ਟਰੈਫਿਕ ਪੁਲਿਸ ਨੇ ਸੜਕਾਂ ਦੇ ਆਲੇ ਦੁਆਲੇ ਗਲਤ ਢੰਗ ਨਾਲ ਖੜਾਏ ਵਾਹਨਾਂ ਦੇ 100 ਦੇ ਕਰੀਬ ਚਲਾਨ ਕੱਟੇ - ਇੰਚਾਰਜ ਜ਼ਿਲ੍ਹਾ ਟਰੈਫਿਕ ਪੁਲਿਸ
By Azad Soch
On
ਸੰਗਰੂਰ, 27 ਜਨਵਰੀ -
ਐਸ.ਐਸ.ਪੀ ਸਰਤਾਜ ਸਿੰਘ ਚਾਹਲ ਵੱਲੋਂ ਜਾਰੀ ਸਖਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਟਰੈਫਿਕ ਪੁਲਿਸ ਵੱਲੋਂ ਸੰਗਰੂਰ ਸ਼ਹਿਰ ਵਿੱਚ ਆਵਾਜਾਈ ਦੀ ਸਮੱਸਿਆ ਨਾਲ ਨਜਿੱਠਣ ਲਈ ਨਿਯਮਾਂ ਮੁਤਾਬਕ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਇਹ ਪ੍ਰਗਟਾਵਾ ਜ਼ਿਲ੍ਹਾ ਟਰੈਫਿਕ ਪੁਲਿਸ ਦੇ ਇੰਚਾਰਜ ਪਵਨ ਕੁਮਾਰ ਸ਼ਰਮਾ ਨੇ ਕਰਦਿਆਂ ਦੱਸਿਆ ਕਿ ਪੰਜਾਬ ਪੁਲਿਸ ਵੱਲੋਂ ਮੁਹਈਆ ਕਰਵਾਈਆਂ ਈ -ਚਲਾਨ ਮਸ਼ੀਨਾਂ ਦੀ ਵਰਤੋਂ ਕਰਦਿਆਂ ਅੱਜ ਲਗਭਗ 100 ਅਜਿਹੇ ਵਾਹਨਾਂ ਦੇ ਈ -ਚਲਾਨ ਕੱਟੇ ਗਏ ਹਨ ਜਿਹੜੇ ਕਿ ਵਾਹਨ ਚਾਲਕਾਂ ਵੱਲੋਂ ਸੜਕਾਂ ਦੇ ਆਲੇ ਦੁਆਲੇ ਜਾਂ ਬਾਜ਼ਾਰਾਂ ਵਿੱਚ ਬੇਤਰਤੀਬ ਢੰਗ ਨਾਲ ਖੜੇ ਕੀਤੇ ਗਏ ਸਨ। ਉਹਨਾਂ ਦੱਸਿਆ ਕਿ ਅਜਿਹੀਆਂ ਮਸ਼ੀਨਾਂ ਦੀ ਵਰਤੋਂ ਨਾਲ ਈ-ਚਲਾਨ ਕੱਟ ਕੇ ਆਰ ਆਰ.ਟੀ.ਓ ਕੋਲ ਭੇਜ ਦਿੱਤੇ ਜਾਂਦੇ ਹਨ ਅਤੇ ਸਬੰਧਤ ਵਾਹਨ ਜਿਹੜੇ ਵਿਅਕਤੀ ਦੇ ਨਾਮ ਉੱਤੇ ਰਜਿਸਟਰਡ ਹੁੰਦਾ ਹੈ ਉਸ ਨੂੰ ਚਲਾਨ ਚਲਾ ਜਾਂਦਾ ਹੈ। ਪਵਨ ਕੁਮਾਰ ਸ਼ਰਮਾ ਨੇ ਸੰਗਰੂਰ ਦੇ ਨਾਗਰਿਕਾਂ ਨੂੰ ਅਪੀਲ ਕਰਦਿਆਂ ਕਿਹਾ ਹੈ ਕਿ ਉਹ ਵਾਹਨਾਂ ਨੂੰ ਰਾਖਵੇਂ ਕੀਤੇ ਪਾਰਕਿੰਗ ਸਥਾਨਾਂ ਉੱਤੇ ਹੀ ਖੜਾਉਣ ਅਤੇ ਭਵਿੱਖ ਵਿੱਚ ਵੀ ਜੇਕਰ ਕੋਈ ਵਾਹਨ ਚਾਲਕ ਆਵਾਜਾਈ ਨਿਯਮਾਂ ਦੀ ਉਲੰਘਣਾ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਵਿਰੁੱਧ ਕਾਨੂੰਨ ਮੁਤਾਬਕ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਇਸ ਤੋਂ ਇਲਾਵਾ ਟਰੈਫਿਕ ਪੁਲਿਸ ਵੱਲੋਂ ਅੱਜ ਬਰਨਾਲਾ ਚੌਂਕ ਤੋਂ ਸਿਵਲ ਹਸਪਤਾਲ ਅਤੇ ਪੂਨੀਆਂ ਟਾਵਰ ਤੱਕ ਦੁਕਾਨਾਂ ਦੇ ਬਾਹਰ ਦੁਕਾਨਦਾਰਾਂ ਵੱਲੋਂ ਰੱਖਿਆ ਗਿਆ ਸਮਾਨ, ਬੋਰਡ ਅਤੇ ਹੋਰ ਸਮੱਗਰੀ ਨੂੰ ਚੁਕਵਾਇਆ ਗਿਆ। ਪਵਨ ਕੁਮਾਰ ਸ਼ਰਮਾ ਨੇ ਕਿਹਾ ਕਿ ਰਾਹਗੀਰਾਂ ਅਤੇ ਦੋ ਪਹੀਆ ਵਾਹਨ ਚਾਲਕਾਂ ਨੂੰ ਬੇਲੋੜੇ ਭੀੜ ਭੜੱਕੇ ਕਾਰਨ ਮੁਸ਼ਕਲਾ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਆਵਾਜਾਈ ਸਮੱਸਿਆ ਕਾਰਨ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਹਨਾਂ ਦੱਸਿਆ ਕਿ ਇਹ ਮੁਹਿੰਮ ਲਗਾਤਾਰ ਜਾਰੀ ਰੱਖੀ ਜਾਵੇਗੀ।
Tags:
Related Posts
Latest News
18 Mar 2025 05:44:32
ਯੁੱਧ ਨਸ਼ਿਆਂ ਵਿਰੁੱਧ: ਅਮਨ ਅਰੋੜਾ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਜ਼ੀਰੋ ਟੋਲਰੈਂਸ ਅਪਣਾਉਣ ਲਈ ਸਮਾਜ ਦੇ ਮੋਹਤਬਰ ਵਿਅਕਤੀਆਂ ਨੂੰ ਅੱਗੇ ਆਉਣ...