦੀ ਹਦਾਇਤ ਕੀਤੀ ਤਾਂ ਜੋ ਪੈਂਡੈਂਸੀ (ਲੰਬਿਤ ਮਾਮਲੇ)  ਦਰ ਨੂੰ ਜੀਰੋ ਤੱਕ ਲਿਜਾਇਆ ਜਾ ਸਕੇ।

                                ਇਸ ਮੌਕੇ ਤਹਿਸੀਲਦਾਰ ਸ਼ੀਸ਼ਪਾਲ ਸਿੰਗਲਾ, ਤਹਿਸੀਲਦਾਰ ਪ੍ਰਵੀਨ ਕੁਮਾਰ,ਜ਼ਿਲਾ ਆਈ.ਟੀ ਮੈਨੇਜਰ ਮੋਨਿਕਾ ਸਿੰਗਲਾ, ਸਹਾਇਕ ਜ਼ਿਲਾ ਆਈ.ਟੀ ਮੈਨੇਜਰ ਨਰਿੰਦਰ ਸ਼ਰਮਾਂ, ਸੇਵਾ ਕੇਂਦਰਾਂ ਤੋਂ ਸਹਾਇਕ ਜ਼ਿਲਾ ਮੈਨੇਜਰ ਪੰਕਜ ਜੈਨ ਅਤੇ ਮਾਸਟਰ ਟ੍ਰੇਨਰ ਮਨਦੀਪ ਕੁਮਾਰ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

Tags:

Advertisement

Latest News

 ਮੋਹਾਲੀ ਨਗਰ ਨਿਗਮ ਨੇ ਪ੍ਰਾਪਰਟੀ ਟੈਕਸ ਨਾ ਭਰਨ ਵਾਲਿਆਂ ਵਿਰੁੱਧ ਕਾਰਵਾਈ ਤੇਜ਼ ਕਰ ਦਿੱਤੀ ਮੋਹਾਲੀ ਨਗਰ ਨਿਗਮ ਨੇ ਪ੍ਰਾਪਰਟੀ ਟੈਕਸ ਨਾ ਭਰਨ ਵਾਲਿਆਂ ਵਿਰੁੱਧ ਕਾਰਵਾਈ ਤੇਜ਼ ਕਰ ਦਿੱਤੀ
Mohali,18,MARCH,2025,(Azad Soch News):- ਮੋਹਾਲੀ ਨਗਰ ਨਿਗਮ (Mohali Municipal Corporation) ਨੇ ਪ੍ਰਾਪਰਟੀ ਟੈਕਸ ਨਾ ਭਰਨ ਵਾਲਿਆਂ ਵਿਰੁੱਧ ਕਾਰਵਾਈ ਤੇਜ਼ ਕਰ ਦਿੱਤੀ...
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 18-03-2025 ਅੰਗ 664
ਕੈਬਨਿਟ ਮੰਤਰੀ ਅਰੋੜਾ ਵੱਲੋਂ ਪਟਿਆਲਾ ਜ਼ਿਲ੍ਹੇ 'ਚ ਚੱਲ ਰਹੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੀ ਕਾਰਗੁਜ਼ਾਰੀ ਦੀ ਸਮੀਖਿਆ
ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਬਤੌਰ ਖਜਾਨਾ ਮੰਤਰੀ ਪੇਸ਼ ਕੀਤਾ ਵਿੱਤ ਸਾਲ 2025-26 ਦਾ ਸੂਬਾ ਬਜਟ
ਹਾਫਿਜ਼ ਦਾ ਕਰੀਬੀ ਅਬੂ ਕਤਲ ਪਾਕਿਸਤਾਨ 'ਚ ਮਾਰਿਆ ਗਿਆ
ਸਰਕਾਰ-ਸਨਅਤਕਾਰ ਮਿਲਣੀ ਦਾ ਉਦੇਸ਼ ਉਦਯੋਗ ਨਾਲ ਜੁੜੀਆਂ ਸਮੱਸਿਆਵਾਂ ਹੱਲ ਕਰਨਾ
ਉਦਯੋਗਪਤੀਆਂ ਵੱਲੋਂ ਆਰਥਿਕ ਵਿਕਾਸ ਨੂੰ ਹੁਲਾਰਾ ਦੇਣ ਵਾਸਤੇ ਅਹਿਮ ਪਹਿਲਕਦਮੀਆਂ ਲਈ ਮੁੱਖ ਮੰਤਰੀ ਦੀ ਸ਼ਲਾਘਾ